Punjab Wrap Up : ਪੜ੍ਹੋ 14 ਜੁਲਾਈ ਦੀਆਂ ਪੰਜਾਬ ਦੀਆਂ 10 ਵੱਡੀਆਂ ਖਬਰਾਂ

07/14/2019 5:02:16 PM

ਜਲੰਧਰ (ਵੈੱਬ ਡੈਸਕ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਵਾਦ ਤੋਂ ਬਾਅਦ ਲੰਬੇ ਸਮੇਂ ਤੋਂ ਸਰਗਰਮ ਸਿਆਸਤ ਤੋਂ ਦੂਰ ਚੱਲ ਰਹੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਪੰਜਾਬ ਵਜ਼ਾਰਤ 'ਚੋਂ ਅਸਤੀਫਾ ਦੇ ਦਿੱਤਾ ਹੈ। ਇਸ ਦੀ ਜਾਣਕਾਰੀ ਨਵਜੋਤ ਸਿੱਧੂ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਦਿੱਤੀ ਹੈ। ਦੂਜੇ ਪਾਸੇ ਪੰਜਾਬ ਵਜ਼ਾਰਤ 'ਚੋਂ ਅਸਤੀਫਾ ਦੇਣ ਤੋਂ ਬਾਅਦ ਪੰਜਾਬ ਦੀ ਸਿਆਸਤ 'ਚ ਵੱਡਾ ਭੂਚਾਲ ਲਿਆਉਣ ਮਗਰੋਂ ਨਵਜੋਤ ਸਿੱਧੂ ਨੇ ਇਕ ਹੋਰ ਟਵੀਟ ਕੀਤਾ ਹੈ। ਸਿੱਧੂ ਦਾ ਇਹ ਟਵੀਟ ਕੈਪਟਨ ਅਮਰਿੰਦਰ ਸਿੰਘ ਲਈ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-

ਨਵਜੋਤ ਸਿੱਧੂ ਨੇ ਪੰਜਾਬ ਮੰਤਰੀ ਮੰਡਲ 'ਚੋਂ ਦਿੱਤਾ ਅਸਤੀਫਾ 
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਵਾਦ ਤੋਂ ਬਾਅਦ ਲੰਬੇ ਸਮੇਂ ਤੋਂ ਸਰਗਰਮ ਸਿਆਸਤ ਤੋਂ ਦੂਰ ਚੱਲ ਰਹੇ ਕੈਬਨਿਟ ਮੰਤਰੀ ਨਵਜੋਤ...

ਪੰਜਾਬ ਕੈਬਨਿਟ 'ਚੋਂ ਅਸਤੀਫੇ ਤੋਂ ਬਾਅਦ ਨਵਜੋਤ ਸਿੱਧੂ ਦਾ ਪਹਿਲਾ ਵੱਡਾ ਬਿਆਨ 
ਪੰਜਾਬ ਵਜ਼ਾਰਤ 'ਚੋਂ ਅਸਤੀਫਾ ਦੇਣ ਤੋਂ ਬਾਅਦ ਪੰਜਾਬ ਦੀ ਸਿਆਸਤ 'ਚ ਵੱਡਾ ਭੂਚਾਲ ਲਿਆਉਣ ਮਗਰੋਂ ਨਵਜੋਤ ਸਿੱਧੂ ਨੇ ਇਕ ਹੋਰ ਟਵੀਟ ਕੀਤਾ ਹੈ।

ਨਵਜੋਤ ਸਿੱਧੂ ਦੇ ਅਸਤੀਫੇ 'ਤੇ ਭਾਜਪਾ ਦਾ ਵੱਡਾ ਹਮਲਾ 
ਨਵਜੋਤ ਸਿੰਘ ਸਿੱਧੂ ਦੇ ਅਸਤੀਫਾ ਦੇਣ ਤੋਂ ਬਾਅਦ ਭਾਜਪਾ ਵਲੋਂ ਸਿੱਧੂ 'ਤੇ ਵੱਡਾ ਹਮਲਾ ਬੋਲਿਆ ਗਿਆ ਹੈ। 

ਸਿੱਧੂ ਦੇ ਅਸਤੀਫੇ 'ਤੇ ਮਨਜਿੰਦਰ ਸਿੰਘ ਸਿਰਸਾ ਨੇ ਚੁੱਕੇ ਸਵਾਲ 
ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਕੈਬਨਿਟ 'ਚੋਂ ਅਸਤੀਫਾ ਦੇਣ ਤੋਂ ਬਾਅਦ ਸਿਆਸੀ ਹਲਚਲ ਤੇਜ਼ ਹੋ ਗਈ ਹੈ। 

ਬੜਬੋਲੇ ਸਿੱਧੂ ਨੇ ਖੁਦ ਸਹੇੜੇ ਵਿਵਾਦ, ਜਾਣੋ ਹੁਣ ਤਕ ਦਾ ਪੂਰਾ ਲੇਖਾ-ਜੋਖਾ
 ਨਵਜੋਤ ਸਿੱਧੂ ਨੇ ਪੰਜਾਬ ਦੇ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਕੇ ਪੰਜਾਬ ਦੀ ਸਿਆਸਤ ਵਿਚ ਭੂਚਾਲ ਲਿਆ ਦਿੱਤਾ ਹੈ।

ਨਵਜੋਤ ਸਿੱਧੂ ਦੇ ਅਸਤੀਫੇ ਨੂੰ ਸੁਖਬੀਰ ਬਾਦਲ ਨੇ ਦੱਸਿਆ ਡਰਾਮਾ
ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ 'ਤੇ ਸੁਖਬੀਰ ਸਿੰਘ ਬਾਦਲ ਨੇ ਵੱਡਾ ਬਿਆਨ ਦਿੱਤਾ ਹੈ। 

ਪੰਜਾਬ ਸਰਕਾਰ ਦੀ ਨਵੀਂ ਪਾਲਿਸੀ ਕਾਰਨ ਸਹਿਮੇ ਪੁਲਸ ਅਫਸਰ, ਜਲਦ ਹੋਵੇਗੀ ਲਾਗੂ 
ਸਰਕਾਰ ਬਣਾਉਣ ਤੋਂ ਪਹਿਲਾਂ ਲੀਡਰਾਂ ਵਲੋਂ ਨਸ਼ਾ ਖ਼ਤਮ ਕਰਨ ਲਈ ਖਾਧੀਆਂ ਸਹੁੰਆਂ ਦਾ ਸਾਰਾ ਭਾਰ ਆਉਣ ਵਾਲੇ 

ਜਿਮਖਾਨਾ ਕਲੱਬ ਚੋਣਾਂ: ਕਿਸ ਦੇ ਸਿਰ ਸਜੇਗਾ ਜਿਮਖਾਨਾ ਦਾ ਤਾਜ, ਫੈਸਲਾ ਅੱਜ 
ਜਿਮਖਾਨਾ ਕਲੱਬ ਦੀਆਂ ਚੋਣਾਂ ਅੱਜ ਯਾਨੀ 14 ਜੁਲਾਈ ਨੂੰ ਹੋ ਰਹੀਆਂ ਹਨ, ਜਿਸ ਦੇ ਨਤੀਜੇ ਅੱਜ ਸ਼ਾਮ ਤੱਕ ਐਲਾਨੇ ਜਾਣਗੇ। 

ਸਿੱਧੂ ਦੇ ਅਸਤੀਫਾ 'ਤੇ ਦੇਖੋ ਕੀ ਬੋਲੇ ਸੋਮ ਪ੍ਰਕਾਸ਼
ਨਵਜੋਤ ਸਿੰਘ ਸਿੱਧੂ ਦੇ ਕੈਬਨਿਟ ਮੰਤਰੀ 'ਚੋਂ ਅਸਤੀਫੇ ਦੇਣ ਨੂੰ ਲੈ ਕੇ ਪੰਜਾਬ ਦੀ ਸਿਆਸਤ 'ਚ ਭੂਚਾਲ ਆ ਗਿਆ ਹੈ

ਪਤਨੀ ਤੇ ਸਹੁਰਿਆਂ ਤੋਂ ਤੰਗ ਡਾਕਟਰ ਨੇ 3 ਸਾਲਾ ਬੱਚੇ ਸਮੇਤ ਮਾਰੀ ਨਹਿਰ 'ਚ ਛਾਲ (ਤਸਵੀਰਾਂ)
ਫਾਜ਼ਿਲਕਾ ਜ਼ਿਲੇ ਦੇ ਪਿੰਡ ਸਜਰਾਨਾ 'ਚ ਪਤਨੀ ਅਤੇ ਸਹੁਰਿਆਂ ਤੋਂ ਪਰੇਸ਼ਾਨ ਇਕ ਵਿਅਕਤੀ ਵਲੋਂ 3 ਸਾਲ ਦੇ ਮਾਸੂਮ ਬੱਚੇ


rajwinder kaur

Content Editor

Related News