Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

06/04/2019 4:42:38 PM

ਜਲੰਧਰ (ਵੈੱਬ ਡੈਸਕ) : ਪਿੰਡ ਹਰਸ਼ਾਛੀਨਾ-ਕੁੱਕੜਾਂਵਾਲਾ 'ਚ ਲੱਗੇ ਪੁਲਸ ਨਾਕੇ 'ਤੇ ਐਤਵਾਰ ਨੂੰ ਦੋ ਮੋਟਰਸਾਈਕਲ ਸਵਾਰਾਂ ਵਲੋਂ ਸੁੱਟੇ ਗਏ ਬੈਗ 'ਚੋਂ ਮਿਲੇ ਗ੍ਰਨੇਡ ਪਾਕਿਸਤਾਨ ਵਲੋਂ ਭੇਜੇ ਗਏ ਸਨ। ਪਾਕਿਸਤਾਨ 'ਚ ਬੈਠੇ ਖਾਲਿਸਤਾਨੀ ਸੰਗਠਨਾਂ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਕੇ.ਐੱਲ.ਐੱਫ. ਚੀਫ ਹਰਮੀਤ ਸਿੰਘ ਉਰਫ ਪੀ. ਐੱਚ. ਡੀ. ਵੱਲੋਂ ਇਹ ਗ੍ਰਨੇਡ ਭੇਜਣ ਦਾ ਖੁਲਾਸਾ ਹੋਇਆ ਹੈ। ਦੂਜੇ ਪਾਸੇ ਬੇਅਦਬੀ ਤੇ ਗੋਲੀਕਾਂਡ ਦੀ ਜਾਂਚ ਨੂੰ ਲੈ ਕੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਇਕ ਵਾਰ ਫਿਰ ਆਹਮੋ-ਸਾਹਮਣੇ ਹੋ ਗਿਆ ਹੈ। ਕਾਂਗਰਸੀ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਇਹ ਹੁਣ ਅਦਾਲਤ ਹੀ ਸਪੱਸ਼ਟ ਕਰੇਗੀ ਕਿ ਆਖਰੀ ਸੱਚ ਕੀ ਹੈ ਅਤੇ ਝੂਠ ਕੀ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ  ਜੁੜੀਆਂ ਖ਼ਬਰਾਂ ਦੱਸਾਂਗੇ-

ਖੁਲਾਸਾ : ਪੰਜਾਬ 'ਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਆਈ.ਐੱਸ. ਆਈ.      
ਪਿੰਡ ਹਰਸ਼ਾਛੀਨਾ-ਕੁੱਕੜਾਂਵਾਲਾ 'ਚ ਲੱਗੇ ਪੁਲਸ ਨਾਕੇ 'ਤੇ ਐਤਵਾਰ ਨੂੰ ਦੋ ਮੋਟਰਸਾਈਕਲ ਸਵਾਰਾਂ ਵਲੋਂ ਸੁੱਟੇ ਗਏ ਬੈਗ 'ਚੋਂ ਮਿਲੇ ਗ੍ਰਨੇਡ ਪਾਕਿਸਤਾਨ ਵਲੋਂ ਭੇਜੇ ਗਏ ਸਨ।  

ਬੇਅਦਬੀ ਮਾਮਲਿਆਂ ਸਬੰਧੀ ਕਾਂਗਰਸ ਤੇ ਅਕਾਲੀ ਦਲ ਆਹਮੋ-ਸਾਹਮਣੇ      
 ਬੇਅਦਬੀ ਤੇ ਗੋਲੀਕਾਂਡ ਦੀ ਜਾਂਚ ਨੂੰ ਲੈ ਕੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਇਕ ਵਾਰ ਫਿਰ ਆਹਮੋ-ਸਾਹਮਣੇ ਹੋ ਗਿਆ ਹੈ।  

'ਆਪ' ਛੁੱਡ ਚੁੱਕੇ ਵਿਧਾਇਕਾਂ 'ਤੇ ਕਾਰਵਾਈ ਕਰਨ ਦੇ ਮੂਡ 'ਚ ਨਹੀਂ 'ਸਪੀਕਰ'!      
ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ 'ਆਪ' ਛੱਡ ਚੁੱਕੇ ਵਿਧਾਇਕਾਂ ਖਿਲਾਫ ਕਾਰਵਾਈ ਕਰਨ ਦੇ ਮੂਡ 'ਚ ਨਹੀਂ ਲੱਗ ਰਹੇ ਹਨ 

ਕਲਯੁਗੀ ਪਤੀ ਦਾ ਕਾਰਾ, ਗਲਾ ਘੁੱਟ ਕੀਤਾ ਪਤਨੀ ਦਾ ਕਤਲ (ਵੀਡੀਓ)       
ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਮਦਰਸਾ ਇਕ ਪਤੀ ਵਲੋਂ ਆਪਣੀ ਪਤਨੀ ਦਾ ਗਲ ਘੁੱਟ ਕੇ ਉਸ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। 

ਨਵਜੋਤ ਕੌਰ ਸਿੱਧੂ ਤੋਂ ਸੁਣੋ ਪੰਜਾਬ 'ਚ ਕਾਂਗਰਸ ਦੀ ਜਿੱਤ ਦਾ ਅਸਲ ਕਾਰਨ      
 ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਚਲ ਰਹੇ ਵਿਵਾਦ ਕਾਰਨ ਨਵਜੋਤ ਕੌਰ ਸਿੱਧੂ ਨੇ ਇਕ ਵਾਰ ਫਿਰ ਕੈਪਟਨ ਅਮਰਿੰਦਰ ਸਿੰਘ ਨੂੰ 'ਕੈਪਟਨ' ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। 

ਮਾਤਾ ਵੈਸ਼ਣੋ ਦੇਵੀ ਤੋਂ ਪਰਤੇ ਪਰਿਵਾਰ ਨਾਲ ਵਾਪਰੀ ਘਟਨਾ, ਦੱਸਿਆ ਚਮਤਕਾਰ      
'ਜਾਕੋ ਰਾਖੇ ਸਾਈਆਂ, ਮਾਰ ਸਕੇ ਨਾ ਕੋਏ' ਕਹਾਵਤ ਤਾਂ ਤੁਸੀਂ ਅਕਸਰ ਹੀ ਸੁਣੀ ਹੋਵੇਗੀ ਪਰ ਇਹ ਕਹਾਵਤ ਇਕ ਵਾਰ ਫਿਰ ਸੱਚ ਸਾਬਤ ਹੋਈ ਹੈ। 

ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 2 ਸਰੂਪ ਤੇ ਇਕ ਪੋਥੀ ਅਗਨਭੇਟ (ਵੀਡੀਓ)      
ਸਬ ਡਵੀਜ਼ਨ ਬੱਸੀ ਪਠਾਣਾਂ ਦੇ ਪਿੰਡ ਹਿੰਮਤਪੁਰਾ ਵਿਖੇ ਦੇਰ ਸ਼ਾਮ ਪਿੰਡ ਦੇ ਗੁਰਦੁਆਰਾ ਸਾਹਿਬ 'ਚ ਸ਼ਾਰਟ ਸਰਕਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 2 ਪਾਵਨ ਸਰੂਪ ਤੇ ਇਕ ਪੋਥੀ ਅਗਨਭੇਟ ਹੋ ਜਾਣ ਦਾ ਸਮਾਚਾਰ ਹੈ।

ਹੁਣ ਜਲੰਧਰ 'ਚ 4 ਸਾਲਾ ਬੱਚੇ ਨਾਲ ਕੁਕਰਮ ਦੀ ਕੋਸ਼ਿਸ਼      
ਜਲੰਧਰ ਦੇ ਰਾਮਾਮੰਡੀ ਵਿਚ 10 ਸਾਲਾ ਮਾਸੂਮ ਬੱਚੀ ਨਾਲ ਬਲਾਤਕਾਰ ਤੋਂ ਬਾਅਦ ਹੁਣ ਮਿੱਠਾਪੁਰ 'ਚ ਐਤਵਾਰ ਰਾਤ ਨੂੰ ਇਕ ਵਿਅਕਤੀ ਵੱਲੋਂ ਸ਼ਰਾਬ ਦੇ ਨਸ਼ੇ 'ਚ 4 ਸਾਲ ਦੇ ਬੱਚੇ ਨਾਲ ਕੁਕਰਮ ਦੀ ਕੋਸ਼ਿਸ਼ ਕੀਤੀ ਗਈ।

 ਪੰਜਾਬ ਕਾਂਗਰਸ ਖਿਲਾਫ ਮੋਰਚਾ ਖੋਲ੍ਹੇਗੀ 'ਭਾਜਪਾ', ਸ਼ਵੇਤ ਮਲਿਕ ਨੇ ਕੀਤਾ ਐਲਾਨ      
ਭਾਜਪਾ ਨੂੰ ਜਿੱਥੇ ਦੇਸ਼ 'ਚ ਵੱਡੀ ਸਫਲਤਾ ਮਿਲੀ ਹੈ, ਉੱਥੇ ਹੀ ਪੰਜਾਬ 'ਚ ਵੀ ਭਾਜਪਾ ਆਪਣਾ ਗ੍ਰਾਫ ਵਧਦਾ ਹੋਇਆ ਦੇਖ ਰਹੀ ਹੈ

 ਸੂਬੇ ਦੀਆਂ 53 ਵਿਧਾਨ ਸਭਾ ਸੀਟਾਂ 'ਤੇ ਇਕੱਲੇ ਲੜਨ ਦੀ ਸਥਿਤੀ 'ਚ ਭਾਜਪਾ      
ਲੋਕ ਸਭਾ ਚੋਣਾਂ ਤੋਂ ਬਾਅਦ ਸੂਬੇ ਦੀ ਰਾਜਨੀਤੀ ਵੱਖ-ਵੱਖ ਦਲਾਂ 'ਚ ਚਾਹੇ ਉਪਰੋਂ ਸ਼ਾਂਤ ਨਜ਼ਰ ਆ ਰਹੀ ਹੈ

 


 


 

 


Anuradha

Content Editor

Related News