Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

10/19/2019 5:51:15 PM

ਜਲੰਧਰ (ਵੈੱਬ ਡੈਸਕ) : ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਵਲੋਂ ਰਾਜ ਸਭਾ 'ਚ ਅਕਾਲੀ ਦਲ ਦੇ ਗਰੁੱਪ ਲੀਡਰ ਵਜੋਂ ਅਸਤੀਫਾ ਦੇ ਦਿੱਤਾ ਗਿਆ ਹੈ। ਦੂਜੇ ਪਾਸੇ ਜ਼ਿਮਨੀ ਚੋਣਾਂ ਲਈ ਚੋਣ ਪ੍ਰਚਾਰ ਦੇ ਆਖਰੀ ਦਿਨ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਕੇਰੀਆਂ ਤੋਂ ਕਾਂਗਰਸੀ ਉਮੀਦਵਾਰ ਇੰਦੂ ਬਾਲਾ ਦੇ ਹੱਕ ਵਿਚ ਰੋਡ ਸ਼ੋਅ ਕੱਢਿਆ। ਇਸ ਦੌਰਾਨ 'ਜਗਬਾਣੀ' ਦੇ ਪੱਤਰਕਾਰ ਰਮਨਦੀਪ ਸਿੰਘ ਸੋਢੀ ਵੱਲੋਂ ਉਨ੍ਹਾਂ ਨਾਲ ਪੰਜਾਬ ਦੇ ਕਈ ਭੱਖਦੇ ਮੁੱਦਿਆਂ 'ਤੇ ਗੱਲਬਾਤ ਕੀਤੀ ਗਈ। ਕੈਪਟਨ ਅਮਰਿੰਦਰ ਸਿੰਘ ਨੂੰ ਜਦੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਆਰ.ਐੱਸ.ਐੱਸ. ਨੂੰ ਬੈਨ ਕੀਤੇ ਜਾਣ ਦੇ ਦਿੱਤੇ ਬਿਆਨ 'ਤੇ ਉਨ੍ਹਾਂ ਦੀ ਰਾਏ ਜਾਣਨੀ ਚਾਹੀ ਤਾਂ ਕੈਪਟਨ ਨੇ ਇਸ ਸਵਾਲ ਤੋਂ ਸਿੱਧੇ-ਸਿੱਧੇ ਟਾਲਾ ਵੱਟ ਲਿਆ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-

ਅਕਾਲੀ ਦਲ ਨੂੰ ਵੱਡਾ ਝਟਕਾ, ਢੀਂਡਸਾ ਨੇ ਪਾਰਟੀ ਦੇ 'ਗਰੁੱਪ ਲੀਡਰ' ਵਜੋਂ ਦਿੱਤਾ ਅਸਤੀਫਾ (ਵੀਡੀਓ)     
ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਵਲੋਂ ਰਾਜ ਸਭਾ 'ਚ ਅਕਾਲੀ ਦਲ ਦੇ ਗਰੁੱਪ ਲੀਡਰ ਵਜੋਂ ਅਸਤੀਫਾ ਦੇ ਦਿੱਤਾ ਗਿਆ ਹੈ। 

ਆਰ.ਐੱਸ.ਐੱਸ. ਨੂੰ ਬੈਨ ਕਰਨ ਦੇ ਬਿਆਨ 'ਤੇ ਕੈਪਟਨ ਨੇ ਵੱਟਿਆ ਪਾਸਾ
ਜ਼ਿਮਨੀ ਚੋਣਾਂ ਲਈ ਚੋਣ ਪ੍ਰਚਾਰ ਦੇ ਆਖਰੀ ਦਿਨ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਕੇਰੀਆਂ ਤੋਂ ਕਾਂਗਰਸੀ ਉਮੀਦਵਾਰ ਇੰਦੂ ਬਾਲਾ ਦੇ ਹੱਕ ਵਿਚ ਰੋਡ ਸ਼ੋਅ ਕੱਢਿਆ। 

ਸ੍ਰੀ ਕਰਤਾਰਪੁਰ ਸਾਹਿਬ 'ਚ ਬਣੇਗਾ ਦੁਨੀਆ ਦਾ ਸਭ ਤੋਂ ਵੱਡਾ ਗੁਰਦੁਆਰਾ     
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਾਲ ਲੱਗਦੀ 1450 ਏਕੜ ਜ਼ਮੀਨ ਨੂੰ ਗੁਰਦੁਆਰਾ ਕੰਪਲੈਕਸ 'ਚ ਸ਼ਾਮਲ ਕਰ ਲਿਆ ਗਿਆ ਹੈ। 

ਅਕਾਲੀ ਦਲ ਦੀ ਅਨੋਖੀ ਮੰਗ, 'ਪੰਜਾਬ ਪੁਲਸ ਹਟਾਓ, ਚੋਣਾਂ ਕਰਾਓ'     
 ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ 'ਚ ਹੋ ਰਹੀਆਂ ਜ਼ਿਮਨੀ ਚੋਣਾਂ ਲਈ ਪੈਰਾਮਿਲਟਰੀ ਫੋਰਸ ਲਾਏ ਜਾਣ ਦੀ ਚੋਣ ਕਮਿਸ਼ਨ ਨੂੰ ਮੰਗ ਕੀਤੀ ਗਈ ਹੈ। 

ਢੀਂਡਸਾ ਦੇ ਅਸਤੀਫੇ ਤੋਂ ਬਾਅਦ ਅਕਾਲੀ ਦਲ ਨੇ ਸਪੱਸ਼ਟ ਕੀਤਾ ਆਪਣਾ ਰੁਖ     
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਵੱਲੋਂ ਰਾਜ ਸਭਾ 'ਚੋਂ ਅਕਾਲੀ ਦਲ ਦੇ ਗਰੁੱਪ ਲੀਡਰ ਵਜੋਂ ਅਸਤੀਫਾ ਦੇਣ 'ਤੇ ਅਕਾਲੀ ਦਲ ਨੇ ਆਪਣਾ ਜਵਾਬ ਸਪਸ਼ੱਟ ਕੀਤਾ ਹੈ। 

ਹਰ ਸਾਲ ਕਰਤਾਰਪੁਰ ਸਾਹਿਬ ਜਾਣਗੇ 18 ਲੱਖ ਸਿੱਖ ਸ਼ਰਧਾਲੂ, ਪਾਕਿ ਕਮਾਏਗਾ 2.19 ਲੱਖ ਡਾਲਰ     
 ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਤੋਂ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਤੋਂ ਪਾਕਿ ਸਰਵਿਸ ਫੀਸ ਦੇ ਨਾਂ 'ਤੇ 20 ਡਾਲਰ ਪ੍ਰਤੀ ਵਿਅਕਤੀ ਵਸੂਲਣ 'ਤੇ ਅੜਿਆ ਹੋਇਆ ਹੈ। 

ਮਨਪ੍ਰੀਤ ਇਆਲੀ ਨੇ ਲਾਈਵ ਹੋ ਕੇ ਘੇਰੀ ਇਨੋਵਾ ਗੱਡੀ, ਲਾਏ ਪੁਲਸ 'ਤੇ ਦੋਸ਼ (ਵੀਡੀਓ)     
 ਵਿਧਾਨ ਸਭਾ ਹਲਕਾ ਮੁੱਲਾਂਪੁਰ ਦਾਖਾ ਤੋਂ ਅਕਾਲੀ ਉਮੀਦਵਾਰ ਮਨਪ੍ਰੀਤ ਇਆਲੀ ਨੇ ਪੁਲਸ 'ਤੇ ਅਕਾਲੀ ਵਰਕਰਾਂ ਨੂੰ ਤੰਗ ਕਰਨ ਦੇ ਦੋਸ਼ ਲਾਏ ਹਨ।

ਪ੍ਰੇਮ ਵਿਆਹ ਕਰਾਉਣ ਵਾਲੀ ਕੁੜੀ ਨੂੰ ਮਿਲਿਆ ਧੋਖਾ, ਪੁਲਸ 'ਤੇ ਲਾਏ ਗੰਭੀਰ ਦੋਸ਼     
ਖੰਨਾ 'ਚ 21 ਸਾਲਾਂ ਦੀ ਇਕ ਕੁੜੀ ਵਲੋਂ ਆਪਣੇ ਪਤੀ 'ਤੇ ਉਸ ਨੁੰ ਨਸ਼ਾ ਦੇਣ, ਕੁੱਟਮਾਰ ਕਰਨ, ਗੱਡੀ 'ਚੋਂ ਬਾਹਰ ਸੁੱਟਣ ਅਤੇ ਗਲਤ ਕੰਮ ਕਰਵਾਉਣ ਦੇ ਦੋਸ਼ ਲਾਏ ਗਏ ਹਨ। 

ਰੂਪਨਗਰ ਦੀ ਜੇਲ ਦੇ ਗੁਰਦੁਆਰਾ ਸਾਹਿਬ 'ਚ ਹਵਾਲਾਤੀ ਵੱਲੋਂ ਖੁਦਕੁਸ਼ੀ     
 ਰੂਪਨਗਰ ਦੀ ਜੇਲ 'ਚੋਂ ਇਕ ਹਵਾਲਾਤੀ ਵੱਲੋਂ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। 

ਕਰਤਾਰਪੁਰ ਲਾਂਘੇ 'ਚ ਅਹਿਮ ਰੋਲ ਅਦਾ ਕਰਨ ਵਾਲਾ 'ਸਿੱਧੂ' ਕ੍ਰੈਡਿਟ ਵਾਰ 'ਚੋਂ ਕਿਸ ਨੇ ਕੀਤਾ ਬਾਹਰ ?     
ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਲਈ ਦੋਵਾਂ ਦੇਸ਼ਾਂ ਵੱਲੋਂ ਕੋਰੀਡੋਰ ਤਿਆਰ ਕਰ ਕੇ ਲਾਂਘਾ ਖੋਲ੍ਹਿਆ ਜਾ ਰਿਹਾ ਹੈ ਅਤੇ ਆਸ ਜਤਾਈ ਜਾ ਰਹੀ ਹੈ ਕਿ ਅਗਲੇ ਮਹੀਨੇ ਇਹ ਲਾਂਘਾ ਹਰ ਹਾਲਤ 'ਚ ਖੋਲ੍ਹ ਦਿੱਤਾ ਜਾਵੇਗਾ। 


Anuradha

Content Editor

Related News