Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

09/23/2019 6:00:21 PM

ਜਲੰਧਰ (ਵੈੱਬ ਡੈਸਕ) : 21 ਅਕਤੂਬਰ ਨੂੰ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਪਾਰਟੀ ਨੇ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਵਲੋਂ ਫਗਵਾੜਾ ਤੋਂ ਬਲਵਿੰਦਰ ਸਿੰਘ ਧਾਲੀਵਾਲ, ਮੁਕੇਰੀਆਂ ਤੋਂ ਇੰਦੂ ਬਾਲਾ, ਦਾਖਾ ਤੋਂ ਸੰਦੀਪ ਸਿੰਘ ਸੰਧੂ ਅਤੇ ਹਲਕਾ ਜਲਾਲਾਬਾਦ ਤੋਂ ਰਮਿੰਦਰ ਆਵਲਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਦੂਜੇ ਪਾਸੇ ਤਰਨਤਾਰਨ ਸਥਿਤ ਖਡੂਰ ਸਾਹਿਬ ਰੋਡ 'ਤੇ ਹੋਏ ਧਮਾਕੇ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਨੇ ਪੁੱਛਗਿੱਛ ਦੌਰਾਨ ਵਿਚ ਅਹਿਮ ਖੁਲਾਸੇ ਕੀਤੇ ਹਨ। ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਇਹ ਲੋਕ ਪੰਜਾਬ ਵਿਚ ਖਾਲਿਸਤਾਨ ਮੂਵਮੈਂਟ ਨੂੰ ਚਲਾ ਰਹੇ ਸਨ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ  ਜੁੜੀਆਂ ਖ਼ਬਰਾਂ ਦੱਸਾਂਗੇ-

ਕਾਂਗਰਸ ਵਲੋਂ ਜ਼ਿਮਨੀ ਚੋਣ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ
21 ਅਕਤੂਬਰ ਨੂੰ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਪਾਰਟੀ ਨੇ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। 

ਤਰਨਤਾਰਨ ਬੰਬ ਕਾਂਡ 'ਚ ਹੁਣ ਤਕ ਦਾ ਸਭ ਤੋਂ ਵੱਡਾ ਖੁਲਾਸਾ, ਕਈ ਰਾਜ਼ ਖੁੱਲ੍ਹੇ     
 ਤਰਨਤਾਰਨ ਸਥਿਤ ਖਡੂਰ ਸਾਹਿਬ ਰੋਡ 'ਤੇ ਹੋਏ ਧਮਾਕੇ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਨੇ ਪੁੱਛਗਿੱਛ ਦੌਰਾਨ ਵਿਚ ਅਹਿਮ ਖੁਲਾਸੇ ਕੀਤੇ ਹਨ।

ਡੀ.ਸੀ. ਤੋਂ ਬਾਅਦ ਮਿਲੋ ਇਕ ਦਿਨ ਦੀ ਸਕੂਲ ਪ੍ਰਿੰਸੀਪਲ ਬਣੀ ਖੁਸ਼ੀ ਨੂੰ (ਵੀਡੀਓ)     
ਬੱਚਿਆਂ ਦੇ ਮਨੋਬਲ ਨੂੰ ਉਜ਼ਾਗਰ ਕਰਨ ਲਈ ਕੁਝ ਦਿਨ ਪਹਿਲਾਂ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਨੇ ਬੱਚੀ ਅਨਮੋਲ ਨੂੰ ਇਕ ਦਿਨ ਦੀ ਡੀ.ਸੀ. ਬਣਾ ਕੇ ਪਹਿਲ ਕਦਮੀ ਦਿਖਾਈ ਸੀ। 

ਕਰਤਾਰਪੁਰ ਲਾਂਘਾ : ਜ਼ੀਰੋ ਲਾਈਨ 'ਤੇ ਲੱਗਣਗੀਆਂ 10 ਦੂਰਬੀਨਾਂ     
 ਕੌਮਾਂਤਰੀ ਸਰਹੱਦ ਡੇਰਾ ਬਾਬਾ ਨਾਨਕ ਵਿਖੇ 300 ਫੁੱਟ ਉਚਾ ਕੌਮੀ ਝੰਡਾ ਅਤੇ ਸ਼ਰਧਾਲੂਆਂ ਲਈ ਦਸ ਦੂਰਬੀਨਾਂ ਲਗਾਈਆਂ ਜਾਣਗੀਆਂ। 

ਅਨਮੋਲ ਕਵਾਤਰਾ ਦਾ ਵਿਰੋਧੀਆਂ ਨੂੰ ਠੋਕਵਾਂ ਜਵਾਬ (ਵੀਡੀਓ)     
 ਸਮਾਜ ਸੇਵੀ ਅਨਮੋਲ ਕਵਾਤਰਾ ਨੇ ਐੱਨ. ਜੀ. ਓ. ਬੰਦ ਕਰਨ ਦਾ ਫੈਸਲਾ ਵਾਪਸ ਲੈ ਲਿਆ ਹੈ। 

ਅਧਿਆਪਕ ਨੇ ਕਟਵਾਏ ਬੱਚੇ ਦੇ ਕੇਸ, ਭਖਿਆ ਵਿਵਾਦ ਮਾਪਿਆਂ ਨੇ ਘੇਰਿਆ ਥਾਣਾ (ਵੀਡੀਓ)     
ਸਾਡੇ ਪੰਜਾਬ ਅੰਦਰ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੀਆਂ ਆਏ ਦਿਨ ਘਟਨਾਵਾਂ ਵਾਪਰ ਰਹੀਆਂ ਹਨ। 

ਗੁਰਦਾਸ ਮਾਨ ਅਤੇ ਸਿੱਧੂ ਮੂਸੇਵਾਲਾ ਦੇ ਹੱਕ 'ਚ ਆਏ ਰਾਜਾ ਵੜਿੰਗ     
ਵਿਵਾਦਾਂ 'ਚ ਘਿਰੇ ਮਸ਼ਹੂਰ ਗਾਇਕ ਗੁਰਦਾਸ ਮਾਨ ਅਤੇ ਸਿੱਧੂ ਮੂਸੇਵਾਲਾ ਦੇ ਹੱਕ ਵਿਚ ਗਿੱਦੜਬਾਹਾ ਤੋਂ ਕਾਂਗਰਸ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨਿੱਤਰ ਆਏ ਹਨ। 

SGPC ਨੇ ਸਿੱਧੂ ਮੂਸੇਵਾਲਾ ਵਿਰੁੱਧ ਪੁਲਸ ਕਮਿਸ਼ਨਰ ਨੂੰ ਦਿੱਤੀ ਸ਼ਿਕਾਇਤ ਕਿਹਾ– ਸਜ਼ਾ ਜ਼ਰੂਰ ਮਿਲੇ     
 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ 'ਚ ਗਾਇਕ ਸਿੱਧੂ ਮੂਸੇਵਾਲਾ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਹੈ।  

ਸ਼ਰਮਨਾਕ : ਵੱਡੀ ਭੈਣ ਨੇ 70 ਹਜ਼ਾਰ ਪਿੱਛੇ ਨਰਕ 'ਚ ਸੁੱਟੀ 13 ਸਾਲ ਦੀ ਭੈਣ (ਵੀਡੀਓ)     
ਅੰਮ੍ਰਿਤਸਰ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇਕ ਸਕੀ ਭੈਣ ਵੱਲੋਂ ਆਪਣੀ 13 ਸਾਲਾ ਭੈਣ ਨੂੰ 70 ਹਜ਼ਾਰ ਰੁਪਏ 'ਚ ਵੇਚ ਦਿੱਤਾ ਗਿਆ। 

ਵਿਵਾਦਾਂ 'ਚ ਘਿਰੀ SGPC, ਕਰੋੜਾਂ ਦੀ ਜ਼ਮੀਨ ਹੜਪਣ ਦੇ ਲੱਗੇ ਦੋਸ਼ (ਵੀਡੀਓ)     
ਤਰਨਤਾਰਨ ਦੇ ਕਸਬਾ ਚੋਹਲਾ ਸਾਹਿਬ ਵਿਖੇ ਇਲਾਕਾ ਵਾਸੀਆਂ ਨੇ ਇਕੱਠੇ ਹੋ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਹਿਯੋਗ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖਿਲਾਫ ਮੋਰਚਾ ਖੋਲ ਦਿੱਤਾ। 


Anuradha

Content Editor

Related News