Punjab Wrap UP: ਪੜ੍ਹੋ 14 ਅਪ੍ਰੈਲ ਦੀਆਂ ਪੰਜਾਬ ਦੀਆਂ ਖਾਸ ਖਬਰਾਂ
Sunday, Apr 14, 2019 - 05:32 PM (IST)

ਜਲੰਧਰ (ਵੈੱਬ ਡੈਸਕ)—ਫਾਜ਼ਿਲਕਾ-ਮਲੋਟ ਰੋਡ 'ਤੇ ਪਿੰਡ ਇਸਲਾਮ ਵਾਲਾ ਨੇੜੇ ਪੈਂਦੀ ਨਹਿਰ 'ਚ ਇਕ ਕਾਰ ਬੇਕਾਬੂ ਹੋ ਕੇ ਡਿੱਗ ਗਈ। ਸੂਤਰਾਂ ਮੁਤਾਬਕ ਇਸ ਹਾਦਸੇ ਵਿਚ ਚਾਰ ਨੌਜਵਾਨਾਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਕਾਰ ਅਤੇ ਨੌਜਵਾਨਾਂ ਦੀ ਲਾਸ਼ਾਂ ਨੂੰ ਬਾਹਰ ਕਢਵਾ ਲਿਆ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂੰ ਕਰਵਾਇਆ ਜਾ ਰਿਹਾ ਹੈ। ਇਸ ਨਿਊਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖਬਰਾਂ ਦੱਸਾਂਗੇ-
ਬੇਕਾਬੂ ਹੋ ਕੇ ਨਹਿਰ 'ਚ ਡਿੱਗੀ ਕਾਰ, ਚਾਰ ਨੌਜਵਾਨਾਂ ਦੀ ਮੌਤ
ਫਾਜ਼ਿਲਕਾ-ਮਲੋਟ ਰੋਡ 'ਤੇ ਪਿੰਡ ਇਸਲਾਮ ਵਾਲਾ ਨੇੜੇ ਪੈਂਦੀ ਨਹਿਰ 'ਚ ਇਕ ਕਾਰ ਬੇਕਾਬੂ ਹੋ ਕੇ ਡਿੱਗ ਗਈ।
ਰਜਿਸਟਰ ਹੋਈ ਖਹਿਰਾ ਦੀ ਪਾਰਟੀ, ਜਾਣੋ ਕਿਹੜਾ ਹੈ ਚੋਣ ਨਿਸ਼ਾਨ!
ਬਠਿੰਡਾ ਤੋਂ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੀ ਪੰਜਾਬ ਏਕਤਾ ਪਾਰਟੀ ਰਜਿਸਟਰ ਹੋ ਗਈ ਹੈ।
ਹਰਸਿਮਰਤ ਕੌਰ ਬਾਦਲ ਨੂੰ ਨਵਜੋਤ ਸਿੱਧੂ ਦਾ ਚੈਲੰਜ
ਚੰਡੀਗੜ੍ਹ ਤੋਂ ਟਿਕਟ ਨਾ ਮਿਲਣ ਕਾਰਨ ਪਾਰਟੀ ਤੋਂ ਨਾਰਾਜ਼ ਚੱਲ ਰਹੀ ਨਵਜੋਤ ਕੌਰ ਸਿੱਧੂ ਇਕ ਵਾਰ ਫਿਰ ਮੈਦਾਨ 'ਚ ਡੱਟ ਗਈ ਹੈ।
ਵਿਸਾਖੀ 'ਤੇ ਮੱਥਾ ਟੇਕਣ ਜਾ ਰਹੇ 2 ਨੌਜਵਾਨਾਂ ਦੀ ਮੌਤ
ਰੋਪੜ ਬਲਾਚੌਰ ਰਸਤੇ 'ਤੇ ਮੈਕਸ ਇੰਡੀਆ ਕੰਪਨੀ ਦੇ ਸਾਹਮਣੇ ਦੋ ਨੌਜਵਾਨਾਂ ਦੀ ਟ੍ਰੈਂਪੂ ਟਰੈਵਲ ਨਾਲ ਟੱਕਰ ਹੋ ਜਾਣ ਕਰਕੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਲੁਧਿਆਣਾ 'ਚ ਅਕਾਲੀ ਦਲ ਨੇ ਉਤਾਰਿਆ ਟਕਸਾਲੀ ਲੀਡਰ, ਜਾਣੋ ਕੀ ਹੈ ਪਿਛੋਕੜ
ਅਕਾਲੀ ਦਲ ਨੇ ਲੁਧਿਆਣਾ ਸੰਸਦੀ ਸੀਟ ਤੋਂ ਮਹੇਸ਼ ਇੰਦਰ ਸਿੰਘ ਗਰੇਵਾਲ ਨੂੰ ਮੈਦਾਨ ਵਿਚ ਉਤਾਰਿਆ ਹੈ। ਸਾਬਕਾ ਕੈਬਨਿਟ ਮੰਤਰੀ ਅਤੇ ਪਾਰਟੀ ਬੁਲਾਰੇ ਮਹੇਸ਼ ਇੰਦਰ ਸਿੰਘ ਗਰੇਵਾਲ ਟਕਸਾਲੀ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਹਨ।
ਸੰਗਰੂਰ 'ਚ ਹੋਵੇਗਾ ਦਿਲਚਸਪ ਮੁਕਾਬਲਾ, ਸੌਖੀ ਨਹੀਂ ਭਗਵੰਤ ਦੀ ਰਾਹ
ਦੇਸ਼ ਭਰ 'ਚ ਲੋਕ ਸਭਾ ਚੋਣਾਂ ਨੂੰ ਲੈ ਕੇ ਮਾਹੌਲ ਗਰਮਾਇਆ ਹੋਇਆ ਹੈ। ਉੱਥੇ ਪੰਜਾਬ 'ਚ ਚੋਣਾਂ ਨੂੰ ਲੈ ਕੇ ਹਲਚਲ ਤੇਜ਼ ਹੈ। ਹਰ ਪਾਰਟੀ ਵਲੋਂ ਆਪਣੇ-ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ।
ਚੋਣਾਂ ਤੋਂ ਪਹਿਲਾਂ ਇਕ ਹੋਰ ਲੀਡਰ ਨੇ ਕਾਂਗਰਸ ਖਿਲਾਫ ਖੋਲ੍ਹਿਆ ਮੋਰਚਾ (ਵੀਡੀਓ)
ਲੋਕ ਸਭਾ ਚੋਣਾਂ ਤੋਂ ਪਹਿਲਾਂ ਟਿਕਟ ਵੰਡ ਨੂੰ ਲੈ ਕੇ ਕਾਂਗਰਸ ਪਾਰਟੀ 'ਚ ਉੱਠੀਆਂ ਬਾਗਵਤੀ ਸੁਰਾਂ ਹੋਰ ਤੇਜ਼ ਹੁੰਦੀਆਂ ਜਾ ਰਹੀਆਂ ਹਨ।
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਨੇਤਾ ਚੌਧਰੀ ਨੰਦ ਲਾਲ ਦਾ ਦਿਹਾਂਤ
ਪੰਜਾਬ ਦੇ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਚੌਧਰੀ ਨੰਦ ਲਾਲ ਦਾ ਦਿਹਾਂਤ ਹੋ ਗਿਆ ਹੈ। 74 ਸਾਲ ਦੇ ਚੌਧਰੀ ਨੰਦ ਲਾਲ ਆਪਣੇ ਪਿੱਛੇ 2 ਪੁੱਤਰ ਛੱਡ ਗਏ ਹਨ।
ਸਿੱਖ ਸੰਗਤ ਤੇ ਡੇਰਾ ਪ੍ਰੇਮੀਆਂ 'ਚ ਜ਼ਬਰਦਸਤ ਟਕਰਾਅ ਹੋਣ ਤੋਂ ਟਲਿਆ
ਬਨੂੰੜ ਸ਼ਹਿਰ ਵਿਚ ਡੇਰਾ ਪ੍ਰੇਮੀਆਂ ਵੱਲੋਂ ਰੱਖੀ ਗਈ ਨਾਮ ਚਰਚਾ ਨੂੰ ਲੈ ਕੇ ਸਿੱਖ ਸੰਗਤ ਅਤੇ ਡੇਰਾ ਪ੍ਰੇਮੀਆਂ ਵਿਚ ਜ਼ਬਰਦਸਤ ਟਕਰਾਅ ਹੋਣ ਤੋਂ ਵਾਲ-ਵਾਲ ਬਚ ਗਿਆ।
ਵੱਖ-ਵੱਖ ਸ਼ਹਿਰਾਂ 'ਚ ਮਨਾਇਆ ਗਿਆ ਡਾ.ਭੀਮ ਰਾਓ ਅੰਬੇਡਕਰ ਦਾ ਜਨਮ ਦਿਨ
ਸੰਵਿਧਾਨ ਰਚੇਤਾ ਡਾ.ਭੀਮ ਰਾਓ ਅੰਬੇਡਕਰ ਜੀ ਦਾ 128ਵਾਂ ਜਨਮ ਦਿਨ ਸੂਬੇ ਭਰ 'ਚ ਮਨਾਇਆ ਗਿਆ।