Punjab Wrap Up : ਪੜ੍ਹੋ 24 ਅਪ੍ਰੈਲ ਦੀਆਂ ਪੰਜਾਬ ਦੀਆਂ ਖ਼ਾਸ ਖ਼ਬਰਾਂ

04/24/2019 5:21:07 PM

ਜਲੰਧਰ (ਵੈੱਬ ਡੈਸਕ) : ਪੰਜਾਬ ਸਰਕਾਰ ਵੱਲੋਂ ਕਰਤਾਰਪੁਰ ਕਾਰੀਡੋਰ ਬਣਾਉਣ ਨੂੰ ਲੈ ਕੇ ਪੁਖਤਾ ਸੁਰੱਖਿਆ ਰੱਖਣ ਦੇ ਮਾਮਲੇ ਵਿਚ ਕੇਂਦਰ ਸਰਕਾਰ ਨੂੰ ਚਿੱਠੀ ਭੇਜੀ ਗਈ ਹੈ, ਜਿਸ 'ਚ ਭਾਰਤ ਅਤੇ ਪਾਕਿਸਤਾਨ ਦੋਵਾਂ ਦੇਸ਼ਾਂ ਦੀਆਂ ਸਰਹੱਦਾਂ 'ਤੇ ਸਖਤ ਸੁਰੱਖਿਆ ਦਾ ਬਲਿਊ ਪ੍ਰਿੰਟ ਤਿਆਰ ਕੀਤਾ ਗਿਆ ਹੈ। ਦੂਜੇ ਪਾਸੇ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਅਤੇ ਬਠਿੰਡਾ ਤੋਂ ਉਮੀਦਵਾਰ ਸੁਖਪਾਲ ਖਹਿਰਾ ਅਤੇ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਚੋਣ ਜ਼ਾਬਤੇ ਦੀ ਉਲੰਘਣ ਕਰਨ 'ਤੇ ਨੋਟਿਸ ਜਾਰੀ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-

ਪੰਜਾਬ ਸਰਕਾਰ ਨੇ ਕਰਤਾਰਪੁਰ ਕਾਰੀਡੋਰ 'ਤੇ ਸੁਰੱਖਿਆ ਪੱਖੋਂ ਪ੍ਰਪੋਜ਼ਲ ਬਣਾ ਕੇਂਦਰ ਨੂੰ ਭੇਜਿਆ
ਪੰਜਾਬ ਸਰਕਾਰ ਵੱਲੋਂ ਕਰਤਾਰਪੁਰ ਕਾਰੀਡੋਰ ਬਣਾਉਣ ਨੂੰ ਲੈ ਕੇ ਪੁਖਤਾ ਸੁਰੱਖਿਆ ਰੱਖਣ ਦੇ ਮਾਮਲੇ ਵਿਚ ਕੇਂਦਰ ਸਰਕਾਰ ਨੂੰ ਚਿੱਠੀ ਭੇਜੀ ਗਈ ਹੈ, ਜਿਸ 'ਚ ਭਾਰਤ ਅਤੇ ਪਾਕਿਸਤਾਨ ਦੋਵਾਂ ਦੇਸ਼ਾਂ ਦੀਆਂ ਸਰਹੱਦਾਂ 'ਤੇ ਸਖਤ ਸੁਰੱਖਿਆ ਦਾ ਬਲਿਊ ਪ੍ਰਿੰਟ ਤਿਆਰ ਕੀਤਾ ਗਿਆ ਹੈ।

ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਸੁਖਪਾਲ ਖਹਿਰਾ ਤੇ ਰਾਜਾ ਵੜਿੰਗ ਨੂੰ ਨੋਟਿਸ ਜਾਰੀ
ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਅਤੇ ਬਠਿੰਡਾ ਤੋਂ ਉਮੀਦਵਾਰ ਸੁਖਪਾਲ ਖਹਿਰਾ ਅਤੇ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਚੋਣ ਜ਼ਾਬਤੇ ਦੀ ਉਲੰਘਣ ਕਰਨ 'ਤੇ ਨੋਟਿਸ ਜਾਰੀ ਕੀਤਾ ਗਿਆ ਹੈ। 

ਕੈਪਟਨ ਨੇ ਜੱਫੀ 'ਚ ਲੈ ਕੇ ਮਨਾਏ ਕਈ ਰੁੱਸੇ ਆਗੂ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕ ਸਭਾ ਚੋਣਾਂ ਲਈ ਜਲੰਧਰ ਤੋਂ ਟਿਕਟ ਨਾ ਮਿਲਣ ਕਰਕੇ ਨਾਰਾਜ਼ ਚਲ ਰਹੇ ਮਹਿੰਦਰ ਸਿੰਘ ਕੇ.ਪੀ. ਨੂੰ ਜ਼ੋਰ ਨਾਲ ਜੱਫੀ ਪਾ ਕੇ ਮਨਾਉਣ ਤੋਂ ਬਾਅਦ ਹੁਣ ਸੰਗਰੂਰ ਤੋਂ ਟਿਕਟ ਨਾ ਦਿੱਤੇ ਜਾਣ 'ਤੇ ਨਾਰਾਜ਼ ਚੱਲ ਰਹੇ ਜਸਵਿੰਦਰ ਧੀਮਾਨ ਨੂੰ ਵੀ ਮਨਾ ਲਿਆ ਹੈ। 

ਸਿਮਰਜੀਤ ਬੈਂਸ ਨੇ ਰੰਗੇ ਹੱਥੀਂ ਫੜ੍ਹਿਆ 25 ਹਜ਼ਾਰ ਦੀ ਰਿਸ਼ਵਤ ਲੈਂਦਾ ਅਫਸਰ
ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਵਲੋਂ ਲਾਈਵ ਰਿਸ਼ਵਤ ਲੈਣ ਦੇ ਇਕ ਮਾਮਲੇ ਸਬੰਧੀ ਖੁਲਾਸਾ ਕੀਤਾ ਗਿਆ ਹੈ,

ਕੈਪਟਨ ਦੀ ਸੰਗਰੂਰ ਫੇਰੀ ਦੌਰਾਨ ਹੋਈ ਚੋਣ ਜ਼ਾਬਤੇ ਦੀ ਉਲੰਘਣਾ
ਸੰਗਰੂਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਭਰਿਆ

ਅਕਾਲੀਆਂ ਦੇ ਮਾਫੀਆ ਰਾਜ ਨੂੰ ਕੈਪਟਨ ਸਰਕਾਰ ਨੇ ਦੋ ਸਾਲਾਂ 'ਚ ਖਤਮ ਕੀਤਾ : ਸੰਤੋਖ ਸਿੰਘ
ਜਲੰਧਰ ਸੰਸਦੀ ਸੀਟ ਤੋਂ ਕਾਂਗਰਸੀ ਉਮੀਦਵਾਰ ਅਤੇ ਮੌਜੂਦਾ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਕਿਹਾ ਹੈ ਕਿ ਸਾਬਕਾ ਅਕਾਲੀ-ਭਾਜਪਾ ਗਠਜੋੜ ਸਰਕਾਰ ਵਲੋਂ ਆਪਣੇ 10 ਸਾਲਾਂ ਦੇ ਰਾਜ 'ਚ

21 ਸਾਲਾ ਕੁੜੀ ਤੇ 55 ਸਾਲਾ ਵਿਅਕਤੀ ਦੀ ਪ੍ਰੇਮ ਕਹਾਣੀ ਦਾ ਖੌਫਨਾਕ ਅੰਤ (ਵੀਡੀਓ)
ਫੇਸਬੁੱਕ ਤੇ ਪਿਆਰ ਦਾ ਇਜ਼ਹਾਰ ਤਾਂ ਤੁਸੀ ਕਈ ਵਾਰ ਦੇਖਿਆ ਤੇ ਸੁਣਿਆ ਹੋਵੇਗਾ ਪਰ ਮੋਗਾ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ,

ਦੋਸਤ ਹੀ ਬਣਿਆ ਦੋਸਤ ਦਾ ਦੁਸ਼ਮਣ, ਇੰਝ ਰਚੀ ਕਤਲ ਦੀ ਸਾਜਿਸ਼
ਸਮਾਣਾ ਨੇੜੇ ਪਿੰਡ ਧਨੇਠਾ 'ਚ ਇਕ ਸਾਥੀ ਵਲੋਂ ਆਪਣੇ ਸਾਥੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। 

ਕੈਪਟਨ ਅਮਰਿੰਦਰ ਦੀ ਹਾਜ਼ਰੀ 'ਚ ਕੇਵਲ ਢਿੱਲੋਂ ਨੇ ਭਰਿਆ ਨਾਮਜ਼ਦਗੀ ਪੱਤਰ
ਸੰਗਰੂਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਕੇਵਲ ਸਿੰਘ ਢਿਲੋਂ ਵੱਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿਚ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। 

ਗੁਰਦਾਸਪੁਰ ਤੋਂ ਸੰਨੀ ਦਿਓਲ ਦੇ ਚੋਣ ਲੜਨ 'ਤੇ ਦੇਖੋ ਕੀ ਬੋਲੇ ਸੁਨੀਲ ਜਾਖੜ
ਭਾਜਪਾ ਵਲੋਂ ਫਿਲਮ ਅਭਿਨੇਤਾ ਸੰਨੀ ਦਿਓਲ ਨੂੰ ਪਾਰਟੀ 'ਚ ਸ਼ਾਮਲ ਕਰਨ ਅਤੇ ਗੁਰਦਾਸਪੁਰ ਤੋਂ ਉਮੀਦਵਾਰ ਬਣਾਉਣ ਦੇ ਫੈਸਲੇ 'ਤੇ ਸੂਬਾਈ ਕਾਂਗਰਸ ਨੇ ਜਵਾਬੀ ਹਮਲਾ ਕੀਤਾ। 
 


rajwinder kaur

Content Editor

Related News