Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

11/08/2019 5:46:54 PM

ਜਲੰਧਰ (ਵੈੱਬ ਡੈਸਕ) : ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਿੱਥੇ ਸ਼ਨੀਵਾਰ ਨੂੰ ਲਾਂਘਾ ਖੁੱਲ੍ਹਣ ਤੋਂ ਬਾਅਦ ਪਹਿਲਾ ਜੱਥਾ ਰਵਾਨਾ ਹੋ ਰਿਹਾ ਹੈ, ਉਥੇ ਹੀ ਆਮ ਆਦਮੀ ਪਾਰਟੀ ਦੇ ਪੰਜ ਵਿਧਾਇਕਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਕੇਂਦਰ ਸਰਕਾਰ ਵੱਲੋਂ ਮਨਜ਼ੂਰੀ ਨਹੀਂ ਦਿੱਤੀ ਗਈ ਹੈ। ਇਨ੍ਹਾਂ ਵਿਧਾਇਕਾਂ 'ਚ ਮਾਸਟਰ ਬਲਦੇਵ ਸਿੰਘ ਸਮੇਤ ਸਰਬਜੀਤ ਸਿੰਘ ਮਨੁਕੇ, ਕੁਲਵੰਤ ਸਿੰਘ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ, ਜੱਗਾ ਹਿਸੋਵਾਲ ਸ਼ਾਮਲ ਹਨ। ਦੂਜੇ ਪਾਸੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਕਰਤਾਰਪੁਰ ਲਾਂਘੇ ਦੇ ਉਦਘਾਟਨ ਤੋਂ ਇਕ ਦਿਨ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 'ਰੈਫਰੈਂਡਮ-2020' ਐਪ ਦਾ ਮੁੱਦਾ ਚੁੱਕਿਆ ਗਿਆ ਹੈ। ਗੂਗਲ ਦੇ ਪਲੇਅਸਟੋਰ 'ਤੇ ਖਾਲਿਸਤਾਨੀ ਸਮਰਥਕ ਐਪ 'ਰੈਫਰੈਂਡਮ-2020' ਦੇਖ ਕੇ ਕੈਪਟਨ ਭੜਕ ਗਏ ਅਤੇ ਆਪਣਾ ਇਤਰਾਜ਼ ਜ਼ਾਹਰ ਕੀਤਾ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-

'ਆਪ' ਦੇ ਪੰਜ ਵਿਧਾਇਕਾਂ ਨੂੰ ਕਰਤਾਰਪੁਰ ਸਾਹਿਬ ਜਾਣ ਦੀ ਨਹੀਂ ਮਿਲੀ ਇਜਾਜ਼ਤ
 ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਿੱਥੇ ਸ਼ਨੀਵਾਰ ਨੂੰ ਲਾਂਘਾ ਖੁੱਲ੍ਹਣ ਤੋਂ ਬਾਅਦ ਪਹਿਲਾ ਜੱਥਾ ਰਵਾਨਾ ਹੋ ਰਿਹਾ ਹੈ, ਉਥੇ ਹੀ ਆਮ ਆਦਮੀ ਪਾਰਟੀ ਦੇ ਪੰਜ ਵਿਧਾਇਕਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਕੇਂਦਰ ਸਰਕਾਰ ਵੱਲੋਂ ਮਨਜ਼ੂਰੀ ਨਹੀਂ ਦਿੱਤੀ ਗਈ ਹੈ। 

'ਰੈਫਰੈਂਡਮ-2020' ਐਪ 'ਤੇ ਭੜਕੇ ਕੈਪਟਨ, ਜਾਣੋ ਕੀ ਚੁੱਕਣਗੇ ਕਦਮ     
ਭਾਰਤ ਅਤੇ ਪਾਕਿਸਤਾਨ ਵਿਚਕਾਰ ਕਰਤਾਰਪੁਰ ਲਾਂਘੇ ਦੇ ਉਦਘਾਟਨ ਤੋਂ ਇਕ ਦਿਨ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 'ਰੈਫਰੈਂਡਮ-2020' ਐਪ ਦਾ ਮੁੱਦਾ ਚੁੱਕਿਆ ਗਿਆ ਹੈ। 

ਜੇਲ 'ਚੋਂ ਰਿਹਾਅ ਹੋਣ ਤੋਂ ਬਾਅਦ ਦਾਦੂਵਾਲ ਨੇ ਦਿੱਤਾ ਵੱਡਾ ਬਿਆਨ     
ਮੁਤਵਾਜੀ ਜੱਥੇਦਾਰ ਸੰਤ ਬਲਜੀਤ ਸਿੰਘ ਦਾਦੂਵਾਲ ਕਪੂਰਥਲਾ ਜੇਲ 'ਚੋਂ ਰਿਹਾਅ ਹੋਣ ਤੋਂ ਬਾਅਦ ਅੱਜ ਬਠਿੰਡਾ ਪੁੱਜੇ। ਇਸ ਦੌਰਾਨ ਦਾਦੂਵਾਲ ਨੇ ਕਿਹਾ ਕਿ ਮਨਪ੍ਰੀਤ ਬਾਦਲ ਬਠਿੰਡਾ ਵਿਚ ਤਾਨਾਸ਼ਾਹੀ ਰਾਜ ਚਲਾ ਰਹੇ ਹਨ। 

ਪੰਜਾਬ ਸਰਕਾਰ ਵਲੋਂ 11 ਨਵੰਬਰ ਨੂੰ 'ਗਜ਼ਟਿਡ ਛੁੱਟੀ' ਦਾ ਐਲਾਨ     
ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ 11 ਨਵੰਬਰ ਨੂੰ ਸੂਬੇ 'ਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 

ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਅਹਿਮ ਖਬਰ (ਵੀਡੀਓ)     
 ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੀ ਸੰਗਤ ਨੂੰ ਹਾਲੇ ਤੱਕ ਇਹ ਸਾਫ ਨਹੀਂ ਹੋ ਸਕਿਆ ਹੈ ਕਿ ਪਾਕਿਸਤਾਨ ਜਾਣ ਲਈ 20 ਡਾਲਰ ਦੀ ਫੀਸ ਕਿਵੇਂ ਅਤੇ ਕਿੱਥੇ ਅਦਾ ਕਰਨੀ ਹੈ?,    

ਅਨੋਖੀ ਸਹੂਲਤ: ਪਛਾਣ ਪੱਤਰ ਦਿਖਾ ਕੇ ਮੁਫਤ ਮਿਲੇਗੀ ਸਾਈਕਲ, ਕਰ ਸਕੋਗੇ ਸੁਲਤਾਨਪੁਰ ਲੋਧੀ ਦੀ ਸੈਰ     
 ਬਾਬੇ ਨਾਨਕ ਦੀ ਪਵਿੱਤਰ ਧਰਤੀ ਸੁਲਤਾਨਪੁਰ ਲੋਧੀ 'ਚ ਸੰਗਤਾਂ ਲਈ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਇਕ ਅਨੋਖੀ ਪਹਿਲ ਕੀਤੀ ਗਈ ਹੈ।

ਕਾਲੀ ਵੇਈਂ 'ਤੇ ਇਸ਼ਨਾਨ ਕਰਕੇ ਧੰਨ-ਧੰਨ ਹੋ ਰਹੇ ਨੇ ਸ਼ਰਧਾਲੂ     
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਤਪ ਸਥਾਨ ਸੁਲਤਾਨਪੁਰ ਲੋਧੀ 'ਚ ਪਹੁੰਚਣ ਵਾਲੇ ਸ਼ਰਧਾਲੂਆਂ 'ਚ ਕਾਲੀ ਵੇਈਂ ਦੇ ਪ੍ਰਤੀ ਆਸਥਾ ਦੇਖਣ ਯੋਗ ਹੈ। 

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨੂੰ ਕਰਨੀ ਪਵੇਗੀ ਦੋ ਬੱਸਾਂ ਦੀ ਸਵਾਰੀ     
ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਕੋਰੀਡੋਰ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ 'ਚ ਨਤਮਸਤਕ ਹੋਣ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਮੁਫਤ ਬੱਸ ਸੇਵਾ ਉਪਲੱਬਧ ਕਰਵਾਏ ਜਾਵੇਗੀ। 

ਹੁਣ ਮਲੋਟ 'ਚ ਡਾਕਟਰ ਨੇ ਲਗਾਏ ਆਪਣੇ ਘਰ ਸਿੱਧੂ ਅਤੇ ਇਮਰਾਨ ਦੇ ਪੋਸਟਰ     
ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮਲੋਟ ਦੇ ਡਾ.ਬਲਜੀਤ ਸਿੰਘ ਨੇ ਆਪਣੇ ਘਰ 'ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਸਾਬਕਾ ਕੈਬਿਨਟ ਮੰਤਰੀ ਨਵਜੋਤ ਸਿੱਧੂ ਦੇ ਪੋਸਟਰ ਆਪਣੀ ਫੋਟੋ ਲਗਾ ਕੇ ਲਾਏ ਹੋਏ ਹਨ। 

ਸੁਲਤਾਨਪੁਰ ਲੋਧੀ : ਤੂਫਾਨ ਤੇ ਮੀਂਹ ਕਾਰਨ ਅਸਥਾਈ ਸਵਾਗਤੀ ਗੇਟ ਡਿੱਗੇ, 6 ਜ਼ਖਮੀ     
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਵੱਖ-ਵੱਖ ਅਸਥਾਈ ਸਵਾਗਤੀ ਗੇਟ ਵੀਰਵਾਰ ਸ਼ਾਮ ਸੁਲਤਾਨਪੁਰ ਲੋਧੀ ਵਿਚ ਤੇਜ਼ ਤੂਫਾਨ ਅਤੇ ਮੀਂਹ ਕਾਰਨ ਡਿੱਗ ਗਏ, ਜਿਸ ਨਾਲ 6 ਵਿਅਕਤੀ ਜ਼ਖਮੀ ਹੋ ਗਏ।


Anuradha

Content Editor

Related News