Punjab Wrap Up: ਪੜ੍ਹੋ 21 ਮਾਰਚ ਦੀਆਂ ਵੱਡੀਆਂ ਖ਼ਬਰਾਂ

03/21/2019 4:53:48 PM

ਜਲੰਧਰ (ਵੈੱਬ ਡੈਸਕ) : ਖਾਲਸੇ ਦੀ ਜਨਮ ਸਥਲੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਕੌਮੀ ਤਿਉਹਾਰ ਹੋਲਾ ਮਹੱਲਾ ਦੇ ਅੱਜ ਦੂਜੇ ਦਿਨ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ 'ਚ ਪਹੁੰਚੀਆਂ ਸੰਗਤਾਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁ. ਗੁਰੂ ਕੇ ਮਹਿਲ ਭੋਰਾ ਸਾਹਿਬ, ਗੁ. ਸੀਸ ਗੰਜ ਸਾਹਿਬ, ਗੁ. ਕਿਲਾ ਅਨੰਦਗੜ੍ਹ ਸਾਹਿਬ, ਗੁ. ਕਿਲਾ ਫਤਿਹਗੜ੍ਹ ਸਾਹਿਬ ਆਦਿ 'ਤੇ ਘੰਟਿਆਂਬੱਧੀ ਕਤਾਰਾਂ 'ਚ ਲੱਗ ਕੇ ਮੱਥਾ ਟੇਕਿਆ ਅਤੇ ਗੁਰੂ ਸਾਹਿਬਾਨ ਦੀਆਂ ਅਸੀਸਾਂ ਪ੍ਰਾਪਤ ਕੀਤੀਆਂ। ਦੂਜੇ ਪਾਸੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ 'ਸਿੱਟ' ਵਲੋਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਤੋਂ ਪੁੱਛਗਿੱਛ ਕਰਨ ਤਿਆਰੀ ਕੀਤੀ ਜਾ ਰਹੀ ਹੈ, ਜਿਸ ਲਈ ਉਨ੍ਹਾਂ ਨੇ ਅਦਾਲਤ ਤੋਂ ਇਜਾਜ਼ਤ ਲੈ ਲਈ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-

ਹੋਲੇ ਮਹੱਲੇ ਮੌਕੇ ਗੁਰੂ ਨਗਰੀ ਖਾਲਸਾਈ ਰੰਗ 'ਚ ਰੰਗੀ (ਤਸਵੀਰਾਂ)      
ਖਾਲਸੇ ਦੀ ਜਨਮ ਸਥਲੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਕੌਮੀ ਤਿਉਹਾਰ ਹੋਲਾ ਮੁਹੱਲਾ ਦੇ ਅੱਜ ਦੂਜੇ ਦਿਨ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਪਹੁੰਚੀਆਂ ਸੰਗਤਾਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁ. ਗੁਰੂ ਕੇ ਮਹਿਲ ਭੋਰਾ ਸਾਹਿਬ, ਗੁ. ਸੀਸ ਗੰਜ ਸਾਹਿਬ, ਗੁ. ਕਿਲਾ ਅਨੰਦਗੜ੍ਹ ਸਾਹਿਬ, ਗੁ. ਕਿਲਾ ਫਤਿਹਗੜ੍ਹ ਸਾਹਿਬ ਆਦਿ 'ਤੇ ਘੰਟਿਆਂਬੱਧੀ ਕਤਾਰਾਂ ਵਿਚ ਲੱਗ ਕੇ ਮੱਥਾ ਟੇਕਿਆ ਅਤੇ ਗੁਰੂ ਸਾਹਿਬਾਨ ਦੀਆਂ ਅਸੀਸਾਂ ਪ੍ਰਾਪਤ ਕੀਤੀਆਂ।

'ਪੰਜਾਬ ਡੈਮੋਕ੍ਰੇਟਿਕ ਅਲਾਇੰਸ' ਨੇ ਗੁਰਦਾਸਪੁਰ ਤੋਂ ਐਲਾਨਿਆ ਉਮੀਦਵਾਰ      
 'ਪੰਜਾਬ ਡੈਮੋਕ੍ਰੇਟਿਕ ਅਲਾਇੰਸ' ਨੇ ਲੋਕ ਸਭਾ ਚੋਣਾਂ ਲਈ ਗੁਰਦਾਸਪੁਰ ਤੋਂ ਆਪਣਾ ਉਮਦੀਵਾਰ ਐਲਾਨ ਦਿੱਤਾ ਹੈ।

ਬਹਿਬਲ ਕਲਾਂ ਗੋਲੀਕਾਂਡ: ਰਾਮ ਰਹੀਮ ਤੋਂ 'ਸਿੱਟ' ਕਰੇਗੀ ਪੁੱਛਗਿੱਛ      
ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ 'ਸਿੱਟ' ਵਲੋਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਤੋਂ ਪੁੱਛਗਿੱਛ ਕਰਨ ਤਿਆਰੀ ਕੀਤੀ ਜਾ ਰਹੀ ਹੈ

ਸਾਬਕਾ ਵਿੱਤ ਮੰਤਰੀ ਕਰਨਗੇ ਭਗਵੰਤ ਮਾਨ ਦਾ ਮੁਕਾਬਲਾ (ਵੀਡੀਓ)      
 ਸੁਖਦੇਵ ਸਿੰਘ ਢੀਂਡਸਾ ਦੇ ਅਕਾਲੀ ਦਲ ਤੋਂ ਲਾਂਭੇ ਹੋਣ ਤੋਂ ਬਾਅਦ ਹੁਣ ਸੰਗਰੂਰ ਦੀ ਲੋਕ ਸਭਾ ਸੀਟ ਲਈ ਪਾਰਟੀ ਵਲੋਂ ਉਨ੍ਹਾਂ ਦੇ ਵਿਧਾਇਕ ਬੇਟੇ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੂੰ ਮੈਦਾਨ ਵਿਚ ਉਤਾਰਿਆ ਜਾ ਸਕਦਾ ਹੈ। 

ਹੁਸ਼ਿਆਰਪੁਰ ਦੀ ਇਸ ਧੀ ਦੀ ਹਿੰਮਤ ਨੂੰ ਹਰ ਕੋਈ ਕਰ ਰਿਹੈ ਸਲਾਮ (ਤਸਵੀਰਾਂ)      
ਡਾਕਟਰੀ ਦੀ ਪੜ੍ਹਾਈ ਕਰ ਰਹੀ ਹੁਸ਼ਿਆਰਪੁਰ ਦੀ ਰਹਿਣ ਵਾਲੀ ਪੱਲਵੀ ਨੇ ਸ਼ਹਿਰ ਨੂੰ ਸਾਫ-ਸੁਥਰਾ ਰੱਖਣ ਲਈ ਸਵੱਛਤਾ ਮੁਹਿੰਮ ਤਹਿਤ ਇਕੱਲੇ ਹੀ ਸਫਾਈ ਮੁਹਿੰਮ ਸ਼ੁਰੂ ਕੀਤੀ ਹੈ। 

ਗੰਨਾ ਕਿਸਾਨਾਂ ਦੇ ਹੱਕ 'ਚ ਆਏ ਚੀਮਾ, ਮੁੱਖ ਮੰਤਰੀ ਕੋਲ ਮੁੱਦਾ ਚੁੱਕਣ ਦਾ ਦਿੱਤਾ ਭਰੋਸਾ      
 ਪਿਛਲੇ ਚਾਰ ਦਿਨਾਂ ਤੋਂ ਜ਼ਿਲਾ ਸੰਗਰੂਰ ਦੇ ਧੂਰੀ ਵਿਚ ਗੰਨੇ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਮਿੱਲ ਦੇ ਬਾਹਰ ਕਿਸਾਨਾਂ ਦਾ ਚੱਲ ਰਿਹਾ ਮਰਨ ਵਰਤ ਅਜੇ ਵੀ ਜਾਰੀ ਹੈ।

ਧੂਰੀ ਸ਼ੂਗਰ ਮਿੱਲ ਦੇ ਬਾਹਰ ਹੰਗਾਮਾ, ਕਿਸਾਨਾਂ ਤੇ ਪੁਲਸ ਵਿਚਾਲੇ ਧੱਕਾ-ਮੁੱਕੀ (ਵੀਡੀਓ)      
 ਸੰਗਰੂਰ ਦੀ ਧੂਰੀ ਸ਼ੂਗਰ ਮਿਲ ਦੇ ਬਾਹਰ ਆਪਣਾ ਬਕਾਇਆ ਨਾ ਮਿਲਣ ਕਾਰਨ ਪਿੱਛਲੇ ਤਿੰਨ ਦਿਨ ਤੋਂ ਮਰਨ ਵਰਤ 'ਤੇ ਬੈਠੇ ਬਿਰਧ ਕਿਸਾਨ ਮਹਿੰਦਰ ਸਿੰਘ ਵੜੈਚ ਨੂੰ ਪੁਲਸ ਨੇ ਜ਼ਬਰੀ ਉਠਾ ਦਿੱਤਾ। 

ਬੰਦੂਕ 'ਚ ਮੈਗਜ਼ੀਨ ਭਰਦੇ ਸਮੇਂ ਚੱਲੀ ਗੋਲੀ, ਹੋਮਗਾਰਡ ਮੁਲਾਜ਼ਮ ਦੀ ਮੌਤ      
ਸ੍ਰੀ ਮੁਕਤਸਰ ਸਾਹਿਬ ਵਿਖੇ ਮਲੋਟ ਦੇ ਥਾਣਾ ਸਦਰ 'ਚ ਆਪਣੀ ਬੰਦੂਕ 'ਚ ਮੈਗਜ਼ੀਨ ਭਰਦੇ ਸਮੇਂ ਇਕ ਹੋਮਗਾਰਡ ਮੁਲਾਜ਼ਮ ਦੀ ਗੋਲੀ ਚੱਲਣ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। 

ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਦੇ ਮੁਕਾਬਲੇ ਕਾਂਗਰਸ ਦੇ ਡਿੰਪਾ ਦਾ ਨਾਂ ਲਗਭਗ ਤੈਅ!      
ਸ਼੍ਰੋਮਣੀ ਅਕਾਲੀ ਦਲ ਵੱਲੋਂ ਖਡੂਰ ਸਾਹਿਬ ਦੀ ਲੋਕ ਸਭਾ ਸੀਟ 'ਤੇ ਬੀਬੀ ਜਗੀਰ ਕੌਰ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ, ਜਿਸ ਦੇ ਮੁਕਾਬਲੇ ਕਾਂਗਰਸ ਦੀ ਪਹਿਲੀ ਪਸੰਦ ਵਜੋਂ ਸਾਬਕਾ ਕਾਂਗਰਸੀ ਵਿਧਾਇਕ ਜਸਬੀਰ ਸਿੰਘ ਡਿੰਪਾ ਬਣ ਕੇ ਉਭਰੇ ਹਨ। 

ਲੋਕ ਸਭਾ ਚੋਣਾਂ : ਪੰਜਾਬ 'ਚ ਕਾਂਗਰਸ ਦੀਆਂ ਟਿਕਟਾਂ ਦੀ ਵੰਡ 'ਤੇ ਰਹੇਗੀ ਕੈਪਟਨ ਦੀ ਮੋਹਰ      
ਕੈਪ. ਅਮਰਿੰਦਰ ਸਿੰਘ ਵਲੋਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਜਿੱਤ ਹਾਸਲ ਕਰਨ ਬਾਰੇ ਜੋ ਦਾਅਵਾ ਕੀਤਾ ਜਾ ਰਿਹਾ ਹੈ, ਉਸ ਨੂੰ ਪੂਰਾ ਕਰਨ ਲਈ ਉਨ੍ਹਾਂ ਨੇ ਹਾਈਕਮਾਨ ਤੋਂ ਟਿਕਟਾਂ ਦੀ ਵੰਡ ਦੀ ਪ੍ਰਕਿਰਿਆ 'ਚ ਪੂਰੀ ਤਰ੍ਹਾਂ ਫ੍ਰੀ ਹੈਂਡ ਦੇਣ ਦੀ ਮੰਗ ਰੱਖੀ ਹੈ


 


Anuradha

Content Editor

Related News