Punjab Wrap Up : ਪੜ੍ਹੋ 19 ਜੁਲਾਈ ਦੀਆਂ ਪੰਜਾਬ ਦੀਆਂ 10 ਵੱਡੀਆਂ ਖਬਰਾਂ

Friday, Jul 19, 2019 - 05:42 PM (IST)

Punjab Wrap Up : ਪੜ੍ਹੋ 19 ਜੁਲਾਈ ਦੀਆਂ ਪੰਜਾਬ ਦੀਆਂ 10 ਵੱਡੀਆਂ ਖਬਰਾਂ

ਜਲੰਧਰ (ਵੈੱਬ ਡੈਸਕ) - ਪੰਜਾਬ ਸਰਕਾਰ ਨੇ ਇਸ ਸਾਲ ਮਨਾਏ ਜਾ ਰਹੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਯਾਦਗਾਰ ਬਣਾਉਣ ਲਈ ਵੀਰਵਾਰ ਨੂੰ ਇਕ ਖੇਡ ਕੈਲੰਡਰ ਜਾਰੀ ਕੀਤਾ। ਦੂਜੇ ਪਾਸੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 50 ਸਾਲ ਪੂਰੇ ਹੋਣ 'ਤੇ ਅੱਜ ਡਿਗਰੀ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ 'ਚ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਤ੍ਰਿਪਤ ਬਾਜਵਾ ਤੇ ਰਾਣਾ ਸੋਢੀ ਮੌਜੂਦ ਹੋਏ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-

ਪੰਜਾਬ ਸਰਕਾਰ ਵਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਖੇਡ ਕੈਲੰਡਰ' ਜਾਰੀ
ਪੰਜਾਬ ਸਰਕਾਰ ਨੇ ਇਸ ਸਾਲ ਮਨਾਏ ਜਾ ਰਹੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਯਾਦਗਾਰ ਬਣਾਉਣ ਲਈ ਵੀਰਵਾਰ ਨੂੰ ਇਕ ਖੇਡ ਕੈਲੰਡਰ ਜਾਰੀ ਕੀਤਾ।

ਸਿੱਧੂ ਮਾਮਲੇ 'ਚ ਬੋਲਣ ਤੋਂ ਭੱਜੇ ਤ੍ਰਿਪਤ ਬਾਜਵਾ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 50 ਸਾਲ ਪੂਰੇ ਹੋਣ 'ਤੇ ਅੱਜ ਡਿਗਰੀ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ 'ਚ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਤ੍ਰਿਪਤ ਬਾਜਵਾ ਤੇ ਰਾਣਾ ਸੋਢੀ ਮੌਜੂਦ ਹੋਏ। 

ਪੰਜਾਬ ਸਰਕਾਰ ਨੇ ਖੁਸ਼ ਕੀਤੇ 'ਕਿਸਾਨ', ਦਿੱਤੀ ਵੱਡੀ ਰਾਹਤ 
ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਖੇਤੀਬਾੜੀ ਸੰਦਾਂ 'ਤੇ ਦਿੱਤੀ ਜਾਣ ਵਾਲੀ ਸਬਸਿਡੀ ਦੀ ਅੰਤਿਮ ਤਰੀਕ 'ਚ ਵਧਾ ਕਰ ਕੇ ਵੱਡੀ ਰਾਹਤ ਪ੍ਰਧਾਨ ਕੀਤੀ   

'ਕਾਲੇ ਅੱਖਰਾਂ' 'ਚ ਲਿਖਿਆ ਜਾਵੇਗਾ ਕੈਪਟਨ ਸਰਕਾਰ ਦਾ ਇਤਿਹਾਸ : ਮਲਿਕ (ਵੀਡੀਓ)
ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ ਨੇ ਪੰਜਾਬ ਦੇ ਹਾਲਾਤ 'ਤੇ ਕੈਪਟਨ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ ਅਤੇ ਕਿਹਾ ਹੈ ਕਿ ਕੈਪਟਨ ਸਰਕਾਰ ਦਾ ਨਾਂ ਇਤਿਹਾਸ 'ਚ ਕਾਲੇ ਅੱਖਰਾਂ 'ਚ ਲਿਖਿਆ ਜਾਵੇਗਾ। 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਅੰਮ੍ਰਿਤਸਰ ਦੌਰਾ ਰੱਦ 
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮੌਸਮ ਦੀ ਖਰਾਬੀ ਦੇ ਚੱਲਦਿਆਂ ਅੰਮ੍ਰਿਤਸਰ ਦਾ ਦੌਰਾ ਰੱਦ ਕਰ ਦਿੱਤਾ ਗਿਆ ਹੈ।

'ਲੁਧਿਆਣਾ ਸਿਟੀ ਸੈਂਟਰ ਘੋਟਾਲੇ' ਦੀ ਫਾਈਲ ਗੁੰਮ, ਵਿਭਾਗ ਨੂੰ ਪਈਆਂ ਭਾਜੜਾਂ  
 ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਵਿਭਾਗ 'ਚੋਂ 'ਲੁਧਿਆਣਾ ਸਿਟੀ ਸੈਂਟਰ ਘੋਟਾਲੇ' ਨਾਲ ਸਬੰਧਿਤ ਫਾਈਲਾਂ ਗੁੰਮ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। 

ਬਰਗਾੜੀ 'ਚ ਫਿਰ ਵੱਡੀ ਵਾਰਦਾਤ, ਅੰਮ੍ਰਿਤਧਾਰੀ ਨੌਜਵਾਨ 'ਤੇ ਚਲਾਈਆਂ ਗੋਲੀਆਂ 
ਬਰਗਾੜੀ ਵਿਚ ਦੇਰ ਰਾਤ 11 ਵਜੇ ਕਰੀਬ ਕਾਰ ਸਵਾਰ ਇਕ ਅੰਮ੍ਰਿਤਧਾਰੀ ਨੌਜਵਾਨ 'ਤੇ ਕੁਝ ਮੋਟਰਸਾਈਕਲ ਸਵਾਰ ਅਣਪਛਾਤੇ ਲੋਕਾਂ ਨੇ ਫਾਇਰਿੰਗ ਕਰ ਦਿੱਤੀ।

ਹਾਈਟੈਕ ਹੋਏ ਸਮੱਗਲਰ, ਘਰ ਦੀਆਂ ਟੂਟੀਆਂ 'ਚੋਂ ਪਾਣੀ ਨਹੀਂ ਨਿਕਲਦੀ ਸੀ ਸ਼ਰਾਬ
ਫਾਜ਼ਿਲਕਾ ਪੁਲਸ ਨੇ ਹਾਈ-ਫਾਈ ਢੰਗ ਨਾਲ ਚਲਾਏ ਜਾ ਰਹੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਦਾ ਭਾਂਡਾਫੋੜ ਕੀਤਾ ਹੈ।

ਅਬੋਹਰ 'ਚ ਦਿਲ ਕੰਬਾਊ ਵਾਰਦਾਤ, ਪੁੱਤ ਵਲੋਂ ਮਾਂ ਦਾ ਕਤਲ 
ਅਬੋਹਰ ਦੇ ਪਿੰਡ ਭੰਗਾਲਾ 'ਚ ਇਕ ਕਲਯੁੱਗੀ ਪੁੱਤਰ ਵਲੋਂ ਮਾਂ ਦਾ ਕਤਲ ਕਰਨ ਦਾ ਸਨਸਨੀ ਖੇਜ਼ ਮਾਮਲਾ ਸਾਹਮਣੇ ਆਇਆ ਹੈ।

ਕਾਂਗਰਸੀ ਆਗੂ ਦੇ ਕਰੀਬੀ ਦੇ ਗੋਦਾਮ 'ਚੋਂ 700 ਪੇਟੀਆਂ ਗੈਰ-ਕਾਨੂੰਨੀ ਸ਼ਰਾਬ ਬਰਾਮਦ, 2 ਕਾਬੂ
ਸੀ.ਆਈ.ਏ. ਸਟਾਫ ਦੀ ਪੁਲਸ ਨੇ ਅੱਜ ਜਲੰਧਰ ਰਮਨ ਥਾਣਾ ਮਕਸੂਦਾ ਦੇ ਇਲਾਕੇ 'ਚੋਂ ਕਾਂਗਰਸੀ ਆਗੂ ਦੇ ਕਰੀਬੀ ਵਿਅਕਤੀ ਦੇ ਗੌਦਾਮ 'ਚੋਂ 700 ਪੇਟੀਆਂ ਗੈਰ-ਕਾਨੂੰਨੀ ਸ਼ਰਾਬ 

 


author

rajwinder kaur

Content Editor

Related News