Punjab Wrap Up: ਪੜ੍ਹੋ 6 ਮਾਰਚ ਦੀਆਂ ਵੱਡੀਆਂ ਖ਼ਬਰਾਂ

03/06/2019 5:21:59 PM

ਜਲੰਧਰ (ਵੈੱਬ ਡੈਸਕ) : ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ 5178 ਸ਼੍ਰੇਣੀ ਵਾਲੇ ਅਧਿਆਪਕਾ ਨੂੰ ਪੱਕਾ ਕਰ ਦਿੱਤਾ ਹੈ। ਇਹ ਫੈਸਲਾ ਬੁੱਧਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਹੋਈ ਕੈਬਨਿਟ ਮੀਟਿੰਗ ਵਿਚ ਲਿਆ ਗਿਆ ਹੈ। ਦੂਜੇ ਪਾਸੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਵਜੋਤ ਸਿੱਧੂ ਵਲੋਂ ਏਅਰ ਸਟ੍ਰਾਈਕ 'ਤੇ ਚੁੱਕੇ ਗਏ ਸਵਾਲਾਂ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਸੁਖਬੀਰ ਨੇ ਕਿਹਾ ਕਿ ਅਜੇ ਤਕ ਇਹ ਹੀ ਨਹੀਂ ਪਤਾ ਲੱਗ ਸਕਿਆ ਕਿ ਨਵਜੋਤ ਸਿੱਧੂ ਭਾਰਤੀ ਹੈ ਜਾਂ ਪਾਕਿਸਤਾਨੀ, ਜਿਹੜਾ ਆਪਣੀ ਹੀ ਫੌਜ ਨੂੰ ਚੈਲੇਂਜ ਕਰ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-

ਖਹਿਰਾ ਨਹੀਂ, ਸਨਕਦੀਪ ਹਨ 'ਪੰਜਾਬ ਏਕਤਾ ਪਾਰਟੀ' ਦੇ ਪ੍ਰਧਾਨ      
ਪੰਜਾਬ ਵਿਚ ਨਵੀਂ ਬਣੀ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨਹੀਂ ਹਨ ਬਲਕਿ ਦਸਤਾਵੇਜ਼ਾਂ ਮੁਤਾਬਕ ਪਾਰਟੀ ਦੀ ਪ੍ਰਧਾਨਗੀ ਫਰੀਦਕੋਟ ਦੇ ਸਨਕਦੀਪ ਸਿੰਘ ਨੂੰ ਦਿੱਤੀ ਗਈ ਹੈ।    

ਪੰਜਾਬ ਕੈਬਨਿਟ ਦਾ ਅਧਿਆਪਕਾਂ ਅਤੇ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ      
ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ 5178 ਸ਼੍ਰੇਣੀ ਵਾਲੇ ਅਧਿਆਪਕਾ ਨੂੰ ਪੱਕਾ ਕਰ ਦਿੱਤਾ ਹੈ। 

ਸਮਝ ਨਹੀਂ ਆਉਂਦੀ ਸਿੱਧੂ ਭਾਰਤੀ ਜਾਂ ਪਾਕਿਸਤਾਨੀ : ਸੁਖਬੀਰ      
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਵਜੋਤ ਸਿੱਧੂ ਵਲੋਂ ਏਅਰ ਸਟ੍ਰਾਈਕ 'ਤੇ ਚੁੱਕੇ ਗਏ ਸਵਾਲਾਂ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।

ਬਹਿਬਲ ਕਲਾਂ ਕਾਂਡ : ਅਦਾਲਤ 'ਚ 'ਹਵਾ ਹੋਈ' ਸਿੱਟ ਦੀ ਰਿਪੋਰਟ      
ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਐੱਸ. ਆਈ. ਟੀ. (ਵਿਸ਼ੇਸ਼ ਜਾਂਚ ਟੀਮ) ਨੂੰ 250 ਤੋਂ ਵੱਧ ਪੁਲਸ ਮੁਲਾਜ਼ਮਾਂ ਅਤੇ ਗਵਾਹਾਂ ਦੇ ਬਿਆਨ ਲਿਖਣ ਦੇ ਬਾਵਜੂਦ ਕਿਸੇ ਵੀ ਅਕਾਲੀ ਆਗੂ ਖਿਲਾਫ਼ ਕੋਈ ਪੁਖਤਾ ਸਬੂਤ ਨਹੀਂ ਮਿਲਿਆ ਹੈ। 

ਨਸ਼ੇ ਨੇ ਫਿਰ ਨਿਗਲਿਆ ਇਕ ਨੌਜਵਾਨ, ਇਕ ਦੀ ਹਾਲਤ ਗੰਭੀਰ      
ਅੰਮ੍ਰਿਤਸਰ ਦੇ ਇਕ ਹੋਟਲ 'ਚ ਨਸ਼ੇ ਦੀ ਓਵਰਡੋਜ਼ ਕਾਰਨ ਇਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਦਕਿ ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। 

ਹਾਈਕਰੋਟ ਵੱਲੋਂ ਕਿਸਾਨਾਂ ਨੂੰ ਇਕ ਘੰਟੇ 'ਚ ਧਰਨਾ ਚੁੱਕਣ ਦੇ ਹੁਕਮ      
ਅੰਮ੍ਰਿਤਸਰ ਰੇਲਵੇ ਟਰੈਕ 'ਤੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੇ ਮਾਮਲੇ 'ਚ ਅੱਜ ਚੰਡੀਗੜ੍ਹ ਵਿਖੇ ਪੰਜਾਬ-ਹਰਿਆਣਾ ਹਾਈਕੋਰਟ 'ਚ ਸੁਣਵਾਈ ਕੀਤੀ ਗਈ। ਹਾਈਕੋਰਟ ਨੇ ਸਖਤੀ ਵਰਤਦੇ ਹੋਏ ਕਿਸਾਨ ਆਗੂਆਂ ਨੂੰ ਇਕ ਘੰਟੇ 'ਚ ਧਰਨੇ ਨੂੰ ਚੁੱਕਣ ਦੇ ਹੁਕਮ ਦਿੱਤੇ ਹਨ। 

ਕੈਪਟਨ ਸਰਕਾਰ ਨੇ ਕਾਲੋਨਾਈਜ਼ਰਾਂ ਨੂੰ ਦਿੱਤੀ ਰਾਹਤ, 30 ਜੂਨ ਤੱਕ ਵਧੀ ਮਿਆਦ      
ਪੰਜਾਬ 'ਚ ਗੈਰ–ਕਾਨੂੰਨੀ ਕਾਲੋਨੀਆਂ ਨੂੰ 30 ਜੂਨ ਤੱਕ ਰੈਗੂਲਰ ਕਰਵਾਇਆ ਜਾ ਸਕੇਗਾ। 

ਸ਼ਹੀਦਾਂ ਦੇ ਨਾਂ 'ਤੇ ਭਾਜਪਾ ਤੇ ਕਾਂਗਰਸ ਗੰਧਲੀ ਸਿਆਸਤ ਨਾ ਖੇਡੇ : ਖਹਿਰਾ      
ਭਾਜਪਾ ਅਤੇ ਕਾਂਗਰਸ ਪਾਰਟੀ ਨੂੰ ਸ਼ਹੀਦਾਂ ਦੇ ਨਾਂ 'ਤੇ ਗੰਧਲੀ ਸਿਆਸਤ ਨਹੀਂ ਕਰਨੀ ਚਾਹੀਦੀ ਜਦਕਿ ਸੀ. ਆਰ. ਪੀ. ਐੱਫ. ਅਤੇ ਫੌਜ ਦੇ ਸ਼ਹੀਦ ਪਰਿਵਾਰਾਂ ਦੀਆਂ ਵਿਧਵਾਵਾਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਦਿਲਾਸਾ ਦੇਣ ਦੇ ਨਾਲ-ਨਾਲ ਆਰਥਿਕ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। 

ਬਹਿਬਲ ਕਲਾਂ ਮਾਮਲੇ 'ਚ ਘਿਰੇ ਸਾਬਕਾ ਅਕਾਲੀ ਵਿਧਾਇਕ ਨੂੰ ਅਦਾਲਤ ਦਾ ਝਟਕਾ      
ਬਹਿਬਲ ਕਲਾਂ ਅਤੇ ਗੋਲੀਕਾਂਡ ਦੇ ਮਾਮਲੇ 'ਚ ਘਿਰੇ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਦੀਆਂ ਮੁਸ਼ਕਲਾਂ ਵਧ ਗਈਆਂ ਹਨ

10 ਲੋਕਾਂ ਦੇ ਕਾਤਲ ਨੂੰ ਸੁਪਰੀਮ ਕੋਰਟ ਨੇ ਵੀ ਸੁਣਾਈ ਸਜ਼ਾ-ਏ-ਮੌਤ (ਵੀਡੀਓ)      
2 ਵੱਖ-ਵੱਖ ਪਰਿਵਾਰਾਂ ਦੇ 10 ਲੋਕਾਂ ਨੂੰ ਨਹਿਰ 'ਚ ਧੱਕਾ ਦੇ ਕੇ ਕਤਲ ਕਰਨ ਵਾਲੇ ਦੋਸ਼ੀ ਖੁਸ਼ਵਿੰਦਰ ਸਿੰਘ ਨੂੰ ਹਾਈਕੋਰਟ ਤੋਂ ਬਾਅਦ ਸੁਪਰੀਮ ਕੋਰਟ ਨੇ ਵੀ ਫਾਂਸੀ ਦੀ ਸਜ਼ਾ ਬਰਕਰਾਰ ਰੱਖਣ ਦੇ ਹੁਕਮ ਦਿੱਤੇ ਹਨ। 

Anuradha

This news is Content Editor Anuradha