Punjab Wrap Up : ਪੜ੍ਹੋ 21 ਅਪ੍ਰੈਲ ਦੀਆਂ ਪੰਜਾਬ ਦੀਆਂ ਖ਼ਾਸ ਖ਼ਬਰਾਂ

04/21/2019 5:17:12 PM

ਜਲੰਧਰ (ਵੈੱਬ ਡੈਸਕ) : ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਸ਼ੁਰੂ ਹੋਣ ਤੋਂ ਮਹਿਜ਼ ਦੋ ਦਿਨ ਪਹਿਲਾਂ ਲੰਬੀ ਜੱਦੋ-ਜਹਿਦ ਤੋਂ ਬਾਅਦ ਕਾਂਗਰਸ ਨੇ ਫਿਰੋਜ਼ਪੁਰ ਤੋਂ ਮੌਜੂਦਾ ਸੰਸਦ ਮੈਂਬਰ ਅਤੇ ਅਕਾਲੀ ਦਲ ਛੱਡ ਕਾਂਗਰਸ 'ਚ ਸ਼ਾਮਲ ਹੋਏ ਸ਼ੇਰ ਸਿੰਘ ਘੁਬਾਇਆ ਨੂੰ ਮੈਦਾਨ ਵਿਚ ਉਤਾਰ ਦਿੱਤਾ ਹੈ। ਦੂਜੇ ਪਾਸੇ ਫਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੇ ਟਿਕਟ ਮਿਲਣ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਫਿਰੋਜ਼ਪੁਰ ਤੋਂ ਉਨ੍ਹਾਂ ਦੇ ਖਿਲਾਫ ਚੋਣ ਲੜਨ ਦੀ ਚੁਣੌਤੀ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-

ਕਾਂਗਰਸ ਵਲੋਂ ਫਿਰੋਜ਼ਪੁਰ ਦੇ ਮੈਦਾਨ 'ਚ ਸ਼ੇਰ ਸਿੰਘ ਘੁਬਾਇਆ, ਜਾਣੋ ਕੀ ਹੈ ਪਿਛੋਕੜ
ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਸ਼ੁਰੂ ਹੋਣ ਤੋਂ ਮਹਿਜ਼ ਦੋ ਦਿਨ ਪਹਿਲਾਂ ਲੰਬੀ ਜੱਦੋ-ਜਹਿਦ ਤੋਂ ਬਾਅਦ ਕਾਂਗਰਸ ਨੇ ਫਿਰੋਜ਼ਪੁਰ ਤੋਂ ਮੌਜੂਦਾ ਸੰਸਦ ਮੈਂਬਰ ਅਤੇ ਅਕਾਲੀ ਦਲ ਛੱਡ ਕਾਂਗਰਸ 'ਚ ਸ਼ਾਮਲ ਹੋਏ ਸ਼ੇਰ ਸਿੰਘ ਘੁਬਾਇਆ ਨੂੰ ਮੈਦਾਨ ਵਿਚ ਉਤਾਰ ਦਿੱਤਾ ਹੈ। 

ਟਿਕਟ ਮਿਲਣ ਤੋਂ ਬਾਅਦ ਘੁਬਾਇਆ ਦੀ ਸੁਖਬੀਰ ਨੂੰ ਚੁਣੌਤੀ
ਫਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੇ ਟਿਕਟ ਮਿਲਣ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਫਿਰੋਜ਼ਪੁਰ ਤੋਂ ਉਨ੍ਹਾਂ ਦੇ ਖਿਲਾਫ ਚੋਣ ਲੜਨ ਦੀ ਚੁਣੌਤੀ ਦਿੱਤੀ ਹੈ। 

ਬਾਦਲਾਂ ਖਿਲਾਫ ਪ੍ਰਚਾਰ ਕਰਨ ਲਈ ਕਿਤੇ ਵੀ ਜਾਵਾਂਗੀ : ਮੈਡਮ ਸਿੰਧੂ (ਵੀਡੀਓ)
ਅਕਾਲੀ ਦਲ ਨਾਲ ਹਮੇਸ਼ਾ ਨੁਬਾਨੀ ਜੰਗ ਰੱਖਣ ਵਾਲੀ ਨਵਜੋਤ ਕੌਰ ਸਿੰਧੂ ਬਾਦਲ ਪਰਿਵਾਰ ਦੇ ਖਿਲਾਫ ਲੜਾਈ ਲੜਨ ਲਈ ਅਤੇ ਮੋਰਚਾ ਖੋਲ੍ਹਣ ਲਈ ਬਠਿੰਡਾ ਜਾ ਰਹੇ ਹਨ।

ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਵੀ ਸਾਂਭਿਆ ਸਿਆਸੀ ਮੋਰਚਾ
ਲੋਕ ਸਭਾ ਚੋਣਾਂ ਨੂੰ ਧਿਆਨ 'ਚ ਰੱਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ ਨੇ ਵੀ ਸਿਆਸੀ ਮੋਰਚਾ ਸਾਂਭ ਲਿਆ ਹੈ। 

ਪਹਿਲੀ ਵਾਰ ਲੋਕ ਸਭਾ ਚੋਣਾਂ 'ਚ ਨਿੱਤਰੇ ਰਾਜਾ ਵੜਿੰਗ, ਜਾਣੋ ਕੀ ਹੈ ਪਿਛੋਕੜ
ਅਕਾਲੀ ਉਮੀਦਵਾਰ ਦੀ ਕਈ ਦਿਨਾਂ ਤੋਂ ਉਡੀਕ ਕਰਨ ਤੋਂ ਬਾਅਦ ਆਖਿਰਕਾਰ ਬਠਿੰਡਾ ਤੋਂ ਕਾਂਗਰਸ ਨੇ ਤੇਜ਼-ਤਰਾਰ ਨੌਜਵਾਨ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਾਂ ਦਾ ਐਲਾਨ ਕਰ ਦਿੱਤਾ। 

ਘਰ 'ਚ ਦਾਖਲ ਹੋ ਕੇ ਦੋਸਤਾਂ ਵਲੋਂ ਨੌਜਵਾਨ ਦਾ ਕਤਲ (ਤਸਵੀਰਾਂ)
ਬਠਿੰਡਾ ਦੇ ਭੂੱਚੋ ਕਲਾਂ ਪਿੰਡ 'ਚ ਬੀਤੀ ਰਾਤ ਇਕ ਨੌਜਵਾਨ ਦਾ ਉਸ ਦੇ ਦੋਸਤਾਂ ਵਲੋਂ ਅੱਧਾ ਦਰਜਨ ਤੋਂ ਵਧ ਵਿਅਕਤੀਆਂ ਨਾਲ ਮਿਲ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।

ਖਾਲਸਾ ਸਾਜਨਾ ਦਿਵਸ ਮਨਾਉਣ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਭਾਰਤ ਪਰਤਿਆ (ਵੀਡੀਓ)
ਵਿਸਾਖੀ ਦਾ ਤਿਉਹਾਰ ਮਨਾਉਣ ਲਈ ਦੇਸ਼ ਭਰ ਤੋਂ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਅਟਾਰੀ ਸਟੇਸ਼ਨ ਰਾਹੀਂ ਭਾਰਤ ਵਾਪਸ ਆ ਗਿਆ। 

ਟਿਕਟ ਮਿਲਣ ਤੋਂ ਬਾਅਦ ਰਾਜਾ ਵੜਿੰਗ ਦੀ ਸੁਖਬੀਰ ਨੂੰ ਅਪੀਲ (ਵੀਡੀਓ)
ਕਾਂਗਰਸ ਪਾਰਟੀ ਨੇ ਬਠਿੰਡਾ ਲੋਕ ਸਭਾ ਹਲਕੇ ਤੋਂ ਗਿੱਦੜਬਾਹਾ ਦੇ ਵਿਧਾਇਕ ਰਾਜਾ ਵੜਿੰਗ ਨੂੰ ਟਿਕਟ ਦੇ ਦਿੱਤੀ ਹੈ।

ਬੇਰੋਜ਼ਗਾਰੀ ਦੀ ਮਾਰ ਝੱਲ ਰਹੇ ਨੌਜਵਾਨ ਵਿਦੇਸ਼ਾਂ ਵੱਲ ਜਾਣ ਨੂੰ ਹੋਏ ਮਜਬੂਰ (ਤਸਵੀਰਾਂ)
ਸੱਤਾਧਾਰੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨੌਜਵਾਨਾਂ ਨਾਲ ਜੋ ਹਰ ਘਰ 'ਚ ਨੌਕਰੀ ਦੇਣ ਦੇ ਵਾਅਦੇ ਕੀਤੇ ਸਨ।

'ਲਵ ਮੈਰਿਜ' ਹੋਣ ਦੇ ਬਾਵਜੂਦ ਜੀਜੇ ਦਾ ਆਇਆ ਸਾਲੇ ਦੀ ਪਤਨੀ 'ਤੇ ਦਿਲ, ਲੈ ਕੇ ਹੋਇਆ ਫਰਾਰ   
'ਲਵ ਮੈਰਿਜ' ਕਰਨ ਦੇ ਬਾਵਜੂਦ ਜੀਜੇ ਦਾ ਸਾਲੇ ਦੀ ਪਤਨੀ 'ਤੇ ਦਿਲ ਆ ਗਿਆ ਅਤੇ ਉਹ ਸਾਲੇ ਦੀ ਪਤਨੀ ਨੂੰ ਲੈ ਕੇ ਫਰਾਰ ਹੋ ਗਿਆ।

 


rajwinder kaur

Content Editor

Related News