Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

09/21/2019 5:32:16 PM

ਜਲੰਧਰ (ਵੈਬ ਡੈਸਕ)—ਚੋਣ ਕਮਿਸ਼ਨ ਵਲੋਂ ਪੰਜਾਬ 'ਚ ਚਾਰ ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਚੋਣ ਕਮਿਸ਼ਨ ਮੁਤਾਬਕ 24 ਅਕਤੂਬਰ ਨੂੰ ਨਤੀਜੇ ਐਲਾਨ ਦਿੱਤੇ ਜਾਣਗੇ। ਪੰਜਾਬ ਵਿਚ ਜਲਾਲਾਬਾਦ, ਫਗਵਾੜਾ, ਦਾਖਾ ਅਤੇ ਮੁਕੇਰੀਆਂ ਵਿਧਾਨ ਸਭਾ ਸੀਟ 'ਤੇ ਜ਼ਿਮਨੀ ਚੋਣ ਹੋਣ ਜਾ ਰਹੀ ਹੈ।ਦੂਜੇ ਪਾਸੇ ਗਾਇਕ ਸਿੱਧੂ ਮੂਸੇਵਾਲਾ ਵਲੋਂ ਮਾਈ ਭਾਗੋ ਜੀ ਦਾ ਨਾਂ ਇਕ ਗੀਤ ਵਿਚ ਇਸਤੇਮਾਲ ਕਰਨ ਦੇ ਮਾਮਲੇ 'ਚ ਸ਼੍ਰੋਮਣੀ ਗੁਰੁਦਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖਤ ਨੋਟਿਸ ਲਿਆ ਹੈ। ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਨੇ ਮਾਈ ਭਾਗੋ ਜੀ ਦਾ ਨਾਂ ਇਕ ਗੀਤ ਵਿਚ ਇਸਤੇਮਾਲ ਕਰਕੇ ਸਿੱਖ ਸੰਗਤ ਦੀ ਭਾਵਨਾ ਨੂੰ ਠੇਸ ਪਹੁੰਚਾਈ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-

ਪੰਜਾਬ 'ਚ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
ਚੋਣ ਕਮਿਸ਼ਨ ਵਲੋਂ ਪੰਜਾਬ 'ਚ ਚਾਰ ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। 

ਸਿੱਧੂ ਮੂਸੇਵਾਲਾ ਨੂੰ ਭਾਈ ਲੌਂਗੋਵਾਲ ਦੀ ਚਿਤਾਵਨੀ, ਐਕਸ਼ਨ ਦੀ ਤਿਆਰੀ (ਵੀਡੀਓ)
ਗਾਇਕ ਸਿੱਧੂ ਮੂਸੇਵਾਲਾ ਵਲੋਂ ਮਾਈ ਭਾਗੋ ਜੀ ਦਾ ਨਾਂ ਇਕ ਗੀਤ ਵਿਚ ਇਸਤੇਮਾਲ ਕਰਨ ਦੇ ਮਾਮਲੇ 'ਚ ਸ਼੍ਰੋਮਣੀ ਗੁਰੁਦਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖਤ ਨੋਟਿਸ ਲਿਆ ਹੈ।

ਲੁਧਿਆਣਾ 'ਚ 'ਕਿਸਾਨ ਮੇਲੇ' ਦੀ ਸ਼ੁਰੂਆਤ, ਕੈਪਟਨ ਨੇ ਕੀਤਾ ਉਦਘਾਟਨ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ਨੀਵਾਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਕਿਸਾਨ ਮੇਲੇ ਅਤੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ ਕੀਤਾ ਗਿਆ।

ਕਰਤਾਰਪੁਰ ਕੋਰੀਡੋਰ 'ਤੇ ਰੱਖੀ 20 ਡਾਲਰ ਦੀ ਫੀਸ 'ਤੇ ਸੁਣੋ ਕੀ ਬੋਲੇ ਦਾਦੂਵਾਲ
ਸ੍ਰੀ ਦਮਦਮਾ ਸਾਹਿਬ ਦੇ ਮੁਤਵਾਜੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਵੱਲੋਂ ਸ੍ਰੀ ਕਰਤਾਰਪੁਰ ਕੋਰੀਡੋਰ ਨੂੰ ਲੈ ਕੇ ਜਲੰਧਰ 'ਚ ਪ੍ਰੈੱਸ ਵਾਰਤਾ ਕੀਤੀ ਗਈ।

ਸੀਨੀਅਰ ਅਕਾਲੀ ਨੇਤਾ ਰਣਜੀਤ ਸਿੰਘ ਬ੍ਰਹਮਪੁਰਾ ਪੀ. ਜੀ. ਆਈ. 'ਚ ਭਰਤੀ
ਪੰਜਾਬ ਦੇ ਸਾਬਕਾ ਸੰਸਦ ਮੈਂਬਰ ਅਤੇ ਅਕਾਲੀ ਦਲ ਦੇ ਸੀਨੀਅਰ ਨੇਤਾ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਸਿਹਤ ਖਰਾਬ ਹੋਣ ਕਾਰਨ ਪੀ. ਜੀ. ਆਈ. 'ਚ ਭਰਤੀ ਕਰਾਇਆ ਗਿਆ ਹੈ।

ਜਲੰਧਰ 'ਚ ਵੱਡੀ ਵਾਰਦਾਤ, 15 ਸਾਲਾ ਲੜਕੀ ਨਾਲ ਜਬਰ-ਜ਼ਨਾਹ
ਥਾਣਾ ਡਿਵੀਜ਼ਨ ਨੰਬਰ-8 ਦੇ ਅਧੀਨ ਆਉਂਦੇ ਇਕ ਇਲਾਕੇ 'ਚ ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ ਹੋਣ ਦੀ ਸੂਚਨਾ ਮਿਲੀ ਹੈ।

ਨਮ ਅੱਖਾਂ ਨਾਲ ਗੈਰੀ ਸੰਧੂ ਨੇ ਮਾਂ ਨੂੰ ਦਿੱਤੀ ਅੰਤਿਮ ਵਿਦਾਈ (ਵੀਡੀਓ)
ਵੱਖ-ਵੱਖ ਗੀਤਾਂ ਨਾਲ ਸੰਗੀਤ ਜਗਤ 'ਚ ਮਕਬੂਲ ਹੋਣ ਵਾਲੇ ਪ੍ਰਸਿੱਧ ਗਾਇਕ ਗੈਰੀ ਸੰਧੂ ਦੀ ਮਾਤਾ ਬੀਤੇ ਸਦੀਵੀਂ ਵਿਛੋੜਾ ਦੇ ਗਏ ਹਨ।

ਦਸੂਹਾ: ਸੀ. ਆਈ. ਏ. ਸਟਾਫ ਵੱਲੋਂ ਵੱਡੀ ਮਾਤਰਾ 'ਚ ਸ਼ਰਾਬ ਬਰਾਮਦ
ਸੀ. ਆਈ. ਏ. ਸਟਾਫ ਦਸੂਹਾ ਅਤੇ ਆਬਕਾਰੀ ਵਿਭਾਗ ਨੂੰ ਅੱਜ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਇਕ ਟਰੱਕ 'ਚੋਂ 405 ਪੇਟੀਆਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਗਈਆਂ।

1500 ਯੂਨਿਟ ਦਾ ਆਇਆ 90 ਲੱਖ ਰੁਪਏ ਬਿੱਲ, ਸਦਮੇ 'ਚ ਪਰਿਵਾਰ
ਅੰਮ੍ਰਿਤਸਰ ਦੇ ਗੁਰੂ ਨਾਨਕ ਪੂਰਾ ਇਲਾਕੇ ਦੇ ਰਹਿਣ ਵਾਲੇ ਇਕ ਵਿਅਕਤੀ ਦੇ ਘਰ ਦਾ 89 ਲੱਖ ਤੋਂ ਜ਼ਿਆਦਾ ਬਿੱਲ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ। 

'ਚਿੱਟੇ' ਨੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ
ਤਲਵੰਡੀ ਸਾਬੋ 'ਚ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਚਿੱਟੇ ਦੀ ਓਵਰਡੋਜ਼ ਲੈਣ ਕਾਰਨ ਮੌਤ ਹੋ ਗਈ।

Shyna

This news is Content Editor Shyna