Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

09/30/2019 5:51:29 PM

ਜਲੰਧਰ (ਵੈੱਬ ਡੈਸਕ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਰੱਦ ਹੋਣ 'ਤੇ ਵੱਡਾ ਬਿਆਨ ਦਿੱਤਾ ਗਿਆ ਹੈ। ਕੈਪਟਨ ਨੇ ਕਿਹਾ ਹੈ ਕਿ ਇਸ ਮਾਮਲੇ 'ਚ ਉਨ੍ਹਾਂ ਦਾ ਸਟੈਂਡ ਬਿਲਕੁਲ ਸਪੱਸ਼ਟ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਸੂਚੀ ਮੰਗੀ ਗਈ ਸੀ, ਜਿਸ 'ਚ ਰਾਜੋਆਣਾ ਦਾ ਨਾਂ ਜ਼ਰੂਰ ਸ਼ਾਮਲ ਸੀ ਅਤੇ 17 ਬੰਦੀ ਸਿੱਖਾਂ ਦੀ ਸੂਚੀ ਕੇਂਦਰ ਨੂੰ ਸੌਂਪੀ ਗਈ ਸੀ। ਦੂਜੇ ਪਾਸੇ ਨਿੱਧੜਕ ਲੀਡਰ ਵਜੋਂ ਜਾਣੇ ਜਾਂਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਲੰਬੇ ਸਮੇਂ ਬਾਅਦ ਨਵਜੋਤ ਸਿੱਧੂ 'ਤੇ ਆਪਣੀ ਚੁੱਪ ਤੋੜ ਦਿੱਤੀ ਹੈ। ਰੰਧਾਵਾ ਮੁਤਾਬਕ ਜਿਹੜਾ ਵੀ ਲੀਡਰ ਪਾਰਟੀ ਦਾ ਅਨੁਸ਼ਾਸਨ ਭੰਗ ਕਰੇਗਾ ਉਸ ਨੂੰ ਉਸ ਦਾ ਖਮਿਆਜ਼ਾ ਭੁਗਤਣਾ ਪਵੇਗਾ। ਰੰਧਾਵਾ ਨੇ ਕਿਹਾ ਕਿ ਨਵਜੋਤ ਸਿੱਧੂ ਬੜਬੋਲੇ ਹਨ ਅਤੇ ਉਹ ਆਪਣੇ ਇਸੇ ਬੜਬੋਲੇਪਣ ਦਾ ਸ਼ਿਕਾਰ ਹੋਏ ਹਨ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-

ਰਾਜੋਆਣਾ ਦੀ ਸਜ਼ਾ ਮੁਆਫੀ 'ਤੇ ਕੈਪਟਨ ਦਾ ਵੱਡਾ ਬਿਆਨ     
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਰੱਦ ਹੋਣ 'ਤੇ ਵੱਡਾ ਬਿਆਨ ਦਿੱਤਾ ਗਿਆ ਹੈ। 

ਆਖਿਰ ਨਵਜੋਤ ਸਿੱਧੂ 'ਤੇ ਬੋਲ ਹੀ ਪਏ ਰੰਧਾਵਾ, ਜਾਣੋ ਕੀ ਕਿਹਾ     
ਨਿੱਧੜਕ ਲੀਡਰ ਵਜੋਂ ਜਾਣੇ ਜਾਂਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਲੰਬੇ ਸਮੇਂ ਬਾਅਦ ਨਵਜੋਤ ਸਿੱਧੂ 'ਤੇ ਆਪਣੀ ਚੁੱਪ ਤੋੜ ਦਿੱਤੀ ਹੈ। 

ਜਲਾਲਾਬਾਦ ਤੋਂ ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਨੇ ਭਰਿਆ ਨਾਮਜ਼ਦਗੀ ਪੱਤਰ     
ਕਾਂਗਰਸ ਪਾਰਟੀ ਦੇ ਜਲਾਲਾਬਾਦ ਹਲਕੇ ਤੋਂ ਐਲਾਨੇ ਗਏ ਉਮੀਦਵਾਰ ਰਵਿੰਦਰ ਸਿੰਘ ਆਵਲਾ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾ ਦਿੱਤਾ ਹੈ।

ਬੀ.ਕੇ.ਯੂ. ਏਕਤਾ ਡਕੌਂਦਾ ਦੇ ਆਗੂ ਮਨਜੀਤ ਧਨੇਰ ਵੱਲੋਂ ਅਦਾਲਤ 'ਚ ਸਰੰਡਰ
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਨੇਤਾ ਮਨਜੀਤ ਸਿੰਘ ਧਨੇਰ ਵੱਲੋਂ ਅਦਾਲਤ ਵਿਚ ਸਰੰਡਰ ਕਰ ਦਿੱਤਾ ਗਿਆ ਹੈ, ਜਿੱਥੋਂ ਅਦਾਲਤ ਵਲੋਂ ਉਸ ਨੂੰ ਜੇਲ ਭੇਜ ਦਿੱਤਾ ਗਿਆ ਹੈ।

ਖੁਲਾਸਾ : ਜਰਮਨ ਤੋਂ ਹੋ ਰਹੀ ਸੀ ਅੱਤਵਾਦੀ ਮਾਨ ਸਿੰਘ ਨੂੰ ਫੰਡਿੰਗ     
 ਪਾਕਿਸਤਾਨ 'ਚ ਬੈਠੇ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਸੈਲਫ-ਟਾਈਲ ਕਮਾਂਡਰ ਅੱਤਵਾਦੀ ਰਣਜੀਤ ਸਿੰਘ ਨੀਟਾ ਦੇ ਇਸ਼ਾਰਿਆਂ 'ਤੇ ਪੰਜਾਬ 'ਚ ਅੱਤਵਾਦੀਆਂ ਦੇ ਮਾਡਿਊਲ ਨੂੰ ਜੇਲ ਤੋਂ ਤਿਆਰ ਕਰ ਰਹੇ ਅੱਤਵਾਦੀ ਮਾਨ ਸਿੰਘ ਨੂੰ ਫੰਡਿੰਗ ਜਰਮਨ ਤੋਂ ਹੋ ਰਹੀ ਸੀ। 

12 ਸਾਲਾ ਬੱਚੀ ਦੇ ਪੇਟ 'ਚ ਹੋਇਆ ਦਰਦ, ਚੈੱਕਅਪ ਦੌਰਾਨ ਨਿਕਲੀ 6 ਮਹੀਨੇ ਦੀ ਗਰਭਵਤੀ     
ਨਜ਼ਦੀਕੀ ਇਲਾਕੇ 'ਚ ਇਕ ਹਵਸ ਦੇ ਦਰਿੰਦੇ ਨੇ 12 ਸਾਲਾ ਮਾਸੂਮ ਬੱਚੀ ਨਾਲ ਜਬਰ-ਜ਼ਨਾਹ ਕਰ ਕੇ ਉਸ ਨੂੰ 6 ਮਹੀਨੇ ਦੀ ਗਰਭਵਤੀ ਬਣਾ ਦਿੱਤਾ। 

ਰਾਜੋਆਣਾ ਦੀ ਫਾਂਸੀ ਰੱਦ ਹੋਣ 'ਤੇ ਜਾਣੋ ਕੀ ਬੋਲੇ ਬੈਂਸ     
ਲੋਕ ਇਨਸਾਫ ਪਾਰਟੀ ਦੇ ਵਿਧਾਇਕ ਬਲਵਿੰਦਰ ਸਿੰਘ ਬੈਂਸ ਨੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਰੱਦ 'ਤੇ ਬੋਲਦਿਆਂ ਕਿਹਾ ਹੈ ਕਿ ਸਜ਼ਾ ਪੂਰੀ ਹੋਣ ਵਾਲੇ ਸਿੱਖ ਕੈਦੀਆਂ ਨੂੰ ਰਿਹਾਅ ਕਰ ਦੇਣਾ ਚਾਹੀਦਾ ਹੈ। 

ਕੈਪਟਨ ਦੇ ਨਾ ਆਉਣ 'ਤੇ ਗੁਰੂਹਰਸਹਾਏ ਹੜ੍ਹ ਪੀੜਤ ਕਿਸਾਨ ਹੋਏ ਨਿਰਾਸ਼     
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗੁਰੂਹਰਸਹਾਏ ਫੇਰੀ ਨੂੰ ਲੈ ਕੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ੇ ਦੀ ਆਸ ਸੀ ਪਰ ਹੁਣ ਉਨ੍ਹਾਂ ਦੇ ਨਾ ਪੁੱਜਣ 'ਤੇ ਕਿਸਾਨਾਂ ਅੰਦਰ ਨਿਰਾਸ਼ਾ ਦੇਖਣ ਨੂੰ ਮਿਲ ਰਹੀ ਹੈ। 

ਪੰਜਾਬ ਦੇ ਕਿਸਾਨਾਂ 'ਤੇ ਬਾਹਲੀ ਮੁਸੀਬਤ ਛਾਈ, ਅੱਗੇ ਟੋਆ ਤੇ ਪਿੱਛੇ ਖਾਈ...     
ਪੰਜਾਬ ਦੇ ਕਿਸਾਨ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਸਬੰਧੀ ਇਸ ਸਮੇਂ ਵੱਡੀ ਮੁਸੀਬਤ 'ਚੋਂ ਲੰਘ ਰਹੇ ਹਨ। 

ਬਾਦਲਾਂ ਦੇ ਮਸਲੇ 'ਤੇ ਕੈਪਟਨ ਨਾਲ ਸਹਿਮਤ ਨਹੀਂ ਰੰਧਾਵਾ     
ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਵੱਖਰੇ ਸਟੈਂਡ 'ਤੇ ਖੜ੍ਹੇ ਨਜ਼ਰ ਆ ਰਹੇ ਹਨ।

Anuradha

This news is Content Editor Anuradha