Punjab Wrap Up: ਪੜ੍ਹੋ 26 ਫਰਵਰੀ ਦੀਆਂ ਵੱਡੀਆਂ ਖ਼ਬਰਾਂ
Tuesday, Feb 26, 2019 - 05:37 PM (IST)

ਜਲੰਧਰ (ਵੈੱਬ ਡੈਸਕ) : ਪਾਕਿਸਤਾਨ 'ਤੇ ਭਾਰਤੀ ਹਵਾਈ ਫੌਜ ਦੀ ਵੱਡੀ ਕਾਰਵਾਈ ਕਰਨ ਤੋਂ ਬਾਅਦ ਪੰਜਾਬ 'ਚ ਵੀ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਦੇ ਆਦਮਪੁਰ ਏਅਰਪੋਰਟ, ਹਲਵਾਰਾ, ਪਠਾਨਕੋਟ ਏਅਰਬੇਸ 'ਤੇ ਅਲਰਟ ਕਰ ਦਿੱਤੇ ਗਏ ਹਨ। ਦੂਜੇ ਪਾਸੇ ਪੰਜਾਬ ਡੈਮੋਕ੍ਰੇਟਿਕ ਫਰੰਟ ਵਲੋਂ ਆਗਾਮੀ ਲੋਕ ਸਭਾ ਚੋਣਾਂ ਲਈ 13 'ਚੋਂ 9 ਸੀਟਾਂ ਦੀ ਵੰਡ ਦਾ ਐਲਾਨ ਕਰ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-
ਫੌਜ ਦੀ ਕਾਰਵਾਈ ਤੋਂ ਬਾਅਦ ਪੰਜਾਬ 'ਚ ਅਲਰਟ, ਕੈਪਟਨ ਨੇ ਸੱਦੀ ਮੀਟਿੰਗ
ਭਾਰਤੀ ਹਵਾਈ ਫੌਜ ਵਲੋਂ ਪੁਲਵਾਮਾ ਅੱਤਵਾਦੀ ਹਮਲੇ ਦਾ ਬਦਲਾ ਲੈਂਦੇ ਹੋਏ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ ਸਥਿਤ ਦਹਿਸ਼ਤਗਰਦਾਂ ਦੇ ਟਿਕਾਣਿਆਂ 'ਤੇ ਕੀਤੀ ਗਈ ਕਾਰਵਾਈ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਵਲ ਤੇ ਪੁਲਸ ਅਧਿਕਾਰੀਆਂ ਨਾਲ ਹਾਲਾਤ ਬਾਰੇ ਵਿਚਾਰ ਚਰਚਾ ਕਰਨ ਲਈ ਅਹਿਮ ਮੀਟਿੰਗ ਕੀਤੀ।
ਪਾਕਿਸਤਾਨ ਖਿਲਾਫ ਕਾਰਵਾਈ ਕਰਨ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ (ਵੀਡੀਓ)
ਪਾਕਿਸਤਾਨ 'ਤੇ ਭਾਰਤੀ ਹਵਾਈ ਫੌਜ ਦੀ ਵੱਡੀ ਕਾਰਵਾਈ ਕਰਨ ਤੋਂ ਬਾਅਦ ਪੰਜਾਬ 'ਚ ਵੀ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਪਾਕਿਸਤਾਨ 'ਚ ਬੰਬ ਅਤੇ ਅੰਮ੍ਰਿਤਸਰ 'ਚ ਚੱਲੇ ਪਟਾਕੇ
ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਦੇ ਬਦਲੇ 'ਚ ਅੱਜ ਭਾਰਤ 'ਚ 13 ਦਿਨ ਬਾਅਦ ਬਾਲਾਕੋਟ 'ਚ ਹਵਾਈ ਫੌਜ ਵਲੋਂ ਦਾਗੇ ਗਏ ਐਟਮ ਬੰਬ ਨਾਲ ਸਰਜੀਕਲ ਸਟਰਾਈਕ ਕੀਤੀ।
ਪੰਜਾਬ ਡੈਮੋਕ੍ਰੇਟਿਕ ਫਰੰਟ ਵਲੋਂ ਲੋਕ ਸਭਾ ਚੋਣਾਂ ਲਈ 9 ਸੀਟਾਂ ਦਾ ਐਲਾਨ
ਪੰਜਾਬ ਡੈਮੋਕ੍ਰੇਟਿਕ ਫਰੰਟ ਵਲੋਂ ਆਗਾਮੀ ਲੋਕ ਸਭਾ ਚੋਣਾਂ ਲਈ 13 'ਚੋਂ 9 ਸੀਟਾਂ ਦੀ ਵੰਡ ਦਾ ਐਲਾਨ ਕਰ ਦਿੱਤਾ ਹੈ।
ਸਰਜੀਕਲ ਸਟ੍ਰਾਈਕ 'ਤੇ ਭਗਵੰਤ ਮਾਨ ਨੇ ਕਿਹਾ 'ਸਾਨੂੰ ਭਾਰਤੀ ਫੌਜ 'ਤੇ ਹੈ ਮਾਣ' (ਵੀਡੀਓ)
ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਭਾਰਤੀ ਫੌਜ ਵੱਲੋਂ ਅੱਜ ਭਾਵ ਮੰਗਲਵਾਰ ਤੜਕੇ 3.30 ਵਜੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ.ਓ.ਕੇ.) ਵਿਚ ਸਥਿਤ ਜੈਸ਼-ਏ-ਮੁਹੰਮਦ ਦੇ ਕਈ ਟਿਕਾਣਿਆਂ 'ਤੇ ਕੀਤੇ ਗਏ ਹਵਾਈ ਹਮਲਿਆਂ 'ਤੇ ਬੋਲਦੇ ਹੋਏ ਕਿਹਾ ਕਿ ਅਸੀਂ ਭਾਰਤ ਸਰਕਾਰ ਅਤੇ ਹਵਾਈ ਫੌਜ ਦੇ ਨਾਲ ਹਾਂ।
POK 'ਚ ਭਾਰਤੀ ਹਵਾਈ ਫੌਜ ਦੇ ਹਮਲੇ 'ਤੇ ਨਵਜੋਤ ਸਿੱਧੂ ਦਾ ਬਿਆਨ
ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ. ਓ. ਕੇ.) 'ਚ ਭਾਰਤੀ ਹਵਾਈ ਫੌਜ ਵਲੋਂ ਕੀਤੀ ਹਵਾਈ ਸਟਰਾਈਕ 'ਤੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਬਿਆਨ ਦਿੱਤਾ ਹੈ।
ਪਾਕਿਸਤਾਨ 'ਤੇ ਸਰਜੀਕਲ ਸਟ੍ਰਾਈਕ, ਸ਼ਹੀਦਾਂ ਦੇ ਪਰਿਵਾਰਾਂ ਨੇ ਕੀਤਾ ਸਰਕਾਰ ਦਾ ਧੰਨਵਾਦ (ਵੀਡੀਓ)
14 ਫਰਵਰੀ ਨੂੰ ਪੁਲਵਾਮਾ ਵਿਚ ਹੋਏ ਆਤਮਘਾਤੀ ਹਮਲੇ ਦਾ ਬਦਲਾ ਭਾਰਤੀ ਹਵਾਈ ਫੌਜ ਨੇ ਸਰਹੱਦ ਪਾਰ ਕਰਕੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ.ਓ.ਕੇ.) ਵਿਚ ਸਥਿਤ ਜੈਸ਼-ਏ-ਮੁਹੰਮਦ ਦੇ ਕਈ ਟਿਕਾਣਿਆਂ 'ਤੇ ਅੱਧੀ ਰਾਤ ਨੂੰ ਹਵਾਈ ਹਮਲਾ ਕਰਕੇ ਲੈ ਲਿਆ ਹੈ।
ਹਵਾਈ ਸਟ੍ਰਾਈਕ ਤੋਂ ਬਾਅਦ ਦੇਖੋ ਕੀ ਬੋਲਿਆ ਮੋਗਾ ਦੇ ਸ਼ਹੀਦ ਜੈਮਲ ਸਿੰਘ ਦਾ ਪਰਿਵਾਰ
ਭਾਰਤੀ ਹਵਾਈ ਫੌਜ ਵਲੋਂ ਪੁਲਵਾਮਾ ਅੱਤਵਾਦੀ ਹਮਲੇ ਦਾ ਬਦਲਾ ਲੈਂਦੇ ਹੋਏ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ ਸਥਿਤ ਦਹਿਸ਼ਤਗਰਦਾਂ ਦੇ ਟਿਕਾਣਿਆਂ 'ਤੇ ਕੀਤੀ ਗਈ ਕਾਰਵਾਈ 'ਤੇ ਮੋਗਾ ਦੇ ਸ਼ਹੀਦ ਜੈਮਲ ਸਿੰਘ ਦੇ ਪਰਿਵਾਰ ਨੇ ਤਸੱਲੀ ਪ੍ਰਗਟਾਉਂਦੇ ਹੋਏ ਮੋਦੀ ਸਰਕਾਰ ਦਾ ਧੰਨਵਾਦ ਕੀਤਾ ਹੈ।
ਭਾਰਤ ਸਰਕਾਰ ਨੂੰ ਪਹਿਲਾਂ ਹੀ ਚੁੱਕ ਲੈਣਾ ਚਾਹੀਦਾ ਸੀ ਇਹ ਕਦਮ: ਸੁਖਜਿੰਦਰ ਰੰਧਾਵਾ
ਪੰਜਾਬ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਭਾਰਤ ਵੱਲੋਂ ਪੀ. ਓ. ਕੇ. 'ਚ ਕੀਤੀ ਗਈ ਸਰਜੀਕਲ ਸਟਰਾਈਕ 'ਤੇ ਆਪਣਾ ਪ੍ਰਤੀਕਰਮ ਦਿੰਦੇ ਹੋਏ ਕਿਹਾ ਕਿ ਭਾਰਤ ਸਰਕਾਰ ਨੂੰ ਇਹ ਕਦਮ ਪਹਿਲਾਂ ਹੀ ਚੁੱਕ ਲੈਣਾ ਚਾਹੀਦਾ ਸੀ।
ਆਈ. ਜੀ. ਉਮਰਾਨੰਗਲ 12 ਮਾਰਚ ਤਕ ਜੁਡੀਸ਼ੀਅਲ ਰਿਮਾਂਡ 'ਤੇ
ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਗ੍ਰਿਫਤਾਰ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਦਾ 4 ਦਿਨ ਦੇ ਪੁਲਸ ਰਿਮਾਂਡ ਖਤਮ ਹੋਣ ਤੋਂ ਬਾਅਦ ਮੰਗਲਵਾਰ ਨੂੰ ਮੁੜ ਫਰੀਦਕੋਟ ਦੀ ਅਦਾਲਤ ਵਿਚ ਪੇਸ਼ ਗਿਆ