Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

Wednesday, Oct 30, 2019 - 05:57 PM (IST)

Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

ਜਲੰਧਰ (ਵੈੱਬ ਡੈਸਕ) : ਕਰਤਾਰਪੁਰ ਸਾਹਿਬ 'ਤੇ ਪਾਕਿਸਤਾਨ ਸਰਕਾਰ ਵਲੋਂ ਰੱਖੀ ਗਈ 20 ਅਮਰੀਕੀ ਡਾਲਰ ਦੀ ਫੀਸ ਨੂੰ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਜਾਇਜ਼ ਕਰਾਰ ਦਿੱਤਾ ਹੈ। ਬਾਜਵਾ ਨੇ ਕਿਹਾ ਕਿ ਅਸੀਂ ਵੀ ਸੜਕਾਂ 'ਤੇ ਟੋਲ ਟੈਕਸ ਲੈਂਦੇ ਹਾਂ ਜਦਕਿ ਪਾਕਿਸਤਾਨ ਨੇ ਤਾਂ ਇੰਨਾ ਵੱਡਾ ਇਨਫਰਾਸਟਰੱਕਚਰ ਤਿਆਰ ਕੀਤਾ ਹੈ, ਲਿਹਾਜ਼ਾ ਉਸ ਵਲੋਂ ਲਈ ਜਾਣ ਵਾਲੀ ਫੀਸ ਜਾਇਜ਼ ਹੈ। ਦੂਜੇ ਪਾਸੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਤਿਆਰ ਕੀਤੇ ਗਏ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਕੋਰੀਡੋਰ ਦਾ ਕੰਮ 98 ਫੀਸਦੀ ਮੁਕੰਮਲ ਹੋ ਚੁੱਕਾ ਹੈ। 104 ਏਕੜ ਵਿਚ ਫੈਲੇ ਗੁਰਦੁਆਰਾ ਕੰਪਲੈਕਸ ਦੇ ਕੁੱਝ ਕੁ ਹਿੱਸੇ ਨੂੰ ਛੱਡ ਕੇ ਹੁਣ ਸਿਰਫ ਆਖਰੀ ਟੱਚ ਦੇਣ ਦਾ ਕੰਮ ਹੀ ਬਚਿਆ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-

ਕਰਤਾਰਪੁਰ ਲਾਂਘੇ 'ਤੇ ਬਾਜਵਾ ਦੀ ਕੇਂਦਰ, ਪੰਜਾਬ ਸਰਕਾਰ ਤੇ ਐੱਸ. ਜੀ. ਪੀ. ਸੀ. ਨੂੰ ਨੇਕ ਸਲਾਹ
ਕਰਤਾਰਪੁਰ ਸਾਹਿਬ 'ਤੇ ਪਾਕਿਸਤਾਨ ਸਰਕਾਰ ਵਲੋਂ ਰੱਖੀ ਗਈ 20 ਅਮਰੀਕੀ ਡਾਲਰ ਦੀ ਫੀਸ ਨੂੰ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਜਾਇਜ਼ ਕਰਾਰ ਦਿੱਤਾ ਹੈ। 

ਕਰਤਾਰਪੁਰ ਸਾਹਿਬ ਕੋਰੀਡੋਰ ਦਾ ਕੰਮ 98 ਫੀਸਦ ਪੂਰਾ, ਸਿਰਫ ਫਾਈਨਲ ਟੱਚ ਬਾਕੀ     
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਤਿਆਰ ਕੀਤੇ ਗਏ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਕੋਰੀਡੋਰ ਦਾ ਕੰਮ 98 ਫੀਸਦੀ ਮੁਕੰਮਲ ਹੋ ਚੁੱਕਾ ਹੈ। 

ਕੁੜੀ ਨੇ ਜਪੁਜੀ ਸਾਹਿਬ ਦੇ ਸ਼ਬਦਾਂ ਨਾਲ ਬਣਾਇਆ ਗੁਰੂ ਨਾਨਕ ਦੇਵ ਜੀ ਦਾ ਚਿੱਤਰ     
ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸੰਗਤ ਆਪਣੇ-ਆਪਣੇ ਤਰੀਕੇ ਨਾਲ ਮਨਾ ਰਹੀ ਹੈ। 

ਨਾਭਾ : 'ਉਮਰ ਕੈਦੀ' ਨਾਲ ਵਿਆਹ ਕਰਵਾਉਣ ਲਈ ਜੇਲ ਪੁੱਜੀ ਲਾੜੀ (ਵੀਡੀਓ)     
ਪੰਜਾਬ ਦੀ ਅਤਿ-ਸੁਰੱਖਿਅਤ ਮੰਨੀ ਜਾਂਦੀ ਨਾਭਾ ਦੀ ਮੈਕਸੀਮਮ ਸਿਕਓਰਟੀ ਜੇਲ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਗੈਂਗਸਟਰ ਮਨਦੀਪ ਸਿੰਘ ਦਾ ਅੱਜ ਜੇਲ 'ਚ ਵਿਆਹ ਹੋ ਰਿਹਾ ਹੈ।

ਭਾਜਪਾ ਦੇ ਸੰਭਾਵਿਤ ਨਵੇਂ ਸੂਬਾ ਪ੍ਰਧਾਨ ਨੂੰ ਲੈ ਕੇ ਇਨ੍ਹਾਂ ਨਾਵਾਂ ਦੀ ਛਿੜੀ ਚਰਚਾ     
 ਦੇਸ਼ ਵਿਚ ਸਭ ਤੋਂ ਮਜ਼ਬੂਤ ਸਥਿਤੀ ਬਣਾ ਚੁੱਕੀ ਭਾਜਪਾ ਦੇ ਪੰਜਾਬ ਵਿਚ ਨਵੇਂ ਸੂਬਾ ਪ੍ਰਧਾਨ ਦੀ ਚੋਣ ਕਦੋਂ ਹੋਣੀ ਹੈ, ਇਸ 'ਤੇ ਹਾਲਾਂਕਿ ਅਜੇ ਕੋਈ ਸਥਿਤੀ ਸਪੱਸ਼ਟ ਨਹੀਂ ਹੈ, ਬਾਵਜੂਦ ਇਸ ਦੇ ਭਾਜਪਾ ਵਰਕਰਾਂ ਦੇ ਵਟਸਐਪ ਗਰੁੱਪ ਵਿਚ ਪੰਜਾਬ ਦੇ ਨਵੇਂ ਸੂਬਾ ਪ੍ਰਧਾਨ ਨੂੰ ਲੈ ਕੇ ਹੁਣ ਤੋਂ ਹੀ ਚਰਚਾ ਛਿੜ ਗਈ ਹੈ।

ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰਾਂ ਨੂੰ ਸਕੱਤਰੇਤ 'ਚ ਅਲਾਟ ਹੋਏ ਦਫਤਰ     
ਪੰਜਾਬ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਯੁਕਤ ਕੀਤੇ ਗਏ ਸਿਆਸੀ ਸਲਾਹਕਾਰਾਂ ਨੂੰ ਸਕੱਤਰੇਤ ਵਿਚ ਦਫਤਰ ਅਲਾਟ ਕਰ ਦਿੱਤੇ ਹਨ। 

ਮਨਮੋਹਨ, ਹਰਸਿਮਰਤ ਤੇ ਕੈਪਟਨ ਹੋਣਗੇ ਕਰਤਾਰਪੁਰ ਸਾਹਿਬ ਜਾਣ ਵਾਲੇ ਪਹਿਲੇ ਜਥੇ ਦਾ ਹਿੱਸਾ     
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਅਤੇ ਹਰਦੀਪ ਪੁਰੀ ਉਨ੍ਹਾਂ 575 ਲੋਕਾਂ ’ਚ ਸ਼ਾਮਲ ਹਨ ਜੋ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ’ਚ ਗੁਰਦੁਆਰਾ ਦਰਬਾਰ ਸਾਹਿਬ ਜਾਣ ਵਾਲੇ ਪਹਿਲੇ ਜਥੇ ਦਾ ਹਿੱਸਾ ਹੋਣਗੇ। 

ਕਸ਼ਮੀਰ ਤੋਂ ਆਏ ਸੇਬਾਂ 'ਤੇ ਲਿਖੇ ਇੰਡੀਅਨ ਗੋ ਬੈਕ ਦੇ ਨਾਅਰੇ, ਲੋਕਾਂ 'ਚ ਦਹਿਸ਼ਤ     
ਬੇਸ਼ੱਕ ਕੇਂਦਰ ਸਰਕਾਰ ਵੱਲੋਂ ਜੰਮੂ ਕਸ਼ਮੀਰ ਚੋਂ ਧਾਰਾ 370 ਹਟਾ ਕੇ ਕਸ਼ਮੀਰੀਆਂ ਨੂੰ ਹਰ ਸਹੂਲਤ ਦੇ ਕੇ ਕਸ਼ਮੀਰੀਆਂ ਦੇ ਦਿਲਾਂ ਵਿਚੋਂ ਭਾਰਤੀਆਂ ਵਿਰੁੱਧ ਨਫ਼ਰਤ ਖ਼ਤਮ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ...

ਜਲੰਧਰ 'ਕਾਰ ਬੰਬ ਕਾਂਡ' 'ਚ ਪੁਲਸ ਨੂੰ ਮਿਲੀ ਵੱਡੀ ਕਾਮਯਾਬੀ, ਅਹਿਮ ਮੁਲਜ਼ਮ ਕਾਬੂ     
ਦਸੰਬਰ 2015 ਵਿਚ ਜਲੰਧਰ ਦੇ ਥਾਣਾ ਮਕਸੂਦਾਂ ਦੇ ਇਲਾਕੇ 'ਚ ਹੋਏ ਕਾਰ ਬੰਬ ਧਮਾਕੇ ਦੇ ਕੇਸ 'ਚ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਜਾ ਚੁੱਕੇ ਇਕ ਦੋਸ਼ੀ ਨੂੰ ਸੀ. ਆਈ. ਏ.-2 ਦੀ ਪੁਲਸ ਨੇ 4 ਸਾਲਾਂ ਬਾਅਦ ਹਰਿਆਣਾ ਤੋਂ ਕਾਬੂ ਕਰ ਲਿਆ ਹੈ। 

ਗੁਰਦਾਸਪੁਰ : ਸਹੁਰਾ ਪਰਿਵਾਰ ਤੋਂ ਦੁਖੀ ਵਿਅਕਤੀ ਨੇ ਚੁੱਕਿਆ ਖੌਫਨਾਕ ਕਦਮ     
 ਗੁਰਦਾਸਪੁਰ 'ਚ ਇਕ ਵਿਅਕਤੀ ਵਲੋਂ ਸਹੁਰਾ ਪਰਿਵਾਰ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 

 

 


author

Anuradha

Content Editor

Related News