Punjab Wrap Up: ਪੜ੍ਹੋ 27 ਮਾਰਚ ਦੀਆਂ ਵੱਡੀਆਂ ਖ਼ਬਰਾਂ

Wednesday, Mar 27, 2019 - 05:14 PM (IST)

Punjab Wrap Up: ਪੜ੍ਹੋ 27 ਮਾਰਚ ਦੀਆਂ ਵੱਡੀਆਂ ਖ਼ਬਰਾਂ

ਜਲੰਧਰ (ਵੈੱਬ ਡੈਸਕ) : ਪੰਜਾਬੀ ਏਕਤਾ ਪਾਰਟੀ ਦੇ ਬਠਿੰਡਾ ਤੋਂ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ 'ਚ ਮਾਨਸਾ ਦੇ ਐੱਸ. ਡੀ. ਐੱਮ. ਅਭਿਜੀਤ ਕਪਿਲਾਸ਼ ਵਲੋਂ ਉਨ੍ਹਾਂ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ। ਦੂਜੇ ਪਾਸੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਟਕਸਾਲੀ ਨੇ ਗੁਰਦਾਸਪੁਰ 'ਚ ਅਕਾਲੀ-ਭਾਜਪਾ ਨੂੰ ਝਟਕਾ ਦਿੱਤਾ ਹੈ। ਗੁਰਦਾਸਪੁਰ ਵਿਚ ਵੱਖ-ਵੱਖ ਅਹੁਦਿਆਂ 'ਤੇ ਰਹਿ ਚੁੱਕੇ 31 ਅਕਾਲੀ ਲੀਡਰ ਪਾਰਟੀ ਨੂੰ ਅਲਵਿਦਾ ਆਖ ਅਕਾਲੀ ਦਲ ਟਕਸਾਲੀ ਵਿਚ ਸ਼ਾਮਲ ਹੋ ਗਏ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-

ਲੋਕ ਸਭਾ ਚੋਣਾਂ ਤੋਂ ਪਹਿਲਾਂ ਟਕਸਾਲੀਆਂ ਦਾ ਬਾਦਲਾਂ ਨੂੰ ਝਟਕਾ!      
ਲੋਕ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਟਕਸਾਲੀ ਨੇ ਗੁਰਦਾਸਪੁਰ ਵਿਚ ਅਕਾਲੀ-ਭਾਜਪਾ ਨੂੰ ਝਟਕਾ ਦਿੱਤਾ ਹੈ।

ਪਿਤਾ ਦੀ ਨਹੀਂ ਹੁਣ ਪ੍ਰਧਾਨ ਦੀ ਮੰਨਣਗੇ ਪਰਮਿੰਦਰ ਢੀਂਡਸਾ      
 ਸੂਬੇ 'ਚ ਸਿਆਸੀ ਸੰਕਟ 'ਚੋਂ ਗੁਜ਼ਰ ਰਹੇ ਸ਼੍ਰੋਮਣੀ ਅਕਾਲੀ ਦਲ ਨੂੰ ਇਸ ਵਾਰ ਲੋਕ ਸਭਾ ਚੋਣਾਂ 'ਚ ਉਮੀਦਵਾਰ ਲੱਭਣ ਲਈ ਜੱਦੋ-ਜਹਿਦ ਕਰਨੀ ਪੈ ਰਹੀ ਹੈ।

ਸੁਖਪਾਲ ਖਹਿਰਾ ਨੂੰ ਵੱਡਾ ਝਟਕਾ, ਨੋਟਿਸ ਜਾਰੀ (ਵੀਡੀਓ)      
ਪੰਜਾਬੀ ਏਕਤਾ ਪਾਰਟੀ ਦੇ ਬਠਿੰਡਾ ਤੋਂ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ 'ਚ ਮਾਨਸਾ ਦੇ ਐੱਸ. ਡੀ. ਐੱਮ. ਅਭਿਜੀਤ ਕਪਿਲਾਸ਼ ਵਲੋਂ ਉਨ੍ਹਾਂ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ 

ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਲੱਗਣਾ ਪਵੇਗਾ ਲੰਬੀ ਲਾਈਨ 'ਚ
 ਪ੍ਰਬੰਧਾਂ ਨੂੰ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਖਾਸ ਵਿਉਂਤਬੰਦੀ ਕੀਤੀ ਗਈ ਹੈ। 

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਬਦਲਿਆ ਸਕੂਲਾਂ ਦਾ ਸਮਾਂ      
ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸੂਬੇ ਦੇ ਸਕੂਲਾਂ ਦਾ ਸਮਾਂ ਤਬਦੀਲ ਕਰਨ ਦਾ ਐਲਾਨ ਕੀਤਾ ਗਿਆ ਹੈ। 

...ਤੇ ਹੁਣ ਬਾਦਲਾਂ ਦੇ ਕਰੀਬੀ ਕੋਲਿਆਂਵਾਲੀ ਪੁੱਜੇ ਹਾਈਕੋਰਟ      
ਬਾਦਲ ਪਰਿਵਾਰ ਦੇ ਕਰੀਬੀ ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਨੇ ਆਪਣੀ ਅਗਾਊਂ ਜ਼ਮਾਨਤ ਦੀ ਅਰਜ਼ੀ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ

ਤਿੰਨ ਮੰਜ਼ਿਲਾਂ ਕੱਪੜੇ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ      
ਬੀਤੀ ਰਾਤ 10.30 ਵਜੇ ਸਥਾਨਕ ਬਾਟਾ ਚੌਂਕ 'ਚ ਸਥਿਤ ਤਿੰਨ ਮੰਜ਼ਿਲੀ ਰਾਜ ਰਾਣੀ ਰੈਡੀਮੇਟ ਗਾਰਮੈਂਟਸ ਦੁਕਾਨ 'ਚ ਅਚਾਨਕ ਭਿਆਨਕ ਅੱਗ ਲੱਗਣ ਦੇ ਕਾਰਨ ਦੁਕਾਨ ਮਾਲਿਕ ਦਾ ਲੱਖਾਂ ਰੁਪਏ ਦਾ ਕੱਪੜੇ ਸਮੇਤ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ। 

ਸਿਆਸਤ 'ਚ ਵੱਡਾ ਨਾਮਣਾ ਖੱਟਣ ਵਾਲੇ ਇਹ ਚੋਟੀ ਦੇ ਲੀਡਰ ਵੀ ਬਦਲ ਚੁੱਕੇ ਹਨ ਪਾਰਟੀਆਂ      
ਉਂਝ ਤਾਂ ਪੰਜਾਬ ਦੀ ਸਿਆਸਤ ਵਿਚ ਲੀਡਰਾਂ ਦਾ ਦਲ ਬਦਲਣ ਦਾ ਸਿਲਸਿਲਾ ਆਮ ਰਿਹਾ ਹੈ ਅਤੇ ਚੋਣਾਂ ਨੇੜੇ ਆਉਂਦਿਆਂ ਹੀ ਪਾਰਟੀਆਂ ਬਦਲਣ ਦੀ ਕਿਵਾਇਦ ਹੋਰ ਤੇਜ਼ ਹੋ ਜਾਂਦੀ ਹੈ

ਭਾਜਪਾ ਦੀ ਟਿਕਟ ਤੋਂ ਚੋਣਾਂ ਲੜਨ ਲਈ ਦਲਬੀਰ ਕੌਰ ਨੇ ਪੇਸ਼ ਕੀਤੀ ਦਾਅਵੇਦਾਰੀ (ਵੀਡੀਓ)      
ਪਾਕਿਸਤਾਨ 'ਚ ਮਾਰੇ ਗਏ ਸਰਬਜੀਤ ਕੌਰ ਦੀ ਭੈਣ ਦਲਬੀਰ ਕੌਰ ਨੇ ਸਿਰਸਾ ਤੋਂ ਭਾਜਪਾ ਤੋਂ ਆਪਣੀ ਟਿਕਟ ਦੀ ਦਾਅਵੇਦਾਰੀ ਪੇਸ਼ ਕੀਤੀ ਹੈ।


 


    


author

Anuradha

Content Editor

Related News