Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

10/16/2019 5:28:09 PM

ਜਲੰਧਰ (ਵੈੱਬ ਡੈਸਕ) : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ ਅਗਲੇ 40 ਸਾਲ ਤਕ ਵੀ ਨਹੀਂ ਟੁੱਟੇਗਾ। ਫਗਵਾੜਾ ਪਹੁੰਚੇ ਸੁਖਬੀਰ ਤੋਂ ਜਦੋਂ ਪੱਤਰਕਾਰਾਂ ਨੇ ਹਰਿਆਣਾ ਚੋਣਾਂ ਵਿਚ ਅਕਾਲੀ-ਭਾਜਪਾ ਦੇ ਇਕ ਦੂਜੇ ਖਿਲਾਫ ਚੋਣਾਂ ਲੜਨ ਸੰਬੰਧੀ ਸਵਾਲ ਪੁੱਛਿਆ ਤਾਂ ਪਹਿਲਾਂ ਤਾਂ ਸੁਖਬੀਰ ਇਸ ਸਵਾਲ 'ਤੇ ਟਾਲਾ ਵੱਟਦੇ ਰਹੇ ਪਰ ਬਾਅਦ 'ਚ ਉਨ੍ਹਾਂ ਕਿਹਾ ਕਿ ਅੱਜ ਪੱਤਰਕਾਰਾਂ ਨੂੰ ਸਿਰਫ ਪੰਜਾਬ ਦੀ ਗੱਲ ਕਰਨੀ ਚਾਹੀਦੀ ਹੈ। ਦੂਜੇ ਪਾਸੇ ਅੰਮ੍ਰਿਤਸਰ ਦੇ ਪੁਲਸ ਥਾਣਾ ਮਜੀਠਾ ਰੋਡ ਦੇ ਇਲਾਕੇ ਫੇਅਰਲੈਡ ਕਾਲੋਨੀ ਫਤਿਹਗੜ੍ਹ ਚੂੜੀਆਂ ਰੋਡ ਵਿਖੇ ਪਤੀ-ਪਤਨੀ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-

ਸੁਖਬੀਰ ਤੋਂ ਸੁਣੋ ਕਦੋਂ ਤਕ ਕਾਇਮ ਰਹੇਗਾ ਅਕਾਲੀ-ਭਾਜਪਾ ਗਠਜੋੜ     
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਪੰਜਾਬ ਵਿਚ ਅਕਾਲੀ-ਭਾਜਪਾ ਗਠਜੋੜ ਅਗਲੇ 40 ਸਾਲ ਤਕ ਵੀ ਨਹੀਂ ਟੁੱਟੇਗਾ। 

ਅੰਮ੍ਰਿਤਸਰ : ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਪਤੀ-ਪਤਨੀ ਨੇ ਲਿਆ ਫਾਹਾ (ਤਸਵੀਰਾਂ)     
ਅੰਮ੍ਰਿਤਸਰ ਦੇ ਪੁਲਸ ਥਾਣਾ ਮਜੀਠਾ ਰੋਡ ਦੇ ਇਲਾਕੇ ਫੇਅਰਲੈਡ ਕਾਲੋਨੀ ਫਤਿਹਗੜ੍ਹ ਚੂੜੀਆਂ ਰੋਡ ਵਿਖੇ ਪਤੀ-ਪਤਨੀ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। 

ਜੇ ਨਨਕਾਣਾ ਸਾਹਿਬ ਦੇ ਦਰਸ਼ਨਾਂ ਤੋਂ ਵਾਂਝੇ ਹੋ ਤਾਂ 5 ਮਿੰਟ 'ਚ ਕਰੋ ਗੁਰੂ ਨਗਰੀ ਦੇ ਦਰਸ਼ਨ     
ਜਿਹੜੇ ਸ਼ਰਧਾਲੂ ਪਾਕਿਸਤਾਨ ਜਾ ਕੇ ਗੁਰਦੁਆਰਾ ਸ੍ਰੀ ਨਨਕਾਨਾ ਸਾਹਿਬ ਦੇ ਦਰਸ਼ਨ ਨਹੀਂ ਕਰ ਸਕਦੇ, ਉਹ ਲਾਇਲਪੁਰ ਖਾਲਸਾ ਕਾਲਜ ਵਿਚ ਆ ਕੇ ਸਿਰਫ 5 ਮਿੰਟ ਵਿਚ ਡਿਜੀਟਲ ਤਰੀਕੇ ਨਾਲ ਪੂਰੇ ਗੁਰੂਧਾਮ ਦੇ ਦਰਸ਼ਨ ਕਰ ਸਕਦੇ ਹਨ। 

'ਮਾਸਟਰ ਬਲਦੇਵ' ਨੇ ਕੀਤੀ ਘਰ ਵਾਪਸੀ, ਕਿਹਾ ਸਾਰੇ ਗਿਲੇ-ਸ਼ਿਕਵੇ ਹੋਏ ਦੂਰ     
 ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਆਖਿਰਕਾਰ ਘਰ ਵਾਪਸੀ ਦਾ ਐਲਾਨ ਕਰ ਦਿਤਾ ਹੈ। 

ਮੌਸਮ ਵਿਭਾਗ ਦੀ ਚਿਤਾਵਨੀ, ਪੰਜਾਬ 'ਚ ਅਗਲੇ 2 ਦਿਨਾਂ 'ਚ ਪਵੇਗਾ 'ਮੀਂਹ'
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਨੇ ਮੌਸਮ ਦੇ ਮਿਜਾਜ਼ ਸਬੰਧੀ ਵਿਸ਼ੇਸ਼ ਬੁਲੇਟਨ ਜਾਰੀ ਕਰਦੇ ਹੋਏ ਇਹ ਸੰਭਾਵਨਾ ਜ਼ਾਹਰ ਕੀਤੀ ਹੈ ਕਿ 17 ਅਤੇ 18 ਅਕਤੂਬਰ ਨੂੰ ਲੁਧਿਆਣਾ ਸਮੇਤ ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਮੀਂਹ ਪੈ ਸਕਦਾ ਹੈ...

ਸ੍ਰੀ ਹਰਿਮੰਦਰ ਸਾਹਿਬ ਤੋਂ ਕੀਰਤਨ ਪ੍ਰਸਾਰਨ ਰੋਕ ਕੇ ਮਜੀਠੀਆ ਦੀ ਰੈਲੀ ਦਿਖਾਉਣ ਦਾ ਮਾਮਲਾ ਭੱਖਿਆ     
ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਆਪਣੇ ਆਪ ਨੂੰ ਪੰਥਕ ਪਾਰਟੀ ਅਖਵਾਉਣ ਵਾਲੇ ਅਕਾਲੀ ਦਲ ਨੇ ਧਾਰਮਿਕ ਸਮਾਗਮਾਂ 'ਚ ਸਿਆਸਤ ਕਰਨ ਦੀ ਪੁਰਾਣੀ ਪ੍ਰੰਪਰਾ ਨੂੰ ਕਾਇਮ ਰੱਖਿਆ ਹੈ। 

ਚੋਣ ਜ਼ਾਬਤਾ ਲੱਗੇ ਹੋਣ ਦੇ ਬਾਵਜੂਦ ਜਲਾਲਾਬਾਦ 'ਚ ਚੱਲੀ ਗੋਲੀ (ਤਸਵੀਰਾਂ)     
ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ 'ਚ ਹੋ ਰਹੀਆਂ ਜ਼ਿਮਨੀ ਚੋਣਾਂ ਦਾ ਅਖਾੜਾ ਪੂਰੀ ਤਰ੍ਹਾਂ ਨਾਲ ਭੱਖ ਚੁੱਕਾ ਹੈ। 

ਕਾਂਗਰਸ ਦੀ ਸਟੇਜ ਤੋਂ ਭੋਜਪੁਰੀ ਗੀਤਾਂ 'ਤੇ ਲੱਗੇ ਠੁਮਕੇ (ਵੀਡੀਓ)     
ਵੋਟਰਾਂ ਨੂੰ ਲੁਭਾਉਣ ਲਈ ਉਮੀਦਵਾਰਾਂ ਨੂੰ ਕਈ ਤਰ੍ਹਾਂ ਦੇ ਪਾਪੜ ਵੇਲਣੇ ਪੈਂਦੇ ਹਨ। 

ਹੁਸ਼ਿਆਰਪੁਰ 'ਚ ਬੇਰਹਿਮੀ ਨਾਲ ਨੌਜਵਾਨ ਦਾ ਕਤਲ (ਤਸਵੀਰਾਂ)     
ਹੁਸ਼ਿਆਰਪੁਰ ਦੇ ਪਿੰਡ ਮੈਲੀ 'ਚ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ। 

ਪਾਕਿ ਜਾਣ ਵਾਲੇ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ ਲਈ 1 ਹਫ਼ਤੇ 'ਚ ਜਾਰੀ ਹੋਵੇਗੀ ਵੈੱਬਸਾਈਟ     
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿਸਤਾਨ ਜਾਣ ਦੇ ਚਾਹਵਾਨ ਸ਼ਰਧਾਲੂਆਂ ਦੇ ਨਾਵਾਂ ਦੀ ਰਜਿਸਟ੍ਰੇਸ਼ਨ ਵਾਸਤੇ ਅਗਲੇ ਇਕ ਹਫ਼ਤੇ 'ਚ ਵੈੱਬਸਾਈਟ ਜਾਰੀ ਕੀਤੀ ਜਾ ਸਕਦੀ ਹੈ।


Related News