Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

09/19/2019 5:51:11 PM

ਜਲੰਧਰ (ਵੈੱਬ ਡੈਸਕ) : ਕੈਬਨਿਟ ਦੀ ਬੈਠਕ ਲਈ ਅੱਜ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਖੜ੍ਹੇ ਹੋ ਕੇ ਜ਼ੀਰੋ ਲਾਈਨ 'ਤੇ ਲੱਗੀ ਦੂਰਬੀਨ ਰਾਹੀਂ ਪਾਕਿਸਤਾਨ 'ਚ ਸ੍ਰੀ ਗੁਰੂ ਨਾਨਕ ਨਾਲ ਸੰਬੰਧਿਤ ਮੁਕੱਦਸ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ। ਦੂਜੇ ਪਾਸੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਪੰਜਾਬ ਸਰਕਾਰ ਵੱਲੋਂ ਲਗਾਏ ਗਏ ਵੱਡੇ ਵੱਡੇ ਹੋਰਡਿੰਗ ਅਤੇ ਬੈਨਰ ਇਸ ਵਕਤ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਇਨ੍ਹਾਂ ਹੋਰਡਿੰਗਜ਼ ਅਤੇ ਬੈਨਰਾਂ ਉੱਤੇ ਜੋ ਭਾਸ਼ਾ ਵਰਤੀ ਗਈ ਹੈ ਉਹ ਅੰਗਰੇਜ਼ੀ ਹੈ ਅਤੇ ਉਹ ਵੀ ਵੱਡੇ-ਵੱਡੇ ਅੱਖਰਾਂ 'ਚ ਵਰਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ  ਜੁੜੀਆਂ ਖ਼ਬਰਾਂ ਦੱਸਾਂਗੇ-

ਕੈਪਟਨ ਨੇ ਦੂਰਬੀਨ ਰਾਹੀਂ ਕੀਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ     
 ਕੈਬਨਿਟ ਦੀ ਬੈਠਕ ਲਈ ਅੱਜ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਖੜ੍ਹੇ ਹੋ ਕੇ ਜ਼ੀਰੋ ਲਾਈਨ 'ਤੇ ਲੱਗੀ ਦੂਰਬੀਨ ਰਾਹੀਂ ਪਾਕਿਸਤਾਨ 'ਚ ਸ੍ਰੀ ਗੁਰੂ ਨਾਨਕ ਨਾਲ ਸੰਬੰਧਿਤ ਮੁਕੱਦਸ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ।

ਬਾਬਾ ਨਾਨਕ ਦੇ ਬੋਰਡਾਂ 'ਚ ਪੰਜਾਬੀ ਲਾਈ ਖੂੰਝੇ, ਪੰਜਾਬੀ ਪ੍ਰੇਮੀਆਂ ਨੇ ਘੇਰੇ ਕੈਪਟਨ (ਤਸਵੀਰਾਂ)     
550ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਪੰਜਾਬ ਸਰਕਾਰ ਵੱਲੋਂ ਲਗਾਏ ਗਏ ਵੱਡੇ ਵੱਡੇ ਹੋਰਡਿੰਗ ਅਤੇ ਬੈਨਰ ਇਸ ਵਕਤ ਚਰਚਾ ਦਾ ਵਿਸ਼ਾ ਬਣੇ ਹੋਏ ਹਨ। 

ਕੈਪਟਨ ਦੇ ਨਵੇਂ ਸਲਾਹਕਾਰਾਂ ਨੂੰ ਦਿੱਤੇ ਪੀ. ਏ. ਵਾਪਸ ਬੁਲਾਏ, ਨਿਯੁਕਤੀ ਹੋਈ ਰੱਦ     
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਵੇਂ ਲਾਏ ਗਏ 6 ਸਲਾਹਕਾਰਾਂ ਨੂੰ ਦਿੱਤੇ ਗਏ ਪੀ. ਏ. ਵਾਪਸ ਬੁਲਾ ਲਏ ਗਏ ਹਨ ਅਤੇ ਪੀ. ਏ. ਦੀ ਨਿਯੁਕਤੀ ਨੂੰ ਰੱਦ ਕਰ ਦਿੱਤਾ ਗਿਆ ਹੈ। 

ਅਮਨ ਅਰੋੜਾ ਨੇ ਰਾਸ਼ਟਰਪਤੀ ਨੂੰ ਚਿੱਠੀ ਲਿਖ ਕੇ ਕੈਪਟਨ ਸਰਕਾਰ ਨੂੰ ਡਿਸਮਿਸ ਕਰਨ ਦੀ ਕੀਤੀ ਮੰਗ     
ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਰਾਸ਼ਟਰਪਤੀ ਨੂੰ ਚਿੱਠੀ ਲਿੱਖ ਕੇ ਕੈਪਟਨ ਸਰਕਾਰ ਨੂੰ ਡਿਸਮਿਸ ਕਰਨ ਦੀ ਮੰਗ ਕੀਤੀ ਹੈ।

ਫਿਰੋਜ਼ਪੁਰ: ਆਰ.ਐੱਸ.ਡੀ. ਕਾਲਜ ਦੇ ਬਾਹਰ ਚਲੀ ਗੋਲੀ, 1 ਜ਼ਖਮੀ     
ਫਿਰੋਜ਼ਪੁਰ ਸ਼ਹਿਰ ਦੇ ਬਾਹਰ ਸਥਿਤ ਆਰ.ਐੱਸ.ਡੀ.ਕਾਲਜ 'ਚ ਗੋਲੀਬਾਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਇਕ ਵਿਅਕਤੀ ਗੰਭੀਰ ਤੌਰ 'ਤੇ ਜ਼ਖਮੀ ਹੋ ਗਿਆ।

ETT ਬੇਰੁਜ਼ਗਾਰਾਂ ਨੇ ਘੇਰੇ ਸਿੱਖਿਆ ਸਕੱਤਰ, ਪੁਲਸ ਨੇ ਚਾੜ੍ਹਿਆ ਕੁਟਾਪਾ (ਤਸਵੀਰਾਂ)     
ਫਾਜ਼ਿਲਕਾ 'ਚ ਉਸ ਸਮੇਂ ਮਾਹੌਲ ਗਰਮਾ ਗਿਆ, ਜਦੋਂ ਈ.ਟੀ.ਟੀ. ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਕਿਸੇ ਸਮਾਗਮ 'ਚ ਆਏ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਘੇਰ ਲਿਆ।

ਫਿਰੋਜ਼ਪੁਰ ਦੀ ਕੇਂਦਰੀ ਜੇਲ 'ਚ ਸਹਾਇਕ ਸੁਪਰੀਡੈਂਟ 'ਤੇ ਜਾਨਲੇਵਾ ਹਮਲਾ     
ਫਿਰੋਜ਼ਪੁਰ ਦੀ ਕੇਂਦਰੀ ਜੇਲ 'ਚ ਬੰਦ ਕੈਦੀ ਵਲੋਂ ਜੇਲ ਦੇ ਸਹਾਇਕ ਸੁਪਰੀਡੈਂਟ 'ਤੇ ਜਾਨਲੇਵਾ ਹਮਲਾ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। 

ਡੇਢ ਸਾਲਾ ਬੱਚੀ ਨੂੰ ਕੱਪੜੇ ਨਾਲ ਬੰਨ੍ਹ ਪੱਖੇ ਨਾਲ ਲਟਕਾਇਆ, ਫਿਰ ਮਾਂ ਨਾਲ ਕੀਤੀ ਦਰਿੰਦਗੀ     
ਸਾਹਨੇਵਾਲ ਦੇ ਪਿੰਡ ਪਵਾ ਵਿਚ 45 ਸਾਲਾ ਵਿਅਕਤੀ ਵੱਲੋਂ ਔਰਤ ਨੂੰ ਧਮਕਾ ਕੇ ਉਸ ਨਾਲ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। 

ਇਨ੍ਹਾਂ ਪਿੰਡਾਂ 'ਚ ਪਈ ਹੜ੍ਹਾਂ ਦੀ ਦੋਹਰੀ ਮਾਰ, ਕੁਦਰਤ ਦਾ ਅਣਮੁੱਲ ਸੋਮਾ ਪਾਣੀ ਬਣਿਆ ਜ਼ਹਿਰ (ਵੀਡੀਓ)     
 ਹਾਲ 'ਚ ਹੀ ਪੰਜਾਬ 'ਚ ਆਏ ਹੜ੍ਹਾਂ ਨੇ ਜਿੱਥੇ ਕਈ ਲੋਕਾਂ ਦੀਆਂ ਜਾਨਾਂ ਲੈ ਲਈਆਂ, ਉਥੇ ਹੀ ਕਿਸਾਨਾਂ ਦੀਆਂ ਫਸਲਾਂ ਵੀ ਬੁਰੀ ਤਰ੍ਹਾਂ ਨਾਲ ਤਬਾਹ ਹੋ ਗਈਆਂ ਸਨ।

ਚੰਡੀਗੜ੍ਹ 'ਚ ਸਸਤੇ ਪੈਟਰੋਲ-ਡੀਜ਼ਲ ਨੇ ਔਖੇ ਕੀਤੇ ਪੰਜਾਬ ਦੇ ਡੀਲਰ
ਪੰਜਾਬ 'ਚ ਪੈਟਰੋਲ ਅਤੇ ਡੀਜ਼ਲ ਦੇ ਕਾਰੋਬਾਰ ਖਾਸ ਤੌਰ 'ਤੇ ਸਰਹੱਦੀ ਜ਼ਿਲਿਆਂ ਦੇ ਪੈਟਰੋਲ ਪੰਪਾਂ 'ਤੇ ਰੇਟ ਦਰਾਂ ਦੇ ਵੱਡੇ ਅੰਤਰ ਕਾਰਨ ਵਿਕਰੀ 'ਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ।
 


Anuradha

Content Editor

Related News