Punjab Wrap Up : ਪੜ੍ਹੋ 2 ਮਈ ਦੀਆਂ ਪੰਜਾਬ ਦੀਆਂ ਖ਼ਾਸ ਖ਼ਬਰਾਂ

05/02/2019 5:18:02 PM

ਜਲੰਧਰ (ਵੈੱਬ ਡੈਸਕ) : ਆਮ ਆਦਮੀ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਹੈ ਜਦੋਂ ਚੋਣ ਕਮਿਸ਼ਨ ਵਲੋਂ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ 'ਆਪ' ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਚੋਣ ਮੈਦਾਨ ਤੋਂ ਬਾਹਰ ਕਰ ਦਿੱਤਾ ਗਿਆ ਅਤੇ ਹੁਣ ਉਹ ਲੋਕ ਸਭਾ ਚੋਣ ਨਹੀਂ ਲੜ ਸਕਦੇ। ਦੂਜੇ ਪਾਸੇ ਪੰਜਾਬ 'ਚ ਨਵੀਂ ਬਣੀ ਸੁਖਪਾਲ ਖਹਿਰਾ ਦੀ ਪੰਜਾਬ ਏਕਤਾ ਪਾਰਟੀ ਨੂੰ ਚੋਣ ਕਮਿਸ਼ਨ ਵੱਲੋਂ 'ਚਾਬੀ' ਦਾ ਚੋਣ ਨਿਸ਼ਾਨ ਦੇ ਦਿੱਤਾ ਗਿਆ ਹੈ, ਜਿਸ ਦੇ ਆਧਾਰ 'ਤੇ ਚਾਬੀ ਦੇ ਨਿਸ਼ਾਨ 'ਤੇ ਖਹਿਰਾ ਦੀ ਪਾਰਟੀ ਲੋਕ ਸਭਾ ਚੋਣਾਂ ਲੜੇਗੀ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-

'ਆਪ' ਨੂੰ ਝਟਕਾ : ਚੋਣ ਕਮਿਸ਼ਨ ਨੇ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਚੋਣ ਮੈਦਾਨ ਤੋਂ ਕੀਤਾ ਬਾਹਰ      
 ਆਮ ਆਦਮੀ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਹੈ ਜਦੋਂ ਚੋਣ ਕਮਿਸ਼ਨ ਵਲੋਂ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ 'ਆਪ' ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਚੋਣ ਮੈਦਾਨ ਤੋਂ ਬਾਹਰ ਕਰ ਦਿੱਤਾ ਗਿਆ ਅਤੇ ਹੁਣ ਉਹ ਲੋਕ ਸਭਾ ਚੋਣ ਨਹੀਂ ਲੜ ਸਕਦੇ।

ਗੁਰਦਾਸਪੁਰ 'ਚ ਭਾਜਪਾ ਉਮੀਦਵਾਰ ਸੰਨੀ ਦਿਓਲ ਦਾ ਸ਼ਕਤੀ ਪ੍ਰਦਰਸ਼ਨ      
ਅਕਾਲੀ-ਭਾਜਪਾ ਗਠਜੋੜ ਵਲੋਂ ਹਲਕਾ ਗੁਰਦਾਸਪੁਰ ਤੋਂ ਚੋਣ ਮੈਦਾਨ 'ਚ ਉਤਾਰੇ ਗਏ ਫਿਲਮੀ ਸਿਤਾਰੇ ਸੰਨੀ ਦਿਓਲ ਨੇ ਅੱਜ ਗੁਰਦਾਸਪੁਰ ਅੰਦਰ ਵੱਖ-ਵੱਖ ਧਾਰਮਿਕ ਸਥਾਨਾਂ 'ਤੇ ਨਤਮਸਤਕ ਹੋਣ ਦੇ ਬਾਅਦ ਗੁਰਦਾਸਪੁਰ ਤੋਂ ਰੋਡ ਸ਼ੋਅ ਸ਼ੁਰੂ ਕਰ ਦਿੱਤਾ ਹੈ।

ਖਹਿਰਾ ਦੀ ਪੰਜਾਬ ਏਕਤਾ ਪਾਰਟੀ ਨੂੰ ਮਿਲਿਆ ਚੋਣ ਨਿਸ਼ਾਨ      
ਪੰਜਾਬ 'ਚ ਨਵੀਂ ਬਣੀ ਸੁਖਪਾਲ ਖਹਿਰਾ ਦੀ ਪੰਜਾਬ ਏਕਤਾ ਪਾਰਟੀ ਨੂੰ ਚੋਣ ਕਮਿਸ਼ਨ ਵੱਲੋਂ 'ਚਾਬੀ' ਦਾ ਚੋਣ ਨਿਸ਼ਾਨ ਦੇ ਦਿੱਤਾ ਗਿਆ ਹੈ, ਜਿਸ ਦੇ ਆਧਾਰ 'ਤੇ ਚਾਬੀ ਦੇ ਨਿਸ਼ਾਨ 'ਤੇ ਖਹਿਰਾ ਦੀ ਪਾਰਟੀ ਲੋਕ ਸਭਾ ਚੋਣਾਂ ਲੜੇਗੀ। 

ਸੰਨੀ ਦਿਓਲ ਦੇ ਅਸਲ ਨਾਂ ਨੇ ਭਾਜਪਾ ਲਈ ਖੜ੍ਹੀ ਕੀਤੀ ਨਵੀਂ ਮੁਸੀਬਤ      
ਭਾਜਪਾ ਵੱਲੋਂ ਚੋਣ ਕਮਿਸ਼ਨ ਨੂੰ ਈ.ਵੀ.ਐਮ. 'ਤੇ ਅਜੇ ਸਿੰਘ ਧਰਮਿੰਦਰ ਦਿਓਲ ਦੀ ਥਾਂ ਸੰਨੀ ਦਿਓਲ ਲਿਖਣ ਦੀ ਅਪੀਲ ਕੀਤੀ ਗਈ ਹੈ। 

'ਜਗ ਬਾਣੀ' ਵਿਸ਼ੇਸ਼: ਪੰਜਾਬ ਦੇ ਹਰ ਭੱਖਦੇ ਮਸਲੇ 'ਤੇ ਕੈਪਟਨ ਨਾਲ ਖਾਸ ਮੁਲਾਕਾਤ (ਵੀਡੀਓ)      
ਲੋਕ ਸਭਾ ਚੋਣਾਂ ਦੌਰਾਨ ਰਾਸ਼ਟਰਵਾਦ ਨੂੰ ਮੁੱਦਾ ਬਣਾ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਿੱਖਾ ਹਮਲਾ ਬੋਲਿਆ ਹੈ।

ਫਾਦਰ ਐਂਥਨੀ ਦੇ 6 ਕਰੋੜ ਗਾਇਬ ਹੋਣ ਦੇ ਮਾਮਲੇ 'ਚ ਫੜੇ ਗਏ ਪੁਲਸ ਅਧਿਕਾਰੀਆਂ ਨੇ ਕੀਤੇ ਖੁਲਾਸੇ      
ਪਾਦਰੀ ਐਂਥਨੀ ਦੇ ਘਰੋਂ ਕਰੀਬ 6 ਕਰੋੜ ਰੁਪਏ ਲੁੱਟਣ ਦੇ ਮਾਮਲੇ 'ਚ ਕੋਚੀ ਵਿੱਚ ਮੰਗਲਵਾਰ ਸ਼ਾਮ ਫੜੇ ਗਏ ਏ. ਐੱਸ. ਆਈ. ਰਾਜਪ੍ਰੀਤ ਗਿੱਲ ਨੇ ਕੇਰਲ ਪੁਲਸ ਦੇ ਖੁਲਾਸਾ ਕੀਤਾ ਹੈ

ਚੌਧਰੀ ਨੂੰ ਘੇਰਨ ਜਾ ਰਹੇ ਠੇਕਾ ਮੁਲਾਜ਼ਮਾਂ ਦੀ ਸੁਰੱਖਿਆ ਕਰਮਚਾਰੀਆਂ ਨਾਲ ਧੱਕਾ-ਮੁੱਕੀ (ਤਸਵੀਰਾਂ)      
ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਸੰਤੋਖ ਸਿੰਘ ਚੌਧਰੀ ਦੀ ਕੋਠੀ ਦੇ ਬਾਹਰ ਅੱਜ ਠੇਕਾ ਮੁਲਾਜ਼ਮਾਂ ਨੇ ਪ੍ਰਦਰਸ਼ਨ ਕਰਕੇ ਉਨ੍ਹਾਂ ਦਾ ਘਿਰਾਓ ਕੀਤਾ। 

ਸੰਨੀ ਦਿਓਲ ਨੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ, ਹੋਏ ਭਾਵੁਕ      
ਗੁਰਦਾਸਪੁਰ ਵਿੱਚ ਆਪਣੀ ਚੋਣ ਮੁਹਿੰੰਮ ਸ਼ੁਰੂ ਕਰਨ ਤੋਂ ਪਹਿਲਾਂ ਸੰਨੀ ਦਿਓਲ ਨੇ ਦੀਨਾਨਗਰ ਦੇ ਪਿੰਡ ਸ਼ਾਦੀਪੁਰ 'ਚ ਉਹਨਾਂ ਸ਼ਹੀਦਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਹੈ, ਜਿਨ੍ਹਾਂ ਨੇ ਬਾਰਡਰ ਤੇ ਦੁਸ਼ਮਣ ਨਾਲ ਲੋਹਾ ਲੈਂਦੇ ਹੋਏ ਸ਼ਹੀਦੀ ਪ੍ਰਾਪਤ ਕਰ ਲਈ ਸੀ । 

ਮੀਡੀਆ ਸਾਹਮਣੇ ਆਇਆ ਵਿਆਹ ਤੋੜ ਕੇ ਭੱਜਿਆ ਲੜਕਾ, ਕੀਤੇ ਹੈਰਾਨੀਜਨਕ ਖੁਲਾਸੇ      
ਸਥਾਨਕ ਰੇਲਵੇ ਰੋਡ 'ਤੇ ਸਥਿਤ ਮਹਾਰਾਜਾ ਪੈਲੇਸ 'ਚ ਦਾਜ ਮੰਗਣ ਨੂੰ ਲੈ ਕੇ ਵਿਆਹ ਟੁਟਣ ਦੇ ਮਾਮਲੇ 'ਚ ਹੁਣ ਨਵਾਂ ਮੋੜ ਆ ਗਿਆ ਹੈ।     

ਕੈਪਟਨ ਦੀ ਨਵਜੋਤ ਸਿੱਧੂ ਨੂੰ 'ਫੌਜ' 'ਚ ਭਰਤੀ ਹੋਣ ਦੀ ਸਲਾਹ      
 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਫੌਜ 'ਚ ਭਰਤੀ ਹੋਣ ਦੀ ਸਲਾਹ ਦਿੱਤੀ ਹੈ।  
 

 

Anuradha

This news is Content Editor Anuradha