Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

10/31/2019 5:07:35 PM

ਜਲੰਧਰ (ਵੈੱਬ ਡੈਸਕ) : ਪੰਜਾਬ ਸਰਕਾਰ ਦੇ ਵਫਦ ਨੂੰ ਸ੍ਰੀ ਨਨਕਾਣਾ ਸਾਹਿਬ ਜਾਣ ਤੋਂ ਰੋਕਣ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਖਿਲਾਫ ਭੜਾਸ ਕੱਢੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਪਾਕਿਸਤਾਨ ਸਰਕਾਰ ਨੇ ਆਪਣਾ ਛੋਟਾਪਣ ਦਿਖਾਇਆ ਹੈ। ਦੂਜੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਰਤਾਰਪੁਰ ਲਾਂਘੇ ਦੇ ਕੰਮ 'ਚ ਦੇਰੀ ਲਈ ਕੇਂਦਰ ਸਰਕਾਰ 'ਤੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਕਈ ਤਰ੍ਹਾਂ ਦੀਆਂ ਰੁਕਾਵਟਾਂ ਪਾਉਣ ਕਾਰਨ ਅਜੇ ਤੱਕ ਲਾਂਘੇ ਦਾ ਕੰਮ ਨੇਪਰੇ ਨਹੀਂ ਚੜ੍ਹ ਸਕਿਆ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-

ਪੰਜਾਬ ਸਰਕਾਰ ਦੇ ਵਫਦ ਨੂੰ ਰੋਕਣ 'ਤੇ ਕੈਪਟਨ ਨੇ ਕੱਢੀ ਪਾਕਿ ਖਿਲਾਫ ਭੜਾਸ     
ਪੰਜਾਬ ਸਰਕਾਰ ਦੇ ਵਫਦ ਨੂੰ ਸ੍ਰੀ ਨਨਕਾਣਾ ਸਾਹਿਬ ਜਾਣ ਤੋਂ ਰੋਕਣ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਖਿਲਾਫ ਭੜਾਸ ਕੱਢੀ ਹੈ। 

ਕਰਤਾਰਪੁਰ ਲਾਂਘੇ ਸਬੰਧੀ ਸੁਨੀਲ ਜਾਖੜ ਨੇ ਕੇਂਦਰ 'ਤੇ ਲਾਏ ਦੋਸ਼     
ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਰਤਾਰਪੁਰ ਲਾਂਘੇ ਦੇ ਕੰਮ 'ਚ ਦੇਰੀ ਲਈ ਕੇਂਦਰ ਸਰਕਾਰ 'ਤੇ ਗੰਭੀਰ ਦੋਸ਼ ਲਾਏ ਹਨ।

ਨਵਜੋਤ ਸਿੱਧੂ ਦੇ ਮੁੜ ਭਾਜਪਾ 'ਚ ਸ਼ਾਮਲ ਹੋਣ ਦੀ ਚਰਚਾ ਗਰਮਾਈ
ਪਿਛਲੇ ਕਾਫੀ ਸਮੇਂ ਤੋਂ ਆਪਣੇ ਅੰਮ੍ਰਿਤਸਰ ਸਥਿਤ ਘਰ 'ਚ ਰਹਿ ਰਹੇ ਨਵਜੋਤ ਸਿੰਘ ਸਿੱਧੂ ਫਿਰ ਚਰਚਾ 'ਚ ਆ ਗਏ ਹਨ। 

ਹਾਈਕੋਰਟ ਦਾ ਹੁਕਮ, ਜਲੰਧਰ ਲੈਦਰ ਕੰਪਲੈਕਸ ਦੀਆਂ ਸਾਰੀਆਂ ਫੈਕਟਰੀਆਂ ਹੋਣਗੀਆਂ ਬੰਦ     
ਜਲੰਧਰ ਦੇ ਲੈਦਰ ਕੰਪਲੈਕਸ 'ਚ ਸਥਿਤ ਸਾਰੀਆਂ ਫੈਕਟਰੀਆਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। 

ਲੁਧਿਆਣਾ 'ਚ ਵੱਡੀ ਵਾਰਦਾਤ, ਕੁਕਰਮ ਮਗਰੋਂ ਬੱਚੇ ਦੀ ਵੱਢੀ ਧੌਣ     
ਥਾਣਾ ਡਵੀਜ਼ਨ ਨੰ. 6 ਦੇ ਇਲਾਕੇ ਡਾਬਾ ਰੋਡ 'ਤੇ ਨਿਰਮਲ ਪੈਲੇਸ ਦੇ ਨੇੜੇ ਗੁਰਚਰਨ ਸਿੰਘ ਦੇ ਵਿਹੜੇ 'ਚ ਰਹਿਣ ਵਾਲੇ 4 ਸਾਲ ਦੇ ਬੱਚੇ ਵਿਸ਼ਵਾਸ ਸ਼ੁਕਲਾ ਦੀ ਕੁਕਰਮ ਤੋਂ ਬਾਅਦ ਆਰੀ ਨਾਲ ਗਲਾ ਕੱਟ ਕੇ ਉਸੇ ਵਿਹੜੇ 'ਚ ਰਹਿਣ ਵਾਲੇ ਰਾਜ ਮਿਸਤਰੀ ਪੱਪੂ (45) ਨੇ ਹੱਤਿਆ ਕਰ ਦਿੱਤੀ।

ਨਗਰ ਕੀਰਤਨ ਨਾਲ ਪਾਕਿ ਜਾ ਰਹੇ ਸਰਨਾ ਨੂੰ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਰੋਕਿਆ     
ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੂੰ ਅੱਜ ਪਾਕਿਸਤਾਨ ਜਾਣ ਤੋਂ ਰੋਕਿਆ ਗਿਆ ਹੈ। 

ਦਿੱਲੀ ਤੋਂ ਆਰੰਭ ਹੋਇਆ ਨਗਰ ਕੀਰਤਨ ਸ੍ਰੀ ਅਕਾਲ ਤਖਤ ਤੋਂ ਨਨਕਾਣਾ ਸਾਹਿਬ ਲਈ ਰਵਾਨਾ     
ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਗੁਰਦੁਆਰਾ ਨਾਨਕ ਪਿਆਉ ਦਿੱਲੀ ਤੋਂ ਆਰੰਭ ਹੋਇਆ ਨਗਰ ਕੀਰਤਨ ਬੀਤੀ ਰਾਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸ਼ਰਾਮ ਕਰਨ ਉਪਰੰਤ ਅੱਜ ਸਵੇਰੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ।

ਭਗੌੜੇ ਨੂੰ ਫੜਨ ਗਈ ਪੁਲਸ ਪਾਰਟੀ 'ਤੇ ਹਮਲਾ, ਗਰਭਵਤੀ ਮਹਿਲਾ ਕਰਮਚਾਰੀ ਵੀ ਜ਼ਖਮੀ     
 ਕਪੂਰਥਲਾ 'ਚ ਭਗੌੜੇ ਨੂੰ ਕਾਬੂ ਕਰਨ ਗਈ ਪੁਲਸ ਪਾਰਟੀ 'ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। 

ਇਨ੍ਹਾਂ ਸ਼ਹਿਰਾਂ 'ਚ ਲੱਗਣਗੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਕੈਂਪ     
 ਵਿਦੇਸ਼ ਮੰਤਰਾਲਾ ਨੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਹਿੱਤ ਬਠਿੰਡਾ, ਪਟਿਆਲਾ ਅਤੇ ਫਿਰੋਜ਼ਪੁਰ ਵਿਖੇ ਵਿਸ਼ੇਸ਼ ਪਾਸਪੋਰਟ ਕੈਂਪ ਲਾਉਣ ਦਾ ਫੈਸਲਾ ਕੀਤਾ ਹੈ।

ਡੇਰਾ ਬਾਬਾ ਨਾਨਕ ’ਚ ਲਾਂਘੇ ਦਾ ਉਦਘਾਟਨ 9 ਨਵੰਬਰ ਨੂੰ, ਮੋਦੀ ਲਈ ਲੱਗੀ ਵੱਖਰੀ ਸਟੇਜ!     
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਭਾਰਤ-ਪਾਕਿਸਤਾਨ ਵਿਚਾਲੇ ਹੋਏ ਸਮਝੌਤੇ ਅਨੁਸਾਰ ਸ੍ਰੀ ਕਰਤਾਰਪੁਰ ਸਾਹਿਬ ਲਈ ਬਣ ਰਹੇ ਲਾਂਘੇ ਦਾ ਡੇਰਾ ਬਾਬਾ ਨਾਨਕ ’ਚ ਉਦਘਾਟਨ 9 ਨਵੰਬਰ ਨੂੰ ਹੋਣਾ ਹੈ।

 


Anuradha

Content Editor

Related News