Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

06/08/2019 5:19:37 PM

ਜਲੰਧਰ (ਵੈੱਬ ਡੈਸਕ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮੰਤਰੀ ਮੰਡਲ 'ਚ ਕੀਤੇ ਗਏ ਫੇਰਬਦਲ ਦੌਰਾਨ ਭਾਵੇਂ ਹੀ ਸਭ ਤੋਂ ਜ਼ਿਆਦਾ ਚਰਚਾ ਨਵਜੋਤ ਸਿੰਘ ਸਿੱਧੂ ਦੀ ਸੀ ਪਰ ਇਸ ਦੇ ਨਾਲ ਹੀ ਇਸ ਫੇਰਬਦਲ 'ਚ ਇਕ ਦਿਲਚਸਪ ਪਹਿਲੂ ਵੀ ਸਾਹਮਣੇ ਆਇਆ ਹੈ। ਫੇਰਬਦਲ ਦੌਰਾਨ ਪੰਜਾਬ ਸਰਕਾਰ ਦੀਆਂ ਦੋ ਮਹਿਲਾ ਮੰਤਰੀ ਅਰੁਣਾ ਚੌਧਰੀ ਅਤੇ ਰਜ਼ੀਆ ਸੁਲਤਾਨਾ ਦੇ ਵਿਭਾਗਾਂ 'ਚ ਲਗਾਤਾਰ ਤੀਜੀ ਵਾਰ ਬਦਲਾਅ ਕੀਤਾ ਗਿਆ ਹੈ। ਦੂਜੇ ਪਾਸੇ 6 ਜੂਨ ਨੂੰ ਦੁਪਹਿਰ ਸਾਢੇ ਤਿੰਨ ਵਜੇ ਦੇ ਕਰੀਬ ਪਿੰਡ ਭਗਵਾਨਪੁਰਾ 'ਚ ਅਣਹੋਣੀ ਵਾਪਰੀ। 2 ਸਾਲਾ ਫਤਿਹਵੀਰ ਮਾਪਿਆਂ ਦੇ ਵੇਖਦੇ-ਵੇਖਦੇ 150 ਫੁੱਟ ਡੂੰਘੇ ਬੋਰਵੈੱਲ 'ਚ ਜਾ ਡਿੱਗਾ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ  ਜੁੜੀਆਂ ਖ਼ਬਰਾਂ ਦੱਸਾਂਗੇ-

ਜਾਣੋ, ਕੈਪਟਨ ਵਲੋਂ ਕੀਤੇ ਫੇਰਬਦਲ ਦਾ 'ਦਿਲਚਸਪ ਪਹਿਲੂ'      
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮੰਤਰੀ ਮੰਡਲ 'ਚ ਕੀਤੇ ਗਏ ਫੇਰਬਦਲ ਦੌਰਾਨ ਭਾਵੇਂ ਹੀ ਸਭ ਤੋਂ ਜ਼ਿਆਦਾ ਚਰਚਾ ਨਵਜੋਤ ਸਿੰਘ ਸਿੱਧੂ ਦੀ ਸੀ ਪਰ ਇਸ ਦੇ ਨਾਲ ਹੀ ਇਸ ਫੇਰਬਦਲ 'ਚ ਇਕ ਦਿਲਚਸਪ ਪਹਿਲੂ ਵੀ ਸਾਹਮਣੇ ਆਇਆ ਹੈ। 

ਫਤਿਹ ਦੇ ਬੋਰਵੈੱਲ 'ਚ ਡਿੱਗਣ ਦਾ ਪੂਰਾ ਘਟਨਾਕ੍ਰਮ, ਜਾਣੋ ਹੁਣ ਤਕ ਕੀ ਕੁਝ ਹੋਇਆ      
6 ਜੂਨ ਨੂੰ ਦੁਪਹਿਰ ਸਾਢੇ ਤਿੰਨ ਵਜੇ ਦੇ ਕਰੀਬ ਪਿੰਡ ਭਗਵਾਨਪੁਰਾ 'ਚ ਅਣਹੋਣੀ ਵਾਪਰੀ। 

ਮਜੀਠੀਆ ਨੇ ਸਿੱਧੂ ਦਾ ਉਡਾਇਆ ਮਜ਼ਾਕ, ਕਾਂਗਰਸ ਨੂੰ ਵੀ ਰਗੜਿਆ      
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਨਵਜੋਤ ਸਿੰਘ ਸਿੱਧੂ 'ਤੇ ਵੱਡਾ ਹਮਲਾ ਕਰਦੇ ਹੋਏ ਕਾਂਗਰਸ 'ਤੇ ਵੀ ਰਗੜੇ ਲਾਏ ਹਨ। 

10 ਜੂਨ ਨੂੰ ਹੈ ਫਤਿਹ ਦਾ ਜਨਮ ਦਿਨ, ਲੰਮੀ ਉਮਰ ਦੀਆਂ ਅਰਦਾਸਾਂ (ਵੀਡੀਓ)      
ਫਤਿਹਵੀਰ ਜੋ ਬੋਰ ਵਿਚ ਦੋ ਦਿਨਾਂ ਤੋਂ ਜ਼ਿੰਦਗੀ ਤੇ ਮੌਤ ਦੀ ਜੰਗ ਲੜ ਰਿਹਾ ਹੈ। ਠੀਕ ਦੋ ਦਿਨਾਂ ਬਾਅਦ 10 ਜੂਨ ਨੂੰ ਉਸ ਦਾ ਜਨਮ ਦਿਨ ਹੈ। 

ਖੂਨ ਬਣਿਆ ਪਾਣੀ, ਕਲਯੁਗੀ ਪੁੱਤ ਨੇ ਪਿਤਾ ਨੂੰ ਉਤਾਰਿਆ ਮੌਤ ਦੇ ਘਾਟ      
ਮਾਨਸਾ ਜ਼ਿਲੇ ਦੇ ਪਿੰਡ ਖਿਲਨ ਵਿਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਕਲਯੁਗੀ ਪੁੱਤ ਵੱਲੋਂ ਆਪਣੇ ਹੀ ਪਿਤਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। 

ਮੋਗਾ: ਦਰਦਨਾਕ ਸੜਕ ਹਾਦਸੇ 'ਚ ਕਬੱਡੀ ਖਿਡਾਰੀ ਦੀ ਮੌਤ (ਵੀਡੀਓ)      
ਮੋਗਾ 'ਚ ਬੱਸ-ਕਾਰ ਦੀ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸੇ ਦੀਆਂ ਇਹ ਤਸਵੀਰਾਂ ਮੋਗਾ ਦੇ ਪਿੰਡ ਸਿੰਘਾਂ ਵਾਲਾ ਦੀਆਂ  ਹਨ, ਜਿਥੇ ਇਕ ਕਾਰ ਤੇ ਬੱਸ ਵਿਚਾਲੇ ਸਿੱਧੀ ਟੱਕਰ ਹੋ ਗਈ। 

ਸ੍ਰੀ ਹਜ਼ੂਰ ਸਾਹਿਬ ਜਾਣ ਵਾਲੇ ਲੱਖਾਂ ਸ਼ਰਧਾਲੂਆਂ ਦਾ ਹੋ ਰਿਹੈ ਸ਼ੋਸ਼ਣ      
ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਦਾ ਰੇਲਵੇ ਵਿਭਾਗ ਵਲੋਂ ਸ਼ੋਸ਼ਣ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਪ੍ਰੇਸ਼ਾਨੀ ਦਾ ਸਬੱਬ ਬਣਦਾ ਜਾ ਰਿਹਾ ਹੈ।

ਨਵੇਂ ਮੰਤਰੀ ਬ੍ਰਹਮ ਮਹਿੰਦਰਾ ਸਾਹਮਣੇ ਹਨ ਕਈ ਚੁਣੌਤੀਆਂ      
ਲੋਕ ਸਭਾ ਚੋਣਾਂ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕ੍ਰਿਕਟਰ ਤੋਂ ਨੇਤਾ ਬਣੇ ਨਵਜੋਤ ਸਿੰਘ ਸਿੱਧੂ ਵਿਚਕਾਰ ਟਕਰਾਅ ਦਾ ਜੋ ਦੌਰ ਸ਼ੁਰੂ ਹੋਇਆ, ਉਹ ਸਿੱਧੂ ਦਾ ਵਿਭਾਗ ਬਦਲੇ ਜਾਣ ਤੋਂ ਬਾਅਦ ਰੁਕਿਆ ਤਾਂ ਨਜ਼ਰ ਆ ਰਿਹਾ ਹੈ 

ਸਿੱਖ ਸ਼ਹੀਦਾਂ ਨੂੰ ਅੱਤਵਾਦੀ ਦੱਸਣ ਦੀ ਹਰਸਿਮਰਤ ਨੇ ਭੁੱਲ ਕੀਤੀ : ਜੀ. ਕੇ.(ਵੀਡੀਓ)      
ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਜੂਨ 1984 ਵਿਚ ਸਾਕਾ ਨੀਲਾ ਤਾਰਾ ਦੌਰਾਨ ਸ਼ਹੀਦ ਕੀਤੇ ਗਏ ਸਿੱਖਾਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਦੱਸਣ 'ਤੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਇਤਰਾਜ਼ ਜਤਾਇਆ ਹੈ। 

ਕ੍ਰਿਕਟ ਤੋਂ ਸਿਆਸਤ ਤੱਕ, ਸਿੱਧੂ ਦੇ ਨਿਸ਼ਾਨੇ 'ਤੇ ਰਹੇ ਹਨ 'ਕੈਪਟਨ'      
ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕ੍ਰਿਕਟ ਤੋਂ ਲੈ ਕੇ ਸਿਆਸਤ ਤੱਕ ਕਈ ਬੁਲੰਦੀਆਂ ਹਾਸਲ ਕੀਤੀਆਂ। ਆਪਣੀ ਜ਼ਿੰਦਗੀ 'ਚ ਸਿੱਧੂ ਨੇ ਕ੍ਰਿਕਟ, ਕੁਮੈਂਟਰੀ, ਕਾਮੇਡੀ ਤੇ ਸਿਆਸਤ ਦੇ ਪੜਾਅ ਪਾਰ ਕੀਤੇ।
 

Anuradha

This news is Content Editor Anuradha