Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

08/13/2019 5:24:36 PM

ਜਲੰਧਰ (ਵੈੱਬ ਡੈਸਕ) : ਦਿੱਲੀ 'ਚ ਸਥਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਮੰਦਿਰ ਢਾਹੁਣ ਦੇ ਵਿਰੋਧ 'ਚ ਅੱਜ ਪੂਰਨ ਤੌਰ 'ਤੇ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਹੈ। ਭਾਰੀ ਬਾਰਿਸ਼ ਦੇ ਬਾਵਜੂਦ ਰਵਿਦਾਸ ਭਾਈਚਾਰੇ ਵੱਲੋਂ ਸੜਕਾਂ 'ਤੇ ਉਤਰ ਕੇ ਜਲੰਧਰ-ਅੰਮ੍ਰਿਤਸਰ ਹਾਈਵੇਅ, ਹੁਸ਼ਿਆਰਪੁਰ ਹਾਈਵੇਅ ਆਦਿ ਕਈ ਥਾਵਾਂ 'ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਦਿੱਲੀ ਦੇ ਤੁਗਲਕਾਬਾਦ ਵਿਚ ਸੁਪਰੀਮ ਕੋਰਟ ਦੇ ਹੁਕਮਾਂ 'ਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਾਚੀਨ ਮੰਦਰ ਢਾਹੇ ਜਾਣ ਦੇ ਵਿਰੋਧ ਵਿਚ ਮੰਗਲਵਾਰ ਨੂੰ ਪੰਜਾਬ ਪੂਰੀ ਤਰ੍ਹਾਂ ਬੰਦ ਰਿਹਾ। ਇਸ ਦੇ ਨਾਲ ਹੀ ਜਲੰਧਰ ਤੋਂ ਅੰਮ੍ਰਿਤਸਰ ਏਅਰਪੋਰਟ ਜਾਣ ਵਾਲੇ ਰਸਤੇ ਵੀ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਗਏ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ  ਜੁੜੀਆਂ ਖ਼ਬਰਾਂ ਦੱਸਾਂਗੇ-

ਜਲੰਧਰ 'ਚ ਦਿੱਸਿਆ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਰਿਸ਼ ਦੇ ਬਾਵਜੂਦ ਸੜਕਾਂ 'ਤੇ ਡਟੇ ਲੋਕ (ਵੀਡੀਓ)      
 ਦਿੱਲੀ 'ਚ ਸਥਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਮੰਦਿਰ ਢਾਹੁਣ ਦੇ ਵਿਰੋਧ 'ਚ ਅੱਜ ਪੂਰਨ ਤੌਰ 'ਤੇ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਹੈ। 

ਬੰਦ ਦਾ ਅਸਰ : ਜਲੰਧਰ ਤੋਂ ਅੰਮ੍ਰਿਤਸਰ ਏਅਰਪਰੋਟ ਜਾਣ ਵਾਲੇ ਰਸਤੇ ਬੰਦ      
ਦਿੱਲੀ ਦੇ ਤੁਗਲਕਾਬਾਦ ਵਿਚ ਸੁਪਰੀਮ ਕੋਰਟ ਦੇ ਹੁਕਮਾਂ 'ਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਾਚੀਨ ਮੰਦਰ ਢਾਹੇ ਜਾਣ ਦੇ ਵਿਰੋਧ ਵਿਚ ਮੰਗਲਵਾਰ ਨੂੰ ਪੰਜਾਬ ਪੂਰੀ ਤਰ੍ਹਾਂ ਬੰਦ ਰਿਹਾ। 

ਮੁਕੇਰੀਆਂ 'ਚ ਪ੍ਰਦਰਸ਼ਨਕਾਰੀਆਂ ਦੀ ਝੜਪ, ਪੁਲਸ ਨੇ ਕੀਤੇ ਹਵਾਈ ਫਾਇਰ      
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਮੰਦਿਰ ਤੋੜਨ ਦੇ ਵਿਰੋਧ 'ਚ ਮੁਕੇਰੀਆਂ ਵਿਖੇ ਅੱਜ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ ਜਦੋਂ ਮਾਨਸਰ ਨੇੜੇ ਪ੍ਰਦਰਸ਼ਨਕਾਰੀ ਅਤੇ ਦੁਕਾਨਦਾਰ ਆਹਮੋ-ਸਾਹਮਣੇ ਹੋ ਗਏ। 

ਬੰਦ ਦੌਰਾਨ ਰਵਿਦਾਸ ਭਾਈਚਾਰੇ ਨੇ ਪੇਸ਼ ਕੀਤੀ ਮਿਸਾਲ, ਨਹੀਂ ਰੋਕਿਆ ਐਂਬੂਲੈਂਸ ਦਾ ਰਾਹ (ਵੀਡੀਓ)
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਦਿੱਲੀ 'ਚ ਸਥਿਤ ਮੰਦਿਰ ਢਾਹੁਣ ਦੇ ਵਿਰੋਧ ਵਜੋ ਅੱਜ ਪੂਰੇ ਪੰਜਾਬ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਗਏ। 

ਗੁਰਦਾਸਪੁਰ: ਰਵਿਦਾਸ ਭਾਈਚਾਰੇ ਦੇ ਲੋਕਾਂ ਦੀ ਦੁਕਾਨਦਾਰਾਂ ਨਾਲ ਝੜਪ, ਮਾਹੌਲ ਤਣਾਅਪੂਰਨ (ਤਸਵੀਰਾਂ)      
ਦਿੱਲੀ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਮੰਦਰ ਨੂੰ ਤੋੜੇ ਜਾਣ ਦੇ ਰੋਸ 'ਚ ਪ੍ਰਦਰਸ਼ਨ ਕਰ ਰਹੇ ਰਵਿਦਾਸ ਭਾਈਚਾਰੇ ਦੇ ਲੋਕਾਂ ਦੀ ਦੁਕਾਨਦਾਰਾਂ ਨਾਲ ਝੜਪ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। 

ਬੰਦ 'ਚ ਫਸੇ ਲੋਕਾਂ ਲਈ ਮਸੀਹਾ ਬਣ ਬਹੁੜਿਆ ਸਿੱਖ      
ਦਿੱਲੀ ਦੇ ਤੁਗਲਕਾਬਾਦ ਵਿਚ ਸੁਪਰੀਮ ਕੋਰਟ ਦੇ ਹੁਕਮਾਂ 'ਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਾਚੀਨ ਮੰਦਰ ਢਾਹੇ ਜਾਣ ਦੇ ਵਿਰੋਧ ਵਿਚ ਮੰਗਲਵਾਰ ਨੂੰ ਪੰਜਾਬ ਪੂਰੀ ਤਰ੍ਹਾਂ ਬੰਦ ਰਿਹਾ। 

ਨਵਾਂਸ਼ਹਿਰ: ਰਵਿਦਾਸ ਭਾਈਚਾਰਾ ਤੇ ਵਪਾਰ ਮੰਡਲ ਆਹਮੋ-ਸਾਹਮਣੇ, ਤਣਾਅਪੂਰਨ ਬਣਿਆ ਮਾਹੌਲ      
ਦਿੱਲੀ 'ਚ ਸਥਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਮੰਦਿਰ ਢਾਹੁਣ ਦੇ ਵਿਰੋਧ 'ਚ ਰਵਿਦਾਸ ਭਾਈਚਾਰੇ ਵੱਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ ਦੇ ਚੱਲਦਿਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਨਵਾਂਸ਼ਹਿਰ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।

ਖੰਨਾ 'ਚ 'ਪੰਜਾਬ ਬੰਦ' ਦਾ ਅਸਰ, ਤੋੜੇ ਗਏ ਦੁਕਾਨ ਦੇ ਸ਼ੀਸ਼ੇ      
ਦਿੱਲੀ 'ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਮੰਦਰ ਨੂੰ ਢਾਹੁਣ ਦੇ ਵਿਰੋਧ 'ਚ ਵਿਰੋਧ ਕਰ ਰਹੇ ਰਵਿਦਾਸ ਭਾਈਚਾਰੇ ਦੇ ਲੋਕਾਂ ਵਲੋਂ ਖੰਨਾ 'ਚ ਇਕ ਦੁਕਾਨ ਦੇ ਸ਼ੀਸ਼ੇ ਤੋੜ ਦਿੱਤੇ ਗਏ। 

ਸ੍ਰੀ ਨਨਕਾਣਾ ਸਾਹਿਬ ਤੋਂ ਸਜਾਇਆ ਨਗਰ ਕੀਰਤਨ ਗੁਰਦੁਆਰਾ ਸਾਹਿਬ ਕਪਾਲ ਮੋਚਨ ਤੋਂ ਅੱਗੇ ਰਵਾਨਾ      
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪੰਜ ਤਖ਼ਤ ਸਾਹਿਬਾਨ ਲਈ ਸਜਾਏ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਪ੍ਰਤੀ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ 

ਫੇਕ ਮੈਸੇਜਾਂ ਨੇ ਪੰਜਾਬ 'ਚ ਛੁੱਟੀ ਦਾ ਭੰਬਲਭੂਸਾ ਪਾਈ ਰੱਖਿਆ      
ਦਿੱਲੀ 'ਚ ਸ੍ਰੀ ਗੁਰੂ ਰਵਿਦਾਸ ਜੀ ਦਾ ਮੰਦਿਰ ਢਾਹੁਣ ਦੇ ਵਿਰੋਧ ਵਿੱਚ ਵੱਖ-ਵੱਖ ਧਾਰਮਿਕ ਅਤੇ ਰਾਜਨੀਤਕ ਸੰਗਠਨਾਂ ਵੱਲੋਂ ਮੰਗਲਵਾਰ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਵੇਖਦਿਆਂ ਸੂਬੇ ਦੇ ਤਿੰਨ ਚਾਰ ਜ਼ਿਲਿਆਂ ਅੰਦਰ ਪ੍ਰਸ਼ਾਸਨ ਵੱਲੋਂ ਸਰੁੱਖਿਆ ਨੂੰ ਧਿਆਨ 'ਚ ਰੱਖਦਿਆਂ ਵਿੱਦਿਅਕ ਸੰਸਥਾਵਾਂ 'ਚ ਛੁੱਟੀ ਦਾ ਐਲਾਨ ਕੀਤਾ ਗਿਆ 
 

 


Anuradha

Content Editor

Related News