Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

11/05/2019 6:03:59 PM

ਜਲੰਧਰ (ਵੈੱਬ ਡੈਸਕ) : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸਮਾਗਮ ਪੰਜਾਬ ਸਰਕਾਰ ਵੱਲੋਂ ਪਵਿੱਤਰ ਕਾਲੀ ਵੇਈਂ ਕੰਢੇ ਸਥਾਪਤ ਕੀਤੇ ਮੁੱਖ ਪੰਡਾਲ ਦੇ 'ਗੁਰੂ ਨਾਨਕ ਦਰਬਾਰ' 'ਚ ਅੱਜ ਸ੍ਰੀ ਸਹਿਜ ਪਾਠ ਨਾਲ ਆਰੰਭ ਕਰਵਾਏ ਗਏ। ਦੂਜੇ ਪਾਸੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਈ. ਐੱਸ. ਆਈ. ਵਾਲੇ ਬਿਆਨ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਖੂਬ ਰਗੜੇ ਲਾਏ ਹਨ। ਇਸ ਬਾਰੇ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਕੈਪਟਨ ਨੂੰ ਅਜਿਹਾ ਬਿਆਨ ਦੇਣਾ ਸ਼ੋਭਾ ਨਹੀਂ ਦਿੰਦਾ। ਸੁਖਬੀਰ ਬਾਦਲ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਖੁੱਲ੍ਹਣ 'ਤੇ ਇਹ ਬਿਆਨ ਦੇਣਾ ਕਿ ਇਹ ਆਈ. ਐੱਸ. ਆਈ. ਦੀ ਸਾਜਿਸ਼ ਹੈ, ਬਿਲਕੁਲ ਗਲਤ ਹੈ, ਉਹ ਵੀ ਉਸ ਸਮੇਂ, ਜਦੋਂ ਸਾਰੀ ਸਿੱਖ ਕੌਮ ਦੀ ਅਰਦਾਸ ਪੂਰੀ ਹੋਈ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-

ਰੂਹਾਨੀਅਤ ਦੇ ਰੰਗ 'ਚ ਰੰਗਿਆ ਸੁਲਤਾਨਪੁਰ ਲੋਧੀ, ਕੈਪਟਨ ਵੱਲੋਂ ਸਰਕਾਰੀ ਸਮਾਗਮਾਂ ਦਾ ਆਗਾਜ਼ (ਤਸਵੀਰਾਂ)     
ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸਮਾਗਮ ਪੰਜਾਬ ਸਰਕਾਰ ਵੱਲੋਂ ਪਵਿੱਤਰ ਕਾਲੀ ਵੇਈਂ ਕੰਢੇ ਸਥਾਪਤ ਕੀਤੇ ਮੁੱਖ ਪੰਡਾਲ ਦੇ 'ਗੁਰੂ ਨਾਨਕ ਦਰਬਾਰ' 'ਚ ਅੱਜ ਸ੍ਰੀ ਸਹਿਜ ਪਾਠ ਨਾਲ ਆਰੰਭ ਕਰਵਾਏ ਗਏ। 

ਆਈ. ਐੱਸ. ਆਈ. ਵਾਲੇ ਬਿਆਨ 'ਤੇ ਸੁਖਬੀਰ-ਮਜੀਠੀਆ ਨੇ ਕੈਪਟਨ ਨੂੰ ਘੇਰਿਆ (ਵੀਡੀਓ)     
ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਈ. ਐੱਸ. ਆਈ. ਵਾਲੇ ਬਿਆਨ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਖੂਬ ਰਗੜੇ ਲਾਏ ਹਨ।

SC ਦੀ ਫਟਕਾਰ ਤੋਂ ਬਾਅਦ ਐਕਸ਼ਨ 'ਚ ਪੁਲਸ, ਪਰਾਲੀ ਸਾੜਨ ਵਾਲੇ 5 ਕਿਸਾਨਾਂ 'ਤੇ ਕਾਰਵਾਈ
ਸੁਪਰੀਮ ਕੋਰਟ ਦੀ ਫਟਕਾਰ ਅਤੇ ਪੰਜਾਬ ਸਰਕਾਰ ਦੀ ਸਖ਼ਤੀ ਤੋਂ ਬਾਅਦ ਹਰਕਤ ਵਿਚ ਆਏ ਜ਼ਿਲਾ ਪ੍ਰਸ਼ਾਸਨ ਦੇ ਹੁਕਮਾਂ 'ਤੇ ਪੁਲਸ ਵੱਲੋਂ ਪਰਾਲੀ ਸਾੜਣ ਵਾਲਿਆਂ ਖ਼ਿਲਾਫ਼ ਮਾਮਲੇ ਦਰਜ ਕਰਨ ਦੀ ਸਿਲਸਿਲਾ ਸ਼ੁਰੂ ਹੋ ਗਿਆ ਹੈ। 

ਲੁਧਿਆਣਾ : ਮਸ਼ਹੂਰ ਸ਼ਰਾਬ ਕਾਰੋਬਾਰੀ ਚੰਨੀ ਬਜਾਜ ਦੇ ਠਿਕਾਣਿਆਂ 'ਤੇ ਛਾਪੇਮਾਰੀ     
ਲੁਧਿਆਣਾ ਦੇ ਮਸ਼ਹੂਰ ਸ਼ਰਾਬ ਕਾਰੋਬਾਰੀ ਚੰਨੀ ਬਜਾਜ ਦੇ ਵੱਖ-ਵੱਖ ਠਿਕਾਣਿਆਂ 'ਤੇ ਸੀ. ਬੀ. ਆਈ. ਵਲੋਂ ਛਾਪੇਮਾਰੀ ਕੀਤੀ ਗਈ। 

ਡੇਰਾ ਬਾਬਾ ਨਾਨਕ ਪੁਲਸ ਛਾਉਣੀ 'ਚ ਤਬਦੀਲ, 5 ਹਜ਼ਾਰ ਮੁਲਾਜ਼ਮ ਤਾਇਨਾਤ
ਡੇਰਾ ਬਾਬਾ ਨਾਨਕ ਨਾਲ ਲਗਦੀ ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 9 ਨਵੰਬਰ ਨੂੰ ਲਾਂਘੇ ਦੇ ਰਸਮੀ ਉਦਘਾਟਨ ਅਤੇ ਕਸਬੇ ਤੋਂ ਥੋੜੀ ਦੂਰ ਬੀ. ਐੱਸ. ਐੱਫ. ਦੇ ਸ਼ਿਕਾਰ ਹੈੱਡਕੁਆਰਟਰ ਵਿਖੇ ਕੀਤੀ ਜਾਣ ਵਾਲੀ ਮੀਟਿੰਗ ਨੂੰ ਲੈ ਕੇ ਕੇ ਸਮੁੱਚਾ ਇਲਾਕਾ ਪੁਲਸ ਛਾਉਣੀ 'ਚ ਤਬਦੀਲ ਹੋ ਗਿਆ ਹੈ। 

ਭਵਾਨੀਗੜ੍ਹ 'ਚ ਵਾਪਰਿਆ ਵੱਡਾ ਹਾਦਸਾ, ਇਕੋ ਪਰਿਵਾਰ ਦੇ 4 ਜੀਆਂ ਦੀ ਮੌਤ (ਵੀਡੀਓ)     
 ਸਥਾਨਕ ਸ਼ਹਿਰ ਤੋਂ ਸੁਨਾਮ ਨੂੰ ਜਾਂਦੀ ਮੁੱਖ ਸੜਕ 'ਤੇ ਬੀਤੀ ਰਾਤ ਪਿੰਡ ਘਰਾਚੋਂ ਅਤੇ ਝਨੇੜੀ ਦੇ ਵਿਚਕਾਰ ਸੜਕ 'ਤੇ ਖਰਾਬ ਹਾਲਤ ਵਿਚ ਖੜੇ ਇਕ ਕੈਂਟਰ ਦੇ ਪਿਛੇ ਡਸਟਰ ਗੱਡੀ ਦੇ ਟਕਰਾ ਜਾਣ ਕਾਰਨ ਇਕੋ ਪਰਿਵਾਰ ਦੇ 4 ਜੀਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਸੰਗਤ ਲਈ ਇਨ੍ਹਾਂ ਨੌਜਵਾਨਾਂ ਦੀ ਅਨੋਖੀ ਪਹਿਲ, ਤਿਆਰ ਕੀਤੀ ਮੋਬਾਇਲ ਐਪ     
550ਵੇਂ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਤੋਂ ਪਾਵਨ ਨਗਰੀ ਸੁਲਤਾਨਪੁਰ ਲੋਧੀ ਪਹੁੰਚ ਰਹੀਆਂ ਲੱਖਾਂ ਦੀ ਗਿਣਤੀ 'ਚ ਸੰਗਤਾਂ ਲਈ 2 ਨੌਜਵਾਨਾਂ ਨੇ ਅਨੋਖੀ ਪਹਿਲ ਕੀਤੀ ਹੈ। 

 ਪ੍ਰਕਾਸ਼ ਪੁਰਬ 'ਤੇ ਐੱਲ. ਈ. ਡੀ. ਲਾਈਟਾਂ ਨਾਲ ਜਗਮਗਾਇਆ ਦਿੱਲੀ ਦਾ 'ਪੰਜਾਬ ਭਵਨ'     
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਨਮੁੱਖ ਭਾਰਤ ਦੀ ਰਾਜਧਾਨੀ ਦਿੱਲੀ ਸਥਿਤ ਪੰਜਾਬ ਭਵਨ ਦੇ ਸਥਾਨਕ ਪ੍ਰਸ਼ਾਸਨ ਵੱਲੋਂ ਭਵਨ ਨੂੰ ਐਲ. ਈ. ਡੀ ਲਾਈਟਾਂ ਨਾਲ ਰੁਸ਼ਨਾ ਕੇ ਸਜਾਇਆ ਗਿਆ ਹੈ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਪ੍ਰਕਾਸ਼ ਪੁਰਬ ਦੇ ਜਸ਼ਨਾਂ ਨਾਲ ਜੋੜਿਆ ਜਾ ਸਕੇ। 

ਫਗਵਾੜਾ : ਪ੍ਰੇਮੀ ਜੋੜੇ ਨੇ ਟ੍ਰੇਨ ਅੱਗੇ ਛਾਲ ਮਾਰ ਕੀਤੀ ਖੁਦਕੁਸ਼ੀ     
ਫਗਵਾੜਾ ਰੇਲਵੇ ਸਟੇਸ਼ਨ ਦੇ ਨਜ਼ਦੀਕ ਮੋਲੀ ਫਾਟਕ ਨੇੜੇ ਅੱਜ ਇਕ ਪ੍ਰੇਮੀ ਜੋੜੇ ਨੇ ਟਰੇਨ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। 

ਪ੍ਰਕਾਸ਼ ਪੁਰਬ ਮੌਕੇ ਆਉਣਗੇ ਕਰੀਬ 16 ਲੱਖ ਸ਼ਰਧਾਲੂ, ਪੁਲਸ ਲਈ ਚੁਣੌਤੀ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸੁਲਤਾਨਪੁਰ ਲੋਧੀ 'ਚ ਸਮਾਗਮਾਂ ਦੀ ਸ਼ੁਰੂਆਤ ਹੋ ਚੁੱਕੀ ਹੈ। ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸੁਲਤਾਨਪੁਰ ਲੋਧੀ 'ਚ ਕਰਵਾਏ ਜਾਣ ਵਾਲੇ ਸਮਾਗਮਾਂ 'ਚ ਦੇਸ਼-ਵਿਦੇਸ਼ ਤੋਂ ਸੰਗਤਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ। 
 

Anuradha

This news is Content Editor Anuradha