Punjab Wrap Up: ਪੜ੍ਹੋ 19 ਫਰਵਰੀ ਦੀਆਂ ਵੱਡੀਆਂ ਖ਼ਬਰਾਂ

Tuesday, Feb 19, 2019 - 05:23 PM (IST)

ਜਲੰਧਰ (ਵੈੱਬ ਡੈਸਕ) - ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ ਪੁਲਵਾਮਾ ਹਮਲੇ 'ਤੇ ਭਾਰਤ ਖਿਲਾਫ ਦਿੱਤੇ ਬਿਆਨ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਾਰਾ ਜਵਾਬ ਦਿੱਤਾ ਹੈ। ਦੂਜੇ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਲੋਕਾਂ ਨੂੰ ਕਿਸੇ ਵੀ ਮੁਸ਼ਕਲ ਘੜੀ 'ਚ '112 ਨੰਬਰ' ਡਾਇਲ ਕਰਨ ਲਈ ਕਿਹਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-

ਸ੍ਰੀ ਗੁਰੂ ਰਵਿਦਾਸ ਦਿਵਸ 'ਤੇ ਕੈਪਟਨ, ਬਦਨੌਰ ਤੇ ਰਾਣਾ ਕੇ. ਪੀ. ਵਲੋਂ ਵਧਾਈ
ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ। 

ਆਈ. ਜੀ. ਉਮਰਾਨੰਗਲ ਫਰੀਦਕੋਟ ਅਦਾਲਤ 'ਚ ਪੇਸ਼, 4 ਦਿਨਾਂ ਦੇ ਰਿਮਾਂਡ 'ਤੇ
ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵਲੋਂ ਗ੍ਰਿਫਤਾਰ ਕੀਤੇ ਆਈ. ਜੀ. ਉਮਰਾਨੰਗਲ ਨੂੰ ਫਰੀਦਕੋਟ ਦੀ ਅਦਾਲਤ ਵਿਚ ਪੇਸ਼ ਕੀਤਾ ਹੈ। 

ਹੁਣ ਮੁਸ਼ਕਲ ਘੜੀ 'ਚ 100 ਦੀ ਥਾਂ ਡਾਇਲ ਕਰੋ '112', ਕੈਪਟਨ ਵਲੋਂ ਸੇਵਾ ਲਾਂਚ 
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਲੋਕਾਂ ਨੂੰ ਕਿਸੇ ਵੀ ਮੁਸ਼ਕਲ ਘੜੀ 'ਚ '112 ਨੰਬਰ' ਡਾਇਲ ਕਰਨ ਲਈ ਕਿਹਾ ਗਿਆ ਹੈ। 

ਧਾਰਮਿਕ ਸੇਵਾ ਪੂਰੀ ਕਰਕੇ ਜਥੇ. ਹਿੱਤ ਨੇ ਅਕਾਲ ਤਖਤ 'ਤੇ ਬਖਸ਼ਾਈ ਭੁੱਲ
ਸ੍ਰੀ ਅਕਾਲ ਤਖਤ ਸਾਹਿਬ ਵਲੋਂ ਤਨਖਾਹੀਆ ਕਰਾਰ ਦਿੱਤੇ ਗਏ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਨੇ ਆਪਣੀ ਤਨਖ਼ਾਹ ਦੀ ਸੇਵਾ ਪੂਰੀ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਪਣੀ ਭੁੱਲ ਦੀ ਅਰਦਾਸ ਕੀਤੀ ਹੈ।

ਗੁੱਸੇ 'ਚ ਆਏ ਕੈਪਟਨ ਨੇ ਇਮਰਾਨ ਖਾਨ ਨੂੰ ਸਿੱਧੀਆਂ ਸੁਣਾਈਆਂ, ਦਿੱਤਾ ਕਰਾਰਾ ਜਵਾਬ  
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ ਪੁਲਵਾਮਾ ਹਮਲੇ 'ਤੇ ਭਾਰਤ ਖਿਲਾਫ ਦਿੱਤੇ ਬਿਆਨ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਾਰਾ ਜਵਾਬ ਦਿੱਤਾ ਹੈ। 

ਮਜੀਠੀਆ ਨਾਲ ਲੜਦੇ 'ਸਿੱਧੂ' ਸਾਹੋ-ਸਾਹੀ ਹੋਏ, ਕਿਸੇ ਨੇ ਪਾਣੀ ਤੱਕ ਨਾ ਪੁੱਛਿਆ : ਬੈਂਸ  
ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਵਿਧਾਨ ਸਭਾ 'ਚ ਬਜਟ ਪੇਸ਼ ਕਰਨ ਦੌਰਾਨ ਬਿਕਰਮ ਸਿੰਘ ਮਜੀਠੀਆ ਤੇ ਨਵਜੋਤ ਸਿੰਘ ਸਿੱਧੂ ਵਿਚਕਾਰ ਹੋਈ ਜੰਗ ਦੀ ਅਸਲ ਕਹਾਣੀ ਦੱਸੀ ਹੈ। 

ਸ਼ਹੀਦਾਂ ਦੇ ਪਰਿਵਾਰਾਂ ਨੂੰ ਮਿਲੇ 1-1 ਕਰੋੜ ਤੇ ਗਜ਼ਟਿਡ ਅਫਸਰ ਦੀ ਨੌਕਰੀ: ਭਗਵੰਤ ਮਾਨ
 'ਆਪ' ਦੇ ਪੰਜਾਬ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਪੁਲਵਾਮਾ 'ਚ ਸੂਬੇ ਦੇ ਚਾਰ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਤੇ ਗਜ਼ਟਿਡ ਅਫਸਰ ਦੀ ਨੌਕਰੀ ਦੇਣ ਲਈ ਪੰਜਾਬ ਸਰਕਾਰ ਨੂੰ ਮੰਗ ਕੀਤੀ ਹੈ।

ਆਈ.ਜੀ ਉਮਰਾਨੰਗਲ ਦੀ ਗ੍ਰਿਫਤਾਰੀ 'ਤੇ ਬੋਲੇ ਖਹਿਰਾ (ਵੀਡੀਓ) 
ਬਹਿਬਲ ਕਲਾਂ ਗੋਲ਼ੀਕਾਂਡ ਵਿੱਚ ਸ਼ਮੂਲੀਅਤ ਦੇ ਇਲਜ਼ਾਮ ਹੇਠ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਵਿਸ਼ੇਸ਼ ਜਾਂਚ ਟੀਮ ਨੇ ਗ੍ਰਿਫ਼ਤਾਰ ਕਰ ਲਿਆ ਹੈ। 

ਪਠਾਨਕੋਟ 'ਚ ਸਿੱਧੂ ਖਿਲਾਫ ਪ੍ਰਦਰਸ਼ਨ, 'ਗੱਦਾਰ ਰਤਨ' ਦੇਣ ਦੇ ਲਗਾਏ ਪੋਸਟਰ
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਦੇ ਜਵਾਨਾਂ 'ਤੇ ਅੱਤਵਾਦੀ ਹਮਲੇ 'ਤੇ ਦਿੱਤੇ ਬਿਆਨ ਤੋਂ ਬਾਅਦ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਲਗਾਤਾਰ ਵਿਰੋਧੀਆਂ ਦੇ ਨਿਸ਼ਾਨੇ 'ਤੇ ਹਨ।

ਵਿਆਹੁਤਾ ਕਤਲ ਕਾਂਡ ਦੀ ਗੁੱਥੀ ਸੁਲਝੀ, ਮਾਮਾ ਸਹੁਰਾ ਹੀ ਨਿਕਲਿਆ ਕਾਤਲ
ਫਿਰੋਜ਼ਪੁਰ ਸ਼ਹਿਰ ਦੀ ਬਸਤੀ ਟੈਕਾਂਵਾਲੀ 'ਚ 27 ਨਵੰਬਰ 2018 ਨੂੰ ਵਿਆਹੁਤਾ ਦੇ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਮਾਮਾ ਸਹੁਰੇ ਨੂੰ ਪੁਲਸ ਨੇ ਕਾਬੂ ਕਰ ਲਿਆ ਹੈ।

 


rajwinder kaur

Content Editor

Related News