Punjab Wrap Up : ਪੜ੍ਹੋ 23 ਅਕਤੂਬਰ ਦੀਆਂ ਪੰਜਾਬ ਦੀਆਂ 10 ਵੱਡੀਆਂ ਖਬਰਾਂ
Wednesday, Oct 23, 2019 - 06:00 PM (IST)

ਜਲੰਧਰ (ਵੈੱਬ ਡੈਸਕ) - ਵਿਧਾਇਕੀ ਤੋਂ ਦਿੱਤਾ ਅਸਤੀਫਾ ਵਾਪਸ ਲੈਣ ਤੋਂ ਬਾਅਦ ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ 'ਤੇ ਖੁੱਲ੍ਹ ਕੇ ਭੜਾਸ ਕੱਢੀ ਹੈ। ਦੂਜੇ ਪਾਸੇ ਪੰਜਾਬ ਏਕਤਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਬੀਤੇ ਦਿਨ ਯੂ-ਟਰਨ ਲੈਂਦੇ ਹੋਏ ਵਿਧਾਇਕੀ ਤੋਂ ਅਸਤੀਫਾ ਵਾਪਸ ਲੈ ਲਿਆ ਹੈ। ਇਸ 'ਤੇ ਸੁਖਪਾਲ ਖਹਿਰਾ ਖੁਦ ਹੀ ਅਸਤੀਫੇ ਦੇ ਕਾਰਨਾਂ 'ਚ ਉਲਝ ਹੋਏ ਨਜ਼ਰ ਆਏ ਹਨ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-
ਅਸਤੀਫਾ ਵਾਪਸ ਲੈਣ ਪਿੱਛੋਂ ਖਹਿਰਾ ਨੇ ਕੇਜਰੀਵਾਲ ਤੇ ਭਗਵੰਤ ਮਾਨ ਵੱਲ ਬੀੜੀਆਂ ਤੋਪਾਂ
ਵਿਧਾਇਕੀ ਤੋਂ ਦਿੱਤਾ ਅਸਤੀਫਾ ਵਾਪਸ ਲੈਣ ਤੋਂ ਬਾਅਦ ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ 'ਤੇ ਖੁੱਲ੍ਹ ਕੇ ਭੜਾਸ ਕੱਢੀ ਹੈ।
ਅਸਤੀਫੇ ਦੇ ਕਾਰਨਾਂ 'ਚ ਉਲਝੇ ਸੁਖਪਾਲ ਖਹਿਰਾ (ਵੀਡੀਓ)
ਪੰਜਾਬ ਏਕਤਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਬੀਤੇ ਦਿਨ ਯੂ-ਟਰਨ ਲੈਂਦੇ ਹੋਏ ਵਿਧਾਇਕੀ ਤੋਂ ਅਸਤੀਫਾ ਵਾਪਸ ਲੈ ਲਿਆ ਹੈ।
ਖਹਿਰਾ ਵੱਲੋਂ ਅਸਤੀਫਾ ਵਾਪਸ ਲੈਣ 'ਤੇ ਜਾਣੋ ਕੀ ਬੋਲੇ ਬੀਬੀ ਜਗੀਰ ਕੌਰ (ਵੀਡੀਓ)
'ਪੰਜਾਬ ਏਕਤਾ ਪਾਰਟੀ' ਦੇ ਕਾਰਜਕਾਰੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਵੱਲੋਂ ਵਿਧਾਇਕ ਦਾ ਅਸਤੀਫਾ ਵਾਪਸ ਲੈਣ 'ਤੇ ਬੀਬੀ ਜਗੀਰ ਕੌਰ ਨੇ ਆਪਣਾ ਪ੍ਰਤੀਕਰਮ ਦਿੱਤਾ ਹੈ।
ਪਾਕਿ ’ਚ ਹੁਣ ਨਹੀਂ ਮਿਲ ਰਹੀ ਗੁਰੂ ਸਾਹਿਬ ਨਾਲ ਜੁੜੀ ਇਹ ਨਿਸ਼ਾਨੀ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਲਈ ਡੇਰਾ ਬਾਬਾ ਨਾਨਕ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੱਕ ਕੋਰੀਡੋਰ ਲਗਭਗ ਤਿਆਰ ਹੋ ਚੁੱਕਾ ਹੈ।
ਪੰਜਾਬ ਸਰਕਾਰ ਵਲੋਂ 460 ਮੈਡੀਕਲ ਅਫਸਰਾਂ ਦੀ ਭਰਤੀ ਦਾ ਐਲਾਨ
ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਪਿੰਡਾਂ ਦੀਆਂ ਡਿਸਪੈਂਸਰੀਆਂ ਲਈ ਸਾਰੀਆਂ ਲੋੜੀਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਬੱਚਿਆਂ ਦੇ 95 ਫੀਸਦੀ ਟੀਕਾਕਰਣ ਨਾਲ 'ਪੰਜਾਬ' ਦੇਸ਼ ਦਾ ਮੋਹਰੀ ਸੂਬਾ
ਹੈਲਥ ਮੈਨੇਜਮੈਂਟ ਇੰਫੋਰਮੇਸ਼ਨ ਸਿਸਟਮ 2018-19 ਮੁਤਾਬਕ ਬੱਚਿਆਂ ਦਾ 95 ਫੀਸਦੀ ਟੀਕਾਕਰਣ ਅਤੇ ਨੈਸ਼ਨਲ ਫੈਮਲੀ ਹੈਲਥ
ਫਿਰੋਜ਼ਪੁਰ : ਭਾਰਤ-ਪਾਕਿ ਸਰਹੱਦ ਤੋਂ 25 ਕਰੋੜ ਦੀ ਹੈਰੋਇਨ ਬਰਾਮਦ
ਪਾਕਿ ਨਸ਼ਾ ਤਸਕਰ ਆਪਣੀਆਂ ਹਰਕਤਾਂ ਤੋਂ ਬਾਜ ਆਉਣ ਦਾ ਨਾਂ ਨਹੀਂ ਲੈ ਰਹੇ। ਉਹ ਕਿਸੇ ਨਾ ਕਿਸੇ ਤਰ੍ਹਾਂ ਭਾਰਤ 'ਚ ਹੈਰੋਇਨ
ਲੁਧਿਆਣਾ : ਸਕੂਲ 'ਚ ਵਿਦਿਆਰਥਣ ਨੇ ਤੀਜੀ ਮੰਜ਼ਿਲ ਤੋਂ ਮਾਰੀ ਛਾਲ
ਲੁਧਿਆਣਾ ਦੇ ਭਾਈ ਰਣਧੀਰ ਸਿੰਘ ਨਗਰ ਸਥਿਤ ਡੀ. ਏ. ਵੀ. ਸਕੂਲ 'ਚ ਅੱਜ ਦੁਪਹਿਰੇ ਇਕ 9ਵੀਂ ਜਮਾਤ ਦੀ ਵਿਦਿਆਰਥਣ ਨੇ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ।
ਖਹਿਰਾ ਵਲੋਂ ਅਸਤੀਫਾ ਵਾਪਸ ਲੈਣ 'ਤੇ ਭਾਜਪਾ ਦਾ ਪ੍ਰਤੀਕਰਮ, ਦੱਸਿਆ ਫਿਲਮੀ ਡਰਾਮਾ
ਭਾਰਤੀ ਜਨਤਾ ਪਾਰਟੀ ਦੇ ਕੌਮੀ ਮੰਤਰੀ ਤਰੁਣ ਚੁੱਘ ਨੇ ਕਿਹਾ ਹੈ ਕਿ ਵਿਧਾਇਕ ਸੁਖਪਾਲ ਸਿੰਘ ਖਹਿਰਾ
ਬੇਹੱਦ ਸ਼ਰਮਨਾਕ, ਕੂੜੇ ਵਾਲੀ ਗੱਡੀ 'ਚ ਢੋਹੀਆਂ ਜਾ ਰਹੀਆਂ ਲਾਸ਼ਾਂ (ਵੀਡੀਓ)
ਸਰਹਿੰਦ ਨਗਰ ਕੌਂਸਲ 'ਚ ਇਨਸਾਨੀਅਤ ਸ਼ਰਮਸਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ
Related News
ਪੰਜਾਬ ਦੇ ਇਸ ਜ਼ਿਲ੍ਹੇ ਲਈ ਖ਼ਤਰੇ ਦੀ ਘੰਟੀ ਤੇ ਸਰਕਾਰ ਨੇ ਕਾਰੋਬਾਰੀਆਂ ਨੂੰ ਦਿੱਤੀ ਵੱਡੀ ਰਾਹਤ, ਪੜ੍ਹੋ top-10 ਖ਼ਬਰਾਂ
