Punjab Wrap Up: ਪੜ੍ਹੋ 20 ਮਾਰਚ ਦੀਆਂ ਵੱਡੀਆਂ ਖ਼ਬਰਾਂ
Wednesday, Mar 20, 2019 - 05:49 PM (IST)

ਜਲੰਧਰ (ਵੈੱਬ ਡੈਸਕ) : 19 ਮਾਰਚ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਾਵਨ ਅਸਥਾਨ ਤੋਂ ਖਾਲਸਾਈ ਜਾਹੋ-ਜਲਾਲ ਅਤੇ ਜੈਕਾਰਿਆਂ ਦੀ ਗੂੰਜ ਨਾਲ ਆਰੰਭ ਹੋਏ ਸਿੱਖ ਕੌਮ ਦੇ ਕੌਮੀ ਤਿਉਹਾਰ ਹੋਲਾ-ਮਹੱਲਾ ਦੇ ਦੂਜੇ ਦਿਨ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ 'ਤੇ ਲੱਖਾਂ ਦੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਣ ਪਹੁੰਚੀਆਂ। ਦੂਜੇ ਪਾਸੇ ਸਟਿੰਗ ਆਪਰੇਸ਼ਨ ਨੂੰ ਲੈ ਕੇ ਵਿਵਾਦਾਂ 'ਚ ਘਿਰੇ ਕਾਂਗਰਸੀ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਖਿਲਾਫ ਭਾਜਪਾ-ਅਕਾਲੀ ਵਰਕਰਾਂ ਨੇ ਅੱਜ ਪ੍ਰਦਰਸ਼ਨ ਕਰਕੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੂੰ ਮੰਗ ਪੱਤਰ ਸੌਂਪਿਆ। ਇਸ ਦੌਰਾਨ ਅਕਾਲੀ-ਭਾਜਪਾ ਆਗੂਆਂ ਨੇ ਸੰਸਦ ਚੌਧਰੀ ਤੋਂ ਅਸਤੀਫੇ ਦੀ ਮੰਗ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-
ਹੋਲੇ-ਮਹੱਲੇ ਦਾ ਦੂਜਾ ਦਿਨ, ਅਲੌਕਿਕ ਰੰਗ 'ਚ ਰੰਗਿਆ ਸ੍ਰੀ ਆਨੰਦਪੁਰ ਸਾਹਿਬ (ਤਸਵੀਰਾਂ)
19 ਮਾਰਚ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਾਵਨ ਅਸਥਾਨ ਤੋਂ ਖਾਲਸਾਈ ਜਾਹੋ-ਜਲਾਲ ਅਤੇ ਜੈਕਾਰਿਆਂ ਦੀ ਗੂੰਜ ਨਾਲ ਆਰੰਭ ਹੋਏ ਸਿੱਖ ਕੌਮ ਦੇ ਕੌਮੀ ਤਿਉਹਾਰ ਹੋਲਾ-ਮਹੱਲਾ ਦੇ ਦੂਜੇ ਦਿਨ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ 'ਤੇ ਲੱਖਾਂ ਦੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਣ ਪਹੁੰਚੀਆਂ।
ਹਰਸਿਮਰਤ ਨੂੰ ਜਤਾਉਣ ਲਈ ਬਠਿੰਡਾ ਤੋਂ ਚੋਣ ਲੜ ਰਹੇ ਖਹਿਰਾ : ਬਲਜਿੰਦਰ ਕੌਰ
ਆਮ ਆਦਮੀ ਪਾਰਟੀ ਦੀ ਵਿਧਾਇਕ ਬੀਬੀ ਬਲਜਿੰਦਰ ਕੌਰ ਦਾ ਕਹਿਣਾ ਹੈ ਕਿ ਸੁਖਪਾਲ ਖਹਿਰਾ ਹਰਸਿਮਰਤ ਕੌਰ ਬਾਦਲ ਨੂੰ ਲੋਕ ਸਭਾ ਚੋਣਾਂ 'ਚ ਜਤਾਉਣ ਲਈ ਹੀ ਬਠਿੰਡਾ ਹਲਕੇ ਤੋਂ ਚੋਣ ਲੜ ਰਹੇ ਹਨ।
ਅਕਾਲੀ ਦਲ ਟਕਸਾਲੀ ਵਲੋਂ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ
ਅਕਾਲੀ ਦਲ ਟਕਸਾਲੀ ਵਲੋਂ ਪਾਰਟੀ ਦੀ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ ਕੀਤਾ ਗਿਆ ਹੈ।
'ਜਨਤਾ ਦੀ ਸੱਥ' 'ਚ ਦਵਿੰਦਰ ਸਿੰਘ ਘੁਬਾਇਆ, ਦੇਖੋ ਪੂਰਾ ਇੰਟਰਵਿਊ (ਵੀਡੀਓ)
'ਜਗ ਬਾਣੀ' ਦੇ ਟੀ. ਵੀ. ਸ਼ੋਅ 'ਜਨਤਾ ਦੀ ਸੱਥ' 'ਚ ਫਾਜ਼ਿਲਕਾ ਤੋਂ ਕਾਂਗਰਸੀ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦੇ ਨਾਲ ਪਿੰਡ ਚੂੜੀਵਾਲਾ ਚਿਸ਼ਟੀ 'ਚ ਵਿਸਥਾਰਤ ਗੱਲਬਾਤ ਕੀਤੀ ਗਈ।
ਰਾਮ ਰਹੀਮ ਤੱਕ ਪਹੁੰਚੇ 'ਸਿੱਟ' ਦੇ ਹੱਥ, ਵੱਧਣਗੀਆਂ ਮੁਸ਼ਕਿਲਾਂ
ਡੇਰਾ ਮੁਖੀ ਗੁਰਮੀਤ ਰਾਮ ਰਹੀਮ ਲਈ ਇਕ ਹੋਰ ਬੁਰੀ ਖ਼ਬਰ ਆਈ ਹੈ, ਬੇਅਦਬੀਆਂ ਅਤੇ ਗੋਲੀਕਾਂਡ ਦੀ ਜਾਂਚ ਕਰ ਰਹੀ 'ਸਿੱਟ' ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ 'ਤੇ ਸ਼ਿਕੰਜਾ ਕਸਣ ਦੀ ਤਿਆਰੀ ਕਰ ਲਈ ਹੈ
ਦੋਆਬੇ ਦੇ ਕਿਸਾਨਾਂ ਦਾ ਦਰਦ, 5 ਸਾਲਾਂ ਤੋਂ ਖਾ ਰਹੇ ਨੇ ਘਾਟਾ (ਵੀਡੀਓ)
ਦੋਆਬਾ ਖੇਤਰ ਦੇ ਆਲੂ ਉਤਪਾਦਕ ਕਿਸਾਨ ਬੇਹੱਦ ਨਿਰਾਸ਼ ਹਨ।
ਸਟਿੰਗ ਆਪਰੇਸ਼ਨ 'ਚ ਬੁਰੇ ਫਸੇ ਸੰਤੋਖ ਚੌਧਰੀ, ਉੱਠੀ ਅਸਤੀਫੇ ਦੀ ਮੰਗ
ਸਟਿੰਗ ਆਪਰੇਸ਼ਨ ਨੂੰ ਲੈ ਕੇ ਵਿਵਾਦਾਂ 'ਚ ਘਿਰੇ ਕਾਂਗਰਸੀ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਖਿਲਾਫ ਭਾਜਪਾ-ਅਕਾਲੀ ਵਰਕਰਾਂ ਨੇ ਅੱਜ ਪ੍ਰਦਰਸ਼ਨ ਕਰਕੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੂੰ ਮੰਗ ਪੱਤਰ ਸੌਂਪਿਆ।
ਬਹਿਬਲ ਕਲਾਂ ਕਾਂਡ 'ਚ ਗ੍ਰਿਫਤਾਰ ਕੀਤੇ ਗਏ ਚਰਨਜੀਤ ਸ਼ਰਮਾ ਦੀਆਂ ਮੁਸ਼ਕਲਾਂ 'ਚ ਵਾਧਾ
ਬਹਿਬਲਕਲਾਂ ਗੋਲੀ ਕਾਂਡ ਵਿਚ ਗ੍ਰਿਫ਼ਤਾਰ ਕੀਤੇ ਗਏ ਮੋਗਾ ਦੇ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਦੀਆਂ ਮੁਸ਼ਕਿਲਾਂ ਵਿਚ ਹੋਰ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ।
ਲੈਪਟਾਪ, ਕੰਪਿਊਟਰ, ਬਸ ਤੇ ਹੋਰ ਸਹੂਲਤਾਂ ਤੋਂ ਅੱਜ ਵੀ ਵਾਂਝਾ ਹੈ ਫਾਜ਼ਿਲਕਾ ਦਾ ਇਹ ਪਿੰਡ
ਇਕ ਪਾਸੇ ਜਿੱਥੇ ਭਾਰਤ ਸਰਕਾਰ ਵਲੋਂ ਦੇਸ਼ ਨੂੰ ਡਿਜ਼ੀਟਲ ਬਣਾਉਣ ਦੀ ਗੱਲ ਕਹੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਵਲੋਂ ਸੂਬੇ ਦੇ ਵਿਕਾਸ ਦੇ ਦਾਅਵੇ ਕੀਤੇ ਜਾ ਰਹੇ ਹਨ
ਹੋਲਾ-ਮਹੱਲਾ 'ਚ ਲਗਾਏ ਗਏ ਲੰਗਰ ਬਣੇ ਆਕਰਸ਼ਣ ਦਾ ਕੇਂਦਰ (ਤਸਵੀਰਾਂ)
ਖਾਲਸਾ ਦੇ ਸ਼ਾਨੋ ਸ਼ੌਕਤ ਦਾ ਪ੍ਰਤੀਕ ਰਾਸ਼ਟਰੀ ਤਿਉਹਾਰ ਹੋਲਾ-ਮਹੱਲਾ ਦੀ ਸ਼ੁਰੂਆਤ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਹੋ ਚੁੱਕੀ ਹੈ।