Punjab Wrap Up : ਪੜ੍ਹੋ 5 ਅਪ੍ਰੈਲ ਦੀਆਂ ਪੰਜਾਬ ਦੀਆਂ ਖ਼ਾਸ ਖ਼ਬਰਾਂ

Friday, Apr 05, 2019 - 05:27 PM (IST)

ਜਲੰਧਰ (ਵੈੱਬ ਡੈਸਕ) : ਸੀਟਾਂ ਦੀ ਵੰਡ ਨੇ ਭਾਵੇਂ ਅਕਾਲੀ ਦਲ ਟਕਸਾਲੀ ਤੇ ਸੁਖਪਾਲ ਖਹਿਰਾ 'ਚ ਗਠਜੋੜ ਨਹੀਂ ਹੋਣ ਦਿੱਤਾ ਪਰ ਲੋਕ ਸਭਾ ਸੀਟ ਖਡੂਰ ਸਾਹਿਬ ਨੇ ਦੋਵਾਂ 'ਚ ਸਲਾਹਾਂ ਤੇ ਅਪੀਲਾਂ ਦਾ ਦੌਰ ਜ਼ਰੂਰ ਸ਼ੁਰੂ ਕਰ ਦਿੱਤਾ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਨੇ ਸੰਗਰੂਰ ਲੋਕ ਸਭਾ ਹਲਕੇ ਤੋਂ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-

ਕਿਸੇ ਸਮੇਂ ਪੰਜਾਬ ਦੀ ਹਾਟ ਸੀਟ ਸੀ 'ਫਰੀਦਕੋਟ', ਜਾਣੋ ਦਿਲਚਸਪ ਤੱਥ      
ਭਾਵੇਂ 2019 ਦੀਆਂ ਲੋਕ ਸਭਾ ਚੋਣਾਂ ਵਿਚ ਰਿਵਾਇਤੀ ਪਾਰਟੀਆਂ ਨੂੰ ਫਰੀਦਕੋਟ ਸੀਟ 'ਤੇ ਉਤਾਰਨ ਲਈ ਕੋਈ ਢੁਕਵਾਂ ਉਮੀਦਵਾਰ ਨਹੀਂ ਮਿਲ ਰਿਹਾ ਹੈ ਪਰ ਫਰੀਦਕੋਟ ਲੋਕ ਸਭਾ ਸੀਟ ਕਿਸੇ ਸਮੇਂ ਸੂਬੇ ਦੀ ਹਾਟ ਸੀਟ ਹੁੰਦੀ ਸੀ।

ਕਾਂਗਰਸ ਨੇ ਕੀਤਾ ਮੇਰਾ ਸਿਆਸੀ ਕਤਲ : ਮਹਿੰਦਰ ਸਿੰਘ ਕੇ. ਪੀ. (ਵੀਡੀਓ)      
ਜਲੰਧਰ ਦੇ ਸਾਬਕਾ ਸੰਸਦ ਮੈਂਬਰ ਅਤੇ ਸੂਬਾ ਕਾਂਗਰਸ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਕੇ. ਪੀ. ਕਾਂਗਰਸ ਤੋਂ ਵੱਖ ਹੋ ਕੇ ਬਗਾਵਤ ਕਰਨ ਦੇ ਮੂਡ 'ਚ ਦਿਖ ਰਹੇ ਹਨ। 

 ਬੀਬੀ ਖਾਲੜਾ 'ਤੇ ਅੜੀ ਖਹਿਰਾ ਤੇ ਟਕਸਾਲੀਆਂ ਦੀ ਘੁੰਡੀ!      
ਸੀਟਾਂ ਦੀ ਵੰਡ ਨੇ ਭਾਵੇਂ ਅਕਾਲੀ ਦਲ ਟਕਸਾਲੀ ਤੇ ਸੁਖਪਾਲ ਖਹਿਰਾ 'ਚ ਗਠਜੋੜ ਨਹੀਂ ਹੋਣ ਦਿੱਤਾ ਪਰ ਲੋਕ ਸਭਾ ਸੀਟ ਖਡੂਰ ਸਾਹਿਬ ਨੇ ਦੋਵਾਂ 'ਚ ਸਲਾਹਾਂ ਤੇ ਅਪੀਲਾਂ ਦਾ ਦੌਰ ਜ਼ਰੂਰ ਸ਼ੁਰੂ ਕਰ ਦਿੱਤਾ ਹੈ। 

ਅਕਾਲੀ ਦਲ ਨੇ ਸੰਗਰੂਰ ਤੋਂ ਐਲਾਨਿਆ ਉਮੀਦਵਾਰ      
ਸ਼੍ਰੋਮਣੀ ਅਕਾਲੀ ਦਲ ਨੇ ਸੰਗਰੂਰ ਲੋਕ ਸਭਾ ਹਲਕੇ ਤੋਂ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। 

ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਲੁਧਿਆਣਾ ਤੋਂ ਲੜਨਗੇ ਚੋਣ      
ਲੋਕ ਇਨਸਾਫ ਪਾਰਟੀ ਵਲੋਂ ਲੁਧਿਆਣਾ ਲੋਕ ਸਭਾ ਹਲਕੇ ਤੋਂ ਸਿਮਰਜੀਤ ਸਿੰਘ ਬੈਂਸ ਉਮੀਦਵਾਰ ਹੋਣਗੇ। 

ਪਰਮਿੰਦਰ ਢੀਂਡਸਾ ਨੂੰ ਟਿਕਟ ਮਿਲਣ 'ਤੇ ਪਿਤਾ ਸੁਖਦੇਵ ਢੀਂਡਸਾ ਦਾ ਪਹਿਲਾ ਵੱਡਾ ਬਿਆਨ      
ਅਕਾਲੀ ਦਲ ਵਲੋਂ ਲੋਕ ਸਭਾ ਹਲਕਾ ਸੰਗਰੂਰ ਤੋਂ ਟਿਕਟ ਮਿਲਣ 'ਤੇ ਸੁਖਦੇਵ ਸਿੰਘ ਢੀਂਡਸਾ ਨੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਹਨ।

ਜਨਰਲ ਜੇ. ਜੇ. ਸਿੰਘ ਦੇ ਸਿਆਸੀ ਸਫਰ 'ਤੇ ਇਕ ਝਾਤ      
ਸਾਬਕਾ ਫੌਜ ਮੁਖੀ ਜਨਰਲ ਜੇ.ਜੇ. ਸਿੰਘ ਨੂੰ ਅਕਾਲੀ ਦਲ ਟਕਸਾਲੀ ਵਲੋਂ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਉਮੀਦਵਾਰ ਐਲਾਨਿਆ ਗਿਆ ਹੈ। 

 ਈਸੇਵਾਲ ਗੈਂਗਰੇਪ : ਪੁਲਸ ਵਲੋਂ 700 ਪੰਨ੍ਹਿਆ, 54 ਗਵਾਹਾਂ ਵਾਲੀ ਚਾਰਜਸ਼ੀਟ ਅਦਾਲਤ 'ਚ ਦਾਇਰ      
ਲੁਧਿਆਣਾ ਦੇ ਬਹੁ-ਚਰਚਿਤ ਈਸੇਵਾਲ ਗੈਂਗਰੇਪ ਮਾਮਲੇ 'ਚ ਪੁਲਸ ਵੱਲੋਂ ਸਥਾਨਕ ਅਦਾਲਤ 'ਚ ਦੋਸ਼ੀਆਂ ਖਿਲਾਫ ਚਾਰਜਸ਼ੀਟ ਦਰਜ ਕਰ ਦਿੱਤੀ ਗਈ ਹੈ। 

 ਸ੍ਰੀ ਦਰਬਾਰ ਸਾਹਿਬ ਪਰਿਕਰਮਾ 'ਚ ਟਿਕ-ਟਾਕ ਬਣਾਉਣ ਵਾਲੀਆਂ ਕੁੜੀਆਂ ਨੇ ਮੰਗੀ ਮੁਆਫੀ (ਵੀਡੀਓ)      
 ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ 'ਚ ਟਿਕ-ਟਾਕ ਬਣਾਉਣ ਵਾਲੀਆਂ ਕੁੜੀਆਂ ਨੇ ਇਕ ਹੋਰ ਵੀਡੀਓ ਜਾਰੀ ਕਰ ਆਪਣੀ ਇਸ ਹਰਕਤ ਲਈ ਮੁਆਫੀ ਮੰਗ ਲਈ ਸੀ। 

ਜਾਣੋ ਪਟਿਆਲਾ ਤੋਂ ਮੌਜੂਦਾ ਸੰਸਦ ਮੈਂਬਰ ਧਰਮਵੀਰ ਗਾਂਧੀ ਦਾ ਪਿਛੋਕੜ      
 ਪੰਜਾਬ ਡੈਮੋਕ੍ਰੇਟਿਕ ਅਲਾਇੰਸ ਵੱਲੋਂ ਲੋਕ ਸਭਾ ਹਲਕਾ ਪਟਿਆਲਾ ਤੋਂ ਡਾ. ਧਰਮਵੀਰ ਗਾਂਧੀ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ ਅਤੇ ਇਸ ਵਾਰ ਵੀ ਉਨ੍ਹਾਂ ਦਾ ਮੁਕਾਬਲਾ ਕੈਪਟਨ ਦੀ ਧਰਮਪਤਨੀ ਮਹਾਰਾਣੀ ਪ੍ਰਨੀਤ ਕੌਰ ਨਾਲ ਹੋਣ ਜਾ ਰਿਹਾ ਹੈ।
 


Anuradha

Content Editor

Related News