Punjab Wrap Up : ਪੜੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

08/30/2019 6:03:07 PM

ਜਲੰਧਰ (ਵੈੱਬ ਡੈਸਕ) : ਪਾਕਿਸਤਾਨ ਵਿਚ ਸਿੱਖ ਲੜਕੀ ਦਾ ਜ਼ਬਰਨ ਧਰਮ ਤਬਦੀਲ ਕਰਵਾਉਣ ਦੀ ਘਟਨਾ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਖਤ ਨੋਟਿਸ ਲੈਂਦੇ ਹੋਏ ਚਿੰਤਾ ਪ੍ਰਗਟ ਕੀਤੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਜਿਥੇ ਪਾਕਿਸਤਾਨ ਸਰਕਾਰ ਤੋਂ ਘੱਟ ਗਿਣਤੀ ਸਿੱਖਾਂ ਅਤੇ ਹਿੰਦੂਆਂ ਦੀ ਜਾਨ ਮਾਲ ਦੀ ਰਾਖੀ ਕਰਨ ਦੀ ਮੰਗ ਕੀਤੀ ਹੈ, ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪਾਕਿਸਤਾਨ ਹਾਈ ਕਮਿਸ਼ਨ ਨਾਲ ਗੱਲਬਾਤ ਕਰਕੇ ਪੀੜਤ ਪਰਿਵਾਰ ਦੀ ਸਹਾਇਤਾ ਕਰਨ ਲਈ ਵੀ ਕਿਹਾ ਹੈ। ਦੂਜੇ ਪਾਸੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿਚ ਸੀ. ਬੀ. ਆਈ. ਤੋਂ ਸਾਰੇ ਕੇਸ ਵਾਪਸ ਲੈਣ ਦੇ ਦਿੱਤੇ ਬਿਆਨ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੋਧੀਆਂ ਨੇ ਨਿਸ਼ਾਨੇ ’ਤੇ ਆ ਗਏ ਹਨ। ਉਨ੍ਹਾਂ ਦੀ ਆਪਣੀ ਹੀ ਪਾਰਟੀ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦੇ ਮੁਖੀ ਅਤੇ ਡੀ. ਜੀ. ਪੀ. ਪ੍ਰਬੋਧ ਕੁਮਾਰ ਵਲੋਂ ਸੀ. ਬੀ. ਆਈ. ਨੂੰ ਲਿਖੀ ਚਿੱਠੀ ’ਚ ਸੀ. ਬੀ. ਆਈ. ਵਲੋਂ ਅਦਾਲਤ ’ਚ ਕੇਸ ਵਾਪਸ ਲੈਣ ਦੀ ਕਾਰਵਾਈ ਦਾ ਵਿਰੋਧ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ‘ਜਗ ਬਾਣੀ’ ਵਲੋਂ  ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ। ਇਸ ਨਿਊਂਜ਼ ਬੁਲੇਟਿਨ ’ਚ ਅਸੀਂ ਤੁਹਾਨੂੰ ਪੰਜਾਬ ਨਾਲ ਖਬਰਾਂ ਦੱਸਾਂਗੇ-

ਸਿੱਖ ਕੁੜੀ ਦਾ ਜ਼ਬਰਨ ਧਰਮ ਪਰਿਵਰਤਨ ਦਾ ਮਾਮਲਾ ਭਖਿਆ, ਅਕਾਲ ਤਖਤ ਵਲੋਂ ਹੁਕਮ ਜਾਰੀ     
 ਪਾਕਿਸਤਾਨ ਵਿਚ ਸਿੱਖ ਲੜਕੀ ਦਾ ਜ਼ਬਰਨ ਧਰਮ ਤਬਦੀਲ ਕਰਵਾਉਣ ਦੀ ਘਟਨਾ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਖਤ ਨੋਟਿਸ ਲੈਂਦੇ ਹੋਏ ਚਿੰਤਾ ਪ੍ਰਗਟ ਕੀਤੀ ਹੈ।

ਸੀ. ਬੀ. ਆਈ. ਦੀ ਕਿਲੋਜ਼ਰ ਰਿਪੋਰਟ ’ਤੇ ਚੌਤਰਫਾ ਘਿਰੇ ਕੈਪਟਨ, ਬਾਜਵਾ ਨੇ ਖੋਲ੍ਹਿਆ ਮੋਰਚਾ     
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿਚ ਸੀ. ਬੀ. ਆਈ. ਤੋਂ ਸਾਰੇ ਕੇਸ ਵਾਪਸ ਲੈਣ ਦੇ ਦਿੱਤੇ ਬਿਆਨ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੋਧੀਆਂ ਨੇ ਨਿਸ਼ਾਨੇ ’ਤੇ ਆ ਗਏ ਹਨ। 

ਸਿੱਖ ਕੁੜੀ ਨੂੰ ਜ਼ਬਰਨ ਇਸਲਾਮ ਕਬੂਲ ਕਰਵਾਉਣ ’ਤੇ ਕੈਪਟਨ ਸਖਤ, ਸਰਕਾਰ ਤੋਂ ਮੰਗੀ ਕਾਰਵਾਈ     
 ਪਾਕਿਸਤਾਨ ਵਿਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਨੇੜੇ ਇਕ ਗ੍ਰੰਥੀ ਸਿੰਘ ਦੀ ਧੀ ਨੂੰ ਜ਼ਬਰੀ ਇਸਲਾਮ ਧਰਮ ਕਬੂਲ ਕਰਵਾਉਣ ਦੀ ਘਟਨਾ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। 

ਪੰਜਾਬ ’ਚ ਅਗਲੇ ਹਫਤੇ ਪਵੇਗੀ ਬਾਰਸ਼, ਮੌਸਮ ਵਿਭਾਗ ਦੀ ਕਿਸਾਨਾਂ ਨੂੰ ਸਲਾਹ     
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਸਤੰਬਰ ਮਹੀਨੇ ਦੇ ਪਹਿਲੇ ਹਫਤੇ ਸੂਬੇ ਦੇ ਕਈ ਹਿੱਸਿਆਂ ’ਚ ਮÄਹ ਪੈ ਸਕਦਾ ਹੈ ਕਿਉਂਕਿ ਮਾਨਸੂਨ ਅਜੇ ਤੱਕ ਐਕਟਿਵ ਹੈ। 

ਪਾਕਿਸਤਾਨ ’ਚ ਸਿੱਖ ਕੁੜੀ ਦੇ ਮਾਮਲੇ ’ਤੇ ਬੋਲੀ ਹਰਸਿਮਰਤ, ਇਮਰਾਨ ਨਾਲ ਸਿੱਧੂ ਕਰੇ ਗੱਲ     
ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਸਥਿਤ ਨਨਕਾਣਾ ਸਾਹਿਬ ਨੇੜੇ ਇਕ ਗ੍ਰੰਥੀ ਸਿੰਘ ਦੀ ਧੀ ਨੂੰ ਜ਼ਬਰਦਸਤੀ ਇਸਲਾਮ ਕਬੂਲ ਕਰਵਾਉਣ ਦੇ ਮਾਮਲੇ ਦੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। 

ਪੁਲਸ ਸਟੇਸ਼ਨ ਅੱਗੇ ਭਿੜੇ ਅਕਾਲੀ ਅਤੇ ਕਾਂਗਰਸੀ ਵਰਕਰ (ਵੀਡੀਓ)     
ਖੰਨਾ ਪੁਲਸ ਥਾਣੇ ਦੇ ਬਾਹਰ ਦੋ ਧਿਰਾਂ ਵਿਚ ਖੂਨੀ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। 

ਨਾਭਾ ਜੇਲ੍ਹ ਬ੍ਰੇਕ ਕਾਂਡ ’ਚ ਭਗੌਡ਼ਾ ਅੱਤਵਾਦੀ 33 ਮਹੀਨਿਆਂ ਬਾਅਦ ਵੀ ਪੁਲਸ ਤੋਂ ਦੂਰ     
ਹਮੇਸ਼ਾ ਵਿਵਾਦਾਂ ਵਿਚ ਘਿਰੀ ਰਹੀ ਮੈਕਸੀਮਮ ਸਕਿਓਰਟੀ ਜ਼ਿਲਾ ਜੇਲ੍ਹ ਵਿਚ 27 ਨਵੰਬਰ 2016 ਨੂੰ ਫਿਲਮੀ ਸਟਾਈਲ ਵਿਚ ਅੰਨੇਵਾਹ ਫਾਇਰਿੰਗ ਕਰਕੇ ਦਿਨ ਦਿਹਾਡ਼ੇ ਜੇਲ੍ਹ ਬ੍ਰੇਕ ਹੋਈ ਸੀ...

ਕਾਲਜ ’ਚ ਬਾਹੂਬਲੀ ਬਣੇ ਪ੍ਰੋਫੈਸਰ, ਲਹੂ-ਲੁਹਾਨ ਹੋ ਗਏ ਨਹੀਂ ਛੱਡੀ ਲੜਾਈ     
ਹੁਸ਼ਿਆਰਪੁਰ ਸਥਿਤ ਆਈ. ਟੀ. ਆਈ. ’ਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਛੋਟੀ ਜਿਹੀ ਗੱਲ ਨੂੰ ਲੈ ਕੇ ਹੋਈ ਤਕਰਾਰ ਨੇ ਭਿਆਨਕ ਰੂਪ ਧਾਰ ਲਿਆ। 

ਮਿਊਜ਼ਿਮ ਵੇਖ ਖਫਾ ਹੋਈ ਹਰਸਿਮਰਤ, ਕੈਪਟਨ ਨੂੰ ਕੀਤੀ ਅਪੀਲ     
ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਪਤੀ ਤੇ ਬੇਟੀ ਨਾਲ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਨਤਮਸਤਕ ਹੋਏ। 

ਹੜ੍ਹ ਪੀੜਤਾਂ ਦੀ ਮਦਦ ਲਈ ‘ਸਿਮਰਜੀਤ ਬੈਂਸ’ ਨੇ ਭੇਜੇ ਡਾਕਟਰ ਤੇ ਦਵਾਈਆਂ
ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਸਥਾਨਕ ਸਰਕਟ ਹਾਊਸ ਤੋਂ ਹੜ੍ਹ ਪੀੜਤ ਲੋਕਾਂ ਦੀ ਮਦਦ ਲਈ 2 ਗੱਡੀਆਂ ਰਵਾਨਾ ਕੀਤੀਆਂ, ਜਿਸ ’ਚ ਦਵਾਈਆਂ ਅਤੇ ਡਾਕਟਰ ਵੀ ਨਾਲ ਵੀ ਭੇਜੇ ਗਏ।
 

Anuradha

This news is Content Editor Anuradha