Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ
Monday, Oct 28, 2019 - 05:35 PM (IST)
            
            ਜਲੰਧਰ (ਵੈੱਬ ਡੈਸਕ) : ਭਾਜਪਾ ਦੇ ਕੌਮੀ ਕਾਰਜਕਾਰਨੀ ਦੇ ਮੈਂਬਰ ਅਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਕਮਲ ਸ਼ਰਮਾ ਦੇ ਬੀਤੇ ਦਿਨ ਦਿਹਾਂਤ ਹੋ ਗਿਆ ਸੀ, ਜਿਨ੍ਹਾਂ ਦਾ ਅੰਮਿਤ ਸੰਸਕਾਰ ਅੱਜ ਕੀਤਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਕਮਲ ਸ਼ਰਮਾ ਦਾ ਸੰਸਕਾਰ ਫਿਰੋਜ਼ਪੁਰ ਸ਼ਹਿਰ ਦੇ ਜ਼ੀਰਾ ਗੇਟ ਨੇੜੇ ਸਥਿਤ ਸ਼ਮਸ਼ਾਨਘਾਟ 'ਚ ਕੀਤਾ ਗਿਆ। ਦੂਜੇ ਪਾਸੇ ਗਿੱਲ ਰੋਡ 'ਤੇ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਨਜ਼ਦੀਕ ਪੈਂਦੇ ਈਸ਼ਰ ਨਗਰ 'ਚ ਇਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀਆਂ ਪੱਖਿਆਂ ਨਾਲ ਲਟਕਦੀਆਂ ਲਾਸ਼ਾਂ ਮਿਲਣ ਕਾਰਨ ਪੂਰੇ ਇਲਾਕੇ 'ਚ ਸਨਸਨੀ ਫੈਲ ਗਈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਤਿੰਨੇ ਭਰਾ ਕਿਰਾਏ ਦੇ ਮਕਾਨ ਵਿਚ ਰਹਿ ਰਹੇ ਸਨ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-
ਭਾਜਪਾ ਆਗੂ ਕਮਲ ਸ਼ਰਮਾ ਦਾ ਜੱਦੀ ਪਿੰਡ 'ਚ ਹੋਇਆ ਅੰਤਿਮ ਸੰਸਕਾਰ (ਵੀਡੀਓ)     
ਭਾਜਪਾ ਦੇ ਕੌਮੀ ਕਾਰਜਕਾਰਨੀ ਦੇ ਮੈਂਬਰ ਅਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਕਮਲ ਸ਼ਰਮਾ ਦੇ ਬੀਤੇ ਦਿਨ ਦਿਹਾਂਤ ਹੋ ਗਿਆ ਸੀ, ਜਿਨ੍ਹਾਂ ਦਾ ਅੰਮਿਤ ਸੰਸਕਾਰ ਅੱਜ ਕੀਤਾ ਜਾ ਰਿਹਾ ਹੈ। 
ਲੁਧਿਆਣਾ 'ਚ ਵੱਡੀ ਘਟਨਾ, ਦੀਵਾਲੀ ਦੀ ਰਾਤ ਇਕੋ ਪਰਿਵਾਰ ਦੇ ਤਿੰਨ ਜੀਆਂ ਦੀਆਂ ਲਾਸ਼ਾਂ ਮਿਲੀਆਂ     
ਗਿੱਲ ਰੋਡ 'ਤੇ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਨਜ਼ਦੀਕ ਪੈਂਦੇ ਈਸ਼ਰ ਨਗਰ 'ਚ ਇਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀਆਂ ਪੱਖਿਆਂ ਨਾਲ ਲਟਕਦੀਆਂ ਲਾਸ਼ਾਂ ਮਿਲਣ ਕਾਰਨ ਪੂਰੇ ਇਲਾਕੇ 'ਚ ਸਨਸਨੀ ਫੈਲ ਗਈ। 
ਦੀਵਾਲੀ ਦਾ ਤਿਉਹਾਰ ਦੇ ਗਿਆ ਦੁੱਖ, ਖੋਹੀ 4 ਲੋਕਾਂ ਦੀਆਂ ਅੱਖਾਂ ਦੀ ਰੌਸ਼ਨੀ     
ਰੌਸ਼ਨੀ ਦਾ ਪ੍ਰਤੀਕ ਮੰਨਿਆ ਜਾਣ ਵਾਲਾ ਤਿਉਹਾਰ ਦੀਵਾਲੀ 'ਤੇ ਪਟਾਕਿਆਂ ਦੀ ਚੰਗਿਆੜੀ ਨੇ ਚਾਰ ਲੋਕਾਂ ਦੀਆਂ ਅੱਖਾਂ ਦੀ ਰੌਸ਼ਨੀ ਖੋਹ ਲਈ। 
ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਏਅਰ ਇੰਡੀਆ ਦਾ ਅਨੋਖਾ ਉਪਰਾਲਾ     
 ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਿਥੇ ਸੰਸਾਰ ਭਰ 'ਚ ਅਨੇਕਾਂ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ, ਉਥੇ ਹੀ ਭਾਰਤੀ ਏਅਰ ਲਾਈਨ ਏਅਰ ਇੰਡੀਆ ਵਲੋਂ ਵਿਲੱਖਣ ਉਪਰਾਲੇ ਕੀਤੇ ਜਾ ਰਹੇ ਹਨ। 
ਦਿੱਲੀ ’ਚ ਸਿੱਖ ਬੱਚਿਆਂ ਨੂੰ ਹਿੰਦੂ ਰਵਾਇਤਾਂ ਨਾਲ ਜੋੜਨ ਦਾ SGPC ਵਲੋਂ ਸਖਤ ਨੋਟਿਸ     
 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਦੇ ਇਕ ਸਕੂਲ 'ਚ ਸਿੱਖ ਬੱਚਿਆਂ ਨੂੰ ਹਿੰਦੂ ਰਵਾਇਤਾਂ ਨਾਲ ਜੋੜਨ ਦੀ ਸਖਤ ਨਿੰਦਾ ਕੀਤੀ ਹੈ। 
ਕੌਮਾਂਤਰੀ ਨਗਰ ਕੀਰਤਨ ਮੋਗਾ ਤੋਂ ਖਾਲਸਈ ਜਾਹੋ-ਜਲਾਲ ਨਾਲ ਅੱਗੇ ਰਵਾਨਾ     
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਅੱਜ ਗੁਰਦੁਆਰਾ ਨਾਨਕਸਰ ਤਖਤੂਪੁਰਾ ਮੋਗਾ ਤੋਂ ਰਾਮਪੁਰਾ ਫੂਲ ਲਈ ਖਾਲਸਈ ਜਾਹੋ-ਜਲਾਲ ਨਾਲ ਰਵਾਨਾ ਹੋਇਆ। 
ਜਲੰਧਰ 'ਚ ਹੋਏ ਧਮਾਕੇ ਦੀ ਵੀਡੀਓ ਆਈ ਸਾਹਮਣੇ     
 ਦੀਵਾਲੀ ਵਾਲੀ ਰਾਤ ਜਲੰਧਰ ਦੇ ਮਕਸੂਦਾਂ ਵਿਖੇ ਬਾਬਾ ਮੋਹਨ ਦਾਸ ਨਗਰ 'ਚ ਖਾਲੀ ਪਲਾਟ 'ਚ ਹੋਏ ਧਮਾਕੇ ਦੀ ਵੀਡੀਓ ਸਾਹਮਣੇ ਆਈ ਹੈ। 
ਕਮਲ ਸ਼ਰਮਾ ਦੇ ਦਿਹਾਂਤ 'ਤੇ ਕੈਪਟਨ ਵਲੋਂ ਦੁੱਖ ਦਾ ਪ੍ਰਗਟਾਵਾ     
 ਭਾਜਪਾ ਦੇ ਕੌਮੀ ਕਾਰਜਕਾਰਨੀ ਦੇ ਮੈਂਬਰ ਅਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਕਮਲ ਸ਼ਰਮਾ ਦੇ ਦਿਹਾਂਤ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। 
ਦੀਵਾਲੀ ਦੀ ਰਾਤ ਫਾਜ਼ਿਲਕਾ 'ਚ ਹੋਈ ਖੂਨੀ ਝੜਪ, 6 ਜ਼ਖਮੀ (ਵੀਡੀਓ)     
ਦੀਵਾਲੀ ਦੀ ਰਾਤ ਫਾਜ਼ਿਲਕਾ ਦੇ ਆਨੰਦਪੁਰ ਮੁਹੱਲੇ 'ਚ ਦੋ ਧਿਰਾਂ ਵਿਚਾਲੇ ਖੂਨੀ ਝੜਪ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। 
ਅੰਮ੍ਰਿਤਸਰ : ਰੇਲਵੇ ਸਟੇਸ਼ਨ ਦੇ ਬਾਹਰ ਗੁੰਡਾਗਰਦੀ, ਏ. ਐੱਸ. ਆਈ. ਦੀ ਤੋੜੀ ਬਾਂਹ     
ਦੇਸ਼ ਦੇ ਅਤਿ-ਸੰਵੇਦਨਸ਼ੀਲ ਰੇਲਵੇ ਸਟੇਸ਼ਨਾਂ 'ਚ ਸ਼ੁਮਾਰ ਅੰਮ੍ਰਿਤਸਰ ਰੇਲਵੇ ਸਟੇਸ਼ਨ 'ਤੇ ਚੌਕਸੀ ਕਿੰਨੀ ਚੌਕਸ ਹੈ। 
