ਪੜ੍ਹੋ 23 ਫਰਵਰੀ ਦੀਆਂ ਪੰਜਾਬ ਦੀਆਂ ਵੱਡੀਆਂ ਖ਼ਬਰਾਂ

02/23/2019 5:40:52 PM

ਜਲੰਧਰ (ਵੈੱਬ ਡੈਸਕ) : ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵਲੋਂ ਗ੍ਰਿਫਤਾਰ ਕੀਤੇ ਗਏ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਚਾਰ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਮੁੜ ਫਰੀਦਕੋਟ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਦੂਜੇ ਪਾਸੇ ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਵਲੋਂ 200 ਫੀਸਦੀ ਕਸਟਮ ਡਿਊਟੀ ਲਗਾਉਣ ਤੋਂ ਬਾਅਦ ਪਾਕਿਸਤਾਨ ਦੇ ਵਣਜ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਭਾਰਤ ਤੋਂ ਉਥੇ ਜਾਣ ਵਾਲੀਆਂ 90 ਵਸਤੂਆਂ ਦੇ ਆਯਾਤ 'ਤੇ ਰੋਕ ਲਗਾ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-

ਚੰਦੂਮਾਜਰਾ ਦਾ ਕੈਪਟਨ ਨੂੰ ਸਵਾਲ, 2 ਸਾਲ ਕਿਉਂ ਰਹੇ ਚੁੱਪ (ਵੀਡੀਓ)
ਬੇਅਦਬੀ ਮਾਮਲੇ 'ਤੇ ਕੈਪਟਨ ਸਰਕਾਰ ਵੱਲੋਂ ਸਿਰਫ ਅਤੇ ਸਿਰਫ ਸਿਆਸੀ ਰੋਟੀਆਂ ਸੇਕਣ, ਆਪਣੀਆਂ ਨਾਕਾਮੀਆਂ ਲੁਕਾਉਣ ਲਈ ਬੇਲੋੜੇ ਵਿਵਾਦ ਅਤੇ ਮੁੱਦੇ ਖੜ੍ਹੇ ਕੀਤੇ ਜਾ ਰਹੇ ਹਨ।  

ਆਈ. ਜੀ. ਉਮਰਾਨੰਗਲ 3 ਦਿਨ ਦੇ ਹੋਰ ਪੁਲਸ ਰਿਮਾਂਡ 'ਤੇ      
ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵਲੋਂ ਗ੍ਰਿਫਤਾਰ ਕੀਤੇ ਗਏ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਚਾਰ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਮੁੜ ਫਰੀਦਕੋਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ

'ਆਪ' ਦੀਆਂ ਸੱਜ-ਵਿਆਹੀਆਂ ਨੂੰ ਕੈਪਟਨ ਦਾ ਆਸ਼ੀਰਵਾਦ ਮਿਲਣ 'ਤੇ ਖਹਿਰਾ 'ਔਖੇ'
ਆਮ ਆਦਮੀ ਪਾਰਟੀ ਤੋਂ ਲਾਂਭੇ ਹੋ ਕੇ ਵੱਖਰੀ ਪਾਰਟੀ ਬਨਾਉਣ ਵਾਲੇ ਸੁਖਪਾਲ ਖਹਿਰਾ ਨੇ 'ਆਪ' ਦੀਆਂ ਨਵ-ਵਿਆਹੀਆਂ ਜੋੜੀਆਂ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਆਸ਼ੀਰਵਾਦ ਲੈਣ 'ਤੇ ਸਵਾਲ ਖੜ੍ਹੇ ਕੀਤੇ ਹਨ। 

ਪੰਜਾਬ ਨੈਸ਼ਨਲ ਬੈਂਕ ਕਿਸਾਨਾਂ ਨੂੰ ਦੇਵੇਗਾ ਵੱਡੀ ਰਾਹਤ      
ਪੰਜਾਬ ਨੈਸ਼ਨਲ ਬੈਂਕ (ਪੀ. ਐੱਨ. ਬੀ.) ਨੇ ਕਿਸਾਨਾਂ ਨੂੰ ਵੱਡੀ ਰਾਹਤ ਦੇਣ ਦਾ ਫੈਸਲਾ ਕੀਤਾ ਹੈ। ਇਸ ਨੂੰ ਮੁੱਖ ਰੱਖਦਿਆਂ ਬੈਂਕ 10 ਲੱਖ ਰੁਪਏ ਤੱਕ ਦੇ ਕਰਜ਼ਦਾਰ ਛੋਟੇ ਕਿਸਾਨਾਂ ਦੇ ਕਰਜ਼ੇ ਬਦਲੇ ਲਏ ਗਏ ਚੈੱਕ ਉਨ੍ਹਾਂ ਨੂੰ ਵਾਪਸ ਕਰ ਦੇਵੇਗਾ। 

ਸੁਖਪਾਲ ਖਹਿਰਾ ਦੀ ਸੁਖਬੀਰ ਬਾਦਲ ਨੂੰ ਵੱਡੀ ਚੁਣੌਤੀ (ਵੀਡੀਓ)      
 'ਪੰਜਾਬੀ ਏਕਤਾ ਪਾਰਟੀ' ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਚੁਣੌਤੀ ਦਿੰਦਿਆਂ ਕਿਹਾ ਹੈ ਕਿ ਜੇਕਰ ਉਹ ਈਮਾਨਦਾਰ ਹਨ ਤਾਂ ਵੱਡੇ ਬਾਦਲ ਦੀ ਤਰ੍ਹਾਂ ਹੀ ਡੀ. ਜੀ. ਪੀ. ਨੂੰ ਫੋਨ ਕਰਕੇ ਆਪਣੀ ਗ੍ਰਿਫਤਾਰੀ ਦੀ ਪੇਸ਼ਕਸ਼ ਕਰੇ। 

ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ 'ਚ NIA ਲੈ ਰਹੀ ਹੈ ਪੰਜਾਬ ਪੁਲਸ ਦੀ ਮਦਦ      
ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ 'ਚ ਜਿੱਥੇ ਇਕ ਪਾਸੇ ਐੱਨ. ਆਈ. ਏ. (ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ) ਜੰਮੂ-ਕਸ਼ਮੀਰ ਪੁਲਸ ਦੀ ਮਦਦ ਨਾਲ ਧਮਾਕੇ ਬਾਰੇ ਸਹੀ ਜਾਣਕਾਰੀ ਇਕੱਠੀ ਕਰ ਰਹੀ ਹੈ, ਉਥੇ ਦੂਜੇ ਪਾਸੇ ਹੁਣ ਐੱਨ. ਆਈ. ਏ. ਪੰਜਾਬ ਪੁਲਸ ਦੀ ਵੀ ਮਦਦ ਲੈ ਰਹੀ ਹੈ।    

ਪਾਕਿਸਤਾਨ ਨੇ ਭਾਰਤ ਦੀਆਂ 90 ਵਸਤੂਆਂ ਦੇ ਆਯਾਤ 'ਤੇ ਲਗਾਈ ਰੋਕ      
ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਵਲੋਂ 200 ਫੀਸਦੀ ਕਸਟਮ ਡਿਊਟੀ ਲਗਾਉਣ ਤੋਂ ਬਾਅਦ ਪਾਕਿਸਤਾਨ ਦੇ ਵਣਜ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਭਾਰਤ ਤੋਂ ਉਥੇ ਜਾਣ ਵਾਲੀਆਂ 90 ਵਸਤੂਆਂ ਦੇ ਆਯਾਤ 'ਤੇ ਰੋਕ ਲਗਾ ਦਿੱਤੀ ਹੈ। 

ਕੋਟਕਪੂਰਾ ਥਾਣੇ ਦਾ ਏ. ਐੱਸ. ਆਈ. ਗ੍ਰਿਫਤਾਰ      
ਕੋਟਕਪੂਰਾ ਥਾਣੇ 'ਚ ਤਾਇਨਾਤ ਏ. ਐੱਸ. ਆਈ. ਨੂੰ 8000 ਰੁਪਏ ਰਿਸ਼ਵਤ ਲੈਂਦੇ ਹੋਏ ਵਿਜੀਲੈਂਸ ਵਿਭਾਗ ਨੇ ਰੰਗੇ ਹੱਥੀਂ ਕਾਬੂ ਕੀਤਾ ਹੈ।

ਗਿਆਨੀ ਇਕਬਾਲ ਸਿੰਘ ਨੂੰ ਤੁਰੰਤ ਜਥੇਦਾਰ ਦੇ ਅਹੁਦੇ ਤੋਂ ਬਰਖਾਸਤ ਕੀਤਾ ਜਾਵੇ : ਸਰਨਾ      
ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ, ਹਰਵਿੰਦਰ ਸਿੰਘ ਸਰਨਾ ਨੇ ਇਥੋਂ ਜਾਰੀ ਆਪਣੇ ਬਿਆਨ 'ਚ ਕਿਹਾ ਕਿ ਗਿਆਨੀ ਇਕਬਾਲ ਸਿੰਘ ਦੇ ਪੁੱਤਰ ਦੀ ਤਖਤ ਸ੍ਰੀ ਪਟਨਾ ਸਾਹਿਬ ਦੇ ਪਵਿੱਤਰ ਅਸਥਾਨ ਦੀ ਹਦੂਦ ਅੰਦਰ ਨਸ਼ਾ ਕਰਨ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਨਸ਼ਰ ਹੋਣ ਤੋਂ ਬਾਅਦ ਇਸ ਨੂੰ ਤੁਰੰਤ ਤਖਤ ਸ੍ਰੀ ਪਟਨਾ ਸਾਹਿਬ ਦੀ ਜਥੇਦਾਰੀ ਤੋਂ ਬਰਖਾਸਤ ਕੀਤਾ ਜਾਵੇ।

ਅਕਾਲੀ ਵਰਕਰ ਵਲੋਂ 'ਲਾਲ ਚੌਂਕ' 'ਤੇ ਤਿਰੰਗਾ ਲਹਿਰਾਉਣ ਦੀ ਕੋਸ਼ਿਸ਼, ਪੁਲਸ ਹਿਰਾਸਤ 'ਚ      
 ਪੰਜਾਬ ਤੋਂ ਆਏ ਅਕਾਲੀ ਦਲ ਦੇ ਇਕ ਵਰਕਰ ਨੂੰ ਸ਼ਨੀਵਾਰ ਸਵੇਰੇ ਪੁਲਸ ਨੇ ਜੰਮੂ-ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ ਦੇ ਲਾਲ ਚੌਂਕ 'ਤੇ ਹਿਰਾਸਤ 'ਚ ਲੈ ਲਿਆ।
 


Anuradha

Content Editor

Related News