Punjab Wrap Up : ਪੜ੍ਹੋ 2 ਅਪ੍ਰੈਲ ਦੀਆਂ ਪੰਜਾਬ ਦੀਆਂ ਖ਼ਾਸ ਖ਼ਬਰਾਂ

Tuesday, Apr 02, 2019 - 06:22 PM (IST)

Punjab Wrap Up : ਪੜ੍ਹੋ 2 ਅਪ੍ਰੈਲ ਦੀਆਂ ਪੰਜਾਬ ਦੀਆਂ ਖ਼ਾਸ ਖ਼ਬਰਾਂ

ਜਲੰਧਰ (ਵੈੱਬ ਡੈਸਕ) : ਆਮਦਨ ਤੋਂ ਜ਼ਿਆਦਾ ਜਾਇਦਾਦ ਇਕੱਠੀ ਕਰਨ ਦੇ ਮਾਮਲੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਦੀ ਅੰਤਰਿਮ ਜ਼ਮਾਨਤ ਨੂੰ ਮਨਜ਼ੂਰ ਕਰ ਲਿਆ ਹੈ। ਦੂਜੇ ਪਾਸੇ ਪੰਜਾਬ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਸਾਬਕਾ ਲੋਕ ਸਭਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਦੀ ਸਕਿਓਰਿਟੀ ਵਾਪਸ ਲੈ ਲਈ ਗਈ ਹੈ। ਸਕਿਓਰਿਟੀ ਵਾਪਸ ਲਏ ਜਾਣ ਤੋਂ ਬਾਅਦ ਅਟਵਾਲ ਨੇ ਆਪਣਾ ਸਪਸ਼ਟੀਕਰਨ ਦਿੰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਇਹ ਨਹੀਂ ਕੀਤਾ ਜਾਣਾ ਚਾਹੀਦਾ ਸੀ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-

ਅਕਾਲੀ ਦਲ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਦਾ ਨਕੋਦਰ ਤੋਂ ਅਮਰੀਕਾ ਤੱਕ ਵਿਰੋਧ      
ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਬਕਾ ਆਈ. ਏ. ਐੱਸ. ਦਰਬਾਰਾ ਸਿੰਘ ਗੁਰੂ ਨੂੰ ਫਤਿਹਗੜ੍ਹ ਸਾਹਿਬ ਤੋਂ ਐਲਾਨਿਆ ਗਿਆ ਹੈ। 

ਬਾਦਲਾਂ ਦੇ ਕਰੀਬੀ ਕੋਲਿਆਂਵਾਲੀ ਨੂੰ ਮਿਲੀ ਅੰਤਰਿਮ ਜ਼ਮਾਨਤ      
ਆਮਦਨ ਤੋਂ ਜ਼ਿਆਦਾ ਜਾਇਦਾਦ ਇਕੱਠੀ ਕਰਨ ਦੇ ਮਾਮਲੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਦੀ ਅੰਤਰਿਮ ਜ਼ਮਾਨਤ ਨੂੰ ਮਨਜ਼ੂਰ ਕਰ ਲਿਆ ਹੈ। 

ਸੁਰੱਖਿਆ ਵਾਪਸ ਲੈਣ 'ਤੇ ਚੋਣ ਕਮਿਸ਼ਨ ਨੂੰ ਚਿੱਠੀ ਲਿਖਣਗੇ ਅਟਵਾਲ      
ਪੰਜਾਬ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਸਾਬਕਾ ਲੋਕ ਸਭਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਦੀ ਸਕਿਓਰਿਟੀ ਵਾਪਸ ਲੈ ਲਈ ਗਈ ਹੈ।  

ਲੁਧਿਆਣਾ: ਫੂਲਕਾ ਤੋਂ ਬਾਅਦ ਪਾਰਟੀ ਨੂੰ ਨਹੀਂ ਮਿਲ ਰਿਹਾ ਕੋਈ ਉਮੀਦਵਾਰ      
ਪਿਛਲੇ ਸਮੇਂ ਦੌਰਾਨ ਵਿਧਾਨ ਸਭਾ ਦਾਖਾ ਤੋਂ 'ਆਪ' ਵਿਧਾਇਕ ਐੱਚ. ਐੱਸ. ਫੂਲਕਾ ਵਲੋਂ ਅਸਤੀਫਾ ਦੇਣ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਲੁਧਿਆਣਾ ਤੋਂ ਕੋਈ ਉਮੀਦਵਾਰ ਨਹੀਂ ਮਿਲ ਰਿਹਾ ਹੈ

ਕੀ ਸੁਖਬੀਰ ਬਾਦਲ ਦੇ ਪੈਰੀਂ ਪਏ 'ਗੁਰੂ'!      
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੀਤੇ ਦਿਨ ਖੰਨਾ 'ਚ ਕੀਤੀ ਰੈਲੀ ਦੌਰਾਨ ਦਰਬਾਰਾ ਸਿੰਘ ਗੁਰੂ ਨੂੰ ਫਤਿਹਗੜ੍ਹ ਸਾਹਿਬ ਹਲਕੇ ਤੋਂ ਉਮੀਦਵਾਰ ਐਲਾਨਿਆ ਗਿਆ। 

ਚੰਡੀਗੜ੍ਹ 'ਚ ਵੱਡਾ ਹਾਦਸਾ, ਚੱਲਦੀ ਕਾਰ 'ਚ ਫਟਿਆ ਸਿਲੰਡਰ, ਇਕ ਦੀ ਮੌਤ      
ਸ਼ਹਿਰ ਦੇ ਸੈਕਟਰ-23 'ਚ ਮੰਗਲਵਾਰ ਨੂੰ ਉਸ ਸਮੇਂ ਵੱਡਾ ਹਾਦਸਾ ਵਾਪਰਿਆ, ਜਦੋਂ ਚੱਲਦੀ ਕਾਰ 'ਚ ਸਿਲੰਡਰ ਫਟ ਗਿਆ।

ਦਰਸ਼ਨੀ ਡਿਓੜੀ ਢਾਉਣ ਦੇ ਵਿਰੋਧ 'ਚ ਖਹਿਰਾ ਤੇ ਬੀਬੀ ਖਾਲੜਾ ਪੁੱਜੇ ਤਰਨਤਾਰਨ      
 ਪੰਜਾਬ ਏਕਤਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸੁਖਪਾਲ ਖਹਿਰਾ ਤੇ ਬੀਬੀ ਪਰਮਜੀਤ ਕੌਰ ਖਾਲੜਾ ਸਮਰਥਕਾਂ ਸਮੇਤ ਤਰਨਤਾਰਨ ਸ੍ਰੀ ਦਰਬਾਰ ਸਾਹਿਬ ਪਹੁੰਚੇ।

ਚੀਮਾ ਵਲੋਂ ਕਾਂਗਰਸ ਦਾ ਚੋਣ ਮੈਨੀਫੈਸਟੋ 'ਠਗੀ ਦਾ ਨਵਾਂ ਪ੍ਰਾਜਕੈਟ' ਕਰਾਰ      
ਕਾਂਗਰਸ ਵਲੋਂ ਜਾਰੀ ਕੀਤੇ ਗਏ ਚੋਣ ਮੈਨੀਫੈਸਟੋ ਨੂੰ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ 'ਠਗੀ ਦਾ ਨਵਾਂ ਪ੍ਰਾਜੈਕਟ' ਕਰਾਰ ਦਿੱਤਾ ਹੈ। 

ਜੱਸੀ ਜਸਰਾਜ ਦੇ ਅਲਟੀਮੇਟਮ 'ਤੇ ਭਗਵੰਤ ਮਾਨ ਦੀ ਬੜ੍ਹਕ      
ਸੰਗਰੂਰ ਤੋਂ ਪੀ. ਡੀ. ਏ. ਦੇ ਉਮੀਦਵਾਰ ਜੱਸੀ ਜਸਰਾਜ ਦੇ ਅਲਟੀਮੇਟਮ 'ਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਬੜ੍ਹਕ ਮਾਰਦਿਆਂ ਕਿਹਾ ਹੈ ਕਿ ਉਹ ਕਿਸੇ ਵੀ ਅਲਟੀਮੇਟਮ ਤੋਂ ਨਹੀਂ ਡਰਦੇ ਅਤੇ ਉਨ੍ਹਾਂ ਨੂੰ ਜੱਸੀ ਜਸਰਾਜ ਦੀ ਕੋਈ ਪਰਵਾਹ ਨਹੀਂ ਹੈ।

 ਬਾਦਲਾਂ ਦੇ ਕਹਿਣ 'ਤੇ ਢਾਈ ਗਈ ਦਰਸ਼ਨੀ ਡਿਓੜੀ : ਬ੍ਰਹਮਪੁਰਾ (ਵੀਡੀਓ)      
 ਤਰਨਤਾਰਨ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੀ ਪੁਰਾਤਣ ਦਰਨਸ਼ੀ ਡਿਓੜੀ ਢਾਹੇ ਜਾਣ ਦਾ ਮਾਮਲਾ ਸਿਆਸੀ ਤੂਲ ਫੜਦਾ ਜਾ ਰਿਹਾ ਹੈ। 

 
 



    


author

Anuradha

Content Editor

Related News