Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

10/15/2019 5:38:07 PM

ਜਲੰਧਰ (ਵੈੱਬ ਡੈਸਕ) : ਪੰਜਾਬ-ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਸ ਪ੍ਰਸ਼ਾਸਨ ਵਿਚ ਹੜਕੰਪ ਮਚ ਗਿਆ ਹੈ। ਮੰਗਲਵਾਰ ਨੂੰ ਇਸ ਸੰਬੰਧੀ ਐੱਸ. ਐੱਸ. ਪੀ. ਅਤੇ ਸੀ. ਆਈ. ਡੀ. ਦੇ ਅਧਿਕਾਰੀਆਂ ਨੇ ਬਾਰ ਐਸੋਸੀਏਸ਼ਨ ਨਾਲ ਬੈਠਕ ਕੀਤੀ। ਜਾਣਕਾਰੀ ਅਨੁਸਾਰ ਚੰਡੀਗੜ੍ਹ ਪੁਲਸ ਨੂੰ ਇਕ ਚਿੱਠੀ ਰਾਹੀਂ ਧਮਕੀ ਦਿੱਤੀ ਗਈ ਹੈ। ਦੂਜੇ ਪਾਸੇ ਦਾਖਾ 'ਚ ਕਾਂਗਰਸ ਦੇ ਉਮੀਦਵਾਰ ਕੈਪਟਨ ਸੰਧੂ ਦੇ ਹੱਕ ਵਿਚ ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੱਗ ਲਹਿ ਗਈ। ਦਰਅਸਲ ਮੁੱਖ ਮੰਤਰੀ ਬੱਸ 'ਤੇ ਚੜ੍ਹ ਕੇ ਰੋਡ ਸ਼ੋਅ ਕਰ ਰਹੇ ਸਨ, ਇਸ ਦੌਰਾਨ ਸੜਕ 'ਤੇ ਲਗਾਏ ਗਏ ਰੱਸੀਆਂ ਵਾਲੇ ਬੈਨਰਾਂ 'ਚ ਉਨ੍ਹਾਂ ਦੀ ਪੱਗ ਫਸ ਕੇ ਲਹਿ ਗਈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-

ਰੋਡ ਸ਼ੋਅ ਦੌਰਾਨ ਲੱਥੀ ਕੈਪਟਨ ਦੀ ਪੱਗ, ਬਿੱਟੂ ਨੇ ਸੰਭਾਲਿਆ ਮੌਕਾ (ਵੀਡੀਓ)     
 ਦਾਖਾ 'ਚ ਕਾਂਗਰਸ ਦੇ ਉਮੀਦਵਾਰ ਕੈਪਟਨ ਸੰਧੂ ਦੇ ਹੱਕ ਵਿਚ ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੱਗ ਲਹਿ ਗਈ। 

ਪੰਜਾਬ-ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਪੰਜਾਬ-ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਸ ਪ੍ਰਸ਼ਾਸਨ ਵਿਚ ਹੜਕੰਪ ਮਚ ਗਿਆ ਹੈ। 

ਜਥੇਦਾਰ ਹਰਪ੍ਰੀਤ ਸਿੰਘ ਨੇ RSS ਨੂੰ ਬੈਨ ਕਰਨ ਦੀ ਕੀਤੀ ਮੰਗ     
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਰਾਸ਼ਟਰੀ ਸਵੈ-ਸੇਵਕ ਸੰਘ (ਆਰ.ਐੱਸ.ਐੱਸ.) ‘ਤੇ ਬੈਨ ਲਾਉਣ ਦੀ ਮੰਗ ਕੀਤੀ ਹੈ। 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਵਿਦੇਸ਼ੀ ਫੁੱਲਾਂ ਦੀ ਸਜਾਵਟ ਨੇ ਮੋਹੀਆਂ ਸੰਗਤਾਂ (ਵੀਡੀਓ)     
ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਦੇਸ਼ੀ ਫੁੱਲਾਂ ਦੀ ਹੋਈ ਸਜਾਵਟ ਅਤੇ ਫੁੱਲਾਂ ਨਾਲ ਬਣਾਇਆ ਗਿਆ ਮੌਰ ਸੰਗਤਾਂ ਲਈ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। 

ਪੰਥ 'ਚ ਵਾਪਸੀ ਲਈ ਸੁੱਚਾ ਸਿੰਘ ਲੰਗਾਹ ਵਲੋਂ ਸ੍ਰੀ ਅਕਾਲ ਤਖਤ ਕੋਲ ਚਾਰਾ-ਜ਼ੋਈ     
ਇਕ ਕਥਿਤ ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੰਥ 'ਚੋਂ ਛੇਕੇ ਸਾਬਕਾ ਅਕਾਲੀ ਲੀਡਰ ਸੁੱਚਾ ਸਿੰਘ ਲੰਗਾਹ ਨੇ ਪੰਥ 'ਚ ਵਾਪਸੀ ਲਈ ਸ੍ਰੀ ਅਕਾਲ ਤਖਤ ਸਾਹਿਬ ਤੋਂ ਮੁਆਫੀ ਲਈ ਚਾਰਾ-ਜ਼ੋਈ ਕੀਤੀ ਹੈ। 

550ਵਾਂ ਪ੍ਰਕਾਸ਼ ਪੁਰਬ : ਕੈਪਟਨ ਦਾ ਐਲਾਨ, ਸ੍ਰੀ ਅਕਾਲ ਤਖਤ ਦਾ ਹਰ ਫੈਸਲਾ ਮਨਜ਼ੂਰ     
ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨੂੰ ਲੈ ਕੇ ਐੱਸ. ਜੀ. ਪੀ. ਸੀ. ਅਤੇ ਪੰਜਾਬ ਸਰਕਾਰ ਦਰਮਿਆਨ ਪੈਦਾ ਹੋਏ ਰੜਕੇ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। 

ਕੈਨੇਡਾ ਹਾਦਸਾ, ਜਦੋਂ ਰੋਂਦੀ ਮਾਂ ਨੇ ਕਿਹਾ 'ਕੋਈ ਤਾਂ ਮੇਰੇ ਪੁੱਤ ਨੂੰ ਉਠਾ ਦਿਓ' (ਤਸਵੀਰਾਂ)     
ਕੈਨੇਡਾ 'ਚ ਵਾਪਰੇ ਸੜਕ ਹਾਦਸੇ ਦੌਰਾਨ ਮਾਰੇ ਗਏ ਜਲੰਧਰ ਦੇ ਤਨਵੀਰ ਸਿੰਘ ਅਤੇ ਗੁਰਵਿੰਦਰ ਸਿੰਘ ਦਾ ਸੋਮਵਾਰ ਨੂੰ ਅੰਤਿਮ ਸੰਸਕਾਰ ਕਰ ਦਿੱਤਾ ਗਿਆ। 

ਜਵਾਈ ਦੇ ਭਰਾ 'ਤੇ ਡੁੱਲੀ ਮਾਂ, ਧੀ ਦੀ ਬਣੀ ਜੇਠਾਣੀ     
ਵਟਸਐੱਪ, ਫੇਸਬੁੱਕ ਅਤੇ ਟਿਕਟਾਕ ਦੇ ਦੌਰ ਦਾ ਸਮਾਜ ਰਿਸ਼ਤੇ ਦੀ ਵੀ ਨਵੀਂ ਪਰਿਭਾਸ਼ਾ ਕਾਇਮ ਕਰ ਰਿਹਾ ਹੈ। 

ਰਿਹਾਇਸ਼ੀ ਇਲਾਕੇ 'ਚ ਚੱਲ ਰਿਹਾ ਸੀ ਗੰਦਾ ਧੰਦਾ, ਰੰਗੇ ਹੱਥੀਂ ਫੜੇ ਕੁੜੀਆਂ-ਮੁੰਡੇ     
ਮ੍ਰਿਤਸਰ ਦੇ ਜੂਝਾਰ ਸਿੰਘ ਐਵੀਨਿਊ 'ਚ ਸਥਿਤ ਇਕ ਕੋਠੀ ਵਿਚ ਧੜਲੇ ਨਾਲ ਨਸ਼ਾ ਤੇ ਦੇਹ ਵਪਾਰ ਦਾ ਧੰਦਾ ਚਲਾਇਆ ਜਾ ਰਿਹਾ ਸੀ। 

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ 30 ਦਿਨ ਪਹਿਲਾਂ ਲੈਣਾ ਪਏਗਾ ਪਰਮਿਟ     
ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਧਾਲੂਆਂ ਨੂੰ 30 ਦਿਨ ਪਹਿਲਾਂ ਪਰਮਿਟ ਲਈ ਅਪਲਾਈ ਕਰਨਾ ਹੋਵੇਗਾ ਅਤੇ ਉਨ੍ਹਾਂ ਦੇ ਪਾਸਪੋਰਟ 'ਤੇ ਕੋਈ ਮੋਹਰ ਨਹੀਂ ਹੋਵੇਗੀ। 


 


Anuradha

Content Editor

Related News