Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

10/12/2019 5:49:27 PM

ਜਲੰਧਰ (ਵੈਬ ਡੈਸਕ) : ਦੀਵਾਲੀ ਮੌਕੇ ਪੰਜਾਬ ਸਰਕਾਰ ਨੇ ਆਪਣੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਦੀਵਾਲੀ ਬੋਨਸ ਦੇਣ ਦਾ ਐਲਾਨ ਕੀਤਾ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਇਸ ਦਾ ਖੁਲਾਸਾ ਕਰਦਿਆਂ ਕਿਹਾ ਕਿ ਕਰਮਚਾਰੀ/ਪੈਨਸ਼ਨਰਾਂ ਨੂੰ 1 ਨਵੰਬਰ 2019 ਤੋਂ ਮਹਿੰਗਾਈ ਭੱਤੇ (ਡੀ.ਏ.) ਵਿਚ 3% ਵਾਧਾ ਦਿੱਤਾ ਜਾਏਗਾ। ਦੂਜੇ ਪਾਸੇ ਸਥਾਨਕ ਸ਼ਹਿਰ ਦੇ ਚੌਕ ਭਾਨ ਸਿੰਘ ਵਿਖੇ ਇਕ ਘਰ 'ਚ ਨਸ਼ੇ ਦਾ ਕਾਰੋਬਾਰ ਕਰਨ ਦੇ ਸ਼ੱਕ 'ਚ ਪੁਲਸ ਵਲੋਂ ਅਚਾਨਕ ਕੀਤੀ ਛਾਪੇਮਾਰੀ ਦੌਰਾਨ ਦੋ ਵਿਅਕਤੀਆਂ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਸਬੰਧੀ ਥਾਣਾ ਸਿਟੀ ਵਿਖੇ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-

ਦੀਵਾਲੀ 'ਤੇ ਪੰਜਾਬ ਸਰਕਾਰ ਦਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫਾ
ਦੀਵਾਲੀ ਮੌਕੇ ਪੰਜਾਬ ਸਰਕਾਰ ਨੇ ਆਪਣੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਦੀਵਾਲੀ ਬੋਨਸ ਦੇਣ ਦਾ ਐਲਾਨ ਕੀਤਾ ਹੈ।

ਘਰ 'ਚ ਰੱਖਿਆ ਸੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਪਰ ਵੇਚਦੇ ਸੀ ਨਸ਼ਾ
ਸਥਾਨਕ ਸ਼ਹਿਰ ਦੇ ਚੌਕ ਭਾਨ ਸਿੰਘ ਵਿਖੇ ਇਕ ਘਰ 'ਚ ਨਸ਼ੇ ਦਾ ਕਾਰੋਬਾਰ ਕਰਨ ਦੇ ਸ਼ੱਕ 'ਚ ਪੁਲਸ ਵਲੋਂ ਅਚਾਨਕ ਕੀਤੀ ਛਾਪੇਮਾਰੀ ਦੌਰਾਨ ਦੋ ਵਿਅਕਤੀਆਂ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 

6ਵੀਂ ਮੰਜ਼ਿਲ ਤੋਂ ਛਾਲ ਮਾਰ ਪਰਮਜੀਤ ਨੇ ਕੀਤੀ ਖੁਦਕੁਸ਼ੀ, ਕੈਪਟਨ ਵਲੋਂ ਜਾਂਚ ਦੇ ਹੁਕਮ
ਪੰਜਾਬ ਸਿਵਲ ਸਕੱਤਰੇਤ ਦੀ 6ਵੀਂ ਮੰਜ਼ਿਲ ਤੋਂ ਸ਼ੁੱਕਰਵਾਰ ਸਵੇਰੇ ਸੁਪਰਵਾਈਜ਼ਰ ਪਰਮਜੀਤ ਸਿੰਘ ਨੇ ਛਾਲ ਮਾਰ ਦਿੱਤੀ ਸੀ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਸੈਕਟਰ-16 ਹਸਪਤਾਲ ਪਹੁੰਚਾਇਆ ਗਿਆ ਪਰ ਇੱਥੇ ਡਾਕਟਰਾਂ ਨੂੰ ਉਸ ਨੂੰ ਮ੍ਰਿਤਕ ਕਰਾਰ ਦਿੱਤਾ।

ਅਨੋਖੀ ਪਹਿਲ, ਬਠਿੰਡਾ ਦੀ ਨੀਰੂ ਬੰਸਲ ਨੇ ਬਣਾਏ ਚਾਕਲੇਟ ਵਾਲੇ ਪਟਾਕੇ (ਤਸਵੀਰਾਂ)
ਇਸ ਵਾਰ ਦੀਵਾਲੀ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਦੇ ਲਈ ਬਠਿੰਡਾ ਦੀ ਨੀਰੂ ਬੰਸਲ ਨਾਂ ਦੀ ਮਹਿਲਾ ਵੱਲੋਂ ਅਨੋਖੀ ਪਹਿਲ ਕੀਤੀ ਗਈ ਹੈ।

ਸੀ.ਆਈ.ਏ. ਸਟਾਫ ਵੱਲੋਂ 15 ਕਰੋੜ ਦੀ ਹੈਰੋਇਨ ਤੇ ਡਰੱਗ ਮਨੀ ਸਣੇ ਤਸਕਰ ਕਾਬੂ
ਜਲੰਧਰ ਪੁਲਸ ਅਤੇ ਸੀ. ਆਈ. ਏ. ਸਟਾਫ-1 ਦੀ ਟੀਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਸਮੱਗਲਿੰਗ ਦੇ ਕੇਸ 'ਚ ਫਰਾਰ ਚੱਲ ਰਹੇ ਇਕ ਨੌਜਵਾਨ ਨੂੰ 3 ਕਿਲੋ ਹੈਰੋਇਨ ਅਤੇ 2 ਲੱਖ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਗਿਆ।

ਸਿਆਸੀ ਨੇਤਾਵਾਂ ਦਾ 'ਫੈਸ਼ਨ', ਪੰਜਾਬ ਦੀ ਸਭ ਤੋਂ ਵੱਡੀ ਟੈਨਸ਼ਨ!
ਜਾਬ 'ਚ ਸਿਆਸੀ ਨੇਤਾਵਾਂ, ਡੇਰੇਦਾਰਾਂ, ਧਾਰਮਿਕ ਆਗੂਆਂ ਅਤੇ ਪੁਲਸ ਅਫਸਰਾਂ ਦਾ ਸੁਰੱਖਿਆ ਦੇ ਨਾਂ 'ਤੇ 'ਫੈਸ਼ਨ' ਪੰਜਾਬ ਦੀ ਸਭ ਤੋਂ ਵੱਡੀ ਟੈਨਸ਼ਨ ਬਣ ਗਿਆ ਹੈ।

ਹਾਈ ਅਲਰਟ 'ਤੇ ਗੁਰਦਾਸਪੁਰ,  ਦੂਜੇ ਦਿਨ ਵੀ ਵੱਡੇ ਪੱਧਰ 'ਤੇ ਸਰਚ ਆਪ੍ਰੇਸ਼ਨ ਜਾਰੀ
ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਫੜੇ ਗਏ ਅੱਤਵਾਦੀਆਂ ਤੋਂ ਪੁੱਛਗਿੱਛ ਦੇ ਬਾਅਦ ਮਿਲੀ ਜਾਣਕਾਰੀ ਤੋਂ ਬਾਅਦ ਪੁਲਸ ਵਲੋਂ ਸੁਰੱਖਿਆ ਵਧਾ ਦਿੱਤੀ ਗਈ ਹੈ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ-ਛੋਹ ਪ੍ਰਾਪਤ ਸੰਗਰੂਰ ਦੇ 14 ਪਿੰਡਾਂ ਦੀ ਬਦਲ ਰਹੀ ਹੈ ਨੁਹਾਰ
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਕੌਮਾਂਤਰੀ ਪੱਧਰ 'ਤੇ ਮਨਾਇਆ ਜਾ ਰਿਹਾ ਹੈ।

ਦਿਵਿਆਂਗ ਲੋਕਾਂ ਦੀ ਸ੍ਰੀ ਅਕਾਲ ਤਖਤ ਸਾਹਿਬ ਨੂੰ ਅਪੀਲ
ਸਰੀਰਕ ਤੌਰ 'ਤੇ ਅਸਮਰੱਥ ਅਤੇ ਦਿਵਿਆਂਗ ਲੋਕਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਵਿਸ਼ੇਸ਼ ਮੰਗ ਕੀਤੀ ਹੈ, ਜਿਸ 'ਚ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਦਰਸ਼ਨ ਕਰਨ ਲਈ ਇਕ ਵਿਸ਼ੇਸ਼ ਰਸਤਾ ਬਣਾਉਣ ਦੀ ਅਪੀਲ ਕੀਤੀ ਹੈ।

ਵਿਆਹੇ ਹੋਣ ਦੇ ਬਾਵਜੂਦ ਕੁੜੀ ਨਾਲ ਕਰਵਾਇਆ ਪ੍ਰੇਮ ਵਿਆਹ, ਫਿਰ ਕੀਤਾ ਕਤਲ
ਗੁਰਦਾਸਪੁਰ 'ਚ ਪਤੀ ਵਲੋਂ ਆਪਣੀ ਦੂਜੀ ਪਤਨੀ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।


cherry

Content Editor

Related News