Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

08/14/2019 5:35:45 PM

ਜਲੰਧਰ (ਵੈੱਬ ਡੈਸਕ) : ਕੈਪਟਨ ਅਮਰਿੰਦਰ ਸਿੰਘ ਵਲੋਂ ਪਾਕਿ ਮੰਤਰੀ ਚੌਧਰੀ ਫਵਾਦ ਹੁਸੈਨ ਦੇ ਪੰਜਾਬੀ ਫੌਜੀਆਂ ਨੂੰ ਉਕਸਾਉਣ ਵਾਲੇ ਟਵੀਟ 'ਤੇ ਮੂੰਹ ਤੋੜ ਜਵਾਬ ਦੇਣ ਤੋਂ ਬਾਅਦ ਹੁਣ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਪਾਕਿ ਨੂੰ ਠੋਕਵਾਂ ਜਵਾਬ ਦਿੱਤਾ ਹੈ। ਹਰਸਿਮਰਤ ਨੇ ਕਿਹਾ ਕਿ ਪੰਜਾਬੀ ਦੇਸ਼ ਭਗਤ ਹੁੰਦੇ ਹਨ ਅਤੇ ਉਹ ਆਪਣੇ ਦੇਸ਼ 'ਤੇ ਬਲਿਦਾਨ ਦੇਣ ਤੋਂ ਵੀ ਪਿੱਛੇ ਨਹੀਂ ਹੱਟਦੇ। ਇਸ ਲਈ ਚੌਧਰੀ ਫਵਾਦ ਸਾਨੂੰ ਆਪਣੇ ਫਰਜ਼ ਪ੍ਰਤੀ ਤੁਹਾਡੇ ਤੋਂ ਸਿੱਖਣ ਦੀ ਜ਼ਰੂਰਤ ਨਹੀਂ ਹੈ। ਦੂਜੇ ਪਾਸੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਕ ਵਾਰ ਫਿਰ ਐੱਚ. ਐੱਸ. ਫੂਲਕਾ 'ਤੇ ਵੱਡਾ ਹਮਲਾ ਬੋਲਿਆ ਹੈ। ਫੂਲਕਾ ਵਲੋਂ ਬੇਅਦਬੀ ਮਾਮਲਿਆਂ 'ਤੇ ਵਿਧਾਇਕਾਂ ਨੂੰ ਅਸਤੀਫਿਆਂ ਦੀ ਝੜੀ ਲਗਾਉਣ ਦੇ ਦਿੱਤੇ ਬਿਆਨ 'ਤੇ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਆਪਣਾ ਕੰਮ ਠੀਕ ਢੰਗ ਨਾਲ ਕਰ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ  ਜੁੜੀਆਂ ਖ਼ਬਰਾਂ ਦੱਸਾਂਗੇ-

ਕੈਪਟਨ ਤੋਂ ਬਾਅਦ ਹਰਸਿਮਰਤ ਦਾ ਪਾਕਿ ਮੰਤਰੀ ਨੂੰ ਮੂੰਹ ਤੋੜ ਜਵਾਬ      
ਕੈਪਟਨ ਅਮਰਿੰਦਰ ਸਿੰਘ ਵਲੋਂ ਪਾਕਿ ਮੰਤਰੀ ਚੌਧਰੀ ਫਵਾਦ ਹੁਸੈਨ ਦੇ ਪੰਜਾਬੀ ਫੌਜੀਆਂ ਨੂੰ ਉਕਸਾਉਣ ਵਾਲੇ ਟਵੀਟ 'ਤੇ ਮੂੰਹ ਤੋੜ ਜਵਾਬ ਦੇਣ ਤੋਂ ਬਾਅਦ ਹੁਣ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਪਾਕਿ ਨੂੰ ਠੋਕਵਾਂ ਜਵਾਬ ਦਿੱਤਾ ਹੈ। 

ਰੰਧਾਵਾ ਦਾ ਵੱਡਾ ਬਿਆਨ, ਪੰਜਾਬ 'ਚ ਵਪਾਰ ਕਰਨ ਆਇਆ ਸੀ ਫੂਲਕਾ      
 ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਕ ਵਾਰ ਫਿਰ ਐੱਚ. ਐੱਸ. ਫੂਲਕਾ 'ਤੇ ਵੱਡਾ ਹਮਲਾ ਬੋਲਿਆ ਹੈ।

ਰਵਿਦਾਸ ਭਾਈਚਾਰੇ ਨੇ ਬਣਾਈ ਅਗਲੀ ਰਣਨੀਤੀ, ਸਰਕਾਰ ਨੂੰ ਦਿੱਤੀ ਚਿਤਾਵਨੀ      
ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਕੌਮੀ ਪ੍ਰਧਾਨ ਸੰਤ ਸਤਵਿੰਦਰ ਸਿੰਘ ਹੀਰਾ, ਸਾਧੂ ਸਮਾਜ ਦੇ ਪ੍ਰਧਾਨ ਸੰਤ ਸਰਵਣ ਦਾਸ ਅਤੇ ਮਹੰਤ ਪਰਸ਼ੋਤਮ ਲਾਲ ਦੇਹਾਰ ਚੱਕ ਹਕੀਮ ਸਮੇਤ ਹੋਰਾਂ ਆਗੂਆਂ ਵੱਲੋਂ ਜਲੰਧਰ ਵਿਖੇ ਪ੍ਰੈੱਸ ਕਾਨਫਰੰਸ ਕਰਕੇ ਅਗਲੀ ਰਣਨੀਤੀ ਉਲੀਕੀ ਗਈ।

ਕੈਪਟਨ ਲਹਿਰਾਉਣਗੇ ਕੱਲ੍ਹ ਜਲੰਧਰ 'ਚ ਤਿਰੰਗਾ, 2000 ਮੁਲਾਜ਼ਮ ਦੇਣਗੇ ਡਿਊਟੀ      
ਸੁਤੰਤਰਤਾ ਦਿਵਸ ਨੂੰ ਲੈ ਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਹੋਣ ਵਾਲੇ ਸੂਬਾ ਪੱਧਰੀ ਪ੍ਰੋਗਰਾਮ ਨੂੰ ਲੈ ਕੇ ਸਿਵਲ ਅਤੇ ਪੁਲਸ ਦੇ 2000 ਮੁਲਾਜ਼ਮਾਂ ਦੀ ਡਿਊਟੀ ਲਾਈ ਗਈ ਹੈ।

ਮਜੀਠੀਆ ਦਾ ਫੂਲਕਾ ਨੂੰ ਚੈਲੰਜ, ਸਾਥ ਦੇਣ ਲਈ ਰੱਖੀ ਇਹ ਸ਼ਰਤ      
ਬੇਅਦਬੀ ਮਾਮਲਿਆਂ 'ਤੇ ਆਮ ਆਦਮੀ ਪਾਰਟੀ ਦੇ ਸਾਬਕਾ ਲੀਡਰ ਅਤੇ ਵਿਧਾਇਕ ਐਡਵੋਕੇਟ ਪਦਮਸ਼੍ਰੀ ਐੱਚ. ਐੱਸ. ਫੂਲਕਾ ਵਲੋਂ ਅਕਾਲੀ ਦਲ 'ਤੇ ਲਗਾਏ ਦੋਸ਼ਾਂ 'ਤੇ ਪ੍ਰਤੀਕਰਮ ਆਇਆ ਹੈ। 

'ਪੰਜਾਬ ਬੰਦ' ਕਾਰਨ ਕਰੋੜਾਂ ਦੀ ਬੈਂਕਿੰਗ ਟ੍ਰਾਂਜ਼ੈਕਸ਼ਨ ਰੁਕੀ      
 ਪੰਜਾਬ ਬੰਦ ਦੇ ਕਾਰਨ ਸਭ ਤੋਂ ਜ਼ਿਆਦਾ ਬੈਂਕਿੰਗ ਖੇਤਰ ਪ੍ਰਭਾਵਿਤ ਹੋਇਆ ਹੈ। 

ਭਾਜਪਾ ਦੇ ਗਲੇ ਦੀ ਹੱਡੀ ਬਣ ਸਕਦੈ ਸ੍ਰੀ ਗੁਰੂ ਰਵਿਦਾਸ ਮੰਦਿਰ ਦਾ ਢਾਹਿਆ ਜਾਣਾ      
ਦਿੱਲੀ ਦੇ ਤੁਗਲਕਾਬਾਦ ਸਥਿਤ ਰਵਿਦਾਸ ਮੰਦਿਰ ਨੂੰ ਢਾਹੇ ਜਾਣ ਦੇ ਵਿਰੋਧ 'ਚ ਮੰਗਲਵਾਰ ਨੂੰ ਰਵਿਦਾਸੀਆ ਭਾਈਚਾਰੇ ਵੱਲੋਂ ਦੇਸ਼ ਭਰ 'ਚ ਧਰਨੇ ਅਤੇ ਰੋਸ ਪ੍ਰਦਰਸ਼ਨ ਕੀਤੇ ਗਏ। 

ਜਾਰੀ ਹੋਇਆ ਸ਼ਡਿਊਲ, ਜਾਣੋ ਕਿਹੜਾ ਮੰਤਰੀ ਕਿੱਥੇ ਲਹਿਰਾਏਗਾ ਤਿਰੰਗਾ      
ਆਜ਼ਾਦੀ ਦਿਹਾੜੇ ਮੌਕੇ ਸੂਬੇ ਭਰ 'ਚ ਹੋਣ ਵਾਲੇ ਪ੍ਰੋਗਰਾਮਾਂ ਦੀ ਪੰਜਾਬ ਸਰਕਾਰ ਵਲੋਂ ਲਿਸਟ ਜਾਰੀ ਕਰ ਦਿੱਤੀ ਗਈ ਹੈ, ਜਿਸ 'ਚ ਸੂਬੇ ਦੇ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀਆਂ ਵਲੋਂ ਝੰਡਾ ਚੜ੍ਹਾਉਣ ਦੀ ਰਸਮ ਅਦਾ ਕਰਨ ਦੇ ਪ੍ਰੋਗਰਾਮਾਂ ਦਾ ਐਲਾਨ ਕਰ ਦਿੱਤਾ ਗਿਆ ਹੈ। 

ਲੋਕਾਂ ਦੇ ਤਾਅਨਿਆਂ ਨੇ ਖੋਹਿਆ ਮਾਂ ਦਾ ਜਵਾਨ ਪੁੱਤ, ਲਾਸ਼ ਸੜਕ 'ਤੇ ਰੱਖ ਕੀਤਾ ਪ੍ਰਦਰਸ਼ਨ (ਤਸਵੀਰਾਂ)      
ਇਥੋਂ ਦੇ ਪਿੰਡ ਧੀਨਾ 'ਚ 23 ਸਾਲਾ ਨੌਜਵਾਨ ਵੱਲੋਂ ਫਾਹਾ ਲਗਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। 

ਗਿੱਦੜਬਾਹਾ 'ਚ ਮਾਸੂਮ ਦਾ ਭਰੂਣ ਮਿਲਣ ਕਾਰਨ ਝੁੱਗੀਆਂ 'ਚ ਮਚੀ ਹਾਹਾਕਾਰ      
ਗਿੱਦੜਬਾਹਾ 'ਚ ਅੱਜ ਸਵੇਰੇ ਨੈਸ਼ਨਲ ਹਾਈਵੇਅ-15 'ਤੇ ਸਥਿਤ ਮਾਰਕੀਟ ਕਮੇਟੀ ਦੇ ਨੇੜੇ ਵਾਲੀਆਂ ਝੁੱਗੀਆਂ ਕੋਲ ਇਕ ਮਾਸੂਮ ਦਾ ਭਰੂਣ ਮਿਲਣ ਨਾਲ ਸਨਸਨੀ ਫੈਲ ਗਈ। 
 

 

Anuradha

This news is Content Editor Anuradha