Punjab Wrap Up : ਪੜ੍ਹੋ 15 ਮਈ ਦੀਆਂ ਪੰਜਾਬ ਦੀਆਂ ਖ਼ਾਸ ਖ਼ਬਰਾਂ

05/15/2019 5:23:12 PM

ਜਲੰਧਰ (ਵੈੱਬ ਡੈਸਕ) : ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਅੱਜ ਬਰਗਾੜੀ ਵਿਖੇ ਫਰੀਦਕੋਟ ਦੇ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਦੇ ਹੱਕ 'ਚ ਰੈਲੀ ਕਰ ਰਹੇ ਹਨ। ਦੂਜੇ ਪਾਸੇ ਬਰਗਾੜੀ ਵਿਖੇ ਅੱਜ ਰਾਹੁਲ ਗਾਂਧੀ ਦੀ ਹੋ ਰਹੀ ਆਮਦ ਤੋਂ ਪਹਿਲਾਂ ਸਿੱਖਾਂ ਵਲੋਂ ਕਾਲੀਆਂ ਝੰਡੀਆਂ ਲਹਿਰਾ ਕੇ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ  ਜੁੜੀਆਂ ਖ਼ਬਰਾਂ ਦੱਸਾਂਗੇ-

ਅੰਬਾਨੀ ਤੇ ਨੀਰਵ ਮੋਦੀ ਦੀਆਂ ਜੇਬ੍ਹਾਂ ’ਚੋ ਕੱਢ ਕੇ ਗਰੀਬਾਂ ਨੂੰ ਦੇਵਾਂਗੇ ਪੈਸੇ : ਰਾਹੁਲ
ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਅੱਜ ਬਰਗਾੜੀ ਵਿਖੇ ਫਰੀਦਕੋਟ ਦੇ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਦੇ ਹੱਕ 'ਚ ਰੈਲੀ ਕਰ ਰਹੇ ਹਨ। 

ਰੈਲੀ ਤੋਂ ਪਹਿਲਾਂ ਸਿੱਖਾਂ ਨੇ ਕੀਤਾ ਰਾਹੁਲ ਗਾਂਧੀ ਤੇ ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ (ਵੀਡੀਓ)
ਬਰਗਾੜੀ ਵਿਖੇ ਅੱਜ ਰਾਹੁਲ ਗਾਂਧੀ ਦੀ ਹੋ ਰਹੀ ਆਮਦ ਤੋਂ ਪਹਿਲਾਂ ਸਿੱਖਾਂ ਵਲੋਂ ਕਾਲੀਆਂ ਝੰਡੀਆਂ ਲਹਿਰਾ ਕੇ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। 

ਲੁਧਿਆਣਾ 'ਚ ਗਰਜੇ ਰਾਹੁਲ ਗਾਂਧੀ, ਮੋਦੀ 'ਤੇ ਲਾਏ ਖੂਬ ਰਗੜੇ
ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਇੱਥੇ ਪੁੱਜੇ। 

ਕਿਸਾਨਾਂ ਨਾਲ ਕੀਤਾ ਵਾਅਦਾ ਚੋਣਾਂ ਤੋਂ ਬਾਅਦ ਪੂਰਾ ਕਰਨਗੇ 'ਕੈਪਟਨ' 
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਨਾਲ ਕੀਤਾ ਗਿਆ ਕਰਜ਼ਾ ਮੁਆਫੀ ਦਾ ਵਾਅਦਾ ਚੋਣਾਂ ਤੋਂ ਬਾਅਦ ਪੂਰਾ ਕਰਨਗੇ।

ਨਰੇਸ਼ ਗੁਜਰਾਲ ਨੇ ਕੈਪਟਨ ਨੂੰ ਲਿਆ ਲੰਮੇ ਹੱਥੀ (ਵੀਡੀਓ)
ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਰਾਜ ਸਭਾ ਮੈਂਬਰ ਨਰੇਸ਼ ਗੁਜਰਾਲ ਨਾਲ 'ਜਗ ਬਾਣੀ' ਵਲੋਂ ਖਾਸ ਗੱਲਬਾਤ ਕੀਤੀ ਗਈ। 'ਜਗ ਬਾਣੀ' ਦੇ ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਨਾਲ ਉਨ੍ਹਾਂ ਨੇ ਪੰਜਾਬ ਦੇ ਭੱਖਦੇ ਮੁੱਦਿਆਂ 'ਤੇ ਖੁੱਲ੍ਹ ਕੇ ਚਰਚਾ ਕੀਤੀ।

ਬੇਅਦਬੀ ਮਾਮਲੇ ਸਬੰਧੀ ਗੱਡੀਆਂ ਦੇ ਰਿਕਾਰਡ ਖੰਗਾਲਣ 'ਚ ਲੱਗੀ ਐੱਸ. ਆਈ. ਟੀ.
 ਪੰਜਾਬ 'ਚ 12 ਅਕਤੂਬਰ, 2015 ਨੂੰ ਬਰਗਾੜੀ ਬੇਅਦਬੀ ਅਤੇ ਗੋਲੀਕਾਂਡ ਸਬੰਧੀ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਨੇ ਆਪਣੀ ਜਾਂਚ ਅੱਗੇ ਵਧਾ ਦਿੱਤੀ ਹੈ। 

ਅਕਾਲੀ ਦਲ ਬਾਦਲ 'ਚ ਵਾਪਸੀ ਦੀਆਂ ਖਬਰਾਂ 'ਤੇ ਅਜਨਾਲਾ ਦਾ ਵੱਡਾ ਬਿਆਨ
ਅਕਾਲੀ ਦਲ ਟਕਸਾਲੀ ਦੇ ਉਪ ਪ੍ਰਧਾਨ ਡਾ. ਰਤਨ ਸਿੰਘ ਅਜਨਾਲਾ ਨੇ ਅਕਾਲੀ ਦਲ ਬਾਦਲ 'ਚ ਵਾਪਸ ਜਾਣ ਦੀਆਂ ਖਬਰਾਂ ਦਾ ਖੰਡਨ ਕੀਤਾ ਹੈ। 

ਲੁਧਿਆਣਾ : ਰਾਹੁਲ ਗਾਂਧੀ ਦੇ ਕਿਸਾਨਾਂ ਤੇ ਨੌਜਵਾਨਾਂ ਨਾਲ ਵੱਡੇ ਵਾਅਦੇ
ਲੋਕ ਸਭਾ ਚੋਣਾਂ ਨੁੰ ਮੁੱਖ ਰੱਖਦਿਆਂ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਬੁੱਧਵਾਰ ਨੂੰ ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਇੱਥੇ ਪੁੱਜੇ। 

ਸੁਖਬੀਰ ਤੋਂ ਬਾਅਦ ਹੁਣ ਕੈਪਟਨ 'ਤੇ ਫੁੱਟਿਆ ਜਨਤਾ ਦਾ ਗੁੱਸਾ, ਦੇਖੋ ਕਿੰਝ ਕੱਢਿਆ 
ਸੁਖਬੀਰ ਬਾਦਲ ਦੇ ਪੋਸਟਰਾਂ 'ਤੇ ਕਾਲਖ ਮਲਣ ਤੋਂ ਬਾਅਦ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪ੍ਰਤੀ ਵੀ ਲੋਕਾਂ ਦਾ ਗੁੱਸਾ ਫੁੱਟ ਪਿਆ ਹੈ। 

ਸੰਨੀ ਦਿਓਲ ਦੇ ਰੋਡ ਸ਼ੋਅ ਨੂੰ ਲੱਗੀ ਨਜ਼ਰ, ਪੰਗੇ 'ਤੇ ਪੰਗੇ 
ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਸੰਨੀ ਦਿਓਲ ਵਲੋਂ ਜ਼ੋਰਾਂ-ਸ਼ੋਰਾਂ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਰੋਡ ਸ਼ੋਅ ਰਾਹੀਂ ਸ਼ਕਤੀ ਪ੍ਰਦਰਸ਼ਨ ਵੀ ਜਾਰੀ ਹੈ।

 

rajwinder kaur

This news is Content Editor rajwinder kaur