Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

Tuesday, Oct 22, 2019 - 04:54 PM (IST)

Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

ਜਲੰਧਰ (ਵੈੱਬ ਡੈਸਕ)—ਪੰਜਾਬ ਏਕਤਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਯੂ-ਟਰਨ ਲੈਂਦੇ ਹੋਏ ਵਿਧਾਇਕੀ ਤੋਂ ਦਿੱਤਾ ਅਸਤੀਫਾ ਵਾਪਸ ਲੈ ਲਿਆ ਹੈ। ਸੁਖਪਾਲ ਖਹਿਰਾ ਨੇ 25 ਅਪ੍ਰੈਲ ਨੂੰ ਵਿਧਾਇਕੀ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਵੱਖਰੀ ਪਾਰਟੀ ਬਣਾ ਲਈ ਸੀ, ਦੂਜੇ ਪਾਸੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਸਾਫ ਕਿਹਾ ਹੈ ਕਿ ਉਹ ਕਾਂਗਰਸ ਛੱਡ ਚੁੱਕੇ ਹਨ ਅਤੇ ਹੁਣ ਕਿਸੇ ਵੀ ਸਿਆਸੀ ਪਾਰਟੀ ਨਾਲ ਸੰਬੰਧ ਨਹੀਂ ਰੱਖਦੇ। ਨਵਜੋਤ ਸਿੰਘ ਸਿੱਧੂ ਦੀ ਪੰਜਾਬ ਵਜ਼ਾਰਤ 'ਚੋਂ ਛੁੱਟੀ ਤੋਂ ਬਾਅਦ ਪਹਿਲੀ ਵਾਰ ਮੀਡੀਆ ਸਾਹਮਣੇ ਆਈ ਬੀਬਾ ਨਵਜੋਤ ਕੌਰ ਸਿੱਧੂ ਨੇ 'ਜਗ ਬਾਣੀ' ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਹੁਣ ਸਿਰਫ ਸਮਾਜ ਸੇਵੀ ਹਨ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-

ਸੁਖਪਾਲ ਖਹਿਰਾ ਦਾ ਯੂ-ਟਰਨ, ਫਿਰ ਜਾਗਿਆ ਵਿਧਾਇਕੀ ਦਾ ਮੋਹ
ਪੰਜਾਬ ਏਕਤਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਯੂ-ਟਰਨ ਲੈਂਦੇ ਹੋਏ ਵਿਧਾਇਕੀ ਤੋਂ ਦਿੱਤਾ ਅਸਤੀਫਾ ਵਾਪਸ ਲੈ ਲਿਆ ਹੈ।

'ਨਵਜੋਤ ਸਿੱਧੂ ਨੇ ਛੱਡ ਦਿੱਤੀ ਕਾਂਗਰਸ'
ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਸਾਫ ਕਿਹਾ ਹੈ ਕਿ ਉਹ ਕਾਂਗਰਸ ਛੱਡ ਚੁੱਕੇ ਹਨ ਅਤੇ ਹੁਣ ਕਿਸੇ ਵੀ ਸਿਆਸੀ ਪਾਰਟੀ ਨਾਲ ਸੰਬੰਧ ਨਹੀਂ ਰੱਖਦੇ। 

ਸ੍ਰੀ ਅਕਾਲ ਤਖਤ ਸਾਹਿਬ ਵਲੋਂ ਗੁਰੂ ਸਾਹਿਬਾਨ ਦੀਆਂ ਮੂਰਤੀਆਂ ਵੇਚਣ ’ਤੇ ਪਾਬੰਦੀ
 ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਵੱਲੋਂ ਗੁਰੂ ਸਾਹਿਬਾਨ ਦੀਆਂ ਮੂਰਤੀਆਂ ਵੇਚਣ ’ਤੇ ਪੂਰਨ ਤੌਰ ਉਤੇ ਪਾਬੰਦੀ ਲਾਏ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। 

ਖਹਿਰਾ ਦੇ ਅਸਤੀਫੇ 'ਤੇ ਬੈਂਸ ਦਾ ਵੱਡਾ ਬਿਆਨ, ਸੁਖਬੀਰ-ਕੈਪਟਨ 'ਤੇ ਲਾਏ ਰਗੜੇ
ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਸੁਖਪਾਲ ਖਹਿਰਾ ਵਲੋਂ ਆਪਣਾ ਅਸਤੀਫਾ ਵਾਪਸ ਲੈਣ ਬਾਰੇ ਬਿਆਨ ਦਿੰਦਿਆਂ ਕਿਹਾ ਹੈ 

ਇਸ ਪਿੰਡ 'ਚ ਪਲਾਸਟਿਕ ਲਿਆਓ ਤੇ ਮੁਫਤ 'ਚ ਖੰਡ ਲੈ ਕੇ ਜਾਓ (ਵੀਡੀਓ)
ਗਾਂਧੀ ਜਯੰਤੀ ਮੌਕੇ ਪੀ.ਐੱਮ ਮੋਦੀ ਨੇ ਪਲਾਸਟਿਕ ਮੁਕਤ ਭਾਰਤ ਕਰਨ ਦੀ ਮੁਹਿੰਮ ਸ਼ੁਰੂ ਕੀਤੀ। ਜਿਸ ਦੇ ਨਕਸ਼ੇ ਕਦਮ 'ਤੇ ਮੋਗਾ ਦਾ ਪਿੰਡ ਰਣਸੀਹ ਕਲਾਂ ਚੱਲ ਰਿਹਾ ਹੈ। 

ਫਿਰੋਜ਼ਪੁਰ : ਹੁਸੈਨੀਵਾਲਾ ਸਰਹੱਦ 'ਚ ਮੁੜ ਦੇਖੇ ਗਏ 3 ਪਾਕਿਸਤਾਨੀ ਡਰੋਨ
ਭਾਰਤ-ਪਾਕਿ ਸਰਹੱਦ 'ਤੇ ਸਥਿਤ ਹੁਸੈਨੀਵਾਲਾ ਸਰਹੱਦ 'ਤੇ ਬੀਤੀ ਰਾਤ 10.30 ਕੁ ਵਜੇ ਦੇ ਕਰੀਬ ਇਕ ਵਾਰ ਫਿਰ ਪਾਕਿਸਤਾਨ ਵਲੋਂ ਉਡਾਏ ਗਏ 3 ਡਰੋਨਾਂ ਦੇ ਦੇਖੇ ਜਾਣ ਦੀ ਸੂਚਨਾ ਮਿਲੀ ਹੈ।

ਖਹਿਰਾ ਦੇ ਅਸਤੀਫੇ 'ਤੇ 'ਆਪ' ਨੇ ਖੋਲ੍ਹੀਆਂ ਬੰਦੂਕਾਂ, ਵਿਰੋਧੀਆਂ ਨੇ ਮਾਰੇ ਤਿੱਖੇ ਤੀਰ
ਪੰਜਾਬ 'ਚ ਜ਼ਿਮਨੀ ਚੋਣਾਂ ਖਤਮ ਹੁੰਦੇ ਹੀ ਸੁਖਪਾਲ ਖਹਿਰਾ ਵਲੋਂ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਨੂੰ ਮਿਲ ਕੇ ਆਪਣਾ ਅਸਤੀਫਾ ਵਾਪਸ ਲੈ ਲਿਆ ਗਿਆ ਹੈ।

ਫਿਰੋਜ਼ਪੁਰ : ਭਾਰਤ-ਪਾਕਿ ਸਰਹੱਦ ਤੋਂ ਮਿਲੀ 5 ਕਰੋੜ 25 ਲੱਖ ਦੀ ਹੈਰੋਇਨ
ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ਤੋਂ ਬੀ.ਐੱਸ.ਐੱਫ ਦੀ 136 ਬਟਾਲੀਅਨ ਨੇ ਇਕ ਕਿਲੋ 50 ਗ੍ਰਾਮ ਹੈਰੋਇਨ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ।

ਬੀਬੀ ਬਾਦਲ ਨੇ ਦਿਖਾਈ ਸ਼ਰਧਾ, ਅੱਧਾ ਘੰਟਾ ਲਾਈਨ 'ਚ ਲੱਗ ਕੇ ਕੀਤੇ ਦਰਸ਼ਨ (ਤਸਵੀਰਾਂ)
 ਕੇਂਦਰੀ ਮੰਤਰੀ ਹਰਿਸਮਰਤ ਕੌਰ ਬਾਦਲ ਬੀਤੇ ਦਿਨ ਦੁਪਹਿਰ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸ੍ਰੀ ਬੇਰ ਸਾਰਿਬ ਦਰਸ਼ਨਾਂ ਲਈ ਪਹੁੰਚੇ। 

ਤਿਰੰਗੇ ਦੇ ਰੰਗ 'ਚ ਰੰਗੀਆਂ ਗੁਰੂ ਨਾਨਕ ਦੇ ਦਰ 'ਤੇ ਜਾਣ ਵਾਲੀਆਂ ਰਾਹਾਂ
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਕੋਰੀਡੋਰ ਖੁੱਲ੍ਹਣ ਲਈ ਭਾਰਤ ਅਤੇ ਪਾਕਿਸਤਾਨ 'ਚ ਅੱਜ ਲਿਖਤੀ ਤੌਰ 'ਤੇ ਸਮਝੌਤਾ ਹੋਣ ਜਾ ਰਿਹਾ ਹੈ।


author

Shyna

Content Editor

Related News