Punjab wrap up: ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

05/28/2019 5:04:51 PM

ਜਲੰਧਰ (ਵੈਬ ਡੈਸਕ)—ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਟਵਿੱਟਰ 'ਤੇ ਸ਼ਾਇਰਾਨਾ ਅੰਦਾਜ਼ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਸਾਧਿਆ ਹੈ। ਨਵਜੋਤ ਸਿੱਧੂ ਵਲੋਂ ਕੀਤੇ ਗਏ ਇਸ ਨਵੇਂ ਟਵੀਟ 'ਤੇ ਚਰਚਾ ਛਿੜ ਗਈ ਹੈ। ਸਿੱਧੂ ਨੇ ਟਵੀਟ ਕਰਦਿਆਂ ਲਿਖਿਆ ਹੈ, ''ਜ਼ਿੰਦਗੀ ਆਪਣੇ ਦਮ 'ਤੇ ਜੀ ਜਾਂਦੀ ਹੈ, ਦੂਜਿਆਂ ਦੇ ਮੋਢੇ 'ਤੇ ਤਾਂ ਜਨਾਜ਼ੇ ਉੱਠਿਆ ਕਰਦੇ ਹਨ।''ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂੰ ਕਰਵਾਇਆ ਜਾ ਰਿਹਾ ਹੈ। ਇਸ ਨਿਊਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖਬਰਾਂ ਦੱਸਾਂਗੇ-

ਨਵਜੋਤ ਸਿੱਧੂ ਦਾ ਸ਼ਾਇਰਾਨਾ ਅੰਦਾਜ਼ 'ਚ ਕੈਪਟਨ 'ਤੇ ਨਿਸ਼ਾਨਾ (ਵੀਡੀਓ)  
ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਟਵਿੱਟਰ 'ਤੇ ਸ਼ਾਇਰਾਨਾ ਅੰਦਾਜ਼ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਸਾਧਿਆ ਹੈ। 

ਕੈਪਟਨ ਅਮਰਿੰਦਰ ਨੂੰ ਲੈ ਕੇ ਨਵਾਂ ਵੀਡੀਓ ਵਾਇਰਲ, ਮੋਦੀ ਤੇ ਬਾਦਲਾਂ ਨੂੰ ਲਲਕਾਰਿਆ      
 ਲੋਕ ਸਭਾ ਚੋਣਾਂ 'ਚ ਮੋਦੀ ਲਹਿਰ ਨੂੰ ਢਹਿ-ਢੇਰੀ ਕਰਨ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇਕ ਨਵਾਂ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। 

ਸੁਖਪਾਲ ਖਹਿਰਾ ਦੀ 'ਆਪ' 'ਚ ਜਾਣ ਤੋਂ ਕੋਰੀ ਨਾਂਹ  
'ਪੰਜਾਬ ਡੈਮੋਕ੍ਰੇਟਿਕ ਅਲਾਇੰਸ' (ਪੀ. ਡੀ. ਏ.) ਦੇ ਪ੍ਰਧਾਨ ਅਤੇ ਬਾਗੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਸਪੱਸ਼ਟ ਤੌਰ 'ਤੇ ਆਮ ਆਦਮੀ ਪਾਰਟੀ 'ਚ ਵਾਪਸੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। 

NRI ਪਤੀ ਨੇ ਲਾਈ 'ਸੰਧੂਰ' ਦੀ ਕੀਮਤ 1 ਕਰੋੜ, ਪਤਨੀ ਨੇ ਦਿੱਤਾ ਇਹ ਜਵਾਬ      
 ਪੰਜਾਬ ਵਿਚ ਐੱਨ. ਆਰ. ਆਈ. ਪਤੀ ਕਾਰਨ ਤੰਗ ਹੋਣ ਵਾਲੀਆਂ ਸੁਹਾਗਣਾਂ ਨੂੰ ਜਿਥੇ 'ਇਨਸਾਫ' ਲਈ ਲੰਮਾ ਇੰਤਜ਼ਾਰ ਕਰਨਾ ਪੈਂਦਾ ਹੈ।

ਬਿਜਲੀ ਦੀਆਂ ਦਰਾਂ ਵਧਣ 'ਤੇ ਬੈਂਸ ਨੇ ਕੈਪਟਨ ਨੂੰ ਲਿਆ ਲੰਮੇ ਹੱਥੀਂ  
 ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਵੱਲੋਂ ਵਧਾਈਆਂ ਗਈਆਂ ਬਿਜਲੀ ਦੀਆਂ ਦਰਾਂ ਨੂੰ ਲੈ ਕੇ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ ਹੈ।

ਭੋਲਾ ਡਰੱਗ ਮਾਮਲੇ ਦੇ 2 ਦੋਸ਼ੀਆਂ ਨੂੰ ਵੱਡੀ ਰਾਹਤ, ਮਿਲੀ ਜ਼ਮਾਨਤ   
ਭੋਲਾ ਡਰੱਗਜ਼ ਮਾਮਲੇ 'ਚ ਅਦਾਲਤ ਵਲੋਂ ਦੋਸ਼ੀ ਠਹਿਰਾਏ ਗਏ ਅਨੂਪ ਕਾਹਲੋਂ ਤੇ ਮਨਪ੍ਰੀਤ ਗਿੱਲ ਨੂੰ ਅਦਾਲਤ ਵਲੋਂ ਵੱਡੀ ਰਾਹਤ ਦਿੱਤੀ ਗਈ ਹੈ।

ਪੰਜਾਬ ਦੇ 13 'ਚੋਂ '7 ਸੰਸਦ ਮੈਂਬਰ' ਸਿਆਸੀ ਪਰਿਵਾਰਾਂ 'ਚੋਂ      
ਜੇਕਰ ਖਾਨਦਾਨੀ ਸਿਆਸਤ ਦੀ ਗੱਲ ਆਉਂਦੀ ਹੈ ਤਾਂ ਸਭ ਤੋਂ ਉੱਪਰ ਪੰਜਾਬ ਦਾ ਨਾਂ ਆਉਂਦਾ ਹੈ। ਇਸ ਦੀ ਤਾਜ਼ਾ ਮਿਸਾਲ ਲੋਕ ਸਭਾ ਚੋਣਾਂ ਦੇ ਨਤੀਜੇ ਹਨ।

ਪਤੀ ਦੀ ਕਰਤੂਤ, ਤਲਾਕ ਦੀ ਤਰੀਕ ਭੁਗਤ ਕੇ ਆ ਰਹੀ ਪਤਨੀ ਨੂੰ ਗੱਡੀ ਨਾਲ ਕੁਚਲਿਆ  
ਅਦਾਲਤ ਤੋਂ ਤਰੀਕ ਭੁਗਤ ਕੇ ਆ ਰਹੀ ਮਹਿਲਾ ਨੂੰ ਕਲਯੁਗੀ ਪਤੀ ਨੇ ਹੀ ਆਪਣੀ ਗੱਡੀ ਨਾਲ ਕੁਚਲ ਦਿੱਤਾ।

ਵੱਡਾ ਸਵਾਲ : ਪੰਜਾਬ ਤੋਂ ਕੌਣ ਬਣੇਗਾ ਮੋਦੀ ਸਰਕਾਰ 'ਚ ਮੰਤਰੀ  
 ਲੋਕ ਸਭਾ ਚੋਣਾਂ ਦੇ ਨਤੀਜਿਆਂ 'ਚ ਭਾਰੀ ਵੋਟਾਂ ਮਿਲਣ ਤੋਂ ਬਾਅਦ ਰਾਸ਼ਟਰਪਤੀ ਵੱਲੋਂ ਨਰਿੰਦਰ ਮੋਦੀ ਨੂੰ ਇਕ ਵਾਰ ਫਿਰ ਪ੍ਰਧਾਨ ਮੰਤਰੀ ਨਿਯੁਕਤ ਕਰ ਦਿੱਤਾ ਗਿਆ ਹੈ।

ਅਵਾਰਾ ਕੁੱਤੇ ਨੇ ਬੁਰੀ ਤਰ੍ਹਾਂ ਵੱਢਿਆ ਮਾਸੂਮ, ਵਾਰਦਾਤ ਸੀ. ਸੀ. ਟੀ. ਵੀ. 'ਚ ਕੈਦ (ਵੀਡੀਓ)
ਹਲਕਾ ਪਾਇਲ 'ਚ ਪੈਂਦੇ ਪਿੰਡ ਬਰਮਾਲੀਪੁਰ ਵਿਖੇ ਇੱਕ 4 ਸਾਲ ਦੇ ਮਾਸੂਮ ਬੱਚੇ ਨੂੰ ਅਵਾਰਾ ਕੁੱਤੇ ਵੱਲੋਂ ਨੋਚ ਕੇ ਜ਼ਖਮੀ ਕੀਤੇ ਜਾਣ ਦੀ ਖਬਰ ਹੈ।

Shyna

This news is Content Editor Shyna