Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

10/21/2019 5:15:24 PM

ਜਲੰਧਰ (ਵੈੱਬ ਡੈਸਕ) : ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਵਿਧਾਨ ਸਭਾ ਹਲਕਾ ਦਾਖਾ ਤੋਂ ਅਕਾਲੀ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਨੂੰ ਚੋਣ ਕਮਿਸ਼ਨ ਵਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਰਵਨੀਤ ਬਿੱਟੂ ਅਤੇ ਮਨਪ੍ਰੀਤ ਇਆਲੀ ਖਿਲਾਫ ਇਹ ਨੋਟਿਸ ਚੋਣ ਜ਼ਾਬਤੇ ਦੀ ਉਲੰਘਣਾ ਕਾਰਨ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ ਸਿੱਖੀ ਸਿਧਾਂਤਾਂ ਖਿਲਾਫ ਵਿਵਾਦਤ ਬਿਆਨ ਦੇਣ ਵਾਲੇ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਪੰਜਾਬ ਤੋਂ ਬਾਅਦ ਹੁਣ ਵਿਦੇਸ਼ਾਂ ਤੋਂ ਵੀ ਸਿੱਖ ਸੰਗਤਾਂ ਢੱਡਰੀਆਂ ਵਾਲੇ ਦੇ ਖਿਲਾਫ ਮੈਦਾਨ 'ਚ ਉਤਰ ਆਈਆਂ ਹਨ। ਅੱਜ ਇੰਗਲੈਂਡ ਤੋਂ ਸਿੱਖਾਂ ਦਾ ਇਕ ਵਫਦ ਢੱਡਰੀਆਂ ਵਾਲੇ ਖਿਲਾਫ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਪੁੱਜਾ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-

ਰਵਨੀਤ ਬਿੱਟੂ ਤੇ ਮਨਪ੍ਰੀਤ ਇਆਲੀ ਨੂੰ ਚੋਣ ਕਮਿਸ਼ਨ ਵਲੋਂ ਨੋਟਿਸ ਜਾਰੀ     
ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਵਿਧਾਨ ਸਭਾ ਹਲਕਾ ਦਾਖਾ ਤੋਂ ਅਕਾਲੀ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਨੂੰ ਚੋਣ ਕਮਿਸ਼ਨ ਵਲੋਂ ਨੋਟਿਸ ਜਾਰੀ ਕੀਤਾ ਗਿਆ ਹੈ। 

ਢੱਡਰੀਆਂ ਵਾਲੇ ਖਿਲਾਫ ਉੱਤਰੀ ਇੰਗਲੈਂਡ ਦੀ ਸਿੱਖ ਸੰਗਤ, ਜਾਣੋ ਪੂਰਾ ਮਾਮਲਾ
ਸਿੱਖੀ ਸਿਧਾਂਤਾਂ ਖਿਲਾਫ ਵਿਵਾਦਤ ਬਿਆਨ ਦੇਣ ਵਾਲੇ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। 

ਡਰੋਨ ਜ਼ਰੀਏ ਹੋ ਰਹੀਆਂ ਗਤੀਵਿਧੀਆਂ 'ਤੇ ਪੰਜਾਬ ਪੁਲਸ ਨੇ ਅਪਣਾਇਆ ਸਖਤ ਰਵੱਈਆ     
 21 ਅਕਤੂਬਰ ਯਾਨੀ ਅੱਜ ਦਾ ਦਿਨ ਭਾਰਤ 'ਚ ਪੁਲਸ ਸ਼ਹੀਦੀ ਦਿਵਸ ਦੇ ਰੂਪ 'ਚ ਮਨਾਇਆ ਜਾਂਦਾ ਹੈ। 

ਕਾਂਗਰਸੀ ਵਿਧਾਇਕ ਜੀਰਾ ਨੂੰ ਚੋਣ ਕਮਿਸ਼ਨ ਵਲੋਂ ਨੋਟਿਸ ਜਾਰੀ     
ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜੀਰਾ ਨੂੰ ਚੋਣ ਕਮਿਸ਼ਨ ਵਲੋਂ ਨੋਟਿਸ ਜਾਰੀ ਕੀਤਾ ਗਿਆ ਹੈ। 

ਕੌਮਾਂਤਰੀ ਨਗਰ ਕੀਰਤਨ ਸੰਗਰੂਰ ਤੋਂ ਅਗਲੇ ਪੜਾਅ ਲਈ ਰਵਾਨਾ     
ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਅੱਜ ਸੰਗਰੂਰ ਤੋਂ ਗੁਰਦੁਆਰਾ ਨਾਭਾ ਸਾਹਿਬ ਪਟਿਆਲਾ ਲਈ ਖਾਲਸਈ ਜਾਹੋ-ਜਲਾਲ ਨਾਲ ਰਵਾਨਾ ਹੋਇਆ। 

ਫਗਵਾੜਾ ਜ਼ਿਮਨੀ ਚੋਣ: ਪਾਬੰਦੀ ਦੇ ਬਾਵਜੂਦ ਮੋਬਾਇਲ ਫੋਨ ਲੈ ਕੇ ਪੋਲਿੰਗ ਬੂਥਾਂ ਅੰਦਰ ਪਹੁੰਚ ਲੋਕ     
 ਪੰਜਾਬ 'ਚ ਅੱਜ ਸਵੇਰ ਤੋਂ ਚਾਰ ਸੀਟਾਂ 'ਤੇ ਹੋ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਵੋਟਿੰਗ ਦਾ ਕੰਮ ਲਗਾਤਾਰ ਜਾਰੀ ਹੈ। 

45 ਟਨ ਦੇਸ਼-ਵਿਦੇਸ਼ ਦੇ ਫੁੱਲਾਂ ਨਾਲ ਮਹਿਕੇਗਾ ਗੁਰਦੁਆਰਾ ਸ੍ਰੀ ਬੇਰ ਸਾਹਿਬ     
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਫੁੱਲਾਂ ਦੀ ਸਜਾਵਟ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇਗੀ। 

ਮਨਪ੍ਰੀਤ ਇਆਲੀ ਨਾਲ ਹੋਏ ਵਿਵਾਦ 'ਤੇ ਕੈਪਟਨ ਸੰਧੂ ਦਾ ਵੱਡਾ ਬਿਆਨ (ਵੀਡੀਓ)     
ਜ਼ਿਮਨੀ ਚੋਣ ਲਈ ਦਾਖਾ ਤੋਂ ਕਾਂਗਰਸੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਨੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ।

ਫਗਵਾੜਾ ਜ਼ਿਮਨੀ ਚੋਣ: ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਨੇ ਪਾਈ ਵੋਟ (ਵੀਡੀਓ)     
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਪੈਣ ਦਾ ਕੰਮ ਸਵੇਰੇ ਤੋਂ ਸ਼ੁਰੂ ਹੋ ਚੁੱਕਾ ਹੈ। 

ਦਾਖਾ ਜ਼ਿਮਨੀ ਚੋਣ : ਪਰਿਵਾਰ ਸਮੇਤ ਵੋਟ ਪਾਉਣ ਪੁੱਜੇ 'ਮਨਪ੍ਰੀਤ ਇਆਲੀ' (ਵੀਡੀਓ)     
ਮੁੱਲਾਂਪੁਰ ਦਾਖਾ ਤੋਂ ਅਕਾਲੀ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਨੇ ਆਪਣੇ ਪਰਿਵਾਰ ਸਮੇਤ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ। 
 

Anuradha

This news is Content Editor Anuradha