Punjab Wrap Up : ਪੜ੍ਹੋ 1 ਅਪ੍ਰੈਲ ਦੀਆਂ ਪੰਜਾਬ ਦੀਆਂ ਖ਼ਾਸ ਖ਼ਬਰਾਂ
Monday, Apr 01, 2019 - 04:56 PM (IST)
ਜਲੰਧਰ (ਵੈੱਬ ਡੈਸਕ) : ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਚੋਣਾਂ ਲਈ 3 ਹੋਰ ਉਮੀਦਵਾਰਾਂ ਦਾ ਐਲਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕਰ ਦਿੱਤਾ ਗਿਆ ਹੈ। ਮੌਜੂਦਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਜਾਰਾ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਐਲਾਨਿਆ ਹੈ। ਦੂਜੇ ਪਾਸੇ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ ਸੰਗਰੂਰ ਤੋਂ ਉਮੀਦਵਾਰ ਜੱਸੀ ਜਸਰਾਜ ਵਲੋਂ ਕੀਤੇ ਗਏ ਸ਼ਬਦੀ ਹਮਲੇ ਦਾ ਭਗਵੰਤ ਮਾਨ ਨੇ ਤਿੱਖਾ ਜਵਾਬ ਦਿੱਤਾ ਹੈ। ਮਾਨ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਜੱਸੀ ਜਸਰਾਜ ਦੇ ਸਰਟੀਫਿਕੇਟ ਦੀ ਜ਼ਰੂਰਤ ਨਹੀਂ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-
ਸ਼੍ਰੋਮਣੀ ਅਕਾਲੀ ਦਲ ਵੱਲੋਂ 3 ਹੋਰ ਉਮੀਦਵਾਰਾਂ ਦਾ ਐਲਾਨ (ਵੀਡੀਓ)
ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਚੋਣਾਂ ਲਈ 3 ਹੋਰ ਉਮੀਦਵਾਰਾਂ ਦਾ ਐਲਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕਰ ਦਿੱਤਾ ਗਿਆ ਹੈ। ਮੌਜੂਦਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਜਾਰਾ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਐਲਾਨਿਆ ਹੈ।
ਸਿਮਰਜੀਤ ਸਿੰਘ ਬੈਂਸ ਨੂੰ ਝਟਕਾ, ਪ੍ਰੇਮ ਸਿੰਘ ਮਿੱਤਲ ਕਾਂਗਰਸ 'ਚ ਸ਼ਾਮਲ
ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੂੰ ਉਸ ਵੇਲੇ ਝਟਕਾ ਲੱਗਿਆ, ਜਦੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਪ੍ਰੇਮ ਸਿੰਘ ਮਿੱਤਲ ਨੇ ਕਾਂਗਰਸ ਦਾ ਹੱਥ ਫੜ੍ਹ ਲਿਆ।
ਜੱਸੀ ਜਸਰਾਜ ਦੇ ਬਿਆਨ ਤੋਂ ਭੜਕੇ ਭਗਵੰਤ ਮਾਨ, ਦੇਖੋ ਕਿਵੇਂ ਦਿੱਤਾ ਜਵਾਬ
ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ ਸੰਗਰੂਰ ਤੋਂ ਉਮੀਦਵਾਰ ਜੱਸੀ ਜਸਰਾਜ ਵਲੋਂ ਕੀਤੇ ਗਏ ਸ਼ਬਦੀ ਹਮਲੇ ਦਾ ਭਗਵੰਤ ਮਾਨ ਨੇ ਤਿੱਖਾ ਜਵਾਬ ਦਿੱਤਾ ਹੈ। ਮਾਨ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਜੱਸੀ ਜਸਰਾਜ ਦੇ ਸਰਟੀਫਿਕੇਟ ਦੀ ਜ਼ਰੂਰਤ ਨਹੀਂ ਹੈ।
ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਵਲੋਂ ਨੋਟਿਸ ਜਾਰੀ
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੋਮਵਾਰ ਨੂੰ ਮਾਣਹਾਨੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ।
ਮੋਹਾਲੀ 'ਚੋਂ ਗ੍ਰਿਫਤਾਰ ਬੱਬਰ ਖਾਲਸਾ ਦੇ 5 ਅੱਤਵਾਦੀ 4 ਦਿਨਾਂ ਦੇ ਰਿਮਾਂਡ 'ਤੇ
ਸਟੇਟ ਆਪਰੇਸ਼ਨ ਸੈੱਲ ਮੋਹਾਲੀ ਵਲੋਂ ਐਤਵਾਰ ਨੂੰ ਅੱਤਵਾਦੀ ਸੰਗਠਨ ਬੱਬਰ ਖਾਲਸਾ ਨਾਲ ਸਬੰਧਿਤ ਗ੍ਰਿਫਤਾਰ ਕੀਤੇ 5 ਅੱਤਵਾਦੀਆਂ ਨੂੰ ਡਿਊਟੀ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ,
ਮਹਿਲਾ ਡਰੱਗ ਇੰਸਪੈਕਟਰ ਨੂੰ ਕਤਲ ਕਰਨ ਵਾਲੇ ਦੀ ਪਤਨੀ ਆਈ ਸਾਹਮਣੇ, ਦਿੱਤਾ ਵੱਡਾ ਬਿਆਨ (ਤਸਵੀਰਾਂ)
ਡਰੱਗਜ਼ ਲਾਇਸੈਂਸਿੰਗ ਅਥਾਰਿਟੀ ਦੀ ਮਹਿਲਾ ਅਧਿਕਾਰੀ ਡਾਕਟਰ ਨੇਹਾ ਸ਼ੋਰੀ ਦੇ ਕਤਲ ਕਰਨ ਦੇ ਮਾਮਲੇ 'ਚ ਕਾਤਲ ਬਲਵਿੰਦਰ ਸਿੰਘ ਦੀ ਪਤਨੀ ਨੇ ਮੀਡੀਆ ਸਾਹਮਣੇ ਆ ਕੇ ਕਈ ਵੱਡੇ ਖੁਲਾਸੇ ਕੀਤੇ ਹਨ।
'ਸਿੱਟ' ਦੇ ਨਿਸ਼ਾਨੇ 'ਤੇ ਰਾਮ ਰਹੀਮ, ਸੁਨਾਰੀਆ ਜੇਲ 'ਚ ਹੋਵੇਗੀ ਪੁੱਛਗਿੱਛ
ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਐੱਸ. ਆਈ. ਟੀ. 2 ਅਪ੍ਰੈਲ ਨੂੰ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੋਂ ਸੁਨਾਰੀਆ ਜੇਲ 'ਚ ਪੁੱਛਗਿੱਛ ਕਰੇਗੀ।
ਖੰਨਾ ਪੁਜੇ ਸੁਖਬੀਰ ਨੇ ਕਿਹਾ ਮੰਤਰੀ ਰੰਧਾਵਾ ਮੈਂਟਲ
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਪੰਜਾਬ ਵਿਚ ਜਦੋਂ ਤੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣੇ ਹਨ, ਓਦੋਂ ਤੋਂ ਸੂਬੇ ਦਾ ਵਿਕਾਸ ਰੁਕ ਗਿਆ ਹੈ।
ਪੰਜਾਬ 'ਚ ਪਹਿਲੀ ਵਾਰ 'ਵੋਟ' ਦੇ ਹੱਕ ਦੀ ਵਰਤੋਂ ਕਰਨਗੇ 10 ਲੱਖ ਨੌਜਵਾਨ
ਪੰਜਾਬ 'ਚ ਇਸ ਵਾਰ ਕਰੀਬ 10 ਲੱਖ ਵੋਟਰ ਅਜਿਹੇ ਹਨ, ਜਿਨ੍ਹਾਂ ਨੇ ਆਪਣੇ ਜਮਹੂਰੀ ਹੱਕ ਦੀ ਪਹਿਲੀ ਵਾਰ ਵਰਤੋਂ ਕਰਨੀ ਹੈ।
ਫਿਰੋਜ਼ਪੁਰ 'ਚ ਦੋ ਧਿਰਾਂ ਵਿਚਾਲੇ ਫਾਇਰਿੰਗ, ਦੋ ਗੰਭੀਰ ਜ਼ਖਮੀ
ਫਿਰੋਜ਼ਪੁਰ ਦੇ ਪਿੰਡ ਤੂਤ ਵਿਚ ਦੋ ਧਿਰਾਂ ਵਿਚਾਲੇ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਭਗਵੰਤ ਮਾਨ ਨੇ ਖੋਲ੍ਹਿਆ ਰਾਜ, ਹਰਸਿਮਰਤ ਬਾਦਲ ਕਿਵੇਂ ਲੱਭ ਰਹੀ ਹੈ ਹਲਕਾ (ਵੀਡੀਓ)
'ਆਪ' ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਆਪਣੇ ਬਠਿੰਡਾ ਦੌਰੇ ਦੌਰਾਨ ਹਲਕੇ ਦੇ ਪਿੰਡਾਂ 'ਚ ਲੋਕਾਂ ਨੂੰ ਸੰਬੋਧਨ ਕਰਨ ਲਈ ਪਹੁੰਚੇ ਹੋਏ ਸਨ।