Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

10/25/2019 6:07:01 PM

ਜਲੰਧਰ (ਵੈੱਬ ਡੈਸਕ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਾਖਾ 'ਚ ਮਿਲੀ ਹਾਰ ਦਾ ਗੁੱਸਾ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਚੀਮਾ ਖ਼ਿਲਾਫ ਕੱਢਣ ਅਤੇ ਉਨ੍ਹਾਂ ਨੂੰ ਦਿੱਤੀ ਸੁਰੱਖਿਆ ਛਤਰੀ ਵਾਪਸ ਲੈਣ ਲਈ ਸਖ਼ਤ ਫਟਕਾਰ ਲਾਈ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਡਾ. ਚੀਮਾ ਨੂੰ ਦਿੱਤੇ ਸੱਤ ਸੁਰੱਖਿਆ ਕਰਮਚਾਰੀਆਂ 'ਚੋਂ ਪੰਜ ਨੂੰ ਵਾਪਸ ਬੁਲਾ ਲਿਆ ਸੀ। ਦੂਜੇ ਪਾਸੇ ਉਪ ਮੰਡਲ ਮੈਜਿਸਟਰੇਟ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ ਵਲੋਂ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਸ਼ਹਿਰ ਦੀ ਹਦੂਦ ਅੰਦਰ ਤੇ ਮਿਉਂਸੀਪਲ ਕਮੇਟੀ ਦੀ ਹਦੂਦ ਦੇ ਬਾਹਰ 20 ਕਿਲੋਮੀਟਰ ਦੇ ਖੇਤਰ 'ਚ 24 ਅਕਤੂਬਰ ਤੋਂ ਲੈ ਕੇ 30 ਨਵੰਬਰ ਤੱਕ ਪਟਾਕੇ ਅਤੇ ਅਤਿਸ਼ਬਾਜ਼ੀ ਚਲਾਉਣ 'ਤੇ ਸਖਤੀ ਨਾਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ । ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-

ਚੀਮਾ ਦੀ ਸੁਰੱਖਿਆ ਵਾਪਸ ਲੈਣ 'ਤੇ ਲੋਹਾ-ਲਾਖਾ ਹੋਏ ਸੁਖਬੀਰ, ਕੈਪਟਨ 'ਤੇ ਮੜ੍ਹੇ ਦੋਸ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਾਖਾ 'ਚ ਮਿਲੀ ਹਾਰ ਦਾ ਗੁੱਸਾ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਚੀਮਾ ਖ਼ਿਲਾਫ ਕੱਢਣ ਅਤੇ ਉਨ੍ਹਾਂ ਨੂੰ ਦਿੱਤੀ ਸੁਰੱਖਿਆ ਛਤਰੀ ਵਾਪਸ
ਲੈਣ ਲਈ ਸਖ਼ਤ ਫਟਕਾਰ ਲਾਈ ਹੈ।

ਸੁਲਤਾਨਪੁਰ ਲੋਧੀ 'ਚ 'ਆਤਿਸ਼ਬਾਜ਼ੀ ਅਤੇ ਪਟਾਕੇ ਬੈਨ'     
ਉਪ ਮੰਡਲ ਮੈਜਿਸਟਰੇਟ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ ਵਲੋਂ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਸ਼ਹਿਰ ਦੀ ਹਦੂਦ ਅੰਦਰ ਤੇ ਮਿਉਂਸੀਪਲ ਕਮੇਟੀ ਦੀ ਹਦੂਦ ਦੇ ਬਾਹਰ 20 ਕਿਲੋਮੀਟਰ ਦੇ ਖੇਤਰ 'ਚ 24 ਅਕਤੂਬਰ ਤੋਂ ਲੈ ਕੇ 30 ਨਵੰਬਰ ਤੱਕ ਪਟਾਕੇ
ਅਤੇ ਅਤਿਸ਼ਬਾਜ਼ੀ ਚਲਾਉਣ 'ਤੇ ਸਖਤੀ ਨਾਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ । 

'ਦਾਖਾ' ਹਾਰਨ ਤੋਂ ਬਾਅਦ ਆਸ਼ੂ ਨੇ ਮੰਨੀਆਂ ਗਲਤੀਆਂ, ਦੱਸਿਆ ਹਾਰ ਦਾ ਕਾਰਨ (ਵੀਡੀਓ)     
ਦਾਖਾ ਵਿਧਾਨ ਸਭਾ 'ਚ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਇਆਲੀ ਨੇ ਕਾਂਗਰਸੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਨੂੰ ਹਰਾ ਦਿੱਤਾ। 

ਸੇਵਾ ਮੁਕਤ ਤੇ ਮਰ ਚੁੱਕੇ ਕਰਮਚਾਰੀਆਂ ਨੂੰ ਪ੍ਰਸ਼ਾਸਨ ਨੇ ਸੌਂਪੀ ਇਹ ਵੱਡੀ ਜ਼ਿੰਮੇਵਾਰੀ!     
ਇਸ ਖਬਰ ਦਾ ਉਪਰੋਕਤ ਸਿਰਲੇਖ ਪੜ੍ਹ ਕੇ ਸ਼ਾਇਦ ਤੁਹਾਨੂੰ ਹੈਰਾਨੀ ਹੋਵੇ ਕਿ 'ਮੁਰਦੇ' ਅਜਿਹਾ ਕਾਰਜ ਕਿਵੇਂ ਕਰ ਸਕਦੇ ਹਨ? 

ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀ ਸੰਗਤ ਨੂੰ ਹੁਣ ਮਿਲਣਗੇ ਆਧੁਨਿਕ ਕਿਸਮ ਦੇ ਬਾਥਰੂਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀ ਸੰਗਤ ਨੂੰ ਹੁਣ ਬੈਂਕਾਕ ਅਤੇ ਲੁਧਿਆਣਾ 'ਚ ਆਧੁਨਿਕ ਕਿਸਮ ਨਾਲ ਤਿਆਰ ਕੀਤੇ ਗਏ ਬਾਥਰੂਮ ਮਿਲਣਗੇ। 

ਹਾਰਨ ਤੋਂ ਬਾਅਦ 'ਸੰਦੀਪ ਸੰਧੂ' ਨੇ ਦਿੱਤਾ ਪਹਿਲਾ ਬਿਆਨ, ਜਾਣੋ ਕੀ ਬੋਲੇ     
ਮੁੱਲਾਂਪੁਰ ਦਾਖਾ ਜ਼ਿਮਨੀ ਚੋਣ ਹਾਰਨ ਤੋਂ ਬਾਅਦ ਕਾਂਗਰਸ ਦੇ ਉਮੀਦਵਾਰ ਸੰਦੀਪ ਸੰਧੂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। 

ਸੁਲਤਾਨਪੁਰ ਲੋਧੀ : ਸਮਾਗਮ ਲਈ ਸਜਿਆ ਮੁੱਖ ਪੰਡਾਲ ਬਣਿਆ ਖਿੱਚ ਦਾ ਕੇਂਦਰ     
ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਸ਼ਵ ਪੱਧਰੀ ਸਮਾਗਮ 'ਚ ਪੁੱਜ ਰਹੀਆਂ ਮਹਾਨ ਸ਼ਖਸੀਅਤਾਂ ਤੇ ਸੰਗਤਾਂ ਲਈ ਬਣਾਇਆ ਗਿਆ ਵਿਸ਼ਾਲ ਪੰਡਾਲ ਹਰੇਕ ਸੰਗਤ ਲਈ ਖਿੱਚ ਦਾ
ਕੇਂਦਰ ਬਣਿਆ ਹੋਇਆ ਹੈ। 

ਪ੍ਰਕਾਸ਼ ਪੁਰਬ ਦੇ ਸਮਾਗਮਾਂ ਲਈ SGPC ਨੇ ਇਨ੍ਹਾਂ ਵੱਡੀਆਂ ਹਸਤੀਆਂ ਨੂੰ ਭੇਜਿਆ ਸੱਦਾ     
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਪੁਰਬ 'ਚ ਸ਼ਮੂਲੀਅਤ ਲਈ ਪੰਜਾਬ ਦੇ ਗਵਰਨਰ ਵੀ. ਪੀ. ਸਿੰਘ ਬਦਨੌਰ ਨੂੰ ਸੱਦਾ ਦਿੱਤਾ ਗਿਆ।

ਸਰਕਾਰ ਨੇ ਵਾਪਸ ਬੁਲਾਏ 'ਦਲਜੀਤ ਚੀਮਾ' ਦੀ ਸੁਰੱਖਿਆ 'ਚ ਲੱਗੇ 5 ਮੁਲਾਜ਼ਮ     
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਉਪ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਦਾਖਾ ਹਲਕੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹੱਥੋਂ ਕਾਂਗਰਸੀ ਉਮੀਦਵਾਰ ਦੀ ਹਾਰ ਤੋਂ ਬਾਅਦ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ 'ਚ ਲੱਗੇ 7 'ਚੋਂ 5 ਮੁਲਾਜ਼ਮ
ਵਾਪਸ ਬੁਲਾ ਲਏ ਹਨ। 

'ਦਾਖਾ' ਸੀਟ ਹਾਰਨ ਤੋਂ ਬਾਅਦ ਕੈਪਟਨ ਦੇ ਦਫਤਰ 'ਚ ਪਸਰੀ ਸੁੰਨ     
ਮੁੱਲਾਂਪੁਰ ਦਾਖਾ ਸੀਟ 'ਤੇ ਹੋਈ ਜ਼ਿਮਨੀ ਚੋਣ ਦੌਰਾਨ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਨੇ ਵੱਡੀ ਜਿੱਤ ਹਾਸਲ ਕੀਤੀ, ਜਦੋਂ ਕਿ ਕਾਂਗਰਸ ਦੇ ਉਮੀਦਵਾਰ ਕੈਪਟਨ ਸੰਦੀਪ ਸਿੰਘ ਸੰਧੂ ਹਾਰ ਗਏ। 
 

 


Anuradha

Content Editor

Related News