Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

10/14/2019 5:28:51 PM

ਜਲੰਧਰ (ਵੈੱਬ ਡੈਸਕ) : ਪੰਜਾਬ ਦੇ ਕਿਸਾਨਾਂ ਨੂੰ ਮਨਾਹੀ ਦੇ ਹੁਕਮਾਂ ਦੇ ਬਾਵਜੂਦ ਝੋਨੇ ਦੀ ਨਾੜ (ਪਰਾਲੀ) ਸਾੜਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਆਲਮ ਇਹ ਹੈ ਕਿ ਪੰਜਾਬ 'ਚ 1 ਤੋਂ 11 ਅਕਤੂਬਰ ਤਕ ਝੋਨੇ ਦੇ ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ 'ਚ ਰਿਕਾਰਡ 45 ਫੀਸਦ ਦਾ ਇਜ਼ਾਫ਼ਾ ਹੋਇਆ ਹੈ। ਮਨਾਹੀ ਦੇ ਬਾਵਜੂਦ ਕਿਸਾਨਾਂ ਵਲੋਂ ਝੋਨੇ ਦੀ ਨਾੜ ਨੂੰ ਲਗਾਤਾਰ ਸਾੜਿਆ ਜਾ ਰਿਹਾ ਹੈ। ਦੂਜੇ ਪਾਸੇ ਪਟਿਆਲਾ ਸ਼ਹਿਰ 'ਚ ਫੌਜ ਦੀ ਵਰਦੀ 'ਚ ਚਾਰ ਸ਼ੱਕੀ ਵਿਅਕਤੀ ਦੇਖੇ ਜਾਣ ਤੋਂ ਬਾਅਦ ਪੁਲਸ ਵਲੋਂ ਅਲਰਟ ਜਾਰੀ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸ਼ੱਕੀ ਇਕ ਯੂ. ਪੀ. ਨੰਬਰ ਦੀ ਫੀਗੋ ਫੋਰਡ ਕਾਰ ਵਿਚ ਦੇਖੇ ਗਏ ਸਨ। ਜਿਨ੍ਹਾਂ ਨੇ ਫੌਜ ਦੀ ਵਰਦੀ ਪਹਿਨੀ ਹੋਈ ਸੀ। ਸੂਚਨਾ ਮਿਲਣ ਤੋਂ ਬਾਅਦ ਤੁਰੰਤ ਹਰਕਤ ਵਿਚ ਆਈ ਪੁਲਸ ਨੇ ਸ਼ਹਿਰ 'ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-

ਪਟਿਆਲਾ : ਫੌਜ ਦੀ ਵਰਦੀ 'ਚ ਦੇਖੇ ਗਏ 4 ਸ਼ੱਕੀ, ਅਲਰਟ ਜਾਰੀ     
ਪਟਿਆਲਾ ਸ਼ਹਿਰ 'ਚ ਫੌਜ ਦੀ ਵਰਦੀ 'ਚ ਚਾਰ ਸ਼ੱਕੀ ਵਿਅਕਤੀ ਦੇਖੇ ਜਾਣ ਤੋਂ ਬਾਅਦ ਪੁਲਸ ਵਲੋਂ ਅਲਰਟ ਜਾਰੀ ਕੀਤਾ ਗਿਆ ਹੈ। 

ਪੰਜਾਬ 'ਚ ਝੋਨੇ ਦੀ ਨਾੜ ਸਾੜਨ ਦੇ ਮਾਮਲਿਆਂ ਨੇ ਤੋੜਿਆ ਰਿਕਾਰਡ     
ਪੰਜਾਬ ਦੇ ਕਿਸਾਨਾਂ ਨੂੰ ਮਨਾਹੀ ਦੇ ਹੁਕਮਾਂ ਦੇ ਬਾਵਜੂਦ ਝੋਨੇ ਦੀ ਨਾੜ (ਪਰਾਲੀ) ਸਾੜਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। 

ਸ੍ਰੀ ਦਰਬਾਰ ਸਾਹਿਬ 'ਚ ਪਹਿਲੀ ਵਾਰੀ ਹੋਵੇਗੀ ਪ੍ਰਦੂਸ਼ਣ ਮੁਕਤ ਆਤਿਸ਼ਬਾਜੀ (ਤਸਵੀਰਾਂ)     
ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਲਈ ਸ੍ਰੀ ਦਰਬਾਰ ਸਾਹਿਬ 'ਚ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ। 

ਪ੍ਰਵਾਸੀ ਪੰਜਾਬੀਆਂ ਦਾ ਹੁਣ ਆਪਣੀ ਹੀ ਮਿੱਟੀ ਤੋਂ ਭੰਗ ਹੋਣ ਲੱਗਾ ਮੋਹ     
ਕਰੀਬ 2 ਸਾਲ ਪਹਿਲਾਂ ਹੋਈ ਨੋਟਬੰਦੀ ਅਤੇ ਜੀ. ਐੱਸ. ਟੀ. ਦੀ ਮਾਰ ਦੇ ਇਲਾਵਾ ਬਹੁਤ ਸਾਰੇ ਅਜਿਹੇ ਸਮਾਜਿਕ ਅਤੇ ਆਰਥਿਕ ਕਾਰਨਾਂ ਦੇ ਚੱਲਦੇ ਐੱਨ. ਆਰ. ਆਈ. ਪੰਜਾਬੀਆਂ ਦਾ ਹੁਣ ਆਪਣੀ ਹੀ ਮਿੱਟੀ ਤੋਂ ਮੋਹ ਟੁੱਟਣ ਲੱਗਾ ਹੈ। 

ਘਰ 'ਚ ਖੁਸ਼ੀਆਂ ਦੀਆਂ ਸ਼ਹਿਨਾਈਆਂ ਵੱਜਣ ਤੋਂ ਪਹਿਲਾਂ ਹੀ ਵਿਛਿਆ ਸੱਥਰ     
 ਜਿਸ ਘਰ 'ਚ ਖੁਸ਼ੀਆਂ ਦੀਆਂ ਸ਼ਹਿਨਾਈਆਂ ਵੱਜਣ ਵਾਲੀਆਂ ਹੋਣ ਉਸ ਘਰ ਦੇ ਵਿਆਹ ਵਾਲੇ ਲੜਕੇ ਦੀ ਅਚਾਨਕ ਮੌਤ ਹੋ ਜਾਵੇ ਤਾਂ ਉਸ ਪਰਿਵਾਰ 'ਤੇ ਕੀ ਬੀਤੀ ਹੋਵੇਗੀ ਇਹ ਤਾਂ ਪਰਿਵਾਰ ਹੀ ਜਾਣਦਾ ਹੈ। 

ਖੰਬੇ ਨਾਲ ਬੰਨ੍ਹ ਨੌਜਵਾਨ ਦਾ ਜਾਨਵਰਾਂ ਵਾਂਗ ਚਾੜ੍ਹਿਆ ਕੁਟਾਪਾ, ਵੀਡੀਓ ਵਾਇਰਲ     
ਇਕ ਨੌਜਵਾਨ ਨੂੰ ਘਰ ਦੇ ਖੰਬੇ ਨਾਲ ਬੰਨ੍ਹ ਕੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਬੜੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। 

ਜਲੰਧਰ 'ਚ ਸ਼ਰਮਨਾਕ ਘਟਨਾ, 5ਵੀਂ ਦੀ ਵਿਦਿਆਰਥਣ ਨਾਲ ਜਬਰ-ਜ਼ਨਾਹ     
 ਥਾਣਾ-8 ਦੇ ਏਰੀਆ 'ਚ ਪੈਂਦੇ ਇਕ ਢਾਬੇ 'ਤੇ ਮਿਲਣ ਦੇ ਬਹਾਨੇ ਬੁਲਾ ਕੇ ਇਕ ਨੌਜਵਾਨ ਵੱਲੋਂ 5ਵੀਂ ਕਲਾਸ ਦੀ ਵਿਦਿਆਰਥਣ ਦੇ ਨਾਲ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਕੈਪਟਨ ਦਾ ਹਰਸਿਮਰਤ ਨੂੰ ਜਵਾਬ, ਤੁਸੀਂ ਅਕਾਲ ਤਖਤ ਦੇ ਜਥੇਦਾਰ ਦੀ ਕੀਤੀ ਸੀ ਬੇਇੱਜ਼ਤੀ     
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਸਿਮਰਤ ਕੌਰ ਬਾਦਲ ਵਲੋਂ ਉਨ੍ਹਾਂ ਦੀ ਸਰਕਾਰ ਵਿਰੁੱਧ ਜਾਰੀ ਮੁਹਿੰਮ ਦਾ ਜਵਾਬ ਦਿੰਦਿਆਂ ਉਨ੍ਹਾਂ ਨੂੰ ਯਾਦ ਦਿਵਾਈ ਕਿ ਇਹ ਸ਼੍ਰੋਮਣੀ ਅਕਾਲੀ ਦਲ ਦਾ ਸ਼ਾਸਨ ਹੀ ਸੀ ਜਦੋਂ ਅਕਾਲ ਤਖਤ ਦੇ ਜਥੇਦਾਰ ਦੀ ਸ਼ਰਮਨਾਕ ਤੇ ਜਾਣਬੁੱਝ ਕੇ ਬੇਇੱਜ਼ਤੀ ਕੀਤੀ ਜਾਂਦੀ ਸੀ। 

ਦਰਿਆਈ ਇਲਾਕਿਆਂ ਨੇੜੇ ਵਸਦੇ ਲੋਕਾਂ ਨੂੰ ਸਰਕਾਰ ਨੇ ਦਿੱਤੀ ਵੱਡੀ ਸਹੂਲਤ     
 ਦਰਿਆ ਪਾਰ ਕਰਕੇ ਫਸਲ ਦੀ ਸਾਭ-ਸੰਭਾਲ ਕਰਨ ਆਉਣ ਵਾਲੇ ਕਿਸਾਨਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਸੀ, ਜਿਨ੍ਹਾਂ ਨੂੰ ਹੁਣ ਬੇੜੇ ਵਰਗੀ ਵੱਡੀ ਸਹੂਲਤ ਦਿੱਤੀ ਜਾ ਰਹੀ ਹੈ। 

ਜੇਲ 'ਚੋਂ ਮੋਬਾਇਲ ਬਰਾਮਦ ਹੋਣ 'ਤੇ ਜੇਲ ਸੁਪਰਡੈਂਟ ਹੋਵੇਗਾ ਚਾਰਜਸ਼ੀਟ : ਰੰਧਾਵਾ
ਜੇਲਾਂ 'ਚੋਂ ਲਗਾਤਾਰ ਹੋ ਰਹੀ ਮੋਬਾਇਲ, ਸਿਮ ਅਤੇ ਗੈਰਕਾਨੂੰਨੀ ਸਾਮਾਨ ਦੀ ਬਰਾਮਦਗੀ ਨੇ ਪੰਜਾਬ ਸਰਕਾਰ ਦੀ ਨੀਂਦ ਹਰਾਮ ਕਰਕੇ ਰੱਖੀ ਹੋਈ ਹੈ। 

 


Anuradha

Content Editor

Related News