Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

05/29/2019 5:38:19 PM

ਜਲੰਧਰ (ਵੈੱਬ ਡੈਸਕ) : ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੂੰ ਸੁਵਿਧਾ ਸੈਂਟਰ ਕੇਸ ਮਾਮਲੇ ਵਿਚ ਵੱਡੀ ਰਾਹਤ ਮਿਲੀ ਹੈ। ਲੁਧਿਆਣਾ ਦੀ ਸੈਸ਼ਨ ਕੋਰਟ ਨੇ ਸਿਮਰਜੀਤ ਬੈਂਸ ਨੂੰ ਇਸ ਮਾਮਲੇ ਵਿਚ ਰਾਹਤ ਦਿੰਦੇ ਹੋਏ ਬਰੀ ਕਰ ਦਿੱਤਾ ਹੈ। ਦੂਜੇ ਪਾਸੇ ਪਿਛਲੇ 15 ਦਿਨਾਂ ਦੌਰਾਨ ਬਠਿੰਡਾ ਤੇ ਆਸ-ਪਾਸ ਦੇ ਇਲਾਕਿਆਂ 'ਚ ਹੋਈ ਹਲਕੀ ਬਾਰਿਸ਼ ਤੇ ਹਨੇਰੀ ਕਾਰਨ ਗਰਮੀ ਆਪਣਾ ਅਸਰ ਨਹੀਂ ਦਿਖਾ ਸਕੀ ਪਰ ਹੁਣ ਗਰਮੀ ਆਪਣਾ ਤੇਵਰ ਦਿਖਾਉਣ ਵਾਲੀ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ  ਜੁੜੀਆਂ ਖ਼ਬਰਾਂ ਦੱਸਾਂਗੇ-

ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੂੰ ਵੱਡੀ ਰਾਹਤ
 ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੂੰ ਸੁਵਿਧਾ ਸੈਂਟਰ ਕੇਸ ਮਾਮਲੇ ਵਿਚ ਵੱਡੀ ਰਾਹਤ ਮਿਲੀ ਹੈ। 

ਅੱਤ ਦੀ ਗਰਮੀ ਝੱਲਣ ਨੂੰ ਰਹੋ ਤਿਆਰ, ਪਾਰਾ ਜਾਵੇਗਾ 46 ਡਿਗਰੀ ਤੋਂ ਪਾਰ      
ਪਿਛਲੇ 15 ਦਿਨਾਂ ਦੌਰਾਨ ਬਠਿੰਡਾ ਤੇ ਆਸ-ਪਾਸ ਦੇ ਇਲਾਕਿਆਂ 'ਚ ਹੋਈ ਹਲਕੀ ਬਾਰਿਸ਼ ਤੇ ਹਨੇਰੀ ਕਾਰਨ ਗਰਮੀ ਆਪਣਾ ਅਸਰ ਨਹੀਂ ਦਿਖਾ ਸਕੀ ਪਰ ਹੁਣ ਗਰਮੀ ਆਪਣਾ ਤੇਵਰ ਦਿਖਾਉਣ ਵਾਲੀ ਹੈ। 

ਮਾਨਸਾ ਜ਼ਿਮਨੀ ਚੋਣ 'ਚ ਉਤਰ ਸਕਦਾ ਹੈ ਕੈਪਟਨ ਦਾ 'ਰਣਇੰਦਰ'      
 ਮਾਨਸਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਵੱਲੋਂ ਕਾਂਗਰਸ ਵਿਚ ਸ਼ਾਮਲ ਹੋਣ ਦੌਰਾਨ ਵਿਧਾਇਕ ਦੇ ਅਹੁਦੇ ਤੋਂ ਦਿੱਤੇ ਅਸਤੀਫੇ ਨੂੰ ਭਾਵੇਂ ਅਜੇ ਤੱਕ ਸਪੀਕਰ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ ਹੈ ਪਰ ਇਸ ਇਲਾਕੇ ਵਿਚ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਦੇ ਜ਼ਿਮਨੀ ਚੋਣ ਲੜਨ ਸਬੰਧੀ ਚਰਚਾ ਤੇਜ਼ ਹੈ। 

ਕਿਸੇ ਵੀ ਸਮੇਂ ਫਟ ਸਕਦੈ ਕਾਂਗਰਸ 'ਚ ਭੜਕ ਰਹੇ ਰਾਜਨੀਤੀ ਦੇ 'ਜਵਾਲਾਮੁਖੀ' ਦਾ ਲਾਵਾ      
ਬੇਸ਼ੱਕ ਲੋਕ ਸਭਾ ਚੋਣਾਂ ਦੇਸ਼ 'ਚ ਸੰਪੰਨ ਹੋ ਚੁੱਕੀਆਂ ਹਨ ਅਤੇ ਭਾਜਪਾ ਨੂੰ ਜਿੱਤ ਮਿਲ ਗਈ ਹੈ। 

ਆਮ ਵਰਗ ਨੂੰ 10 ਫੀਸਦੀ ਰਾਖਵੇਂਕਰਨ ਦਾ ਨੋਟੀਫਿਕੇਸ਼ਨ ਜਾਰੀ      
ਸਾਧਾਰਣ ਵਰਗ ਦੇ ਆਰਥਿਕ ਰੂਪ ਨਾਲ ਕੰਮਜ਼ੋਰ ਵਰਗ (ਈ.ਡਬਲਿਊ.ਐੱਸ) ਦੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਨੌਕਰੀਆਂ 'ਚ 10 ਫੀਸਦੀ ਰਾਖਵੇਂਕਰਨ ਦਾ ਲਾਭ ਮਿਲ ਸਕੇਗਾ। 

ਅੰਨ੍ਹਾ ਪਿਆਰ : ਪ੍ਰੇਮਿਕਾ ਦੇ ਘਰ ਜਾ ਕੇ ਲਾਈ ਖੁਦ ਨੂੰ ਅੱਗ, ਹੋਈ ਮੌਤ      
ਪ੍ਰੇਮਿਕਾ ਦੀ ਕਿਸੇ ਹੋਰ ਨਾਲ ਮੰਗਣੀ ਤੈਅ ਹੋਣ ਤੋਂ ਦੁਖੀ ਇਕ ਨੌਜਵਾਨ ਨੇ ਕੁੜੀ ਦੇ ਪਿੰਡ ਜਾ ਕੇ ਖੁਦ ਨੂੰ ਅੱਗ ਲਗਾ ਲਈ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਅਮਨ ਅਰੋੜਾ ਨੇ ਕੈਪਟਨ ਨੂੰ ਲਿੱਖੀ ਚਿੱਠੀ, ਕੀਤੀ ਵਿਸ਼ੇਸ਼ ਮੰਗ      
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖੀ ਹੈ। 

ਅਕਾਲੀਆਂ-ਕਾਂਗਰਸੀਆਂ ਵਿਚਾਲੇ ਖੂਨੀ ਝੜਪ      
ਹਲਕਾ ਮਜੀਠਾ 'ਚ ਅਕਾਲੀ ਅਤੇ ਕਾਂਗਰਸੀ ਵਰਕਰਾਂ ਵਿਚਾਲੇ ਹੋਈ ਖੂਨੀ ਝੜਪ 'ਚ ਚਾਰ ਲੋਕ ਜ਼ਖਮੀ ਹੋ ਗਏ। 

ਮਾਤਾ ਚੰਦ ਕੌਰ ਦੇ ਕਾਤਲਾਂ ਦੇ ਸਕੈੱਚ ਜਾਰੀ, ਸੂਹ ਦੇਣ ਵਾਲੇ ਨੂੰ 5 ਲੱਖ ਦਾ ਇਨਾਮ      
ਨਾਮਧਾਰੀ ਸੰਪਰਦਾ ਦੀ ਗੁਰੂ ਮਾਤਾ ਚੰਦ ਕੌਰ ਦੇ ਕਤਲ ਦਾ ਮਾਮਲਾ ਤਿੰਨ ਸਾਲ ਬਾਅਦ ਵੀ ਹੱਲ ਨਹੀਂ ਹੋ ਸਕਿਆ ਹੈ।

ਬਹਿਬਲ ਕਲਾਂ ਗੋਲੀਕਾਂਡ : ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ ਨੂੰ ਮਿਲੀ ਰਾਹਤ      
 ਬਹਿਬਲਕਲਾਂ ਗੋਲੀਕਾਂਡ ਦੇ ਮਾਮਲੇ 'ਚ ਗ੍ਰਿਫਤਾਰ ਕੀਤੇ ਗਏ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਨੂੰ ਅੱਜ ਅਦਾਲਤ ਵਲੋਂ ਰਾਹਤ ਮਿਲ ਗਈ ਹੈ। 
 

Anuradha

This news is Content Editor Anuradha