Punjab Wrap Up : ਪੜ੍ਹੋ 26 ਅਪ੍ਰੈਲ ਦੀਆਂ ਪੰਜਾਬ ਦੀਆਂ ਖ਼ਾਸ ਖ਼ਬਰਾਂ
Friday, Apr 26, 2019 - 05:18 PM (IST)
ਜਲੰਧਰ (ਵੈੱਬ ਡੈਸਕ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾ ਦਿੱਤਾ ਹੈ। ਦੂਜੇ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਸੂਬੇ 'ਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਅਕਾਲੀ ਦਲ ਦੇ ਰਾਜਪਾਲ 'ਚ ਵਾਪਰੀਆਂ ਘਟਨਾਵਾਂ, ਪੰਜਾਬ ਨਾਲ ਧੋਖਾ ਅਤੇ ਹੰਕਾਰ ਕਾਰਨ ਬਠਿੰਡਾ ਇਸ ਵਾਰ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੂੰ ਸਜ਼ਾ ਦੇਵੇਗਾ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-
ਫਿਰੋਜ਼ਪੁਰ ਹਲਕੇ ਤੋਂ ਸੁਖਬੀਰ ਸਿੰਘ ਬਾਦਲ ਨੇ ਭਰਿਆ ਨਾਮਜ਼ਦਗੀ ਪੱਤਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾ ਦਿੱਤਾ ਹੈ।
ਪੰਜਾਬ ਪੁਲਸ ਦਾ ਮੁਲਾਜ਼ਮ ਸੁਖਵਿੰਦਰ ਬਜ਼ੁਰਗ ਔਰਤ ਲਈ ਬਣਿਆ ਮਸੀਹਾ (ਵੀਡੀਓ)
ਕਿਸਾਨਾਂ ਵਲੋਂ ਦਿਨ-ਰਾਤ ਇਕ ਕਰਕੇ ਤਿਆਰ ਕੀਤੀ ਗਈ ਕਣਕ ਦੀ ਫਸਲ ਜਿੱਥੇ ਪੱਕ ਕੇ ਤਿਆਰ ਹੋ ਚੁੱਕੀ ਹੈ, ਉੱਥੇ ਹੀ ਫਸਲ ਨੂੰ ਅੱਗ ਲੱਗ ਜਾਣ ਦੀਆਂ ਕਈ ਘਟਨਾਵਾਂ ਵੀ ਸਾਹਮਣੇ ਆ ਰਹੀਆਂ ਹਨ।
ਸੰਨੀ ਦਿਓਲ ਦੇ ਚੋਣ ਮੈਦਾਨ 'ਚ ਆਉਣ ਦਾ ਜਾਖੜ 'ਤੇ ਕੋਈ ਅਸਰ ਨਹੀਂ: ਅਮਰਿੰਦਰ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਸੂਬੇ 'ਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਅਕਾਲੀ ਦਲ ਦੇ ਰਾਜਪਾਲ 'ਚ ਵਾਪਰੀਆਂ ਘਟਨਾਵਾਂ, ਪੰਜਾਬ ਨਾਲ ਧੋਖਾ ਅਤੇ ਹੰਕਾਰ ਕਾਰਨ ਬਠਿੰਡਾ ਇਸ ਵਾਰ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੂੰ ਸਜ਼ਾ ਦੇਵੇਗਾ।
ਚੰਡੀਗੜ੍ਹ : ਬਾਂਸਲ ਨੇ ਭਰੀ ਨਾਮਜ਼ਦਗੀ, 'ਕਿਰਨ ਖੇਰ' ਖਿਲਾਫ ਕੱਢੀ ਭੜਾਸ
ਲੋਕ ਸਭਾ ਚੋਣਾਂ ਸਬੰਧੀ ਚੰਡੀਗੜ੍ਹ ਤੋਂ ਕਾਂਗਰਸੀ ਉਮੀਦਵਾਰ ਪਵਨ ਕੁਮਾਰ ਬਾਂਸਲ ਨੇ ਸ਼ੁੱਕਰਵਾਰ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ।
ਵਿਰੋਧੀ ਧਿਰ ਨੇਤਾ ਦੇ ਅਹੁਦੇ ਤੋਂ ਹਟਾਏ ਜਾਣ ਦੇ 9 ਮਹੀਨੇ ਬਾਅਦ ਖਹਿਰਾ ਦਾ ਅਸਤੀਫਾ
ਆਮ ਆਦਮੀ ਪਾਰਟੀ ਵਲੋਂ ਸੁਖਪਾਲ ਸਿੰਘ ਖਹਿਰਾ ਨੂੰ ਬੀਤੇ ਸਾਲ 25 ਜੁਲਾਈ ਨੂੰ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਹਟਾਏ ਜਾਣ ਦੇ ਠੀਕ 9 ਮਹੀਨੇ ਬਾਅਦ ਸੁਖਪਾਲ ਖਹਿਰਾ ਨੇ ਭੁਲੱਥ ਦੇ ਵਿਧਾਇਕ ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਹੈ।
ਭਗਵੰਤ ਮਾਨ ਨੇ ਦੱਸਿਆ ਸੁਖਪਾਲ ਖਹਿਰਾ ਦਾ ਮਾਸਟਰ ਪਲਾਨ
ਸੁਖਪਾਲ ਖਹਿਰਾ ਵਲੋਂ ਵਿਧਾਇਕੀ ਤੋਂ ਦਿੱਤੇ ਗਏ ਅਸਤੀਫੇ ਨੂੰ ਭਗਵੰਤ ਮਾਨ ਨੇ ਡਰਾਮਾ ਦੱਸਿਆ ਹੈ।
'ਅੱਲ੍ਹੜ ਧੀ' ਦੇ ਗਰਭਵਤੀ ਹੋਣ 'ਤੇ ਜ਼ਾਹਰ ਹੋਈ ਮਤਰੇਏ ਪਿਓ ਦੀ ਕਰਤੂਤ
ਆਪਣੀ ਅੱਲ੍ਹੜ ਧੀ ਦੀ ਇੱਜ਼ਤ ਨੂੰ ਹੱਥ ਪਾਉਣ ਵਾਲੇ ਮਤਰੇਏ ਪਿਓ ਦੇ ਮਨ ਦੀ ਬੇਈਮਾਨੀ ਉਸ ਸਮੇਂ ਜ਼ਾਹਰ ਹੋਈ, ਜਦੋਂ ਅੱਲ੍ਹੜ ਧੀ 5 ਮਹੀਨਿਆਂ ਦੀ ਗਰਭਵਤੀ ਹੋ ਗਈ।
ਸੁਖਬੀਰ ਬਾਦਲ, ਸੰਨੀ ਦਿਓਲ ਤੇ ਮੋਦੀ 'ਤੇ ਜਾਖੜਾ ਦਾ ਹਮਲਾ (ਵੀਡੀਓ)
ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਉਮੀਦਵਾਰ ਸੁਨੀਲ ਜਾਖੜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ।
ਲੁਧਿਆਣਾ : ਅਕਾਲੀ ਦਲ ਤੇ ਲੋਕ ਇਨਸਾਫ ਪਾਰਟੀ ਦੇ ਵਰਕਰਾਂ 'ਚ ਝੜਪ
ਅੱਜ ਲੁਧਿਆਣਾ 'ਚ ਮਾਹੌਲ ਉਸ ਸਮੇਂ ਭੱਖ ਗਿਆ ਜਦੋਂ ਅਕਾਲੀ ਦਲ ਅਤੇ ਲੋਕ ਇਨਸਾਫ ਪਾਰਟੀ ਦੇ ਵਰਕਰਾਂ 'ਚ ਝੜਪ ਹੋ ਗਈ।
ਵਿਆਹ 'ਤੇ ਜਾ ਰਹੇ 7 ਦੋਸਤਾਂ ਨਾਲ ਵਾਪਰਿਆ ਦਿਲ ਕੰਬਾਊ ਹਾਦਸਾ (ਵੀਡੀਓ)
ਨੰਗਲ ਚੰਡੀਗੜ੍ਹ ਮੁਖ ਮਾਰਗ 'ਤੇ ਇਕ ਕਾਰ ਦੇ ਬੇਕਾਬੂ ਹੋਣ ਕਾਰਨ 2 ਵਿਅਕਤੀਆਂ ਮੌਤ ਹੋ ਗਈ ਜਦਕਿ 3 ਨੌਜਵਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਏ।