Punjab Wrap Up : ਪੜ੍ਹੋ 14 ਮਈ ਦੀਆਂ ਪੰਜਾਬ ਦੀਆਂ ਖ਼ਾਸ ਖ਼ਬਰਾਂ

Tuesday, May 14, 2019 - 05:54 PM (IST)

Punjab Wrap Up : ਪੜ੍ਹੋ 14 ਮਈ ਦੀਆਂ ਪੰਜਾਬ ਦੀਆਂ ਖ਼ਾਸ ਖ਼ਬਰਾਂ

ਜਲੰਧਰ (ਵੈੱਬ ਡੈਸਕ) : ਕੇਂਦਰੀ ਭੂਮੀ ਜਲ ਬੋਰਡ (ਉੱਤਰ-ਪੱਛਮੀ ਖੇਤਰ) ਦੀ ਡਰਾਫਟ ਰਿਪੋਰਟ 'ਚ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਭੂਮੀਗਤ ਪਾਣੀ ਦੇ ਸਰੋਤਾਂ ਦਾ ਇਸੇ ਤਰ੍ਹਾਂ ਇਸਤੇਮਾਲ ਹੁੰਦਾ ਰਿਹਾ ਤਾਂ ਆਉਣ ਵਾਲੇ 25 ਸਾਲਾਂ ਦੌਰਾਨ 'ਪੰਜਾਬ' ਰੇਗਿਸਤਾਨ ਬਣ ਜਾਵੇਗਾ। ਦੂਜੇ ਪਾਸੇ 'ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ' ਵਲੋਂ ਆਪਣੀਆਂ ਮੰਗਾਂ ਸਬੰਧੀ ਮੰਗਲਵਾਰ ਨੂੰ ਜਦੋਂ ਚੰਡੀਗੜ੍ਹ ਰਾਜ ਭਵਨ ਦਾ ਘਿਰਾਓ ਕਰਨ ਲਈ ਪੈਦਲ ਮਾਰਚ ਕੀਤਾ ਗਿਆ ਤਾਂ ਪੁਲਸ ਨੇ ਬੈਰੀਕੇਡ ਲਾ ਕੇ ਕਿਸਾਨਾਂ ਨੂੰ ਰਸਤੇ 'ਚ ਹੀ ਰੋਕ ਲਿਆ। ਸਿਰਫ ਇੰਨਾ ਹੀ ਨਹੀਂ, ਪੁਲਸ ਵਲੋਂ ਕਿਸਾਨਾਂ 'ਤੇ ਪਾਣੀ ਦੀਆਂ ਵਾਛੜਾਂ ਕੀਤੀਆਂ ਗਈਆਂ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ  ਜੁੜੀਆਂ ਖ਼ਬਰਾਂ ਦੱਸਾਂਗੇ-

25 ਸਾਲਾਂ ਤੱਕ 'ਰੇਗਿਸਤਾਨ' ਬਣ ਜਾਵੇਗਾ 'ਪੰਜਾਬ'!      
ਕੇਂਦਰੀ ਭੂਮੀ ਜਲ ਬੋਰਡ (ਉੱਤਰ-ਪੱਛਮੀ ਖੇਤਰ) ਦੀ ਡਰਾਫਟ ਰਿਪੋਰਟ 'ਚ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਭੂਮੀਗਤ ਪਾਣੀ ਦੇ ਸਰੋਤਾਂ ਦਾ ਇਸੇ ਤਰ੍ਹਾਂ ਇਸਤੇਮਾਲ ਹੁੰਦਾ ਰਿਹਾ ਤਾਂ ਆਉਣ ਵਾਲੇ 25 ਸਾਲਾਂ ਦੌਰਾਨ 'ਪੰਜਾਬ' ਰੇਗਿਸਤਾਨ ਬਣ ਜਾਵੇਗਾ।

ਵਿਰੋਧ ਕਰ ਰਹੇ ਲੋਕਾਂ 'ਤੇ ਮਾਨ ਨੇ ਵਰ੍ਹਾਏ ਫੁੱਲ, ਗੱਡੀ 'ਤੇ ਚੜ੍ਹ ਕੇ ਪਾਇਆ ਭੰਗੜਾ      
 ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਉਮੀਦਵਾਰ ਭਗਵੰਤ ਮਾਨ ਦਾ ਅੱਜ ਰੋਡ ਸ਼ੋਅ ਦੌਰਾਨ ਕੁੱਝ ਨੌਜਵਾਨਾਂ ਨੇ ਜ਼ਬਰਦਸਤ ਵਿਰੋਧ ਕੀਤਾ। 

ਚੰਡੀਗੜ੍ਹ-ਮੋਹਾਲੀ ਪੁਲਸ ਵਲੋਂ ਕਿਸਾਨਾਂ 'ਤੇ ਪਾਣੀ ਦੀਆਂ ਵਾਛੜਾਂ, ਕੀਤਾ ਲਾਠੀਚਾਰਜ (ਵੀਡੀਓ)      
'ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ' ਵਲੋਂ ਆਪਣੀਆਂ ਮੰਗਾਂ ਸਬੰਧੀ ਮੰਗਲਵਾਰ ਨੂੰ ਜਦੋਂ ਚੰਡੀਗੜ੍ਹ ਰਾਜ ਭਵਨ ਦਾ ਘਿਰਾਓ ਕਰਨ ਲਈ ਪੈਦਲ ਮਾਰਚ ਕੀਤਾ ਗਿਆ ਤਾਂ ਪੁਲਸ ਨੇ ਬੈਰੀਕੇਡ ਲਾ ਕੇ ਕਿਸਾਨਾਂ ਨੂੰ ਰਸਤੇ 'ਚ ਹੀ ਰੋਕ ਲਿਆ।

ਮਾਲੇਰਕੋਟਲਾ ਬੇਅਦਬੀ ਮਾਮਲਾ ਕੁਝ ਘੰਟਿਆਂ 'ਚ ਹੱਲ, ਸਾਹਮਣੇ ਆਇਆ ਵੱਡਾ ਸੱਚ      
ਮਾਲੇਰਕੋਟਲਾ ਦੇ ਪਿੰਡ ਹਥੋਆ ਦੇ ਗੁਰਦੁਆਰਾ ਸਾਹਿਬ 'ਚ ਅਗਨ ਭੇਟ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਘਟਨਾ ਨੂੰ ਪੰਜਾਬ ਪੁਲਸ ਨੇ ਕੁਝ ਘੰਟਿਆਂ 'ਚ ਹੀ ਹੱਲ ਕਰਨ ਦੀ ਦਾਅਵਾ ਕੀਤਾ ਹੈ। 

ਸਿਮਰਜੀਤ ਬੈਂਸ ਨੂੰ ਫਿਰ ਧਮਕੀ, ਹੁਣ ਵਿਦੇਸ਼ ਤੋਂ ਆਈ ਚਿੱਠੀ      
ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਹੁਣ ਕੈਨੇਡਾ ਤੋਂ ਧਮਕੀ ਭਰੀ ਚਿੱਠੀ ਮਿਲੀ ਹੈ। 

ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਨਾ ਦਿਵਾਈ ਤਾਂ ਮੇਰੀ ਰੂਹ ਭਟਕਦੀ ਰਹੇਗੀ : ਸਿੱਧੂ (ਵੀਡੀਓ)      
ਲੋਕ ਸਭਾ ਚੋਣਾਂ 'ਚ ਪੰਜਾਬ ਦੀ ਸਰਗਰਮ ਸਿਆਸਤ 'ਚੋਂ ਮਨਫੀ ਚੱਲ ਰਹੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅੱਜ ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਪਹੁੰਚੇ। 

ਫਤਿਹਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਨੂੰ ਚੋਣ ਕਮਿਸ਼ਨ ਦੀ ਚਿਤਾਵਨੀ      
ਚੋਣ ਕਮਿਸ਼ਨ ਨੇ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਡਾ. ਅਮਰ ਸਿੰਘ ਨੂੰ ਚਿਤਾਵਨੀ ਦਿੱਤੀ ਹੈ। ਚੋਣ ਕਮਿਸ਼ਨ ਨੇ ਇਹ ਕਾਰਵਾਈ ਅਕਾਲੀ ਦਲ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਹੈ।

ਬਠਿੰਡਾ ਰੈਲੀ : ਪ੍ਰਿਅੰਕਾ ਗਾਂਧੀ ਨੇ ਇਨ੍ਹਾਂ ਮੁੱਦਿਆਂ ’ਤੇ ਘੇਰੇ ਵਿਰੋਧੀ      
ਬਠਿੰਡਾ ਹਲਕੇ ਦੇ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਦੇ ਹੱਕ 'ਚ ਬਠਿੰਡਾ ਵਿਖੇ ਕੀਤੀ ਗਈ ਰੈਲੀ 'ਚ ਪ੍ਰਿਯੰਕਾ ਗਾਂਧੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਆਦਿ ਕਈ ਹੋਰ ਕਾਂਗਰਸੀ ਆਗੂ ਵਿਸ਼ੇਸ਼ ਤੌਰ 'ਤੇ ਮੌਜੂਦ ਹਨ। 

ਢੀਂਡਸਾ ਦੀ ਚੋਣ ਸਭਾ 'ਚ ਲੌਂਗੋਵਾਲ ਦਾ ਵਿਰੋਧ, ਚੱਲੀਆਂ ਡਾਂਗਾਂ      
ਪਿੰਡ ਧੌਲਾ ਵਿਚ ਅਕਾਲੀ ਦਲ ਦੇ ਸੰਗਰੂਰ ਤੋਂ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦਾ ਚੋਣ ਪ੍ਰਚਾਰ ਕਰਨ ਪਹੁੰਚੇ ਐੱਸ.ਜੀ.ਪੀ.ਸੀ. ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦਾ ਨੌਜਵਾਨਾ ਨੇ ਵਿਰੋਧ ਕੀਤਾ।

...ਤੇ ਆਸ਼ਾ ਕੁਮਾਰੀ ਤੋਂ ਖਫਾ ਹੋਏ 'ਬਾਜਵਾ', ਕੈਪਟਨ ਨਾਲ ਨਹੀਂ ਮਿਲਾਈਆਂ ਨਜ਼ਰਾਂ      
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਬੀਤੇ ਦਿਨ ਖੰਨਾ 'ਚ ਹੋਈ ਰੈਲੀ ਦੌਰਾਨ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਪੰਜਾਬ ਕਾਂਗਰਸ ਪ੍ਰਭਾਰੀ ਆਸ਼ਾ ਕੁਮਾਰੀ ਨਾਲ ਨਾਰਾਜ਼ ਦਿਖਾਈ ਦਿੱਤੇ ਕਿਉਂਕਿ ਉਨ੍ਹਾਂ ਨੂੰ ਮੰਚ 'ਤੇ ਬੋਲਣ ਦਾ ਸਮਾਂ ਨਹੀਂ ਦਿੱਤਾ ਗਿਆ ਸੀ। 



 


author

Anuradha

Content Editor

Related News