Punjab Wrap Up: ਪੜ੍ਹੋ 18 ਫਰਵਰੀ ਦੀਆਂ ਵੱਡੀਆਂ ਖ਼ਬਰਾਂ

02/18/2019 5:07:54 PM

ਜਲੰਧਰ (ਵੈੱਬ ਡੈਸਕ) - ਪੰਜਾਬ ਸਰਕਾਰ ਨੇ 2019-20 ਦੇ ਬਜਟ 'ਚ ਆਮ ਲੋਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਵੈਟ 'ਚ ਕਟੌਤੀ ਕਰਨ ਦਾ ਐਲਾਨ ਕੀਤਾ ਹੈ। ਪੈਟਰੋਲ ਅੱਜ ਅੱਧੀ ਰਾਤ ਤੋਂ 5 ਰੁਪਏ ਅਤੇ ਡੀਜ਼ਲ 1 ਰੁਪਏ ਸਸਤਾ ਹੋ ਜਾਵੇਗਾ। ਦੂਜੇ ਪਾਸੇ ਪੰਜਾਬ ਵਿਧਾਨ ਸਭਾ 'ਚ ਵਿੱਤ ਮੰਤਰੀ ਮਨਪ੍ਰੀਤ ਬਾਦਲ ਵਲੋਂ ਬਜਟ ਭਾਸ਼ਣ ਪੜ੍ਹਨ ਦੌਰਾਨ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਆਪਸ 'ਚ ਖੜਕ ਗਈ ਅਤੇ ਦੋਵੇਂ ਇਕ-ਦੂਜੇ 'ਤੇ ਭੜਕ ਉੱਠੇ। ਇਸ ਦੇ ਨਾਲ ਹੀ ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਐੱਸ.ਆਈ. ਟੀ. ਨੇ ਇਸ ਮਾਮਲੇ ਵਿਚ ਹੁਣ ਤਕ ਦੀ ਸਭ ਤੋਂ ਵੱਡੀ ਕਾਰਵਾਈ ਕਰਦੇ ਹੋਏ ਉੱਚ ਪੁਲਸ ਅਧਿਕਾਰੀ ਆਈ. ਜੀ. ਪਰਮਰਾਜ ਸਿੰਘ ਉਮਰਾ ਨੰਗਲ ਨੂੰ ਹਿਰਾਸਤ ਵਿਚ ਲੈ ਲਿਆ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-

ਪੰਜਾਬ ਸਰਕਾਰ ਦਾ ਤੋਹਫਾ, ਪੈਟਰੋਲ 5 ਤੇ ਡੀਜ਼ਲ 1 ਰੁਪਏ ਹੋਵੇਗਾ ਸਸਤਾ
ਪੰਜਾਬ ਸਰਕਾਰ ਨੇ 2019-20 ਦੇ ਬਜਟ 'ਚ ਆਮ ਲੋਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਵੈਟ 'ਚ ਕਟੌਤੀ ਕਰਨ ਦਾ ਐਲਾਨ ਕੀਤਾ ਹੈ। ਪੈਟਰੋਲ ਅੱਜ ਅੱਧੀ ਰਾਤ ਤੋਂ 5 ਰੁਪਏ ਅਤੇ ਡੀਜ਼ਲ 1 ਰੁਪਏ ਸਸਤਾ ਹੋ ਜਾਵੇਗਾ।

ਪੰਜਾਬ ਬਜਟ ਸੈਸ਼ਨ : ਮਜੀਠੀਆ-ਸਿੱਧੂ ਵਿਚਕਾਰ ਤਿੱਖੀ ਬਹਿਸ, ਕਾਰਵਾਈ ਮੁਲਤਵੀ (ਵੀਡੀਓ)
ਪੰਜਾਬ ਵਿਧਾਨ ਸਭਾ 'ਚ ਵਿੱਤ ਮੰਤਰੀ ਮਨਪ੍ਰੀਤ ਬਾਦਲ ਵਲੋਂ ਬਜਟ ਭਾਸ਼ਣ ਪੜ੍ਹਨ ਦੌਰਾਨ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਆਪਸ 'ਚ ਖੜਕ ਗਈ ਅਤੇ ਦੋਵੇਂ ਇਕ-ਦੂਜੇ 'ਤੇ ਭੜਕ ਉੱਠੇ। 

ਬਹਿਬਲ ਕਲਾਂ ਗੋਲੀ ਕਾਂਡ 'ਚ ਆਈ. ਜੀ. ਉਮਰਾ ਨੰਗਲ ਨੂੰ ਲਿਆ ਹਿਰਾਸਤ 'ਚ
ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਐੱਸ.ਆਈ. ਟੀ. ਨੇ ਇਸ ਮਾਮਲੇ ਵਿਚ ਹੁਣ ਤਕ ਦੀ ਸਭ ਤੋਂ ਵੱਡੀ ਕਾਰਵਾਈ ਕਰਦੇ ਹੋਏ ਉੱਚ ਪੁਲਸ ਅਧਿਕਾਰੀ ਆਈ. ਜੀ. ਪਰਮਰਾਜ ਸਿੰਘ ਉਮਰਾ ਨੰਗਲ ਨੂੰ ਹਿਰਾਸਤ ਵਿਚ ਲੈ ਲਿਆ ਹੈ। 

ਪੁਲਵਾਮਾ ਹਮਲੇ ਦੇ ਦੋਸ਼ੀਆਂ ਬਾਰੇ ਨਵਜੋਤ ਸਿੱਧੂ ਦਾ ਵੱਡਾ ਬਿਆਨ
ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਅਜਿਹੀ ਸਜ਼ਾ ਦੇਣ ਦੀ ਮੰਗ ਕੀਤੀ ਹੈ, ਜਿਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਵੀ ਯਾਦ ਰੱਖਣ। 

ਟਕਸਾਲੀ ਅਕਾਲੀ ਦਲ ਵਲੋਂ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਦਾ ਐਲਾਨ
ਲੁਧਿਆਣਾ ਵਿਖੇ ਟਕਸਾਲੀ ਅਕਾਲੀ ਦਲ ਵਲੋਂ ਸ੍ਰੀ ਆਨੰਦਪੁਰ ਸਾਹਿਬ ਤੋਂ ਬੀਰ ਦਵਿੰਦਰ ਸਿੰਘ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ। ਜਾਣਕਾਰੀ ਮੁਤਾਬਕ ਟਕਸਾਲੀ ਆਗੂਆਂ ਸੇਵਾ ਸਿੰਘ ਸੇਖਵਾਂ, ਰਣਜੀਤ ਸਿੰਘ ਬ੍ਰਹਮਪੁਰਾ ਅਤੇ ਅਮਰਪਾਲ ਸਿੰਘ ਬੋਨੀ ਵਲੋਂ ਇੱਥੇ ਪ੍ਰੈਸ ਕਾਨਫਰੰਸ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਜਸਪ੍ਰੀਤ ਸਿੰਘ ਹੈਪੀ ਨੂੰ ਪਾਰਟੀ 'ਚ ਸ਼ਾਮਲ ਕਰਾਇਆ ਗਿਆ ਅਤੇ ਪਾਰਟੀ ਨੇ ਬੀਰ ਦਵਿੰਦਰ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ।

ਨਵਜੋਤ ਸਿੱਧੂ ਨਾਲ ਬਹਿਸ ਤੋਂ ਬਾਅਦ, ਮਜੀਠੀਆ ਨੇ ਚੁੱਕੇ ਵੱਡੇ ਸਵਾਲ
ਪੰਜਾਬ ਵਿਧਾਨ ਸਭਾ ਵਿਚ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਵਲੋਂ ਪੇਸ਼ ਕੀਤੇ ਗਏ ਬਜਟ ਦੌਰਾਨ ਸਦਨ ਵਿਚ ਭਾਰੀ ਹੰਗਾਮਾ ਹੋਇਆ। ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਵਿਚਾਲੇ ਹੋਈ ਤਿੱਖੀ ਨੋਕ-ਝੋਕ ਤੋਂ ਬਾਅਦ ਸਪੀਕਰ ਵਲੋਂ ਅਕਾਲੀ-ਭਾਜਪਾ ਵਿਧਾਇਕਾਂ ਨੂੰ ਸਦਨ 'ਚੋਂ ਬਾਹਰ ਕਰ ਦਿੱਤਾ ਗਿਆ। 

ਸ਼ਤਰਾਨਾ ਦੇ ਵਿਧਾਇਕ ਨਿਰਮਲ ਸਿੰਘ ਦੀ ਗੱਡੀ ਹਾਦਸੇ ਦਾ ਸ਼ਿਕਾਰ
ਹਲਕਾ ਸ਼ਤਰਾਨਾ ਦੇ ਕਾਂਗਰਸੀ ਵਿਧਾਇਕ ਨਿਰਮਲ ਸਿੰਘ ਦੀ ਗੱਡੀ ਅੱਜ ਸਵੇਰੇ ਰਾਜਪੁਰਾ ਰੋਡ 'ਤੇ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ 'ਚ ਉਹ ਵਾਲ-ਵਾਲ ਬਚੇ। 

ਆਈ. ਜੀ. ਉਮਰਾਨੰਗਲ ਦੀ ਗ੍ਰਿਫਤਾਰੀ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਦਾ ਵੱਡਾ ਬਿਆਨ
ਬਹਿਬਲ ਕਲਾਂ ਗੋਲੀ ਕਾਂਡ ਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਐੱਸ.ਆਈ. ਟੀ. ਵਲੋਂ ਸੋਮਵਾਰ ਨੂੰ ਇਸ ਕੇਸ 'ਚ ਵੱਡੀ ਕਾਰਵਾਈ ਕਰਦੇ ਹੋਏ ਆਈ. ਜੀ. ਪਰਮਰਾਜ ਸਿੰਘ ਉਮਰਾ ਨੰਗਲ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਪੁਲਵਾਮਾ ਅੱਤਵਾਦੀ ਹਮਲਾ, ਬੀਬੀ ਭੱਠਲ ਨੇ ਪੀ.ਐੱਮ. ਨੂੰ ਦਿੱਤੀ ਸਲਾਹ (ਵੀਡੀਓ)
 ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਨੇਤਾ ਰਾਜਿੰਦਰ ਕੌਰ ਭੱਠਲ ਅੱਜ ਜ਼ਿਲਾ ਸੰਗਰੂਰ ਦੇ ਲਹਿਰਾਗਾਗਾ ਵਿਖੇ ਪਹੁੰਚੇ ਹੋਏ ਸਨ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੁਲਵਾਮਾ ਹਮਲੇ ਦੀ ਸਖ਼ਤ ਨਿੰਦਿਆ ਕੀਤੀ। 

ਪੰਜਾਬ ਬਜਟ ਸੈਸ਼ਨ : ਬਜਟ ਭਾਸ਼ਣ ਪਡ਼੍ਹ ਰਹੇ ਮਨਪ੍ਰੀਤ ਬਾਦਲ, ਜਾਣੋ ਵੱਡੇ ਐਲਾਨ
ਅਕਾਲੀ ਆਗੂ ਬਿਕਰਮ ਮਜੀਠੀਆ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਵਿਚਕਾਰ ਤਿੱਖੀ ਬਹਿਸ ਕਾਰਨ ਮੁਲਤਵੀ ਕੀਤੀ ਵਿਧਾਨ ਸਭਾ ਦੀ ਕਾਰਵਾਈ ਫਿਰ ਤੋਂ ਸ਼ੁਰੂ ਹੋ ਗਈ ਹੈ। ਵਿਧਾਨ ਸਭਾ 'ਚ ਮਨਪ੍ਰੀਤ ਬਾਦਲ ਵਲੋਂ ਬਜਟ ਪੇਸ਼ ਕੀਤਾ ਜਾ ਰਿਹਾ ਹੈ। 


rajwinder kaur

Content Editor

Related News