Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

06/26/2019 5:19:36 PM

ਜਲੰਧਰ (ਵੈੱਬ ਡੈਸਕ) - ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰਜੀਤ ਫੇਕ ਐਨਕਾਊਂਟਰ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਤਿੱਖਾ ਵਾਰ ਕੀਤਾ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਦੀ ਸੰਸਦ ਭਵਨ 'ਚ ਦਿੱਤੀ ਸਪੀਚ ਦੌਰਾਨ ਸ਼ਹੀਦ ਭਗਤ ਸਿੰਘ ਦੀ ਤੁਲਨਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਕਰਨ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ।  ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ  ਜੁੜੀਆਂ ਖ਼ਬਰਾਂ ਦੱਸਾਂਗੇ-

'ਹਰਜੀਤ ਫੇਕ ਐਨਕਾਊਂਟਰ' ਮਾਮਲੇ 'ਚ ਸੁਖਬੀਰ ਦਾ ਕੈਪਟਨ 'ਤੇ ਨਿਸ਼ਾਨਾ
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰਜੀਤ ਫੇਕ ਐਨਕਾਊਂਟਰ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਤਿੱਖਾ ਵਾਰ ਕੀਤਾ ਹੈ।

ਗੁਰੂ ਗੋਬਿੰਦ ਸਿੰਘ ਜੀ ਨਾਲ ਸ਼ਹੀਦ ਭਗਤ ਸਿੰਘ ਦੀ ਤੁਲਨਾ ਕਰਕੇ ਫਸੇ ਭਗਵੰਤ ਮਾਨ 
ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਦੀ ਸੰਸਦ ਭਵਨ 'ਚ ਦਿੱਤੀ ਸਪੀਚ ਦੌਰਾਨ ਸ਼ਹੀਦ ਭਗਤ ਸਿੰਘ ਦੀ ਤੁਲਨਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਕਰਨ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। 

ਬ੍ਰਹਮ ਮਹਿੰਦਰਾ ਬਦਲਣਗੇ 'ਨਵਜੋਤ ਸਿੱਧੂ' ਦੀਆਂ ਸਕੀਮਾਂ!   
ਨਵੇਂ ਬਣੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਹੁਣ ਨਵਜੋਤ ਸਿੰਘ ਸਿੱਧੂ ਦੀਆਂ ਸਕੀਮਾਂ ਦੀ ਆਪਣੇ ਮੁਤਾਬਕ ਨਜ਼ਰਸਾਨੀ ਵੀ ਕਰਨਗੇ  

...ਤੇ ਹੁਣ ਨਵਜੋਤ ਸਿੱਧੂ ਦੇ ਦਫਤਰ ਤੋਂ 'ਨੇਮ ਪਲੇਟ' ਵੀ ਉਤਾਰੀ ਗਈ 
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੁੱਧਵਾਰ ਸ਼ਾਮ ਨੂੰ ਦਿੱਲੀ ਜਾਣ ਦੇ ਪ੍ਰੋਗਰਾਮ ਨੇ ਇਕ ਵਾਰ ਫਿਰ ਉਨ੍ਹਾਂ ਦੇ ਅਤੇ ਨਵਜੋਤ ਸਿੱਧੂ ਵਿਚਾਲੇ ਵਿਵਾਦ ਨੂੰ ਹਵਾ ਦੇ ਦਿੱਤੀ ਹੈ। 

ਚੰਡੀਗੜ੍ਹ 'ਚ ਨਸ਼ਿਆਂ ਦੇ ਮੁੱਦੇ 'ਤੇ 'ਕੈਪਟਨ' ਦੀ ਅਹਿਮ ਮੀਟਿੰਗ   
ਪੰਜਾਬ 'ਚ ਨਸ਼ਿਆਂ ਦੇ ਮੁੱਦੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਕ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ।

ਚੰਡੀਗੜ੍ਹ : ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਸ਼ੁਰੂ    
ਇੱਥੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਸ਼ੁਰੂ ਹੋ ਗਈ ਹੈ। 

'ਸਿੱਧੂ' ਨੂੰ ਆਵਾਜ਼ਾਂ ਮਾਰ ਰਿਹੈ ਬਿਜਲੀ ਮਹਿਕਮਾ, ਵਿਰੋਧੀ ਲੈ ਰਹੇ ਮਜ਼ੇ 
ਪੰਜਾਬ 'ਚ ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਵਿਵਾਦ ਭਖਦਾ ਹੀ ਜਾ ਰਿਹਾ ਹੈ

ਮਜੀਠਾ 'ਚ ਅਣਖ ਖਾਤਰ 15 ਸਾਲਾ ਕੁੜੀ ਤੇ 19 ਸਾਲਾ ਮੁੰਡੇ ਦਾ ਕਤਲ 
ਮਜੀਠਾ 'ਚ ਅਣਖ ਖਾਤਰ ਕੁੜੀ-ਮੁੰਡੇ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। 

ਅੰਮ੍ਰਿਤਸਰ : ਮਾਮੂਲੀ ਤਕਰਾਰ ਪਿੱਛੋਂ ਚਾਕੂਆਂ ਨਾਲ ਵੱਢੇ 'ਜਿਗਰੀ ਯਾਰ 
ਪਿਛਲੇ ਕਈ ਦਿਨਾਂ ਤੋਂ ਮੋਬਾਇਲ ਨੂੰ ਲੈ ਕੇ ਦੋਸਤਾਂ 'ਚ ਚੱਲ ਰਿਹਾ ਝਗੜੇ ਅੱਜ ਉਸ ਸਮੇਂ ਭਿਆਨਕ ਰੂਪ ਲੈ ਗਿਆ...

'ਸ਼ੇਰੇ ਪੰਜਾਬ' ਦੀ ਬਰਸੀ ਮਨਾਉਣ ਲਈ ਕੱਲ ਪਾਕਿ ਰਵਾਨਾ ਹੋਵੇਗਾ ਜਥਾ    
ਐੱਸ.ਜੀ.ਪੀ.ਸੀ. ਵਲੋਂ 224 ਸ਼ਰਧਾਲੂਆਂ ਦਾ ਜਥਾ ਵੀਰਵਾਰ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। 


rajwinder kaur

Content Editor

Related News