Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ ਵੱਡੀਆਂ ਖਬਰਾਂ

Friday, Jul 05, 2019 - 05:38 PM (IST)

ਜਲੰਧਰ (ਵੈੱਬ ਡੈਸਕ) : ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਸ਼ੁੱਕਰਵਾਰ ਨੂੰ ਮੋਦੀ ਸਰਕਾਰ ਦੇ ਦੂਸਰੇ ਕਾਰਜਕਾਲ ਦਾ ਪਲੇਠਾ ਬਜਟ ਪੇਸ਼ ਕੀਤਾ। ਬਜਟ ਭਾਸ਼ਣ ਦੀ ਸ਼ੁਰੂਆਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਮਜ਼ਬੂਤ ਦੇਸ਼ ਲਈ ਮਜ਼ਬੂਤ ਨਾਗਰਿਕਤਾ ਸਾਡਾ ਮੁੱਖ ਟੀਚਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਦੇਸ਼ ਤੋਂ ਦੂਰ ਹੋਣ ਦੇ ਬਾਵਜੂਦ ਵੀ ਦੇਸ਼ ਦੀ ਮਿੱਟੀ ਨਾਲ ਜੁੜੇ ਐੱਨ. ਆਰ. ਆਈਜ਼. ਲਈ ਸਰਕਾਰ ਠੋਸ ਕਦਮ ਚੁੱਕ ਰਹੀ ਹੈ। ਦੂਜੇ ਪਾਸੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਦੇ ਸਬੰਧ 'ਚ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਬਜਟ ਦਾ ਭਾਸ਼ਣ ਜ਼ਰੂਰ ਲੰਮਾ ਸੀ ਪਰ ਇਸ ਦਾ ਹਕੀਕੀ ਰੂਪ ਬਹੁਤ ਛੋਟਾ ਹੈ, ਜਿਸ ਕਾਰਨ ਸ਼ੇਅਰ ਬਾਜ਼ਾਰ 'ਚ ਗਿਰਾਵਟ ਆ ਗਈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ  ਜੁੜੀਆਂ ਖ਼ਬਰਾਂ ਦੱਸਾਂਗੇ-

ਬਜਟ 2019-20 : ਐੱਨ. ਆਰ. ਆਈਜ਼ ਦਾ ਵੀ ਬਣੇਗਾ ਆਧਾਰ ਕਾਰਡ      
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਸ਼ੁੱਕਰਵਾਰ ਨੂੰ ਮੋਦੀ ਸਰਕਾਰ ਦੇ ਦੂਸਰੇ ਕਾਰਜਕਾਲ ਦਾ ਪਲੇਠਾ ਬਜਟ ਪੇਸ਼ ਕੀਤਾ।  

ਕੇਂਦਰੀ ਬਜਟ 'ਤੇ ਜਾਣੋ ਕੀ ਬੋਲੇ ਪੰਜਾਬ ਦੇ ਵਿੱਤ ਮੰਤਰੀ      
ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਦੇ ਸਬੰਧ 'ਚ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਚੰਡੀਗੜ੍ਹ 'ਚ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ 'ਚ ਉਨ੍ਹਾਂ ਬਜਟ ਨਾਲ ਮਹਿੰਗਾਈ ਹੋਰ ਵੱਧਣ ਦੀ ਗੱਲ ਕਹੀ।

ਕੈਪਟਨ ਦੇ ਤਿੰਨ ਮੰਤਰੀਆਂ ਨੇ ਦਿੱਲੀ 'ਚ ਸਿੱਧੂ ਖਿਲਾਫ ਖੋਲ੍ਹਿਆ ਮੋਰਚਾ      
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਿਚਾਲੇ ਪੈਦਾ ਹੋਏ ਮਤਭੇਦ ਹੱਲ ਨਹੀਂ ਹੋ ਰਹੇ। 

ਬਰਗਾੜੀ ਮਾਮਲਾ : 2 ਪੁਲਸ ਮੁਲਾਜ਼ਮਾਂ ਵਲੋਂ ਐੱਫ. ਆਈ. ਆਰ ਰੱਦ ਕਰਨ ਦੀ ਮੰਗ      
 ਬਰਗਾੜੀ ਗੋਲੀਕਾਂਡ ਮਾਮਲੇ 'ਚ ਦੋਸ਼ੀ ਸਬ ਇੰਸਪੈਕਟਰ ਗੁਰਦੀਪ ਸਿੰਘ ਅਤੇ ਹੈੱਡ ਕਾਂਸਟੇਬਲ ਰਛਪਾਲ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਐੱਫ. ਆਈ. ਆਰ. ਰੱਦ ਕਰਨ ਦੀ ਮੰਗ ਕੀਤੀ ਹੈ। 

ਫਰੀਦਕੋਟ : ਚੱਲਦੀ ਕਾਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਫੈਲੀ ਸਨਸਨੀ (ਵੀਡੀਓ)      
ਫਰੀਦਕੋਟ ਜ਼ਿਲੇ 'ਚੋਂ ਲੰਘਦੀ ਨੈਸ਼ਨਲ ਹਾਈਵੇ ਨੰਬਰ-54 ਦੇ ਓਵਰ ਬ੍ਰਿਜ ਤੋਂ ਇਕ ਇਨੋਵਾ ਕਾਰ 'ਚ ਸ਼ੱਕੀ ਹਾਲਾਤਾਂ 'ਚ ਨੌਜਵਾਨ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। 

ਹੁਣ ਫਰੀਦਕੋਟ 'ਚ ਵੀ ਹੋਈ 2 ਔਰਤਾਂ ਦੀ ਸ਼ਰੇਆਮ ਕੁੱਟ-ਮਾਰ, ਵੀਡੀਓ ਵਾਇਰਲ      
 ਫਰੀਦਕੋਟ ਦੇ ਕਸਬਾ ਕੋਟਕਪੂਰਾ 'ਚ ਕੁਝ ਨੌਜਵਾਨਾਂ ਵਲੋਂ ਸ਼ਰੇਆਮ 2 ਔਰਤਾਂ ਦੀ ਬੜੀ ਹੀ ਬੇਰਹਿਮੀ ਨਾਲ ਕੁੱਟਮਾਰ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। 

ਕਰਜ਼ ਮੁਆਫੀ ਦੀ ਸੂਚੀ 'ਚ ਜਿਊਂਦੇ ਕਿਸਾਨਾਂ ਨੂੰ ਮਾਰਨ ਵਾਲੇ ਮੁਲਾਜ਼ਮਾਂ 'ਤੇ ਡਿੱਗੀ ਗਾਜ (ਵੀਡੀਓ)      
ਪਿੰਡ ਬਡਬਰ ਦੇ ਕਿਸਾਨਾਂ ਵਲੋਂ ਕਰਜ਼ ਮੁਆਫੀ ਲਈ ਦਿੱਤੀ ਗਈ ਅਰਜ਼ੀ ਤੋਂ ਬਾਅਦ ਪਿੰਡ ਦੇ ਬਹੁਤੇ ਕਿਸਾਨਾਂ ਨੂੰ ਮ੍ਰਿਤਕਾਂ ਦੀ ਸੂਚੀ ਵਿਚ ਪਾਉਣ ਦੀ ਖਬਰ ਨਸ਼ਰ ਹੋਣ ਤੋਂ ਬਾਅਦ ਪ੍ਰਸ਼ਾਸਨ ਹਰਕਤ 'ਚ ਆ ਗਿਆ ਹੈ।

ਬਠਿੰਡਾ : ਗੁਆਂਢ 'ਚ ਰਹਿੰਦੇ ਮੁੰਡੇ ਹੀ ਨਿਕਲੇ ਮਨੀ ਦੇ ਕਾਤਲ, ਇਹ ਸੀ ਵਜ੍ਹਾ (ਵੀਡੀਓ)      
ਬਠਿੰਡਾ ਪੁਲਸ ਨੇ ਬੀੜ ਤਲਾਬ 'ਚ ਬੀਤੇ ਦਿਨੀਂ ਹੋਏ 19 ਸਾਲਾ ਨੌਜਵਾਨ ਮਨੀ ਸਿੰਘ ਦੇ ਕਤਲ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਕਤਲ ਲਈ ਵਰਤੇ ਗਏ ਹਥਿਆਰ ਵੀ ਬਰਾਮਦ ਕਰ ਲਏ ਹਨ। 

ਕਹਿਰ ਬਣ ਕੇ ਟੁੱਟਿਆ ਵਿਦੇਸ਼ ਜਾਣ ਦਾ ਸੁਪਨਾ, 3 ਜੀਆਂ ਨੇ ਕੀਤੀ ਖੁਦਕੁਸ਼ੀ      
ਨਵਾਂਸ਼ਹਿਰ ਦੇ ਪਿੰਡ ਘੁੰਮਣਾ ਦੇ ਇਕ ਘਰ 'ਚ ਉਸ ਵੇਲੇ ਵਿਦੇਸ਼ ਜਾਣ ਦਾ ਸੁਪਨਾ ਕਹਿਰ ਬਣ ਕੇ ਟੁੱਟਿਆ, ਜਦੋਂ ਘਰ ਦੇ 3 ਜੀਆਂ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ। 

ਵਿੱਤ ਮੰਤਰੀ ਵਲੋਂ ਛੇਵੇਂ ਪੇ-ਕਮਿਸ਼ਨ ਬਾਰੇ ਸੈੱਲ ਦਾ ਗਠਨ      
ਪੰਜਾਬ ਸਰਕਾਰ ਵਲੋਂ ਛੇਵੇਂ ਪੇ–ਕਮਿਸ਼ਨ ਦੀਆਂ ਸਿਫਾਰਿਸ਼ਾਂ ਲਾਗੂ ਕਰਨ ਲਈ ਕਮਿਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਦੀ ਪ੍ਰਕਿਰਿਆ 'ਚ ਤੇਜ਼ੀ ਲਿਆਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 
 


Anuradha

Content Editor

Related News