Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ
Friday, Nov 01, 2019 - 05:31 PM (IST)

ਜਲੰਧਰ (ਵੈੱਬ ਡੈਸਕ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਯਾਤਰੀਆਂ ਲਈ ਪਾਸਪੋਰਟ ਅਤੇ ਐਡਵਾਂਸ 'ਚ ਰਜਿਸਟ੍ਰੇਸ਼ਨ ਕਰਾਉਣ ਦੀਆਂ ਸ਼ਰਤਾਂ ਨੂੰ ਮੁਆਫ਼ ਕਰਨ ਦੇ ਫ਼ੈਸਲੇ ਦਾ ਸਵਾਗਤ ਕੀਤਾ। ਇਮਰਾਨ ਖਾਨ ਦੇ ਇਸ ਫੈਸਲੇ 'ਤੇ ਖੁਸ਼ੀ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪਾਕਿਸਤਾਨ ਨੂੰ ਅਪੀਲ ਕਰਨਗੇ ਕਿ ਇਸ ਨੂੰ ਸਿਰਫ਼ ਸਿੱਖਾਂ 'ਤੇ ਹੀ ਨਹੀਂ ਸਗੋਂ ਬਲਕਿ ਧਰਮ ਨਿਰਪੱਖ ਸਾਰੇ ਭਾਰਤ ਦੇ ਨਾਗਰਿਕਾਂ 'ਤੇ ਲਾਗੂ ਕੀਤਾ ਜਾਵੇ। ਦੂਜੇ ਪਾਸੇ ਇੱਥੇ ਸੈਕਟਰ-36 ਸਥਿਤ ਸੈਂਟਰਲ ਫਾਰੈਂਸਿਕ ਸਾਇੰਸ ਲੈਬਾਰਟਰੀ (ਸੀ. ਐੱਫ. ਐੱਸ. ਐੱਲ.) ਦੀ ਇਮਾਰਤ ਹੇਠੋਂ ਬੰਕਰ ਮਿਲਿਆ ਹੈ, ਜਿਸ ਤੋਂ ਬਾਅਦ ਵਿਗਿਆਨੀਆਂ ਦੇ ਵੀ ਹੋਸ਼ ਉੱਡ ਗਏ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-
ਕੈਪਟਨ ਦੀ ਮੰਗ, ਇਕੱਲੇ ਸਿੱਖਾਂ ਲਈ ਨਹੀਂ ਸਾਰੇ ਭਾਰਤੀਆਂ ਨੂੰ ਮਿਲੇ ਲਾਂਘੇ 'ਚ ਛੋਟ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਯਾਤਰੀਆਂ ਲਈ ਪਾਸਪੋਰਟ ਅਤੇ ਐਡਵਾਂਸ 'ਚ ਰਜਿਸਟ੍ਰੇਸ਼ਨ ਕਰਾਉਣ ਦੀਆਂ ਸ਼ਰਤਾਂ ਨੂੰ ਮੁਆਫ਼ ਕਰਨ ਦੇ ਫ਼ੈਸਲੇ ਦਾ ਸਵਾਗਤ ਕੀਤਾ।
ਚੰਡੀਗੜ੍ਹ : CFSL ਦੀ ਇਮਾਰਤ ਹੇਠੋਂ ਮਿਲਿਆ 140 ਫੁੱਟ ਲੰਬਾ 'ਬੰਕਰ', ਵਿਗਿਆਨੀਆਂ ਦੇ ਉੱਡੇ ਹੋਸ਼
ਇੱਥੇ ਸੈਕਟਰ-36 ਸਥਿਤ ਸੈਂਟਰਲ ਫਾਰੈਂਸਿਕ ਸਾਇੰਸ ਲੈਬਾਰਟਰੀ (ਸੀ. ਐੱਫ. ਐੱਸ. ਐੱਲ.) ਦੀ ਇਮਾਰਤ ਹੇਠੋਂ ਬੰਕਰ ਮਿਲਿਆ ਹੈ, ਜਿਸ ਤੋਂ ਬਾਅਦ ਵਿਗਿਆਨੀਆਂ ਦੇ ਵੀ ਹੋਸ਼ ਉੱਡ ਗਏ।
ਕਰਤਾਰਪੁਰ ਸਾਹਿਬ ਜਾਣ ਲਈ ਹੁਣ 'ਪਾਸਪੋਰਟ' ਦੀ ਲੋੜ ਨਹੀਂ (ਵੀਡੀਓ)
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸ਼ੁੱਕਰਵਾਰ ਨੂੰ ਟਵੀਟ ਕਰਦੇ ਹੋਏ ਕਰਤਾਰਪੁਰ ਸਾਹਿਬ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਵੱਡਾ ਤੋਹਫਾ ਦਿੰਦਿਆਂ ਪਾਸਪੋਰਟ ਤੋਂ ਛੋਟ ਦੇ ਦਿੱਤੀ ਹੈ।
ਲਾਂਘੇ ਨੂੰ ਲੈ ਕੇ ਇਮਰਾਨ ਖਾਨ ਦੇ ਬਿਆਨ 'ਤੇ ਜਾਣੋ ਕੀ ਬੋਲੇ 'ਸੁਖਬੀਰ ਬਾਦਲ' (ਵੀਡੀਓ)
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਲਾਂਘੇ ਨੂੰ ਲੈ ਕੇ ਕੀਤੇ ਟਵੀਟ 'ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।
ਕੈਪਟਨ ਖਿਲਾਫ ਬੋਲਣ ਤੋਂ ਬਾਅਦ ਬਾਜਵਾ ਖਿਲਾਫ ਉੱਠਣ ਲੱਗੀਆਂ ਵਿਰੋਧੀ ਸੁਰਾਂ
ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਕੀਤੀ ਜਾ ਰਹੀ ਬਿਆਨਬਾਜ਼ੀ ਵਿਰੁੱਧ ਹੁਣ ਵਿਰੋਧੀ ਸੁਰਾਂ ਉਠਣੀਆਂ ਸ਼ੁਰੂ ਹੋ ਗਈਆਂ ਹਨ।
ਗੁ. ਬੇਰ ਸਾਹਿਬ ਜੀ ਵਿਖੇ 550 ਰਬਾਬੀਆਂ ਮਿਲ ਕੇ ਕੀਤਾ ਗੁਰਬਾਣੀ ਦਾ ਆਲੌਕਿਕ ਕੀਰਤਨ
ਮਨੁੱਖਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਪਹਿਲੇ ਦਿਨ ਭਾਈ ਮਰਦਾਨਾ ਜੀ ਦੀਵਾਨ ਹਾਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਆਰੰਭ ਹੋਏ ਅੰਤਰਰਾਸ਼ਟਰੀ ਪੱਧਰ ਦੇ ਸਮਾਗਮ ਦੀ ਆਰੰਭਤਾ 550 ਰਬਾਬੀਆਂ ਵਲੋਂ ਰਬਾਬਾਂ ਨਾਲ ਮਿਲ ਕੇ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਰਾਗਾਂ 'ਤੇ ਆਧਾਰਿਤ ਕੀਤਾ ਤੇ ਸੰਗਤਾਂ ਨੂੰ ਮੰਤਰ ਮੁਗਧ ਕਰ ਛੱਡਿਆ ।
ਮਾਂ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਜਾ ਰਹੀ ਧੀ ਦੀ ਸੜਕ ਹਾਦਸੇ 'ਚ ਮੌਤ
ਸ਼ੁੱਕਰਵਾਰ ਸਵੇਰੇ ਸਰਹਿੰਦ ਨਹਿਰ ਦੇ ਗੜ੍ਹੀ ਪੁਲ ਨੇੜੇ 2 ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਕਾਰਨ ਵਾਪਸੇ ਹਾਦਸੇ 'ਚ ਮਾਂ ਦੀਆਂ ਅਸਥੀਆਂ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ ਕਰਨ ਜਾ ਰਹੀ ਸੁਖਵਿੰਦਰ ਕੌਰ (62) ਵਾਸੀ ਜਿਉਂਦ ਥਾਣਾ ਰਾਮਪੁਰ ਫੂਲ ਜ਼ਿਲਾ ਬਠਿੰਡਾ ਦੀ ਮੌਤ ਹੋ ਗਈ।
ਚੰਡੀਗੜ੍ਹ ਬਾਰੇ ਦਿੱਤੇ ਹਲਫਨਾਮੇ 'ਤੇ ਮਜੀਠੀਆ ਨੇ ਕੈਪਟਨ ਤੋਂ ਮੰਗਿਆ ਸਪੱਸ਼ਟੀਕਰਨ
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਅੰਦਰ ਇਕ ਗਲਤ ਹਲਫਨਾਮਾ ਦਾਇਰ ਕਰਕੇ ਪੰਜਾਬ ਦੇ ਹਿੱਤਾਂ ਅਤੇ ਚੰਡੀਗੜ੍ਹ 'ਤੇ ਇਸ ਦਾ ਅਧਿਕਾਰ ਵੇਚਣ ਲਈ ਕਾਂਗਰਸ ਸਰਕਾਰ ਦੀ ਨਿਖੇਧੀ ਕੀਤੀ ਹੈ।
ਕੇਂਦਰ ਵਲੋਂ ਵੱਖਰੀ ਸਟੇਜ ਲਾਉਣ 'ਤੇ ਰੰਧਾਵਾ ਨਾਰਾਜ਼, ਮੋਦੀ ਨੂੰ ਲਿਖੀ ਚਿੱਠੀ
ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਚਿੱਠੀ ਲਿਖੀ ਹੈ, ਜਿਸ 'ਚ ਉਨ੍ਹਾਂ ਨੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਲਈ ਕੇਂਦਰ ਸਰਕਾਰ ਦੀਆਂ ਏਜੰਸੀਆਂ ਵਲੋਂ ਵੱਖਰੀ ਸਟੇਜ ਲਾਉਣ ਦੇ ਫੈਸਲੇ ਕਾਰਨ ਪੈਦਾ ਹੋਏ ਵਿਵਾਦ ਨੂੰ ਖਤਮ ਕਰਨ ਲਈ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ।
ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਆਟੋ ਡਰਾਈਵਰ ਸਮੇਤ ਸਵਾਰੀ ਦੀ ਮੌਤ (ਵੀਡੀਓ)
ਜਲੰਧਰ ਬੱਸ ਸਟੈਂਡ 'ਤੇ ਸ਼ੁੱਕਰਵਾਰ ਤੜਕੇ ਸਵੇਰੇ ਵੱਡਾ ਹਾਦਸਾ ਵਾਪਰਿਆ, ਜਿਸ ਦੌਰਾਨ ਆਟੋ ਚਾਲਕ ਸਮੇਤ ਸਵਾਰੀ ਦੀ ਮੌਤ ਹੋ ਗਈ।