Punjab Wrap Up : ਪੜ੍ਹੋ 3 ਅਗਸਤ ਦੀਆਂ ਪੰਜਾਬ ਦੀਆਂ ਵੱਡੀਆਂ ਖਬਰਾਂ
Saturday, Aug 03, 2019 - 05:48 PM (IST)
ਜਲੰਧਰ (ਵੈੱਬ ਡੈਸਕ) : ਜ਼ਿਲਾ ਮੋਗਾ ਦੇ ਪਿੰਡ ਨੱਥੂਵਾਲਾ ਗਰਬੀ 'ਚ ਵੱਡੀ ਵਾਰਦਾਤ ਦੀ ਖਬਰ ਮਿਲੀ ਹੈ। ਸ਼ੁੱਕਰਵਾਰ ਰਾਤ ਤਕਰੀਬਨ 12-01 ਵਜੇ ਮੋਗੇ ਦੇ ਪਿੰਡ ਨੱਥੂਵਾਲਾ ਗਰਬੀ 'ਚ ਇਕ ਨੌਜਵਾਨ ਸੰਦੀਪ ਸਿੰਘ ਉਰਫ ਸੰਨੀ ਪੁੱਤਰ ਮਨਜੀਤ ਸਿੰਘ ਨੇ ਆਪਣੇ ਪਰਿਵਾਰ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਖੁਦ ਵੀ ਆਤਮਹੱਤਿਆ ਕਰ ਲਈ। ਦੂਜੇ ਪਾਸੇ ਰਾਜਪੁਰਾ ਦੇ ਪਿੰਡ ਖੇੜੀ ਗੰਡਿਆਂ ਤੋਂ ਸ਼ੱਕੀ ਹਾਲਾਤਾਂ 'ਚ ਲਾਪਤਾ ਹੋਏ ਦੋਵਾਂ ਬੱਚਿਆਂ ਦੇ ਮਾਮਲੇ 'ਚ ਐੱਸ.ਐੱਸ.ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਬੱਚੇ ਅਗਵਾਹ ਨਹੀਂ ਹੋਏ। ਜੇ ਬੱਚੇ ਅਗਵਾਹ ਹੋਏ ਹੁੰਦੇ ਤਾਂ ਫਿਰੌਤੀ ਲਈ ਫੋਨ ਜ਼ਰੂਰ ਆਉਣਾ ਸੀ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-
ਮੋਗਾ 'ਚ ਨੌਜਵਾਨ ਨੇ ਮਾਂ-ਪਿਓ ਸਮੇਤ 5 ਮੈਂਬਰ ਕੀਤੇ ਕਤਲ, ਖੁਦ ਨੂੰ ਵੀ ਮਾਰੀ ਗੋਲੀ (ਵੀਡੀਓ)
ਜ਼ਿਲਾ ਮੋਗਾ ਦੇ ਪਿੰਡ ਨੱਥੂਵਾਲਾ ਗਰਬੀ 'ਚ ਵੱਡੀ ਵਾਰਦਾਤ ਦੀ ਖਬਰ ਮਿਲੀ ਹੈ। ਸ਼ੁੱਕਰਵਾਰ ਰਾਤ ਤਕਰੀਬਨ 12-01 ਵਜੇ ਮੋਗੇ ਦੇ ਪਿੰਡ ਨੱਥੂਵਾਲਾ ਗਰਬੀ 'ਚ ਇਕ ਨੌਜਵਾਨ ਸੰਦੀਪ ਸਿੰਘ ਉਰਫ ਸੰਨੀ ਪੁੱਤਰ ਮਨਜੀਤ ਸਿੰਘ ਨੇ ਆਪਣੇ ਪਰਿਵਾਰ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਤੇ ਖੁਦ ਵੀ ਆਤਮ-ਹੱਤਿਆ ਕਰ ਲਈ।
ਖੇੜੀ ਗੰਡਿਆਂ ਤੋਂ ਲਾਪਤਾ ਹੋਏ ਸਕੇ ਭਰਾਵਾਂ ਦੇ ਮਾਮਲੇ 'ਚ ਐੱਸ.ਐੱਸ.ਪੀ ਦਾ ਵੱਡਾ ਖੁਲਾਸਾ
ਰਾਜਪੁਰਾ ਦੇ ਪਿੰਡ ਖੇੜੀ ਗੰਡਿਆਂ ਤੋਂ ਸ਼ੱਕੀ ਹਾਲਾਤਾਂ 'ਚ ਲਾਪਤਾ ਹੋਏ ਦੋਵਾਂ ਬੱਚਿਆਂ ਦੇ ਮਾਮਲੇ 'ਚ ਐੱਸ.ਐੱਸ.ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਵੱਡਾ ਬਿਆਨ ਦਿੱਤਾ ਹੈ।
ਰਵਨੀਤ ਬਿੱਟੂ ਨੇ 'ਅਮਰਨਾਥ ਯਾਤਰਾ' ਰੋਕੇ ਜਾਣ ਨੂੰ ਦੱਸਿਆ ਸਰਕਾਰ ਦੀ ਨਾਕਾਮੀ
ਭਾਰਤ ਸਰਕਾਰ ਵਲੋਂ ਸ੍ਰੀ ਅਮਰਨਾਥ ਯਾਤਰਾ ਨੂੰ ਵਿੱਚੋਂ ਹੀ ਰੋਕਣ ਨੂੰ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਸਰਕਾਰ ਦੀ ਨਾਕਾਮੀ ਦੱਸਿਆ ਹੈ।
ਮਮਦੋਟ : ਹਾਈ ਅਲਰਟ ਦਰਮਿਆਨ ਸਰਹੱਦ ਤੋਂ ਸ਼ੱਕੀ ਵਿਅਕਤੀ ਗ੍ਰਿਫਤਾਰ
ਜੰਮੂ-ਕਸ਼ਮੀਰ ਵਿਚ ਪੈਦਾ ਹੋਏ ਤਾਜ਼ਾ ਹਾਲਾਤ ਦਰਮਿਆਨ ਬੀਤੀ ਦੇਰ ਰਾਤ 9 :30 ਵਜੇ ਸਰਹੱਦ 'ਤੇ ਸਥਿਤ ਚੌਕੀ ਡੀ.ਆਰ.ਡੀ. ਨਾਥ ਵਿਖੇ ਬੀ. ਐੱਸ. ਐੱਫ. 118 ਬਟਾਲੀਅਨ ਵਲੋਂ ਭਾਰਤੀ ਖੇਤਰ ਵਿਚ ਦਾਖਲ ਹੋ ਰਹੇ ਪਾਕਿਸਤਾਨੀ ਨਾਗਰਿਕ ਨੂੰ ਕਾਬੂ ਕੀਤਾ ਗਿਆ ਹੈ।
ਕਾਂਗਰਸ ਵਿਧਾਇਕ ਦਲ ਦੀ ਮੀਟਿੰਗ 'ਚ ਵੇਰਕਾ ਤੇ ਪਿੰਕੀ 'ਚ ਖੜਕੀ
ਕਾਂਗਰਸ ਵਿਧਾਇਕ ਦਲ ਦੀ ਬੈਠਕ ਵਿਚ ਸ਼ੁੱਕਰਵਾਰ ਨੂੰ ਵਿਧਾਇਕ ਰਾਜ ਕੁਮਾਰ ਵੇਰਕਾ ਅਤੇ ਪਰਮਿੰਦਰ ਸਿੰਘ ਪਿੰਕੀ ਵਿਚਾਲੇ ਖੜਕ ਗਈ।
ਫੌਜੀ 4 ਸਾਲ ਲੜਕੀ ਨੂੰ ਬਣਾਉਂਦਾ ਰਿਹਾ ਹਵਸ ਦਾ ਸ਼ਿਕਾਰ
ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ 4 ਸਾਲ ਆਪਣੀ ਹਵਸ ਦਾ ਸ਼ਿਕਾਰ ਬਨਾਉਣ ਵਾਲੇ ਫੌਜੀ ਵਲੋਂ ਕਿਸੇ ਹੋਰ ਲੜਕੀ ਨਾਲ ਮੰਗਣੀ ਕਰਵਾਉਣ ਤੋਂ ਬਾਅਦ ਪੀੜਤ ਮਨੁ (ਕਾਲਪਨਿਕ ਨਾਂ) ਨੇ ਪੁਲਸ ਕਮਿਸ਼ਨਰ ਅਤੇ ਐੱਸ. ਸੀ. ਕਮਿਸ਼ਨ ਨੂੰ ਦਰਖ਼ਾਸਤ ਦੇ ਕੇ ਫੌਜੀ ਖਿਲਾਫ ਕਾਨੂੰਨ ਅਨੁਸਾਰ ਬਣਦੀ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਸੰਗਰੂਰ : ਪੇਸ਼ੀ 'ਤੇ ਆਏ ਨੌਜਵਾਨ 'ਤੇ ਕਚਹਿਰੀ ਦੇ ਬਾਹਰ ਚਲਾਈਆਂ ਗੋਲੀਆਂ
ਇਕ ਪਾਸੇ ਜਿੱਥੇ ਬੀਤੇ ਕੱਲ੍ਹ ਪੰਜਾਬ ਅੰਦਰ ਹਾਈ ਅਲਰਟ ਜਾਰੀ ਕੀਤਾ ਗਿਆ ਸੀ ਅਤੇ ਦੂਜੇ ਪਾਸੇ ਅੱਜ ਸੰਗਰੂਰ ਦੀ ਜ਼ਿਲਾ ਕਚਿਹਰੀ ਦੇ ਬਾਹਰ ਸ਼ਰੇਆਮ ਹੋਏ ਚੱਲੀਆਂ ਗੋਲੀਆਂ ਨੇ ਸੁਰੱਖਿਆ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੱਤੀ।
ਇਕ ਵਾਰ ਫਿਰ ਆਪਣਿਆਂ 'ਚ ਘਿਰੇ ਕੈਪਟਨ
ਬਾਦਲਾਂ ਪ੍ਰਤੀ ਨਰਮੀ ਵਰਤਣ ਦਾ ਦੋਸ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪਿੱਛਾ ਨਹੀਂ ਛੱਡ ਰਿਹਾ।
'ਜਨਤਾ ਦੀ ਸੱਥ' 'ਚ ਵਿਧਾਇਕ ਦਲਵੀਰ ਗੋਲਡੀ ਨਾਲ ਪੰਜਾਬ ਦੇ ਭੱਖਦੇ ਮੁੱਦਿਆਂ 'ਤੇ ਖਾਸ ਗੱਲਬਾਤ
'ਜਗ ਬਾਣੀ' ਟੀ. ਵੀ. ਵੱਲੋਂ ਆਪਣੇ ਸ਼ੋਅ 'ਜਨਤਾ ਦੀ ਸੱਥ ਵਿਚ' ਧੂਰੀ ਤੋਂ ਕਾਂਗਰਸ ਦੇ ਵਿਧਾਇਕ ਦਲਵੀਰ ਸਿੰਘ ਗੋਲਡੀ ਨਾਲ ਵਿਸਥਾਰਤ ਗੱਲਬਾਤ ਕੀਤੀ ਗਈ।
ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਇਤਿਹਾਸਕ ਨਗਰ ਕੀਰਤਨ ਡੇਰਾ ਬਾਬਾ ਨਾਨਕ ਪੁੱਜਿਆ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਆਰੰਭ ਹੋਇਆ ਇਤਿਹਾਸਕ ਨਗਰ ਕੀਰਤਨ ਅੱਜ 9 ਵਜੇ ਦੀ ਕਰੀਬ ਡੇਰਾ ਬਾਬਾ ਨਾਨਕ ਪਹੁੰਚਿਆ, ਜਿਥੇ ਸੰਗਤਾਂ ਵਲੋਂ ਇਸ ਦਾ ਭਰਵਾਂ ਸਵਾਗਤ ਕੀਤਾ ਗਿਆ।