Punjab Wrap Up : ਪੜ੍ਹੋ 25 ਅਪ੍ਰੈਲ ਦੀਆਂ ਪੰਜਾਬ ਦੀਆਂ ਖ਼ਾਸ ਖ਼ਬਰਾਂ

04/25/2019 5:21:11 PM

ਜਲੰਧਰ (ਵੈੱਬ ਡੈਸਕ) : ਮਾਨਸਾ ਤੋਂ 'ਆਪ' ਵਿਧਾਇਕ ਅਤੇ ਬਾਗੀ ਨੇਤਾ ਨਾਜ਼ਰ ਸਿੰਘ ਮਾਨਸ਼ਾਹੀਆ ਅੱਜ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਨਾਜ਼ਰ ਸਿੰਘ ਮਾਨਸ਼ਾਹੀਆ 'ਆਪ' ਵਿਚ ਖਹਿਰਾ ਗੁੱਟ ਦੇ ਵਿਧਾਇਕ ਸਨ। ਦੂਜੇ ਪਾਸੇ  ੰਜਾਬ ਏਕਤਾ ਪਾਰਟੀ ਦੇ ਲੀਡਰ ਸੁਖਪਾਲ ਖਹਿਰਾ ਨੇ ਅੱਜ ਵਿਧਾਇਕੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਇਹ ਅਸਤੀਫਾ ਵਿਧਾਨਸਭਾ ਸਪੀਕਰ ਨੂੰ ਭੇਜਿਆ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-

'ਆਪ' ਨੂੰ ਝਟਕਾ, ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਕਾਂਗਰਸ 'ਚ ਸ਼ਾਮਲ      
ਮਾਨਸਾ ਤੋਂ 'ਆਪ' ਦੇ ਵਿਧਾਇਕ ਅਤੇ ਬਾਗੀ ਨੇਤਾ ਨਾਜਰ ਸਿੰਘ ਮਾਨਸ਼ਾਹੀਆ ਅੱਜ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ।  

ਸੁਖਪਾਲ ਖਹਿਰਾ ਨੇ ਵਿਧਾਇਕੀ ਅਹੁਦੇ ਤੋਂ ਦਿੱਤਾ ਅਸਤੀਫਾ (ਵੀਡੀਓ)      
ਪੰਜਾਬ ਏਕਤਾ ਪਾਰਟੀ ਦੇ ਲੀਡਰ ਸੁਖਪਾਲ ਖਹਿਰਾ ਨੇ ਅੱਜ ਵਿਧਾਇਕੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਇਹ ਅਸਤੀਫਾ ਵਿਧਾਨਸਭਾ ਸਪੀਕਰ ਨੂੰ ਭੇਜਿਆ ਹੈ।

ਸੋਸ਼ਲ ਮੀਡੀਆ 'ਤੇ 'ਨਵਜੋਤ ਸਿੱਧੂ' ਨੇ ਪਾਈਆਂ ਧੁੰਮਾਂ      
ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ 'ਤੇ ਅੱਜ-ਕੱਲ੍ਹ ਧੁੰਮਾਂ ਪਾਈਆਂ ਹੋਈਆਂ ਹਨ। ਖਾਸ ਕਰਕੇ ਫੇਸਬੁੱਕ 'ਤੇ ਤਾਂ ਉਨ੍ਹਾਂ ਦੀਆਂ ਵੀਡੀਓਜ਼ ਤੇ ਪੋਸਟਾਂ ਸਭ ਤੋਂ ਜ਼ਿਆਦਾ ਲਾਈਕ ਤੇ ਸ਼ੇਅਰ ਕੀਤੀਆਂ ਜਾ ਰਹੀਆਂ ਹਨ। 

ਕੈਪਟਨ ਵੱਲੋਂ ਵਿਧਾਇਕਾਂ ਨੂੰ ਦਿੱਤੀ ਚਿਤਾਵਨੀ 'ਤੇ ਭੜਕਿਆ ਭਗਵੰਤ ਮਾਨ (ਵੀਡੀਓ)      
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਵਿਧਾਇਕਾਂ ਨੂੰ ਦਿੱਤੀ ਚਿਤਾਵਨੀ, ਜਿਸ ਵਿਚ ਕਿਹਾ ਗਿਆ ਹੈ ਜਿਹੜਾ ਮੰਤਰੀ ਜਾਂ ਵਿਧਾਇਕ ਪਰਫਾਰਮੈਂਸ ਨਹੀਂ ਦਿਖਾ ਸਕੇਗਾ, ਉਸ ਵਿਰੁੱਧ ਕਾਰਵਾਈ ਹੋਣੀ ਯਕੀਨੀ ਹੈ

'ਪਾਰਟੀਆਂ' ਦੀ ਲਾਜ ਰੱਖਣ ਲਈ ਖੁਦ ਅਖਾੜੇ 'ਚ ਕੁੱਦੇ '6 ਪ੍ਰਧਾਨ'      
ਲੋਕ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਵਲੋਂ ਆਪਣੇ ਉਮੀਦਵਾਰ ਚੋਣ ਮੈਦਾਨ 'ਚ ਉਤਾਰ ਦਿੱਤੇ ਗਏ ਹਨ।

ਪ੍ਰਤਾਪ ਸਿੰਘ ਬਾਜਵਾ ਨੇ ਕੈਪਟਨ 'ਤੇ ਲਾਇਆ ਨਿਸ਼ਾਨਾ, ਕੀਤਾ ਵਿਵਾਦਤ ਟਵੀਟ      
ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਇਕ ਵਾਰ ਫਿਰ ਕੈਪਟਨ ਵਿਰੋਧੀ ਰਵੱਈਆ ਦਿਖਾਇਆ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਣ ਦੀ ਕੋਸ਼ਿਸ਼ ਕੀਤੀ ਹੈ। 

ਨਾਜ਼ਰ ਸਿੰਘ ਮਾਨਸ਼ਾਹੀਆ ਦੇ ਕਾਂਗਰਸ 'ਚ ਸ਼ਾਮਿਲ ਹੋਣ 'ਤੇ ਵਿਰੋਧੀ ਲੜਖੜਾਏ      
ਲੋਕ ਸਭਾ ਚੋਣਾਂ ਦੌਰਾਨ ਮੈਦਾਨ ਭਾਵੇਂ ਪੂਰੀ ਤਰ੍ਹਾਂ ਭੱਖ ਚੁੱਕਿਆ ਹੈ। ਅੱਜ ਮਾਨਸਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆਂ ਦੇ ਕਾਂਗਰਸ ਪਾਰਟੀ 'ਚ ਸ਼ਾਮਲ ਹੋਣ ਤੋਂ ਬਾਅਦ ਸਿਆਸੀ ਹਲਕਿਆਂ 'ਚ ਇਕ ਦਮ ਭੂਚਾਲ ਆ ਗਿਆ ਹੈ।

'ਕਿਰਨ ਖੇਰ' ਦੇ ਰੋਡ ਸ਼ੋਅ 'ਚ ਹੰਗਾਮਾ, ਜੰਮ ਕੇ ਹੋਈ ਨਾਅਰੇਬਾਜ਼ੀ      
ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ ਦੇ ਰੋਡ ਸ਼ੋਅ 'ਚ ਉਸ ਵੇਲੇ ਹੰਗਾਮਾ ਹੋ ਗਿਆ, ਜਦੋਂ ਪੁਲਸ ਨੇ ਨੌਜਵਾਨ ਭਾਜਪਾ ਕਾਰਕੁੰਨਾਂ ਦੇ ਚਲਾਨ ਕੱਟਣੇ ਸ਼ੁਰੂ ਕਰ ਦਿੱਤੇ। 

'ਪੰਜਾਬ ਪੁਲਸ' ਲੋਕਾਂ ਨੂੰ ਡਰਾਉਣ 'ਚ ਨੰਬਰ ਵਨ, ਹੋਇਆ ਖੁਲਾਸਾ      
ਦੇਸ਼ ਦੇ ਬਾਕੀ ਸੂਬਿਆਂ ਦੀ ਪੁਲਸ ਦੇ ਮੁਕਾਬਲੇ ਲੋਕਾਂ 'ਚ ਪੰਜਾਬ ਪੁਲਸ ਦਾ ਡਰ ਕਿਤੇ ਜ਼ਿਆਦਾ ਹੈ। ਇਸ ਦਾ ਖੁਲਾਸਾ 'ਸਟੇਟਸ ਆਫ ਪੁਲੀਸਿੰਗ ਇਨ ਇੰਡੀਆ ਰਿਪੋਰਟ' 2018 'ਚ ਹੋਇਆ ਹੈ, ਜੋ ਕਿ ਹੁਣ ਜਾਰੀ ਕੀਤੀ ਗਈ ਹੈ। 

ਰੂਪਨਗਰ 'ਚ ਵੱਡੀ ਵਾਰਦਾਤ, ਬਜ਼ੁਰਗ ਨੂੰ ਬੇਰਹਿਮੀ ਨਾਲ ਉਤਾਰਿਆ ਮੌਤ ਦੇ ਘਾਟ (ਤਸਵੀਰਾਂ)      
ਰੂਪਨਗਰ 'ਚ ਇਕ ਬਜ਼ੁਰਗ ਵਿਅਕਤੀ ਦਾ ਉਸ ਦੇ ਘਰ 'ਚ ਹੀ ਭੇਤਭਰੇ ਹਾਲਾਤ 'ਚ ਕਤਲ ਹੋ ਗਿਆ।

Anuradha

This news is Content Editor Anuradha